ਜਲਾਲਾਬਾਦ ਵਿਚ ਅਲਿਮਕੋ ਵੱਲੋਂ ਦਿਵਿਆਂਗਜਨਾਂ ਉਪਕਰਣ ਵੰਡ ਸਮਾਰੋਹ ਕਰਵਾਇਆ

ਜਲਾਲਾਬਾਦ, 16 ਦਸੰਬਰ ਦਿਵਿਯਾਂਗਜਨਾ ਨੂੰ ਸਮਾਜ ਦੀ ਮੁਖ ਧਾਰਾ ਵਿੱਚ ਲਿਆਉਣ ਲਈ ਸਰਕਾਰ ਵਲੋਂ ਉਹਨਾਂ ਦੇ ਕਲਿਆਣ ਅਤੇ ਪੁਨਰਵਾਸ ਦੇ ਲਈ ਕੰਮ ਕੀਤੇ ਜਾ ਰਹੇ ਹਨ I ਇਸੇ ਲੜੀ ਅੱਜ ਇੱਥੇ ਦਿਵਿਆਂਗਜਨਾਂ ਉਪਕਰਣ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਸ਼ਿਰਕਤ ਕੀਤੀ ਜਦ ਕਿ ਅਲਿਮਕੋ ਮੋਹਾਲੀ ਵੱਲੋਂ ਸ਼੍ਰੀ […]

Continue Reading

ਵਿਧਾਇਕ ਫਾਜ਼ਿਲਕਾ ਵੱਲੋਂ ਪਿੰਡ ਝੁੱਗੇ ਲਾਲ ਸਿੰਘ ਵਿਖ਼ੇ ਸ਼ਮਸ਼ਾਨ ਘਾਟ ਵਿੱਚ ਭੱਠੀ ਬਣਾਉਣ ਅਤੇ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ਲਈ 4 ਲੱਖ ਰੁਪਏ ਦੀ ਗਰਾਂਟ ਜਾਰੀ

ਫਾਜ਼ਿਲਕਾ 15 ਦਸੰਬਰਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਪਿੰਡ ਝੁੱਗੇ ਲਾਲ ਸਿੰਘ ਵਿਖ਼ੇ ਸ਼ਮਸ਼ਾਨ ਘਾਟ ਵਿੱਚ ਭੱਠੀ ਬਣਾਉਣ ਅਤੇ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ਲਈ 4 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ। ਇਸ ਮੌਕੇ ਸਰਪੰਚ ਸ. ਅਸ਼ੋਕ ਸਿੰਘ  ਦੇ ਗ੍ਰਹਿ ਵਿਖ਼ੇ ਪਿੰਡ ਵਾਸੀਆਂ ਨਾਲ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕੀਤਾ।ਵਿਧਾਇਕ ਫਾਜ਼ਿਲਕਾ ਨੇ […]

Continue Reading

ਕਣਕ ਦੀ ਫ਼ਸਲ ਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਸਥਿਤੀ ਵਿੱਚ ਸੁਚੇਤ ਰਹਿਣ ਕਿਸਾਨ: ਮੁੱਖ ਖੇਤੀਬਾੜੀ ਅਫ਼ਸਰ

ਫਾਜ਼ਿਲਕਾ, 14 ਦਸੰਬਰਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਣਕ ਦੀ ਫ਼ਸਲ ਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜਿ਼ਲ੍ਹਾ ਫਾਜ਼ਿਲਕਾ ਵੱਲੋਂ ਜਿ਼ਲ੍ਹਾ ਪੱਧਰ ਤੇ 1 ਅਤੇ ਬਲਾਕ ਪੱਧਰ ਤੇ 5-5 ਦੀ ਦਰ ਨਾਲ ਕੁੱਲ 21 ਟੀਮਾਂ ਦਾ ਗਠਨ ਕੀਤਾ ਗਿਆ ਹੈ, ਇਨ੍ਹਾਂ ਟੀਮਾਂ ਵੱਲੋਂ ਨਿਯਮਤ ਤੌਰ ਤੇ ਕਣਕ ਦੀ […]

Continue Reading

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਡੰਗਰ ਖੇੜਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ 2024 ਦਾ ਆਯੋਜਨ

