ਮਾਂ ਦਾ ਦੁੱਧ ਬੱਚੇ ਲਈ ਅੰਮ੍ਰਿਤ ਸਮਾਨ: ਡਾ ਰਾਜਵਿੰਦਰ ਕੌਰ

ਫ਼ਿਰੋਜ਼ਪੁਰ, 1 ਅਗਸਤ ( ) ਮਾਂ ਦਾ ਦੁੱਧ ਜਿੱਥੇ ਬੱਚੇ ਦੇ ਦਿਮਾਗੀ ਵਿਕਾਸ ਵਿੱਚ ਮਦਦ ਕਰਨ ਵਿੱਚ ਸਹਾਈ ਸਿੱਧ ਹੁੰਦਾ ਹੈ ਉੱਥੇ ਹੀ ਸਤਨਪਾਨ ਕਰਾਉਨ ਨਾਲ ਮਾਂ ਅਤੇ ਬੱਚੇ ਵਿੱਚ ਕੈਂਸਰ ਵਰਗੀਆਂ ਖਤਰਨਾਕ ਬੀਮਾਰੀਆਂ ਹੋਣ ਦਾ ਖ਼ਤਰਾ ਬਹੁਤ ਘੱਟ ਜਾਂਦਾ ਹੈ ਅਤੇ ਬੀ.ਪੀ., ਸ਼ੂਗਰ ਆਦਿ ਬੀਮਾਰੀਆਂ ਤੋ ਬਚਾਉਣ ਵਿੱਚ ਸਹਾਈ ਸਾਬਿਤ ਹੁੰਦਾ ਹੈ। ਇਹ ਪ੍ਰਗਟਾਵਾ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਵੱਲੋਂ ਵਿਸ਼ਵ ਸਤਨਪਾਨ ਹਫ਼ਤਾ ਮਨਾਉਣ ਦੀ ਸ਼ੁਰੂਆਤ ਕਰਨ ਮੌਕੇ […]

Continue Reading

ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ

ਫਿਰੋਜ਼ਪੁਰ 31 ਜੁਲਾਈ 2024. ( )             ਹਰ ਸਾਲ ਦੀ ਤਰ੍ਹਾਂ 15 ਅਗਸਤ ਨੂੰ ਆਯੋਜਿਤ ਹੋਣ ਵਾਲਾ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਇਸ ਵਾਰ ਕੰਟੋਨਮੈਂਟ ਬੋਰਡ ਸਟੇਡੀਅਮ ਸਾਹਮਣੇ ਡੀ.ਸੀ. ਦਫ਼ਤਰ ਵਿਖੇ ਮਨਾਇਆ ਜਾਵੇਗਾ। ਇਸ ਸਮਾਗਮ ਨੂੰ ਰਵਾਇਤੀ ਸ਼ਾਨੋ-ਸ਼ੌਕਤ ‘ਤੇ ਉਤਸ਼ਾਹ ਨਾਲ ਮਨਾਉਣ ਅਤੇ ਸਰਕਾਰ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦਿਆਂ ਲੋੜੀਂਦੇ ਪ੍ਰਬੰਧ ਕਰਨ ਦੇ ਉਦੇਸ਼ ਨਾਲ […]

Continue Reading

ਸ਼੍ਰੀ ਅਖੰਡ ਰਮਾਇਣ ਸੇਵਾ ਸਮਿਤੀ ਬਜੀਦਪੁਰ ਵਲੋਂ ਮਾਤਾ ਚਿੰਤਪੁਰਨੀ ਦੇ ਮੇਲੇ ਨੂੰ ਸਮਰਪਿਤ 4 ਰੋਜ਼ਾ ਲੰਗਰ ਸੇਵਾ ਸ਼ੁਰੂ 

ਫਿਰੋਜ਼ਪੁਰ 28 ਜੁਲਾਈ 2024 (                               ) ਸ਼੍ਰੀ ਅਖੰਡ ਰਮਾਇਣ ਸੇਵਾ ਸਮਿਤੀ ਬਜੀਦਪੁਰ ਵੱਲੋਂ ਮਾਤਾ ਚਿੰਤਪੁਰਨੀ ਦੇ ਮੇਲੇ ਨੂੰ ਸਮਰਪਿਤ 4 ਰੋਜ਼ਾ ਲੰਗਰ ਸੇਵਾ ਸ਼ੁਰੂ ਕੀਤੀ ਗਈ  ਹੈ।                  ਇਸ ਮੌਕੇ ਜਾਣਕਾਰੀ ਦਿੰਦਿਆਂ ਤਰਸੇਮ ਸ਼ਰਮਾ […]

