ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਆਪਣੇ ਜੀਵਨ ਦਾ ਟੀਚਾ ਜ਼ਰੂਰ ਨਿਰਧਾਰਿਤ ਕਰਨ – ਈ ਟੀ ਓ

ਅੰਮ੍ਰਿਤਸਰ 9 ਨਵੰਬਰ 2024— ਹਰ ਵਿਦਿਆਰਥੀ ਨੂੰ ਪੜ੍ਹਾਈ ਦੌਰਾਨ ਜੀਵਨ ਵਿੱਚ ਕੋਈ ਟੀਚਾ ਜਰੂਰ ਨਿਰਧਾਰਿਤ ਕਰਨਾ ਚਾਹੀਦਾ ਹੈ ਅਤੇ ਉਸ ਟੀਚੇ ਦੀ ਪ੍ਰਾਪਤੀ ਲਈ ਅਣਥੱਕ ਮਿਹਨਤ ਕਰਨੀ ਚਾਹੀਦੀ ਹੈ ਤਾਂ ਹੀ ਵਿਦਿਆਰਥੀ ਆਪਣੇ ਜੀਵਨ ਵਿਚ ਸਫ਼ਲ ਹੋ ਸਕਦੇ ਹਨ।                ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ ਅੱਜ ਜੰਡਿਆਲਾ ਹਲਕੇ ਅਧੀਨ ਪੈਂਦੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮੱਲੀਆਂ ਦਾ ਦੌਰਾ ਕਰਨ ਉਪਰੰਤ ਕੀਤਾ। ਆਪਣੇ ਦੌਰੇ ਦੌਰਾਨ ਸਰਦਾਰ ਈਟੀਓ ਨੇ ਕਲਾਸਾਂ ਵਿੱਚ ਜਾ ਕੇ ਬੱਚਿਆਂ ਨਾਲ ਗੱਲਬਾਤ ਵੀ ਕੀਤੀ ਅਤੇ ਉਹਨਾਂ ਦੀ ਪੜ੍ਹਾਈ ਦਾ ਜਾਇਜ਼ਾ ਲਿਆ।   ਉਨਾਂ  ਨੇ ਕਿਹਾ ਕਿ ਅੱਜ ਦੇ ਬੱਚੇ  ਸਾਡਾ ਭਵਿੱਖ ਹਨ ਅਤੇ ਅੱਗੇ ਚੱਲ ਕੇ ਇਨ੍ਹਾਂ ਵਿੱਚੋਂ ਕੁਝ ਬੱਚਿਆਂ ਨੇ ਸਿਆਸਤ, ਡਾਕਟਰ, ਇੰਜਨੀਅਰ ਅਤੇ ਵੱਡੇ ਅਧਿਕਾਰੀ ਬਨਣਾ ਹੈ। ਉਨਾਂ  ਦੱਸਿਆ ਕਿ ਬੜੇ ਮਾਣ ਵਾਲੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਵਿਦਿਆਰਥੀ 90 ਫੀਸਦ ਤੋਂ ਵੱਧ ਨੰਬਰ ਲੈਣ ਵਿੱਚ ਕਾਮਯਾਬ ਰਹੇ ਹਨ। ਉਨਾਂ ਕਿਹਾ ਕਿ ਤੁਸੀਂ ਹੀ ਦੇਸ਼ ਦਾ ਭਵਿੱਖ ਹੋ ਅਤੇ ਦੇਸ਼ ਨੂੰ ਤੁਹਾਡੇ ਤੇ ਬਹੁਤ ਉਮੀਦਾਂ ਹਨ। ਉਨ੍ਹਾਂ ਕਿਹਾ ਕਿ ਬਾਕੀ ਵਿਦਿਆਰਥੀਆਂ ਨੂੰ ਵੀ ਇਨ੍ਹਾਂ ਤੋਂ ਪ੍ਰੇਰਨਾ …

Continue Reading

ਡੀ ਏ ਪੀ ਖਾਦ ਦੀ ਬਜਾਏ ਟੀ ਐਸ ਪੀ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰ ਰਿਹਾ ਪਿੰਡ ਬੇਗੇਵਾਲ ਦਾ ਕਿਸਾਨ-

