ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਹੋਈ ਮੀਟਿੰਗ

ਫਿਰੋਜ਼ਪੁਰ, 13 ਅਗਸਤ 2024.         ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਦੌਰਾਨ ਵੱਖ-ਵੱਖ ਸਕੀਮਾ ਦੇ ਕਰਜਾ ਕੇਸਾਂ ਦੀ ਮੰਨਜੂਰੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਹ ਮੀਟਿੰਗ ਸ. ਗੁਰਮੀਤ ਸਿੰਘ ਬਰਾੜ ਜ਼ਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫਸਰ-ਕਮ-ਚੇਅਰਮੈਨ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਪ੍ਰਧਾਨਗੀ ਹੇਠ ਡਾ.ਬੀ.ਆਰ ਅੰਬੇਦਕਰ ਭਵਨ ਫਿਰੋਜਪੁਰ ਵਿਖੇ ਹੋਈ।  ਮੀਟਿੰਗ ਦੌਰਾਨ ਸ਼੍ਰੀ ਪਰਜੀਤ ਸਿੰਘ ਜ਼ਿਲ੍ਹਾ ਫੀਲਡ ਅਫਸਰ ਬੈਕਫਿੰਕੋ ਵੱਲੋਂ ਮੀਟਿੰਗ ਦਾ ਏਜੰਡਾ […]

Continue Reading

ਵਿਧਾਇਕ, ਡੀ.ਸੀ. ਤੇ ਸੀ.ਈ.ਓ. ਦੀਆਂ ਕੋਸ਼ਿਸ਼ਾਂ ਸਦਕਾ ਛਾਉਣੀ ਬੱਸ ਸਟਾਪ ਤੋਂ ਬੱਸ ਸੇਵਾ ਮੁੜ ਹੋਈ ਸ਼ੁਰੂ

ਫ਼ਿਰੋਜ਼ਪੁਰ, 12 ਅਗਸਤ 2024.         ਪਿਛਲੇ ਲਗਭਗ ਡੇਢ ਸਾਲ ਤੋਂ ਫ਼ਿਰੋਜ਼ਪੁਰ ਛਾਉਣੀ ਬੱਸ ਸਟਾਪ ਤੋਂ ਪੰਜਾਬ ਰੋਡਵੇਜ਼ ਸਮੇਤ ਹੋਰ ਸਰਕਾਰੀ ਬੱਸਾਂ ਦੀ ਆਵਾਜਾਈ ਦੀ ਸੇਵਾ ਜੋ ਕਿ ਬੰਦ ਸੀ, ਉਹ ਅੱਜ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਸੀ.ਈ.ਓ. ਕੈਂਟ ਬੋਰਡ ਸ੍ਰੀ ਜੌਨਸ ਵਿਕਾਸ ਦੀਆਂ ਕੋਸ਼ਿਸ਼ਾਂ ਸਦਕਾ ਮੁੜ ਸ਼ੁਰੂ ਕਰਵਾਈ ਗਈ।         ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ […]

Continue Reading

ਹਰ ਘਰ ਤਿਰੰਗਾ” ਮੁਹਿੰਮ ਤਹਿਤ ਐਸ.ਬੀ.ਐਸ. ਸਟੇਟ ਯੂਨੀਵਰਸਿਟੀ ਤੋਂ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੱਕ ਰੈਲੀ ਕੱਢੀ ਗਈ

ਫ਼ਿਰੋਜ਼ਪੁਰ, 12 ਅਗਸਤ 2024:           13 ਪੰਜਾਬ ਬਟਾਲੀਅਨ ਐਨ.ਸੀ.ਸੀ ਫ਼ਿਰੋਜ਼ਪੁਰ ਦੇ ਕਮਾਡਿੰਗ ਅਫ਼ਸਰ ਲੈਫਟੀਨੈਂਟ ਕਰਨਲ ਸੀ.ਐਸ. ਸ਼ਰਮਾ ਦੀ ਯੋਗ ਅਗਵਾਈ ਵਿੱਚ “ਹਰ ਘਰ ਤਿਰੰਗਾ” ਮੁਹਿੰਮ ਤਹਿਤ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਤੋਂ ਸ਼ੁਰੂ ਕਰਦੇ ਹੋਏ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਫ਼ਿਰੋਜ਼ਪੁਰ ਛਾਊਣੀ ਤੱਕ ਰੈਲੀ ਕੱਢੀ ਗਈ।           ਇਸ ਰੈਲੀ ਵਿੱਚ ਐਨ.ਸੀ.ਸੀ. ਕੈਡਿਟਜ਼ ਵੱਲੋਂ ਪੈਦਲ ਮਾਰਚ ਐਸ.ਬੀ.ਐਸ. ਸਟੇਟ ਯੂਨੀਵਰਸਿਟੀ ਤੋਂ ਸ਼ੁਰੂ ਕਰਕੇ ਸ਼ਹੀਦ ਪਾਇਲਟ ਰਾਕੇਸ਼ ਕੰਬੋਜ਼ ਚੌਕ ਤੋਂ ਹੁੰਦੇ ਹੋਏ ਫ਼ਿਰੋਜ਼ਪੁਰ ਕੈਂਟ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਹੁੰਦੇ […]

Continue Reading

ਨਗਰ ਕੌਂਸਲ ਵੱਲੋਂ ਹਰ ਭਗਵਾਨ ਮੈਮੋਰਿਅਲ ਸਕੂਲ ਦੇ ਸਹਿਯੋਗ ਨਾਲ ਮਨਾਇਆ ਗਿਆ ਅੰਤਰਰਾਸ਼ਟਰੀ ਨੌਜਵਾਨ ਦਿਵਸ

ਫ਼ਿਰੋਜ਼ਪੁਰ, 12 ਅਗਸਤ 2024:           ਨਗਰ ਕੌਂਸਲ ਫ਼ਿਰੋਜ਼ਪੁਰ ਵੱਲੋਂ ਪੀ.ਐਮ.ਆਈ.ਡੀ.ਸੀ. ਚੰਡੀਗੜ੍ਹ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਭਗਵਾਨ ਮੈਮੋਰਿਅਲ ਸਕੂਲ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਨੌਜਵਾਨ ਦਿਵਸ ਮਨਾਇਆ ਗਿਅ।           ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ਵੇਸਟ ਪ੍ਰੋਸੈਸਿੰਗ ਪਲਾਂਟ ਦਾ ਦੌਰਾ ਕਰਵਾਇਆ ਗਿਆ ਅਤੇ ਸੋਲਿਡ ਵੇਸਟ ਮੈਨੇਜਮੈਂਟ ਦੇ ਵੱਖ-ਵੱਖ ਪਹਿਲੂਆਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਨੌਜਵਾਨ ਵਿਦਿਆਰਥੀਆਂ ਨੂੰ ਗਿੱਲੇ ਕੂੜੇ ਦੇ ਨਿਪਟਾਰੇ ਸੰਬੰਧੀ ਨਗਰ ਕੌਂਸਲ ਵੱਲੋਂ ਬਣਾਏ ਗਏ […]

Continue Reading

ਮਹਿਲਾ ਸਸ਼ਕਤੀਕਰਨ ਤਹਿਤ ਮਹਿਲਾ ਬਾਲ ਵਿਕਾਸ ਵਿਭਾਗ ਵੱਲੋਂ 100 ਦਿਨੀ ਅਭਿਆਨ ਤਹਿਤ ਜਾਗਰੂਕਤਾ ਕੈਂਪ ਆਯੋਜਿਤ

ਫ਼ਿਰੋਜ਼ਪੁਰ, 09 ਅਗਸਤ 2024:        ਮਹਿਲਾ ਸਸ਼ਕਤੀਕਰਨ ਤਹਿਤ ਮਹਿਲਾ ਬਾਲ ਵਿਕਾਸ ਵਿਭਾਗ ਵੱਲੋਂ ਔਰਤਾਂ ਅਤੇ ਕੇਂਦਰਿਤ ਮੁੱਦਿਆ ‘ਤੇ ਜਾਗਰੂਕਤਾ ਅਤੇ ਪਹੁੰਚ ਵਧਾਉਣ ਲਈ 100 ਦਿਨੀ ਜਾਗਰੁਕਤਾ ਅਭਿਆਨ ਸ਼ੁਰੂ ਕੀਤਾ ਗਿਆ ਹੈ। ਇਹ ਅਭਿਆਨ 21 ਜੂਨ, 2024 ਤੋਂ 04 ਅਕਤੂਬਰ,2024 ਤੱਕ ਚਲਾਇਆ ਜਾਣਾ ਹੈ।        ਇਸ ਅਭਿਆਨ ਤਹਿਤ ਮੁੱਖ ਦਫ਼ਤਰ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰੀਚਿਕਾ ਨੰਦਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਪਰੋਕਤ ਦਰਸਾਏ ਸ਼ਡਿਊਲ ਦੇ ਅਠਵੇਂ ਹਫ਼ਤੇ ਮਹਿਲਾ ਭਾਈਚਾਰਕ ਭਾਗੀਦਾਰੀ […]