ਅਬੋਹਰ 14 ਨਵੰਬਰ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਡੰਗਰ ਖੇੜਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ 2024 ਅਤੇ ਸਕੂਲ ਮੈਗਜ਼ੀਨ ‘ਕਲਮੀ ਸੁਗੰਧ ਭਾਗ-2’ ਲਾਂਚ ਕੀਤਾ ਗਿਆ। ਸਮਾਗਮ ਪ੍ਰਿੰਸੀਪਲ ਧਰਮਪਾਲ ਜਾਲਪ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਪਿੰਡ ਡੰਗਰ ਖੇੜਾ ਦੇ ਸਰਪੰਚ ਸ਼ੈਫਾਲੀ ਟਾਕ, ਭੀਮ ਸੈਨ ਟਾਕ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਐੱਸਐੱਮਸੀ ਚੇਅਰਮੈਨ […]

Continue Reading

ਪਿੰਡ ਰਾਮਸਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ 1 ਕਰੋੜ 71 ਲੱਖ 43 ਹਜਾਰ ਰੁਪਏ ਦੀ ਗ੍ਰਾਂਟ ਜਾਰੀ

ਫਾਜ਼ਿਲਕਾ, 13 ਦਸੰਬਰ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕਾ ਬੱਲੂਆਣਾ ਦੇ ਪਿੰਡ ਰਾਮਸਰਾ ਦੇ ਸਕੂਲ ਆਫ ਐਮਿਨੈਸ ਵਿਚ ਕਾਰਵਾ ਹੇ ਹੁਨਰ ਪ੍ਰੋਗਰਾਮ ਵਿਖੇ ਸਿਰਕਤ ਕੀਤੀ ਇਸ ਦੇ ਨਾਲ ਹੀ ਸਕੂਲ ਦੇ ਵਿਕਾਸ ਕਾਰਜਾ ਲਈ 2 ਕਰੋੜ 58 ਲੱਖ 38 ਹਜਾਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ 1 ਕਰੋੜ 71 ਲੱਖ 43 ਹਜਾਰ ਰੁਪਏ ਦੀ […]

Continue Reading

ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 22 ਦੀ ਉਪਚੋਣ ਲਈ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਨੁਮਾਇੰਦਿਆਂ ਦੀ ਨਿਗਰਾਨੀ ਹੇਠ ਕੀਤੀ ਗਈ

ਅਬੋਹਰ, ਫਾਜ਼ਿਲਕਾ 13 ਦਸੰਬਰ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 22 ਦੀ ਉਪਚੋਣ ਲਈ ਵਰਤੀਆਂ ਜਾਣ ਵਾਲੀਆਂ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ- ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ ਦੀ ਨਿਗਰਾਨੀ ਹੇਠ ਰਾਜਨੀਤਿਕ ਪਾਰਟੀਆਂ ਦੇ ਸਾਹਮਣੇ ਕੀਤੀ ਗਈ। ਇਸ ਮੌਕੇ ਵਧੀਕ ਜ਼ਿਲ੍ਹਾ ਚੌਣ ਅਫਸਰ ਨੇ ਦੱਸਿਆ ਕਿ ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 22 ਦੀ ਉਪਚੋਣ ਲਈ 15 ਬੀ.ਯੂ. ਮਸ਼ੀਨਾਂ ਤੇ 11 ਕੰਟਰੋਲ ਯੁਨਿਟ ਦੀ ਅਲਾਟਮੈਂਟ ਕੀਤੀ ਗਈ ਹੈ। ਉਨ੍ਹਾਂ ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 22 ਲਈ 3 ਪੋਲਿੰਗ ਬੂਥ ਬਣਾਏ ਗਏ ਹਨ। ਉਨ੍ਹਾਂ ਦੱਸਿਆ […]

Continue Reading

ਸਿਹਤ ਵਿਭਾਗ  ਵਲੋ 100 ਦਿਨਾਂ ਟੀਬੀ ਮੁਕਤ ਭਾਰਤ ਮੁਹਿੰਮ  ਬਾਰੇ ਪੰਚਾਇਤਾਂ ਨੂੰ ਕੀਤਾ ਜਾਗਰੂਕ

ਫਾਜ਼ਿਲਕਾ 11 ਦਸੰਬਰ ਸਿਹਤ ਵਿਭਾਗ ਵਲੋ ਸ਼ੁਰੂ  ਹੋ  ਚੁੱਕੀ  100 ਦਿਨਾਂ ਟੀਬੀ ਮੁਕਤ ਭਾਰਤ ਮੁਹਿੰਮ ਲਈ ਬੀ  ਡੀ  ਪੀ  ਓ  ਦੱਫਤਰ  ਵਿਖੇ ਪੰਚਾਇਤਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਉਹਨਾਂ ਵਲੋਂ ਇਸ ਬੀਮਾਰੀ ਦੇ ਖਾਤਮੇ ਲਈ ਭਾਗੀਦਾਰੀ ਦੀ ਅਪੀਲ ਕੀਤੀ ਗਈ.   ਇਸ ਦੋਰਾਨ ਸਿਹਤ ਵਿਭਾਗ ਦੇ ਮਾਸ ਮੀਡੀਆ ਬ੍ਰਾਂਚ  ਤੋਂ  ਦਿਵੇਸ਼  ਕੁਮਾਰ  ਨੇ ਦੱਸਿਆ ਕਿ  ਭਾਰਤ ਸਰਕਾਰ ਵੱਲੋਂ 100 ਦਿਨਾਂ ਟੀਬੀ ਮੁਕਤ ਭਾਰਤ ਕੰਪੇਨ ਦੀ 07-12-2024 ਤੋਂ […]

Continue Reading

ਪਸ਼ੂ ਪਾਲਣ ਵਿਭਾਗ ਫਾਜਿਲਕਾ ਵੱਲੋ ਪਿੰਡ ਬਜੀਦਪੁਰ ਕੱਟਿਆ ਵਾਲੀ ਵਿਖੇ ਲਗਾਇਆ ਗਿਆ ਕੈਂਪ

ਫਾਜਿਲਕਾ 11 ਦਸੰਬਰ ਪਸ਼ੂ ਪਾਲਣ ਮੰਤਰੀ ਸਰਦਾਰ ਗੁਰਮੀਤ ਸਿੰਘ ਖੂਡੀਆ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਡਾਇਰੈਕਟਰ ਫਾਜਿਲਕਾ ਡਾ ਰਾਜੀਵ ਛਾਬੜਾ ਦੀ ਅਗਵਾਈ ਹੇਠ ਪਸ਼ੂ ਪਾਲਣ ਵਿਭਾਗ ਫਾਜਿਲਕਾ ਵੱਲੋ ਅਸਕੋਡ ਕੈਂਪ(ਅਸਿਸਟੈਂਸ ਟੂ ਸਟੇਟਸ ਫੋਰ ਕੰਟਰੋਲ ਆਫ ਐਨੀਮਲ ਡਿਜੀਜ) ਪਿੰਡ ਬਜੀਦਪੁਰ ਕੱਟਿਆ ਵਾਲੀ ਵਿਖੇ ਲਗਾਇਆ ਗਿਆ। ਇਸ ਕੈਂਪ ਵਿਚ ਸੀਨੀਅਰ ਵੈਟਰਨਰੀ ਅਫਸਰ ਫਾਜਿਲਕਾ ਡਾ ਵਿਜੈ ਰਿਵਾੜੀਆ ਅਤੇ ਸਿਵਲ ਪਸ਼ੂ ਹਸਪਤਾਲ ਘੱਲੂ ਦੇ ਡਾ ਅਨਮੋਲ ਤੇ ਸਿਵਲ ਪਸ਼ੂ ਹਸਪਤਲਾ ਕਟੈਹੜਾ ਦੇ ਡਾ ਪਵਨ ਕੁਮਾਰ ਵੱਲੋਂ ਪਸ਼ੂ ਪਾਲਕਾ ਨੂੰ ਪਸ਼ੂਆਂ ਦੇ ਠੰਡ ਤੋਂ ਬਚਾਅ ਸਬੰਧੀ, ਪਸ਼ੂਆਂ ਦੀ ਸਾਭ ਸੰਭਾਲ, ਪਸ਼ੂਆਂ ਦੀਆਂ ਬਿਮਾਰੀਆਂ ਤੋਂ ਰੋਕਥਾਮ ਤੇ ਬਚਾਅ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਤੇ ਸੀਨੀਅਰ ਵੈਟਰਨਰੀ ਅਫਸਰ ਡਾ ਵਿਜੈ ਰਿਵਾੜੀਆਂ ਨੇ ਵਿਭਾਗ ਵਿੱਚ […]

