ਕਿਸ਼ੋਰ ਤੰਦਰੁਸਤੀ ਦਿਵਸ ਮੌਕੇ ਬੱਚਿਆਂ ਨੂੰ ਕੀਤਾ ਜਾਗਰੂਕ

ਬਰਨਾਲਾ, 27 ਜਨਵਰੀ        ਸਿਹਤ ਵਿਭਾਗ ਬਰਨਾਲਾ ਵਲੋਂ ਸਿਵਲ ਸਰਜਨ ਬਰਨਾਲਾ ਡਾ. ਤਪਿੰਦਰਜੋਤ ਕੌਸ਼ਲ ਦੀ ਅਗਵਾਈ ਵਿੱਚ ਬਰਨਾਲਾ ਜ਼ਿਲ੍ਹੇ ਦੇ ਚੋਣਵੇਂ 72 ਪਿੰਡਾਂ ਵਿੱਚ ਕਿਸ਼ੋਰ ਸਿਹਤ ਦਿਵਸ ਮਨਾਇਆ ਜਾ ਰਿਹਾ ਹੈ।    ਇਸ ਲੜੀ ਤਹਿਤ ਪਿੰਡ ਮਾਂਗੇਵਾਲ ਵਿੱਚ ਅੱਜ 10-19 ਸਾਲ ਦੇ ਬੱਚਿਆਂ ਤੇ ਮਾਪਿਆਂ ਨਾਲ ਇਹ ਦਿਵਸ ਮਨਾਇਆ ਗਿਆ।ਇਸ ਮੌਕੇ ਹਾਜ਼ਰ ਬੱਚਿਆਂ, […]

Continue Reading

76ਵਾਂ ਗਣਤੰਤਰ ਦਿਵਸ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਲਹਿਰਾਇਆ ਕੌਮੀ ਝੰਡਾ

ਬਰਨਾਲਾ, 26 ਜਨਵਰੀ      76ਵਾਂ ਗਣਤੰਤਰ ਦਿਵਸ ਸਮਾਗਮ ਇੱਥੇ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਵਿਖੇ ਮਨਾਇਆ ਗਿਆ, ਜਿਸ ਵਿੱਚ ਮਾਣਯੋਗ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।  ਇਸ ਮੌਕੇ ਵਿਧਾਇਕ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਭਦੌੜ ਸ. ਲਾਭ ਸਿੰਘ […]

Continue Reading

ਸਾਈਬਰ ਸੁਰੱਖਿਆ, ਸੋਸ਼ਲ ਮੀਡੀਆ ਦੇ ਪ੍ਰਭਾਵਾਂ ਬਾਰੇ ਸੈਮੀਨਾਰ

ਬਰਨਾਲਾ, 25 ਜਨਵਰੀਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਸਟੂਡੈਂਟ ਪੁਲਿਸ ਕੈਡਿਟ (ਐਸ.ਪੀ.ਸੀ.) ਪ੍ਰੋਗਰਾਮ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਵਿਖੇ ਸਾਈਬਰ ਸੁਰੱਖਿਆ, ਸੋਸ਼ਲ ਮੀਡੀਆ ਦੇ ਪ੍ਰਭਾਵਾਂ ਅਤੇ ਭਾਰਤ ਦੀਆਂ ਸਮਾਜਿਕ ਬੁਰਾਈਆਂ ਬਾਰੇ ਸੈਮੀਨਾਰ ਦਾ ਕਰਵਾਇਆ ਗਿਆ।  ਇਹ ਸੈਮੀਨਾਰ ਐਸ.ਪੀ.ਸੀ ਨੋਡਲ ਇੰਚਾਰਜ ਡਾ.ਜਤਿੰਦਰ ਜੋਸ਼ੀ ਦੀ ਅਗਵਾਈ ਹੇਠ ਕਰਵਾਇਆ ਗਿਆ, […]