Continue Reading

ਕ੍ਰਿਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਵਿਖੇ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਸਹਿਯੋਗ ਨਾਲ ਅਗਾਂਹਵਧੂ ਕਿਸਾਨਾਂ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ

ਫ਼ਿਰੋਜ਼ਪੁਰ, 09 ਅਗਸਤ 2024:           ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਕ੍ਰਿਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਵੱਲੋਂ ਡਾ. ਜੀ.ਪੀ.ਐਸ. ਸੋਢੀ ਅਪਰ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਇੱਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਲਗਾਇਆ ਗਿਆ। ਜਿਸ ਵਿੱਚ 60 ਦੇ ਕਰੀਬ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਭਾਗ ਲਿਆ।           ਕੈਂਪ ਦੀ ਸ਼ੁਰੂਆਤ ਉਦਘਾਟਨੀ ਸਮਾਰੋਹ ਅਤੇ ਵੱਖ–ਵੱਖ ਏਜੰਸੀਆਂ ਤੋਂ ਆਏ ਮਹਿਮਾਨਾਂ ਦੇ ਸਵਾਗਤ ਨਾਲ ਹੋਈ। ਇਸ ਮੌਕੇ ਡਾ. ਮੁਨੀਸ਼ ਕੁਮਾਰ ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਕਿਸਾਨਾਂ ਨੂੰ ਪਸ਼ੂ ਪਾਲਣ ਪ੍ਰਬੰਧਨ ਲਈ ਵਾਤਾਵਰਣ ਅਨੁਕੂਲ ਟਿਕਾਊ ਤਕਨੀਕਾਂ ਬਾਰੇ ਮਾਰਗਦਰਸ਼ਨ ਕੀਤਾ ਅਤੇ ਕਿਸਾਨਾਂ ਨੂੰ ਰੋਜ਼ਾਨਾ ਜੀਵਨ ਵਿੱਚ ਊਰਜਾ ਕੁਸ਼ਲ ਯੰਤਰਾਂ ਦੀ ਵਰਤੋ ਕਰਕੇ ਘਰੇਲੂ ਅਤੇ ਖੇਤੀਪੱਧਰ ‘ਤੇ ਊਰਜਾ ਬਚਾਉਣ ਲਈ ਜ਼ੋਰ ਦਿੱਤਾ। ਸ਼੍ਰੀ ਕਰਨ ਕੰਧਾਰੀ ਪ੍ਰੋਗਰਾਮ ਕੋਆਰਡੀਨੇਟਰ ਨੇ ਘਰੇਲੂ ਅਤੇ ਖੇਤੀਬਾੜੀ ਦੋਵਾਂ ਪੱਧਰਾਂ ’ਤੇ ਸੋਲਰ ਉਪਕਰਣਾ ਤੇ ਮਿਲਣ ਵਾਲੀ ਸਬਸਿਡੀ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਐਚ.ਕੇ.ਸਿੰਘ ਊਰਜਾ ਮਾਹਿਰ ਬੀ.ਈ.ਈ. ਨੇ ਊਰਜਾ ਕੁਸ਼ਲਤਾ, ਬੀ.ਈ.ਈ. ਸਟਾਰ ਰੇਟਡ, ਸੂਰਜੀ ਉਪਕਰਨਾਂ ਅਤੇ ਤਕਨੀਕੀ ਖੇਤੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਭਾਰਤ ਸਰਕਾਰ ਦੁਆਰਾ ਖੇਤੀਬਾੜੀ ਅਤੇ ਘਰੇਲੂ ਖੇਤਰਾਂ ਲਈ ਸ਼ੁਰੂ ਕੀਤੀਆਂ ਊਰਜਾ ਦੀ ਕੁਸ਼ਲ ਵਰਤੋਂ ਲਈ ਸਕੀਮਾਂ ਬਾਰੇ ਵੀ ਦੱਸਿਆ।           ਇਸ ਮੌਕੇ ਡਾ. ਆਨੰਦ ਗੌਤਮ, ਸਹਾਇਕ ਪ੍ਰੋਫੈਸਰ (ਐਫ.ਐਮ.ਪੀਈ) ਨੇ ਖੇਤੀਬਾੜੀ ਮਸ਼ੀਨਰੀ ਦੀ ਕੁਸ਼ਲ ਵਰਤੋਂ ਲਈ ਸੂਰਜੀ ਊਰਜਾ ਯੰਤਰਾਂ, ਪਾਣੀ ਦੀ ਸੁਚੱਜੀ ਵਰਤੋਂ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਫ਼ਸਲਾਂ ਦੀ ਰਹਿੰਦ ਖੂੰਹਦ ਦੀ ਸੁਚੱਜੀ ਸੰਭਾਲ ਲਈ ਪ੍ਰੇਰਿਤ ਕੀਤਾ। ਡਾ. ਦਿਵਿਆ ਜੈਨ ਸਹਾਇਕ ਪ੍ਰੋਫ਼ੈਸਰ (ਗ੍ਰਹਿ ਵਿਗਿਆਨ) ਨੇ ਸਟੇਜ ਦਾ ਸੰਚਾਲਨ ਕਰਦਿਆਂ ਖੇਤੀਬਾੜੀ ਖੇਤਰ ਵਿੱਚ ਵਧਦੀ ਊਰਜਾ ਅਤੇ ਪਾਣੀ ਦੀ ਖਪਤ ਨਾਲ ਜੁੜੇ ਮੁੱਦਿਆਂ ਬਾਰੇ ਵਿਚਾਰ ਸਾਂਝੇ ਕੀਤੇ। ਡਾ. ਬੀ.ਐਸ. ਸੇਖੋਂ, ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ)ਨੇ ਸਬਜ਼ੀਆਂ ਦੀ ਸਫਲ ਕਾਸ਼ਤ ਲਈ ਵਡਮੁੱਲੇ ਸੁਝਾਅ ਸਾਂਝੇ ਕੀਤੇ। ਸਮਾਗਮ ਦੀ ਸਮਾਪਤੀ ਖੁੱਲ੍ਹੀ ਚਰਚਾ ਅਤੇ ਸਵਾਲ–ਜਵਾਬ ਸੈਸ਼ਨ ਨਾਲ ਹੋਈ। ਅੰਤ ਵਿੱਚ ਕੇ.ਵੀ.ਕੇ. ਟੀਮ ਨੇ ਪ੍ਰੋਗਰਾਮ ਵਿਚ ਹਾਜ਼ਰ ਕਿਸਾਨਾਂ ਅਤੇ ਬੁਲਾਰਿਆ ਦਾ ਧੰਨਵਾਦ ਕੀਤਾ।

