ਜ਼ਿਲ੍ਹੇ ਵਿੱਚ ਪ੍ਰੀਗਾਬਾਲਿਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ‘ਤੇ ਮੁਕੰਮਲ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ 

 ਫਾਜ਼ਿਲਕਾ , 30 ਅਕਤੂਬਰ   ਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਬੀ.ਐਨ.ਐਸ.ਐਸ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਵਿੱਚ ਪ੍ਰੀਗਾਬਾਲਿਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ‘ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ ‘ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ […]

Continue Reading

ਪਰਮਲ ਝੋਨੇ ਦੀ ਖਰੀਦ ਦਾ ਆਂਕੜਾ ਪਿੱਛਲੇ ਸਾਲ ਦੇ ਇਸੇ ਦਿਨ ਤੋਂ ਅੱਗੇ ਨਿਕਲਿਆ

ਫਾਜ਼ਿਲਕਾ, 29 ਅਕਤੂਬਰਫਾਜ਼ਿਲਕਾ ਜ਼ਿਲ੍ਹੇ ਵਿਚ ਬੀਤੀ ਸ਼ਾਮ ਤੱਕ ਪਰਮਲ ਝੋਨੇ ਦੀ ਖਰੀਦ ਦਾ ਆਂਕੜਾ ਪਿੱਛਲੇ ਸਾਲ ਇਸੇ ਦਿਨ ਤੱਕ ਦੇ ਆਂਕੜੇ ਤੋਂ ਅੱਗੇ ਨਿੱਕਲ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਸੁਲੋਧ ਬਿਸ਼ਨੋਈ ਨੇ ਦਿੱਤੀ ਹੈ।ਜ਼ਿਲ੍ਹਾ ਮੰਡੀ ਅਫ਼ਸਰ ਨੇ ਦੱਸਿਆ ਕਿ ਪਿੱਛਲੇ ਸਾਲ 28 ਅਕਤੂਬਰ 2023 ਵਾਲੇ ਦਿਨ ਤੱਕ ਜ਼ਿਲ੍ਹੇ ਵਿਚ 124335 ਮੀਟ੍ਰਿਕ ਟਨ […]

Continue Reading

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫਾਜਿਲਕਾ 29 ਅਕਤੂਬਰਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਬੀ.ਐਨ.ਐਸ.ਐਸ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 31 ਦਸੰਬਰ 2024 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਪਾਬੰਦੀਆਂ ਅਨੁਸਾਰ ਜ਼ਿਲ੍ਹਾ ਫਾਜਿਲਕਾ ਵਿੱਚ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ […]

Continue Reading

ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਫਾਜ਼ਿਲਕਾ ਤੇ ਰੋੜਾਂਵਾਲੀ ਵਿਚ ਜਾਗਰੂਕਤਾ ਸੈਮੀਨਾਰ

ਸਰਕਾਰ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵਚਨਬੱਧ-ਡੀਐਸਪੀ ਗੁਰਿੰਦਰਜੀਤ ਸਿੰਘ ਸੰਧੂ ਫਾਜ਼ਿਲਕਾ, 28 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਉਦੇਸ਼ ਨਾਲ ਸ੍ਰੀ ਵਰਿੰਦਰ ਕੁਮਾਰ, ਵਿਸ਼ੇਸ਼ ਡੀ.ਜੀ.ਪੀ.-ਕਮ-ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਦੇ ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਵਿਭਾਗ ਵੱਲੋਂ ਵਿਜੀਲੈਂਸ ਜਾਗਰੂਕਤਾ ਹਫਤੇ ਤਹਿਤ ਅੱਜ ਫਾਜ਼ਿਲਕਾ ਦੇ ਸਰਕਾਰੀ ਐਮਆਰ ਕਾਲਜ ਅਤੇ ਮੰਡੀ […]