ਅੰਮ੍ਰਿਤਸਰ 9 ਨਵੰਬਰ 2024-‘ ਬਲਾਕ ਖੇਤੀਬਾੜੀ ਦਫਤਰ ਮਜੀਠਾ ਅਧੀਨ ਆਉੰਦੇ ਪਿੰਡ ਬੇਗੇਵਾਲ ਦੇ ਕਿਸਾਨ ਖੇਤੀਬਾੜੀ ਦਫਤਰ ਮਜੀਠਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਣਕ ਦੀ ਫ਼ਸਲ ਵਿੱਚ ਬਿਜਾਈ ਸਮੇਂ ਫਾਸਫੋਰਸ ਦੀ ਪੂਰਤੀ ਲਈ ਵੱਡੀ ਮਾਤਰਾ ਵਿੱਚ ਟੀ ਐਸ ਪੀ ( 0:46:0) ਦੀ ਵਰਤੋਂ ਕਰ ਰਹੇ ਹਨ ਜਿਸ ਨਾਲ ਡੀ ਏ ਪੀ ਖਾਦ ਦੀ ਕਿੱਲਤ ਸਮੇਂ ਕਣਕ ਦੀ ਬਿਜਾਈ ਦੀ ਦੇਰੀ ਤੋਂ ਬਚ ਰਹੇ ਹਨ ਅਤੇ ਘੱਟ ਪੈਸਿਆਂ ਵਿੱਚ ਵਧੀਆ ਵਰਤੋਂ ਕਰ ਰਹੇ ਹਨ। ਇਹਨਾ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਬਲਾਕ ਖੇਤੀਬਾੜੀ ਅਫਸਰ ਮਜੀਠਾ ਡਾ: ਦਿਲਬਾਗ ਸਿੰਘ ਭੱਟੀ ਨੇ ਦੱਸਿਆ ਕਿ ਡੀ ਏ ਪੀ ਦੀ ਵਰਤੋਂ ਮੁੱਖ ਤੋਰ ਤੇ ਕਿਸਾਨਾਂ ਵੱਲੋ ਕਣਕ ਵਿੱਚ ਫਾਸਫੋਰਸ ਤੱਤ ਦੀ ਪੂਰਤੀ ਲਈ ਕੀਤੀ ਜਾਂਦੀ ਹੈ ਸਾਡੇ ਕਿਸਾਨ ਵੀਰਾਂ ਨੂੰ ਬਿਲਕੁੱਲ ਵੀ ਘਬਰਾਉਣਾ ਨਹੀਂ ਚਾਹੀਦਾ ਸਗੋ ਡੀ.ਏ.ਪੀ ਦੇ ਬਦਲ ਵਜੋਂ ਟੀ ਐਸ ਪੀ ( 0:46:0) ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨ ਚਾਹੀਦੀ ਹੈ। ਡਾ: ਭੱਟੀ ਨੇ ਦੱਸਿਆ ਕਿ (0:46:0) ਵਿੱਚ ਡੀ ਏ ਪੀ ਦੇ ਬਰਾਬਰ ਫਾਸਫੋਰਸ ਹੈ ਅਤੇ ਉਸ ਦੀ ਕੀਮਤ ਵੀ ਡੀ ਏ ਪੀ ਤੋਂ ਘੱਟ ਹੈ ਇਸ ਵਿੱਚ ਲਗਭਗ 15% ਕੈਲਸ਼ੀਅਮ ਅਤੇ ਸਲਫਰ ਤੱਤ ਵੀ ਮੋਜੂਦ ਹੈ ਜੋ ਡੀ ਏ ਪੀ ਖਾਦ ਵਿੱਚ ਨਹੀ ਮਿਲਦਾ ਇਸ ਲਈ ਕਿਸਾਨ ਵੀਰਾਂ ਨੂੰ ਸੁਝਾਅ ਹੈ ਕਿ ਉਹ ਕਣਕ ਦੀ ਬਿਜਾਈ ਲਈ 50 ਕਿਲੋਗ੍ਰਾਮ ਟੀ ਐਸ ਪੀ ਡਰਿੱਲ ਰਾਹੀਂ ਅਤੇ 20 ਕਿਲੋਗ੍ਰਾਮ ਯੂਰੀਆ ਛੱਟੇ ਰਾਹੀਂ ਪਾ ਕੇ ਕਣਕ ਦੀ ਬਿਜਾਈ ਬਿਨਾ ਕਿਸੇ ਦੇਰੀ ਕਰਨ। ਇਸ ਮੌਕੇ ਪਿੰਡ ਬੇਗੇਵਾਲ ਤੋ ਕਿਸਾਨ ਰਘਬੀਰ ਸਿੰਘ ਨੇ ਟੀ ਐਸ ਪੀ ਦੀ ਵਰਤੋਂ ਨਾਲ ਲਗਭਗ 50 ਏਕੜ ਕਣਕ ਦੀ ਬਿਜਾਈ ਕੀਤੀ । ਜਿਸ ਦੋਰਾਨ ਸ਼ਾਮਨਗਰ ਤੋ ਇਨਚਾਰਜ ਅਮਰਦੀਪ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਨੇ ਵੀ ਕਿਸਾਨਾਂ ਨੂੰ ਇਸ ਸਬੰਧੀ ਅਪੀਲ ਕੀਤੀ ਅਤੇ ਡੀ ਏ ਪੀ ਦੇ ਹੋਰਾਂ ਬਦਲਵੇ ਰੂਪਾ ਜਿਵੇਂ ਕਿ ਐਨ.ਪੀ.ਕੇ 12:32:16, 10:26:26, 16:16:16, 20:20:0:13 ਆਦਿ ਦੀ ਵਰਤੋਂ ਕੀਤੀ ਜਾਵੇ ।          ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫਸਰ ਸਰਦਾਰ ਤਜਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਡੀਏਪੀ ਖਾਦ ਦੀ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਾਰੇ ਬਲਾਕਾਂ ਵਿੱਚ ਕਿਸਾਨਾਂ ਦੀ ਮੰਗ ਅਨੁਸਾਰ ਡੀਏਪੀ ਖਾਦ ਮੁਹਈਆ ਕਰਵਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਡੀਏਪੀ ਦੀ ਕਾਲਾ ਬਜ਼ਾਰੀ ਰੋਕਣ ਲਈ ਖੇਤੀਬਾੜੀ ਅਧਿਕਾਰੀਆਂ ਵੱਲੋਂ ਲਗਾਤਾਰ ਚੈਕਿੰਗ ਮੁਹਿੰਮ ਜਾਰੀ ਹੈ ਅਤੇ ਕਿਸੇ ਨੂੰ ਵੀ ਡੀਏਪੀ ਖਾਦ ਦੀ ਕਾਲਾ ਬਜਾਰੀ ਨਹੀਂ ਕਰਨ ਦਿੱਤੀ ਜਾਵੇਗੀ।