Continue Reading

ਦੂਸ਼ਿਤ ਪਾਣੀ ਦੀ  ਵਰਤੋਂ ਨਾਲ ਹੁੰਦੀਆਂ ਹਨ ਹੈਜ਼ਾ, ਦਸਤ, ਹੈਪੇਟਾਈਟਸ-ਏ ਤੇ ਈ ਵਰਗੀਆਂ ਗੰਭੀਰ

ਮਮਦੋਟ (ਫਿਰੋਜ਼ਪੁਰ) 8 ਅਗਸਤ 2024 –           ਪੰਜਾਬ ਸਰਕਾਰ ਵੱਲੋਂ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਸੂਬੇ ਦੇ ਵਸਨੀਕਾਂ ਨੂੰ ਦੂਸ਼ਿਤ ਪਾਣੀ ਨਾਲ ਹੋਣ ਵਾਲੇ  ਰੋਗਾਂ ਤੋ ਬਚਾਉਣ ਲਏ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ  ਹੈ। ਇਹ ਪ੍ਰਗਟਾਵਾ ਡਾ. ਰੇਖਾ  ਵੱਲੋਂ ਆਸ਼ਾ ਵਰਕਰਾਂ ਨੂੰ ਦੂਸ਼ਿਤ ਪਾਣੀ ਨਾਲ ਹੋਣ ਵਾਲੀ  ਬੀਮਾਰੀਆਂ ਤੋ ਬਚਾਉਣ ਲਈ ਹਰ ਸੰਭਵ ਕਦਮ ਚੁੱਕਣ ਦੀ ਹਦਾਇਤ ਕਰਨ ਮੌਕੇ ਕੀਤਾ ਗਿਆ।           ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਰੇਖਾ  ਨੇ ਕਿਹਾ ਕੀ ਗਰਮੀ ਅਤੇ ਬਰਸਾਤ ਦੇ ਮੌਸਮ ਦੌਰਾਨ ਪਾਣੀ […]