Continue Reading

ਕੇਦਰੀ ਟੀਮ ਵੱਲੋ ਜਿਲਾ ਫਾਜ਼ਿਲਕਾ ਦੇ ਨਰਮੇ ਅਤੇ ਝੋਨੇ ਦੇ ਖੇਤਾਂ ਦਾ ਕੀਤਾ ਗਿਆ ਵਿਸ਼ੇਸ਼ ਦੌਰਾ

ਫਾਜ਼ਿਲਕਾ 28 ਅਕਤੂਬਰਭਾਰਤ ਸਰਕਾਰ, ਖੇਤੀ ਮੰਤਰਾਲਾ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਨਵੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫਸਲ ਕਟਾਈ ਤਜਰਬਿਆਂ ਦੀ ਪੜਤਾਲ ਸਬੰਧੀ ਇੱਕ ਵਿਸ਼ੇਸ਼ ਟੀਮ ਡਾ. ਅਸ਼ੀਸ਼ ਕੁਮਾਰ ਪਾਲ ਟੈਕਨੀਕਲ ਅਫਸਰ ਵੱਲੋ ਜਿਲਾ ਫਾਜ਼ਿਲਕਾ ਦਾ ਦੌਰਾ ਕੀਤਾ ਗਿਆ। ਇਸ ਸਬੰਧੀ ਡਾ. ਸੰਦੀਪ ਕੁਮਾਰ ਰਿਣਵਾ ਮੁੱਖ ਖੇਤੀਬਾੜੀ ਅਫਸਰ, ਫਾਜ਼ਿਲਕਾ  ਵੱਲੋ ਭਾਰਤ ਸਰਕਾਰ ਤੋਂ ਆਏ ਅਧਿਕਾਰੀ […]

Continue Reading

ਪੀ. ਐਮ. ਵਿਸ਼ਵਕਰਮਾ ਸਕੀਮ ਡਿਸਟ੍ਰਿਕਟ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ ਹੋਈ

ਫਾਜਿਲ਼ਕਾ, 28 ਅਕਤੂਬਰਪੀ.ਐਮ. ਵਿਸ਼ਵਕਰਮਾ ਸਕੀਮ ਭਾਰਤ ਸਰਕਾਰ ਵਲੋਂ ਚਲਾਈ ਜਾ ਰਹੀ ਹੈ। ਇਸ ਸਕੀਮ ਅਧੀਨ ਹੱਥੀਂ ਕੰਮ ਕਰਨ ਵਾਲੇ 18 ਵੱਖ-ਵੱਖ ਟਰੇਡਾਂ ਦੇ ਕਾਰੀਗਰਾਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਪੀ.ਐਮ. ਵਿਸ਼ਵਕਰਮਾ ਸਕੀਮ ਅਧੀਨ ਬਿਨੈਕਾਰ ਵਲੋਂ ਆਨਲਾਈਨ ਪੋਰਟਲ ਉੱਪਰ ਅਪਲਾਈ ਕਰਨ ਉਪਰੰਤ ਐਪਲੀਕੇਸ਼ਨ ਦੀ ਤਿੰਨ ਪੱਧਰ ਵਿਚ ਪੜਤਾਲ ਕੀਤੀ ਜਾਣੀ ਹੈ। ਪਹਿਲੇ ਪੱਧਰ ਵਿਚ ਇਹ […]

Continue Reading

ਫਾਜ਼ਿਲਕਾ ਦੇ ਵਿਧਾਇਕ   ਵੱਲੋਂ ਦਾਣਾ ਮੰਡੀ ਦਾ ਦੌਰਾ, ਕਿਹਾ ਕਿਸਾਨਾਂ ਨੂੰ ਝੋਨੇ ਦੇ ਮੰਡੀਕਰਨ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਿਲ

 ਫਾਜ਼ਿਲਕਾ 26 ਅਕਤੂਬਰਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਇੱਥੇ ਅਨਾਜ ਮੰਡੀ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਉੱਥੇ ਹੀ ਅਧਿਕਾਰੀਆਂ ਨਾਲ ਬੈਠਕ ਕਰਕੇ ਝੋਨੇ ਦੀ ਖਰੀਦ ਪ੍ਰਕਿਰਿਆ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਕਿਸਾਨਾਂ ਦਾ ਦਾਣਾ ਦਾਣਾ ਖਰੀਦਿਆ ਜਾਵੇਗਾ ਅਤੇ ਕਿਸੇ ਵੀ […]