Continue Reading

ਜੰਡਿਆਲਾ ਹਲਕੇ ਤੋਂ ਵੱਡੀ ਗਿਣਤੀ ਵਿੱਚ ਸਰਪੰਚ ਪੰਚ ਲੁਧਿਆਣਾ ਵਿਖੇ ਹੋਏ ਸਹੁੰ  ਚੁੱਕ ਸਮਾਗਮ ਵਿੱਚ ਹੋਏ ਸ਼ਾਮਿਲ

ਅੰਮ੍ਰਿਤਸਰ, 9 ਨਵੰਬਰ 2024 –           ਜੰਡਿਆਲਾ ਹਲਕੇ ਤੋਂ ਵੱਡੀ ਗਿਣਤੀ ਵਿੱਚ ਸਰਪੰਚ ਅਤੇ ਪੰਚ ਲੁਧਿਆਣਾ ਵਿਖੇ ਹੋਏ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਹੋਏ। ਇਨਾ ਸਰਪੰਚਾਂ ਨੂੰ ਸੰਬੋਧਨ ਕਰਦੇ ਸ ਹਰਭਜਨ ਸਿੰਘ ਈਟੀਓ  ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਲੋਕਾਂ ਵੱਲੋਂ ਬਹੁਤ ਵੱਡਾ ਫਤਵਾ ਦਿੱਤਾ ਹੈ ਜਿੰਨਾਂ ਨੇ ਇਮਾਨਦਾਰ ਲੋਕਾਂ ਨੂੰ ਚੁਣ ਪਿੰਡਾਂ ਦੇ ਮੋਹਰੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਹ ਪਹਿਲੀ ਵਾਰ ਹੋਇਆ ਕਿ ਲੋਕਾਂ ਨੇ ਸਰਬਸੰਮਤੀ ਨਾਲ  ਸਰਪੰਚਾਂ ਦੀ ਚੋਣ ਕੀਤੀ ਹੈ।             ਸ੍ਰ ਈ ਟੀ ਓ   ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ  ਸਰਪੰਚੀ ਚੋਣ ਵੇਲੇ ਇਕ ਦੂਜੀ ਪਾਰਟੀ ਨੁਮਾਇੰਦਿਆਂ ਦੇ ਕਾਗਜ ਰੱਦ ਕੀਤੇ ਜਾਂਦੇ ਸਨ ਜਿਸ ਕਰਕੇ ਉਹ ਪਿੰਡ ਵਿਕਾਸ ਪੱਖੋਂ ਪੱਛੜ ਜਾਂਦੇ ਸਨ। ਉਨ੍ਹਾਂ ਕਿ ਇਸ ਵਾਰ ਇਨ੍ਹਾਂ ਚੋਣਾਂ ਸਾਡੀ ਸਰਕਾਰ ਕੋਈ ਪਾਰਟੀਬਾਜੀ ਵਾਲਾ ਕੰਮ ਨਹੀਂ ਕੀਤਾ ਅਤੇ ਨਾ ਹੀ ਕਿਸੇ ਨੂੰ ਅਜਿਹੀ ਸ਼ਿਕਾਇਤਾ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਲੋਕਾਂ  ਨੇ ਆਪ ਵੱਡਾ ਫਤਵਾ ਦੇ ਕੇ ਇਨ੍ਹਾਂ ਪੰਚਾਂ ਸਰਪੰਚਾਂ ਨੂੰ ਨਿਵਾਜਿਆ ਹੈ। ਉਨ੍ਹਾਂ  ਪਿਛਲੀਆਂ ਸਰਕਾਰਾਂ ਦੀ ਫੁਟ ਪਾਓ ਅਤੇ ਰਾਜ ਕਰੋ ਦੀ ਨੀਤੀ ਨਾਲ ਪਿੰਡ ਵਿਕਾਸ ਪਿਛੋਂ ਕਾਫੀ ਪੱਛੜ ਗਏ ਸਨ ਜਿਸ ਕਰਕੇ ਸੜਕਾਂ, ਸਕੂਲੀ ਇਮਾਰਤਾਂ, ਹਸਪਤਾਲਾਂ  ਦੀ ਹਾਲਤ ਕਾਫੀ ਤਰਸਯੋਗ ਹੋ ਗਈ ਸੀ। ਉਹਨਾਂ ਕਿਹਾ ਕਿ ਪਿੰਡ ਦਾ ਸਰਪੰਚ ਕਿਸੇ ਪਾਰਟੀ ਦਾ ਨਹੀਂ ਹੁੰਦਾ ਸਗੋਂ ਸਮੁੱਚੇ ਪਿੰਡ ਦਾ ਹੁੰਦਾ ਹੈ ਅਤੇ ਉਸ ਨੂੰ ਚਾਹੀਦਾ ਹੈ ਕਿ ਉਹ ਪਾਰਟੀ ਬਾਜੀ ਤੋ ਉੱਪਰ ਉੱਠ ਕੇ ਆਪਣੇ ਪਿੰਡ ਦਾ ਵਿਕਾਸ ਕਰੇ। ਉਹਨਾਂ ਕਿਹਾ ਕਿ ਪਿੰਡਾਂ ਦੇ ਸਰਪੰਚਾਂ ਪੰਚਾ ਵਿੱਚ ਕੰਮ ਕਰਨ ਦਾ ਕਾਫੀ ਉਤਸ਼ਾਹ ਹੈ ਅਤੇ ਸਰਕਾਰ ਵੀ ਉਹਨਾਂ ਦੇ ਨਾਲ ਮੋਢੇ ਦਾ ਮੋਢਾ ਜੋੜ ਕੇ ਖੜੀ ਹੈ। ਉਹਨਾਂ ਕਿਹਾ ਕਿ ਪੰਚਾਂ ਸਰਪੰਚਾਂ ਦਾ ਰਾਜ ਧਰਮ ਦਾ ਪਾਲਣ ਕਰਨਾ ਹੀ ਸਭ ਤੋ ਵੱਡੀ ਜਿੰਮੇਵਾਰੀ ਹੈ, ਚੋਣਾਂ ਵਿੱਚ ਮਿਲੀ ਮਿਸਾਲੀ ਜਿੱਤ ਤੋ ਬਾਅਦ ਹਾਉਮੈ  ਨੂੰ ਤਿਆਗ ਕੇ ਸੇਵਾ ਦੀ ਭਾਵਨਾ ਨਾਲ ਕੰਮ ਕਰਨਾ ਹੀ ਪੰਚਾਂ ਸਰਪੰਚਾਂ ਦਾ ਫਰਜ਼ ਹੈ, ਇਸ ਲਈ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਸੁਰੂ ਹੋਵੇਗਾ। ਇਸ ਦੇ ਲਈ ਅਗਲੇ ਕੁਝ ਦਿਨਾਂ ਵਿਚ ਮੁੜ “ਆਪ ਦੀ ਸਰਕਾਰ, ਆਪ ਦੇ ਦੁਆਰ” ਪ੍ਰੋਗਰਾਮ ਦੀ ਸੁਰੂਆਤ ਕੀਤੀ ਜਾਵੇਗੀ ਤੇ ਸਾਡਾ.ਐਮ.ਐਲ.ਏ.ਸਾਡੇ.ਵਿਚ ਮੁਹਿੰਮ ਤਹਿਤ ਪਿੰਡਾਂ ਦੀਆਂ ਸਾਝੀਆਂ ਸੱਥਾਂ ਵਿਚ ਬੈਠ ਕੇ ਵਿਕਾਸ ਦੀ ਵਿਊਤਬੰਦੀ ਕਰਨ ਦੇ ਨਾਲ ਨਾਲ ਧੰਨਵਾਦੀ ਦੌਰੇ ਕੀਤੇ ਜਾਣਗੇ।