Continue Reading

1076 ‘ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂ: ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 5 ਅਗਸਤ  2024.             ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਘਰ ਬੈਠੇ  ਸਮਾਂਬੱਧ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਨਾਲ ਪ੍ਰਸ਼ਾਸਨ ਲੋਕਾਂ ਤੱਕ ਪਹੁੰਚ ਰਿਹਾ ਹੈ ਤੇ ਲੋਕਾਂ ਨੂੰ ਘਰ ਬੈਠੇ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ। […]

Continue Reading

ਵਿਧਾਇਕ ਭੁੱਲਰ ਨੇ ਫਿਰੋਜ਼ਪੁਰ ‘ਚ ਸੁਪਰ ਸੱਕਰ ਮਸ਼ੀਨ ਨਾਲ ਸੀਵਰੇਜ ਦੀ ਸਫ਼ਾਈ ਦਾ ਕੰਮ ਕਰਵਾਇਆ ਸ਼ੁਰੂ 

ਫਿਰੋਜ਼ਪੁਰ, 5 ਅਗਸਤ 2024.                         ਫਿਰੋਜ਼ਪੁਰ ਸ਼ਹਿਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਅੱਜ ਸ਼ਹਿਰ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਬਿਹਤਰ ਢੰਗ ਨਾਲ ਕਰਨ ਲਈ ਸੁਪਰ ਸੱਕਰ ਮਸ਼ੀਨ ਨਾਲ ਸੀਵਰੇਜ ਦੀ ਸਫ਼ਾਈ ਦੇ ਕੰਮ ਦੀ ਸ਼ੁਰੂਆਤ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਕਰਵਾਈ ਗਈ।           ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਫਿਰੋਜ਼ਪੁਰ ਸ਼ਹਿਰ ਲਈ ਇਹ ਅਤਿ ਆਧੁਨਿਕ ਸੁਪਰ ਸੱਕਰ ਮਸ਼ੀਨ ਕਾਫ਼ੀ […]

Continue Reading

ਸਿਵਲ ਹਸਪਤਾਲ ਫ਼ਿਰੋਜ਼ਪੁਰ ਮਰੀਜਾਂ ਨੂੰ ਦੇ ਰਿਹਾ ਬਿਹਤਰ ਸਿਹਤ ਸਹੂਲਤਾਂ — ਡਾ. ਰਾਜਵਿੰਦਰ ਕੌਰ

ਫ਼ਿਰੋਜ਼ਪੁਰ, 02 ਅਗਸਤ 2024: ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਤਾਇਨਾਤ ਮਾਹਿਰ ਡਾਕਟਰ ਜਿੱਥੇ ਰੋਜ਼ਾਨਾ ਸੈਂਕੜਿਆਂ ਦੀ ਤਦਾਦ ਵਿਚ ਓ.ਪੀ.ਡੀ. ਕਰਦਿਆਂ ਮਰੀਜਾਂ ਨੂੰ ਗੰਭੀਰ ਬਿਮਾਰੀਆਂ ਤੋਂ ਬਚਾਉਣ ਵਿਚ ਆਪਣਾ ਯੋਗਦਾਨ ਪਾ ਰਹੇ ਹਨ, ਉੱਥੇ ਹੀ ਹਸਪਤਾਲ ਵਿਚ ਆਉਂਦੇ ਮਰੀਜਾਂ ਨੂੰ ਬਿਹਤਰ ਸਹੂਲਤਾਂ ਦੇਣ ਦੇ ਨਾਲ—ਨਾਲ ਆਧੁਨਿਕ ਮਸ਼ੀਨਾਂ ਨਾਲ ਮਰੀਜਾਂ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ। ਇਹ ਵਿਚਾਰ ਸਾਂਝੇ ਕਰਦਿਆਂ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ […]

Continue Reading