Continue Reading

ਯੁਵਕ ਸੇਵਾਵਾਂ ਵਿਭਾਗ ਨਸ਼ਿਆਂ ਵਿਰੁੱਧ ਕਾਰਜਸ਼ੀਲ, ਪਿੰਡ ਨਿਹਾਲ ਖੇੜਾ ਵਿਖੇ ਨਸ਼ੇ ਵਿਰੋਧੀ ਜਾਗਰੂਕਤਾ ਗਤੀਵਿਧੀ ਉਲੀਕੀ ਗਈ

ਫਾਜ਼ਿਲਕਾ, 10 ਦਸੰਬਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਲਗਾਤਾਰ ਕਾਰਜਸ਼ੀਲ ਹੈ। ਇਸੇ ਕੜੀ ਤਹਿਤ ਯੁਵਕ ਸੇਵਾਵਾਂ ਵਿਭਾਗ ਵੱਲੋਂ ਨਸ਼ਿਆਂ ਖਿਲਾਫ ਚਲਾਏ ਗਏ ਅਭਿਆਨ ਅਧੀਨ ਪਿੰਡ ਨਿਹਾਲ ਖੇੜਾ ਵਿਖੇ ਸੈਮੀਨਾਰ ਤੇ ਨੁਕੜ ਨਾਟਕ ਰਾਹੀਂ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਪਿੰਡ ਵਾਸੀਆਂ, ਬਚਿਆਂ ਤੇ ਮਾਪਿਆਂ ਨੂੰ ਪ੍ਰੇਰਿਤ ਕੀਤਾ ਗਿਆ। ਯੁਵਕ ਸੇਵਾਵਾਂ ਵਿਭਾਗ ਤੋਂ ਅੰਕਿਤ ਕੁਮਾਰ ਅਤੇ ਸਿਖਿਆ ਵਿਭਾਗ […]

Continue Reading

ਖੁਸ਼ੀ ਫਾਊਂਡੇਸ਼ਨ ਦੇ ਵੱਧਦੇ ਕਦਮ ਔਰਤਾਂ ਦੀ ਸਫਾਈ ਅਤੇ ਸਿਹਤ ਸੰਭਾਲ ਵੱਲ

ਫਾਜ਼ਿਲਕਾ 9 ਦਸੰਬਰ ਵਿਧਾਇਕ ਨਰਿੰਦਰਪਾਲ ਸਿੰਘ ਸਵਾਨਾ ਦੀ ਪਤਨੀ ਖੁਸ਼ਬੂ ਸਾਵਣਸੁਖਾ ਦੀ ਅਗਵਾਈ ਵਿੱਚ ਖੁਸ਼ੀ ਫਾਊਂਡੇਸ਼ਨ ਵੱਲੋਂ ਔਰਤਾਂ ਦੀਆਂ ਲੋੜਾਂ ਨੂੰ ਸਮਝਦਿਆਂ ਅਤੇ ਸਾਫ-ਸਫਾਈ ਨੂੰ ਤਵਜੋ ਦਿੰਦਿਆਂ ਉਨ੍ਹਾਂ ਨੂੰ ਸੈਨੇਟਰੀ ਪੈਡ ਵੰਡ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤਹਿਤ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਗੜ ਭੈਣੀ ਦੀਆਂ ਵਿਦਿਆਰਥਣਾਂ ਨੂੰ ਸੈਨੇਟਰੀ ਪੈਡ ਵੰਡੇ ਗਏ। ਮੈਨਸਟਰੂਅਲ ਹਾਈਜੀਨ ਜਾਗਰੂਕਤਾ ਕੈਂਪ […]

Continue Reading