Continue Reading

ਸਰਕਾਰ ਨੇ ਬਿਨਾਂ ਕਿਸੇ ਸਿਫਾਰਸ਼ ਤੇ ਰਿਸ਼ਵਤ ਤੋਂ 47 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਦਿੱਤੀ ਸਰਕਾਰੀ ਨੌਕਰੀ -ਧਾਲੀਵਾਲ

ਅੰਮ੍ਰਿਤਸਰ 8 ਨਵੰਬਰ ਜਦੋਂ ਤੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਫੌਰੀ ਹੱਲ ਕਰਨ ਲਈ ਪੂਰੀ ਸੰਜੀਦਗੀ ਨਾਲ ਕੰਮ ਕੀਤਾ ਜਾ ਰਿਹਾ ਹੈ । ਇਨਾ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਨਗਰ ਕੌਂਸਲ ਵਿੱਚ ਦੋ ਲੋੜਵੰਦਾਂ ਨੂੰ ਨਿਯੁਕਤੀ […]

Continue Reading

ਖੂਨਦਾਨ ਤੋਂ ਵੱਡਾ ਕੋਈ ਦਾਨ ਨਹੀਂ -ਧਾਲੀਵਾਲ

ਅਜਨਾਲਾ, 8 ਨਵੰਬਰ ਆਮ ਆਦਮੀ ਪਾਰਟੀ ਦੇ ਅਜਨਾਲਾ ਸਥਿਤ ਦਫਤਰ ਵਿੱਚ ਲਗਾਏ ਗਏ ਖੂਨਦਾਨ ਕੈਂਪ ਦਾ ਉਦਘਾਟਨ ਕਰਦੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਖ਼ੂਨਦਾਨ ਨਾਲ ਮੌਜੂਦਾ ਦੌਰ ‘ਚ ਇੱਕ ਦੀ ਥਾਂ ਕਈ ਜਿੰਦਗੀਆਂ ਬਚਦੀਆਂ ਹਨ, ਇਸ ਲਈ ਖ਼ੂਨਦਾਨ ਮਹਾਨ ਦਾਨ ਹੈ। ਸ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇੱਕ ਤੰਦਰੁਸਤ ਆਦਮੀ ਸਾਲ ਵਿੱਚ ਘੱਟੋ […]

Continue Reading

ਖਾਦ ਦਾ ਕੰਮ ਨਾ ਕਰਦੀਆਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਨਾਲ ਲੱਗਦੀਆਂ ਸਹਿਕਾਰੀ ਸਭਾਵਾਂ ਵਿੱਚੋਂ ਖਾਦ ਮੁੱਹਈਆ ਕਰਵਾਈ ਜਾਵੇਗੀ- ਡੀ.ਸੀ.

ਅੰਮ੍ਰਿਤਸਰ, 6 ਨਵੰਬਰ, 2024– ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸਾਕਸ਼ੀ ਸਾਹਨੀ ਨੇ ਕਿਸਾਨ ਜਥੇਬੰਦੀ, ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ, ਮਾਰਕਫੈੱਡ ਨਾਲ ਸਾਂਝੀ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਜਿਹੜੀਆਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਖਾਦ ਮਿਲਣ ਵਿੱਚ ਦਿੱਕਤ ਪੇਸ਼ ਆ ਰਹੀ ਹੈ, ਉਹਨਾਂ ਸਭਾਵਾਂ ਦੇ ਕਲੀਅਰ ਮੈਂਬਰਾਂ ਨੂੰ ਖਾਦ ਮੁੱਹਈਆ ਕਰਵਾਉਣ ਲਈ ਨਾਲ ਲੱਗਦੀਆਂ ਸਹਿਕਾਰੀ ਸਭਾਵਾਂ ਨਾਲ ਜੋੜਿਆ ਜਾਵੇਗਾ। ਉਹਨਾਂ ਦੱਸਿਆ ਕਿ ਇਸ […]

Continue Reading

ਸਿਹਤ ਵਿਭਾਗ ਵਲੋਂ ਸਰਦ ਰੁੱਤ ਦੀ ਆਮਦ ਸੰਬਧੀ ਤਿਆਰੀਆਂ ਲਈ ਕੀਤੀ ਗਈ ਅਹਿਮ ਮੀਟਿੰਗ

ਅੰਮ੍ਰਿਤਸਰ 6 ਨਵੰਬਰ 2024 (        ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੂਸਾਰ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਸਰਦ ਰੁੱਤ ਦੀ ਆਦਮ ਨੂੰ ਮੁੱਖ ਰੱਖਦਿਆਂ, ਸਾਰੀਆਂ ਸਿਹਤ ਸੰਸਥਾਵਾਂ ਵਿੱਚ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ ਦਾ ਖਾਸ ਧਿਆਨ ਰੱਖਣ ਲਈ ਤਿਆਰੀਆ ਕਰਨ ਸੰਬਧੀ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਣ ਸਾਰੀਆਂ ਸਿਹਤ ਸੰਸਥਾਵਾਂ ਵਿਚ ਮਰੀਜਾਂ ਲਈ ਐਮਰਜੈਂਸੀ ਡਰਗ, ਜਰੂਰੀ ਦਵਾਈਆਂ ਦਾ ਸਟਾਕ, ਗਰਮ ਕੰਬਲ, ਵਾਰਮਰ, ਬਲੋਅਰ, ਹੀਟਰ, ਰੇਡੀਏਂਟ […]