Continue Reading

ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਆਧੁਨਿਕ ਮਸ਼ੀਨਰੀ ਦੀ ਮੱਦਦ ਨਾਲ ਕਿਸਾਨਾਂ ਨੂੰ ਪਰਾਲੀ ਜ਼ਮੀਨ ਵਿੱਚ ਹੀ ਰਲਾਉਣ ਲਈ ਕੀਤਾ ਗਿਆ ਜਾਗਰੂਕ

ਫਾਜ਼ਿਲਕਾ, 26 ਅਕਤੂਬਰ         ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਬਣਾਈਆਂ ਟੀਮਾਂ ਵੱਲੋਂ ਲਗਾਤਾਰ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਖੇਤੀਬਾੜੀ ਦੇ ਆਧੁਨਿਕ ਸੰਦਾਂ ਐਮ.ਬੀ.ਪਲੋਅ, ਸੁਪਰ ਸੀਡਰ ਆਦਿ ਦੀ ਵਰਤੋਂ ਨਾਲ ਪਰਾਲੀ ਪ੍ਰਬੰਧਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾਂ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਵੱਲੋਂ ਪੁਲਿਸ […]

Continue Reading

ਆਂਗਣਵਾੜੀ ਸੁਪਰਵਾਈਜ਼ਰਾਂ ਨੂੰ ਐਸ ਡੀ ਐਮ ਦਫ਼ਤਰ ਫਾਜਿਲਕਾ ਵਿਖੇ ਕਰਵਾਈ ਟ੍ਰੇਨਿੰਗ

ਫਜ਼ਿਲਕਾ, 25 ਅਕਤੂਬਰ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਅਨੁਸਾਰ ਖੇਤਰੀ ਪ੍ਰੋਜੈਕਟ ਡਾਇਰੇਕਟਰ, ਮਗਸੀਪਾ ਖੇਤਰੀ ਕੇਂਦਰ ਬਠਿੰਡਾ ਵੱਲੋਂ ਸ੍ਰੀ ਮਨਦੀਪ ਸਿੰਘ ਕੋਆਰਡੀਨੇਟਰ ਦੀ ਦੇਖ ਰੇਖ ਵਿੱਚ ਇੰਟੇਗ੍ਰੇਟਿਡ ਚਾਈਲਡ ਡਵੈਲਪਮੈਂਟ ਸਰਵਿਸ ਵਿਭਾਗ ਦੀਆਂ ਸੁਪਰਵਾਈਜ਼ਰਜ਼ ਨੂੰ ਦੋ ਦਿਨਾਂ ਟ੍ਰੇਨਿੰਗ ਕਰਵਾਈ ਗਈ। ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਫਾਜਿਲਕਾ ਤੋਂ ਡਾ ਰਿੰਕੂ […]

Continue Reading

ਨਗਰ ਕੌਂਸਲਾਂ, ਪੰਚਾਇਤ ਵਿਭਾਗ, ਸਿਹਤ ਵਿਭਾਗ ਆਪਸੀ ਤਾਲਮੇਲ ਨਾਲ ਜ਼ਿਲ੍ਹੇ ਅੰਦਰ ਕਰਵਾਉਣ ਫੋਗਿੰਗ: ਸ਼ੁਭਾਸ ਚੰਦਰ

ਫਾਜ਼ਿਲਕਾ 24 ਅਕਤੂਬਰ:                 ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸ਼ੁਭਾਸ ਚੰਦਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪਰਬੰਧਕੀ ਕੰਪਲੈਕਸ ਵਿਖੇ ਡੇਂਗੂ ਦੀ ਰੋਕਥਾਮ ਅਤੇ ਜ਼ਿਲ੍ਹੇ ਵਿੱਚ ਫੋਗਿੰਗ ਕਰਵਾਉਣ ਦੇ ਮਕਸਦ ਨਾਲ ਮੀਟਿੰਗ ਹੋਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ।          ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਆਏ ਹੋਏ ਵੱਖ-ਵੱਖ ਵਿਭਾਗਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਸੀਜ਼ਨ ਨੂੰ […]

Continue Reading