Continue Reading

ਚੀਮਾ ਜੋਧਪੁਰ ਵਿਖੇ ਨਵੀਂ ਬਣੀ ਸਾਇੰਸ ਲੈਬ ਦਾ ਉਦਘਾਟਨ

ਬਰਨਾਲਾ, 24 ਜਨਵਰੀ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਚੀਮਾ ਜੋਧਪੁਰ ਵਿਖੇ ਨਵੀਂ ਬਣੀ ਸਾਇੰਸ ਲੈਬ ਦਾ ਉਦਘਾਟਨ ਅੱਜ ਪਿੰਡ ਦੇ ਸਰਪੰਚ ਮਲੂਕ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸਰਦਾਰ ਬਰਜਿੰਦਰ ਪਾਲ ਸਿੰਘ ਵੱਲੋਂ ਸਾਂਝੇ ਤੌਰ ‘ਤੇ ਰਿਬਨ ਕਟ ਕੇ ਕੀਤਾ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਸਾਇੰਸ ਵਿਸ਼ੇ ਦੀ […]

Continue Reading

ਨਾਲੇ ਵਿੱਚ ਡਿੱਗੀ ਗਾਂ ਨੂੰ ਸੁਰੱਖਿਅਤ ਬਾਹਰ ਕੱਢਿਆ

ਬਰਨਾਲਾ, 24 ਜਨਵਰੀ       ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਬੀ ਬੀ ਐੱਸ ਤੇਜ਼ੀ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੇ ਯਤਨਾਂ ਸਦਕਾ ਗਊ ਨੂੰ ਸੁਰੱਖਿਅਤ ਨਾਲੇ ‘ਚੋਂ ਬਾਹਰ ਕੱਢਿਆ ਗਿਆ।   ਜ਼ਿਕਰਯੋਗ ਹੈ ਕਿ ਕੱਲ ਰਾਤ ਕਰੀਬ 7:30 ਵਜੇ ਇੱਕ ਗਊ ਨਾਲੇ (ਜੋ ਕਿ ਜੁਡੀਸ਼ੀਅਲ ਰਿਹਾਇਸ਼ਾਂ ਕੋਲੋਂ ਗੁਜ਼ਰਦਾ ਹੈ) ਵਿੱਚ ਡਿੱਗ ਪਈ। ਜਦੋਂ ਇਸ […]

Continue Reading

ਗਣਤੰਤਰ ਦਿਵਸ: ਬਰਨਾਲਾ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਲਹਿਰਾਉਣਗੇ ਕੌਮੀ ਝੰਡਾ

ਬਰਨਾਲਾ, 21 ਜਨਵਰੀ    ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ।          ਇਸ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸਤਵੰਤ ਸਿੰਘ ਅਤੇ ਐੱਸ ਡੀ ਐਮ ਬਰਨਾਲਾ ਗੁਰਬੀਰ ਸਿੰਘ ਕੋਹਲੀ ਨੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਸਮੇਤ ਹੋਰ ਆਗੂਆਂ ਵਲੋਂ ਸ਼ਰਧਾਂਜਲੀ ਭੇਟ

ਬਰਨਾਲਾ (ਠੀਕਰੀਵਾਲਾ), 19 ਜਨਵਰੀ     ਪਿੰਡ ਠੀਕਰੀਵਾਲਾ ਵਿੱਚ ਨਰਸਿੰਗ ਕਾਲਜ ਦਾ ਕੰਮ ਇਸ ਸਾਲ ਦੇ ਅੰਦਰ ਸ਼ੁਰੂ ਕਰ ਦਿੱਤਾ ਜਾਵੇਗਾ।  ਇਹ ਪ੍ਰਗਟਾਵਾ ਵਿੱਤ ਮੰਤਰੀ ਪੰਜਾਬ ਸ. ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪਿੰਡ ਠੀਕਰੀਵਾਲਾ ਵਿੱਚ ਪਰਜਾ ਮੰਡਲ ਲਹਿਰ ਦੇ ਮਹਾਨ ਸ਼ਹੀਦ ਸ. ਸੇਵਾ ਸਿੰਘ ਠੀਕਰੀਵਾਲਾ ਜੀ ਦੇ 91ਵੀਂ ਬਰਸੀ ਸਮਾਗਮ ਦੌਰਾਨ ਕਹੇ। ਉਨ੍ਹਾਂ ਨੇ ਵਿਧਾਇਕ ਮਹਿਲ ਕਲਾਂ ਅਤੇ […]