Continue Reading

ਪਰਾਲੀ ਖੇਤਾਂ ਵਿੱਚ ਵਾਹੁਣ ਨਾਲ ਵਧ ਰਿਹਾ ਫਸਲਾਂ ਦਾ ਝਾੜ -ਕਿਸਾਨ ਦਲਬੀਰ ਸਿੰਘ ਪਿਛਲੇ ਚਾਰ ਸਾਲਾਂ ਤੋਂ ਪਰਾਲੀ ਸਾੜੇ ਬਿਨਾਂ ਕਰ ਰਿਹਾ ਖੇਤੀ

ਅੰਮ੍ਰਿਤਸਰ, 6 ਨਵੰਬਰ 2024– ਜਿੱਥੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸਰਕਾਰਾਂ ਵੱਲੋਂ ਅਧਿਕਾਰੀ ਦਿਨ ਰਾਤ ਇੱਕ ਕਰ ਰਹੇ ਹਨ ਉੱਥੇ ਜਿਲੇ ਦੇ ਕੁੱਝ ਜਾਗਰੂਕ ਕਿਸਾਨ ਅਜਿਹੇ ਵੀ ਹਨ ਜੋ ਪਿਛਲੇ ਕਈ ਸਾਲਾਂ ਤੋਂ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰ ਰਹੇ ਹਨ। ਇਹਨਾਂ ਕਿਸਾਨਾਂ ਦਾ ਮੰਨਣਾ ਹੈ ਕਿ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ […]

Continue Reading

ਵਿਕਟਰੀ ਰਨ – ਅੰਮ੍ਰਿਤਸਰ ਹਾਫ ਮੈਰਾਥਨ 2024

ਅੰਮ੍ਰਿਤਸਰ 5 ਨਵੰਬਰ 2024 — ਭਾਰਤੀ ਫੌਜ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਦੇ ਸਹਿਯੋਗ ਨਾਲ ਵਿਜੇ ਦਿਵਸ 2024 ਮੌਕੇ 24 ਨਵੰਬਰ 2024 ਨੂੰ ਵਿਕਟਰੀ ਰਨ – ਅੰਮ੍ਰਿਤਸਰ ਹਾਫ ਮੈਰਾਥਨ ਦਾ ਆਯੋਜਨ ਕਰ ਰਹੀ ਹੈ। ਇਸ ਈਵੈਂਟ ਦਾ ਉਦੇਸ਼ ਸਿਵਲ ਪ੍ਰਸ਼ਾਸਨ ਅਤੇ ਸਮਾਜ ਨਾਲ ਫੌਜ ਦੇ ਸਬੰਧਾਂ ਨੂੰ ਮਜ਼ਬੂਤ ​​ਕਰਨਾ ਹੈ ਅਤੇ ਵਿਰਾਸਤੀ ਸ਼ਹਿਰ ਅੰਮ੍ਰਿਤਸਰ ਦੀ ਸੁਰੱਖਿਆ ਵਿੱਚ ਭਾਰਤੀ ਫੌਜ ਦੀ 1965 ਅਤੇ 1971 ਦੀ ਭਾਰਤ-ਪਾਕਿ ਜੰਗ ਵਿੱਚ  ਇਸਦੇ ਮਹੱਤਵਪੂਰਨ ਰੋਲ ਨੂੰ ਦਰਸਾਉਣਾ ਹੈ।           ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ […]

Continue Reading

ਵਿਧਾਇਕਾ ਜੀਵਨਜੋਤ ਕੌਰ ਅਤੇ ਡਿਪਟੀ ਕਮਿਸ਼ਨਰ ਨੇ ਸਾਫ਼ ਸਫ਼ਾਈ ਦੇ ਪ੍ਰਬੰਧਾਂ ਨੂੰ ਲੈ ਕੇ ਵੱਲ੍ਹਾ ਮੰਡੀ ਦਾ ਕੀਤਾ ਦੌਰਾ

ਅੰਮ੍ਰਿਤਸਰ 4 ਨਵੰਬਰ 2024 –           ਅੱਜ ਹਲਕਾ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਅਤੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋਂ ਸਾਫ਼ ਸਫ਼ਾਈ ਦੇ ਪ੍ਰਬੰਧਾਂ ਨੂੰ ਲੈ ਕੇ ਵੱਲ੍ਹਾ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਦੇ ਨਾਲ ਜਿਲ੍ਹਾ ਮੰਡੀ ਅਫ਼ਸਰ ਸ: ਅਮਨਦੀਪ ਸਿੰਘ, ਨਗਰ ਨਿਗਮ ਦੇ ਸਿਹਤ ਅਫ਼ਸਰ ਡਾ. ਕਿਰਨ ਕੁਮਾਰ, ਤਹਿਸੀਲਦਾਰ ਡਾ. ਰਾਜਵਿੰਦਰ ਕੌਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।           ਵਿਧਾਇਕਾ ਜੀਵਨਜੋਤ ਕੌਰ ਨੇ ਮੰਡੀ ਵਿਖੇ ਲੱਗੇ ਕੂੜੇ ਦੇ ਢੇਰ ਨੂੰ ਦੇਖ ਕੇ ਸਬੰਧਤ ਅਧਿਕਾਰੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਮੰਡੀ ਵਿੱਚ ਸਾਫ਼ ਸਫ਼ਾਈ ਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨਾਂ ਕਿਹਾ ਕਿ ਇਸ ਮੰਡੀ ਵਿੱਚ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਫੱਲ -ਸਬਜ਼ੀਆਂ ਵੇਚਣ ਅਤੇ ਖਰੀਦਣ ਲਈ ਆਉਂਦੇ ਹਨ ਅਤੇ ਇਥੇ ਲੱਗੇ ਕੂੜੇ ਦੇ ਢੇਰ ਦੇਖ ਕੇ ਸਰਕਾਰ ਨੂੰ ਜਿੰਮੇਵਾਰ ਠਹਿਰਾਉਂਦੇ ਹਨ। ਉਨਾਂ ਕਿਹਾ ਕਿ ਜਦਕਿ ਇਹ ਕੰਮ ਜਿਲ੍ਹਾ ਮੰਡੀ ਅਫ਼ਸਰ ਵਲੋਂ ਅਤੇ ਨਗਰ ਨਿਗਮ ਵਲੋਂ ਸਾਂਝੇ ਤੋਰ ਤੇ ਮਿਲ ਕੇ ਮੰਡੀ ਦੀ ਸਫ਼ਾਈ ਨੂੰ ਯਕੀਨੀ ਬਣਾਉਣਾ ਹੈ।           ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾ ਜਾਰੀ ਕਰਦਿਆਂ ਕਿਹਾ  ਕਿ ਉਹ ਰਾਤ ਵੇਲੇ ਮੰਡੀ ਦੀ ਸਫ਼ਾਈ ਨੂੰ ਕਰਨਾ ਯਕੀਨੀ ਬਣਾਉਣ। ਉਨਾਂ ਕਿਹਾ ਕਿ ਤੜਕਸਾਰ ਸਵੇਰੇ ਤਿੰਨ ਵਜੇ ਹੀ ਮੰਡੀ ਵਿੱਚ ਲੋਕਾਂ ਦਾ ਆਉਣਾ ਜਾਣਾ ਸ਼ੁਰੂ ਹੋ ਜਾਂਦਾ ਹੈ। ਇਸ ਲਈ ਜ਼ਰੂਰਤ ਹੈ ਕਿ ਮੰਡੀ ਦੀ ਸਫ਼ਾਈ ਨੂੰ ਰਾਤ ਵੇਲੇ ਹੀ ਕਰਨਾ ਯਕੀਨੀ ਬਣਾਇਆ ਜਾਵੇ। ਉਨਾਂ ਮੰਡੀ ਅਫ਼ਸਰ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਾਂਝੇ ਤੌਰ ਤੇ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਮੰਡੀ ਦੀ ਸਫ਼ਾਈ, ਪੀਣ ਵਾਲਾ ਪਾਣੀ, ਲਾਈਟਾਂ, ਸੜ੍ਹਕ ਦੀ ਮੁਰੰਮਤ, ਪਾਣੀ ਦਾ ਨਿਕਾਸ ਆਦਿ ਯਕੀਨੀ ਬਣਾਇਆ ਜਾਵੇ।  

Continue Reading