Continue Reading

ਭਾਸ਼ਾ ਵਿਭਾਗ ਦੇ ਰਸਾਲਿਆਂ ਲਈ ਲੇਖਕਾਂ ਪਾਸੋਂ ਰਚਨਾਵਾਂ ਦੀ ਮੰਗ- ਜ਼ਿਲ੍ਹਾ ਭਾਸ਼ਾ ਅਫ਼ਸਰ

ਬਰਨਾਲਾ,19  ਜਨਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਭਾਸ਼ਾ ਵਿਭਾਗ, ਪੰਜਾਬ ਵੱਲੋਂ ਵਿਭਾਗ ਦੇ ਡਾਇਰੈਕਟਰ ਸ.ਜਸਵੰਤ ਸਿੰਘ ਜ਼ਫ਼ਰ ਦੀਆਂ ਹਦਾਇਤਾਂ ਅਨੁਸਾਰ ਪੰਜਾਬੀ ਭਾਸ਼ਾ ਅਤੇ ਸਾਹਿਤ ਦੀ ਪ੍ਰਫੁਲਿਤਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਹੀ ਉਪਰਾਲਿਆਂ ਤਹਿਤ ਵਿਭਾਗ ਵੱਲੋਂ ਪੰਜਾਬੀ […]

Continue Reading

ਨੈਸ਼ਨਲ ਸਕੂਲ ਖੇਡਾਂ: ਡਿਪਟੀ ਕਮਿਸ਼ਨਰ ਵਲੋਂ ਸ਼ਾਨਦਾਰ ਪ੍ਰਦਰਸ਼ਨ ਵਾਲੇ ਖਿਡਾਰੀਆਂ ਦਾ ਸਨਮਾਨ

ਬਰਨਾਲਾ, 16 ਜਨਵਰੀ   68ਵੀਆਂ ਨੈਸ਼ਨਲ ਸਕੂਲ ਖੇਡਾਂ (ਨੈੱਟਬਾਲ) ਜੋ ਕਿ ਛੱਤੀਸਗੜ੍ਹ ਵਿਖੇ ਹੋਈਆਂ ਵਿੱਚ ਜ਼ਿਲ੍ਹਾ ਬਰਨਾਲਾ ਦੇ ਮੁੰਡੇ ਅਤੇ ਕੁੜੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਪੰਜਾਬ ਦੀ ਟੀਮ ਨੂੰ ਦੋ ਚਾਂਦੀ ਤੇ ਇੱਕ ਕਾਂਸੀ ਦਾ ਤਗਮਾ ਜਿਤਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਵਾਪਸ ਪਹੁੰਚਣ ‘ਤੇ ਜੇਤੂ ਖਿਡਾਰੀਆਂ ਦਾ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਵਿਸ਼ੇਸ਼ ਸਨਮਾਨ […]

Continue Reading

ਯੂ. ਡੀ. ਆਈ. ਡੀ ਕਾਰਡ ਬਣਾਉਣ ਵਿੱਚ ਜ਼ਿਲ੍ਹਾ ਬਰਨਾਲਾ ਪੰਜਾਬ ਭਰ ਵਿੱਚੋਂ ਮੋਹਰੀ

ਬਰਨਾਲਾ, 16 ਜਨਵਰੀ   ਸਿਹਤ ਵਿਭਾਗ ਬਰਨਾਲਾ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਆਈ ਏ ਐਸ ਦੇ ਦਿਸ਼ਾ – ਨਿਰਦੇਸ਼ਾਂ ਤਹਿਤ ਦਿਵਿਆਂਗਜਨ ਨੂੰ ਸੇਵਾਵਾਂ ਦਿੰਦੇ ਹੋਏ ਨਵੰਬਰ ਤੇ ਦਸੰਬਰ 2024 ਦੌਰਾਨ 65 ਫੀਸਦੀ ਤੋਂ ਵੱਧ ਦਿਵਿਆਂਗਜਨ ਨੂੰ ਯੂ.ਡੀ.ਆਈ.ਡੀ ਕਾਰਡ ( ਯੂਨੀਕ ਡੀਸੇਬਿਲਟੀ ਆਡੇਂਟੀਫਿਕੇਸ਼ਨ ਕਾਰਡ) ਬਣਾਉਣ ਵਿੱਚ ਪੰਜਾਬ ਵਿੱਚੋਂ ਮੋਹਰੀ ਸਥਾਨ ਹਾਸਲ ਕੀਤਾ ਗਿਆ ਹੈ।   ਇਸ ਪ੍ਰਾਪਤੀ […]

Continue Reading