Continue Reading

ਨਵੇਂ ਅਪਰਾਧਿਕ ਕਾਨੂੰਨਾਂ ਨਾਲ ਪੁਲਿਸ ਦੀ ਜਾਂਚ ਵਿੱਚ ਪਾਰਦਰਸ਼ਤਾ ਆਵੇਗੀ – ਜ਼ਿਲ੍ਹਾ ਅਤੇ ਸੈਸ਼ਨ ਜੱਜ

ਫ਼ਿਰੋਜ਼ਪੁਰ 26 ਜੁਲਾਈ 2024:           ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ਼ ਕਮਿਊਨੀਕੇਸ਼ਨ ਵੱਲੋਂ ਭਾਰਤੀ ਨਿਆਂ ਸੰਹਿਤਾ ’ਤੇ ਦੇਵ ਸਮਾਜ ਕਾਲਜ ਫ਼ਾਰ ਵੂਮਨ ਵਿੱਚ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਵੀਰਇੰਦਰ ਅਗਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।           ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਵੀਰਇੰਦਰ ਅਗਰਵਾਲ ਨੇ ਕਿਹਾ ਕਿ ਸਾਲ 2020 ਵਿੱਚ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ […]

Continue Reading

ਪ੍ਰਾਇਮਰੀ ਸਕੂਲਾਂ ਵਿੱਚ ਫਲਦਾਰ ਅਤੇ ਛਾਂਦਾਰ ਬੂਟੇ ਲਗਾਉਣ ਦੀ ਮੁਹਿੰਮ ਜ਼ੋਰਾਂ ‘ਤੇ

ਫ਼ਿਰੋਜ਼ਪੁਰ 26 ਜੁਲਾਈ 2024()           ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲਾਂ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਤ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਫ਼ਿਰੋਜ਼ਪੁਰ ਸ਼੍ਰੀਮਤੀ ਨੀਲਮ ਰਾਣੀ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਪ੍ਰਾਇਮਰੀ ਸਕੂਲਾਂ ਵਿੱਚ ਫਲਦਾਰ ਅਤੇ ਛਾਂਦਾਰ ਬੂਟੇ ਲਗਾਏ ਜਾ ਰਹੇ ਹਨ।           ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ […]

Continue Reading

ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਔਰਤਾਂ ਕਰਾਂਤੀਕਾਰੀ ਭੂਮਿਕਾ ਨਿਭਾਉਣ – ਰਾਜਪਾਲ

ਫ਼ਿਰੋਜ਼ਪੁਰ 25 ਜੁਲਾਈ 2024 ਸੂਬੇ ਦੀ ਖੁਸ਼ਹਾਲੀ, ਤਰੱਕੀ ਤੇ ਵਿਕਾਸ ਤੋਂ ਇਲਾਵਾ ਔਰਤਾਂ ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕਰਾਂਤੀਕਾਰੀ ਰੋਲ ਨਿਭਾਉਣ, ਹਰ ਖੇਤਰ ਵਿੱਚ ਔਰਤਾਂ ਦਾ ਅੱਗੇ ਆਉਣਾ ਦੇਸ਼ ਦੀ ਤਰੱਕੀ ਲਈ ਸ਼ੁੱਭ ਸ਼ਗਨ ਹੈ। ਇਹ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਜ਼ਿਲ੍ਹੇ ਦੇ ਸਰਹੱਦੀ ਪਿੰਡ ਬਾਰੇ ਕੇ ਵਿਖੇ ਵਿਲੇਜ ਡਿਫੈਂਸ […]

Continue Reading

ਭਾਰਤੀ ਨਿਆਂ ਸੰਹਿਤਾ ਤੇ ਸਵੱਛ ਭਾਰਤ ਦੀ ਥੀਮ ‘ਤੇ ਲੇਖ ਤੇ ਪੋਸਟਰ ਮੇਕਿੰਗ  ਮੁਕਾਬਲਿਆਂ ਦਾ ਆਯੋਜਨ 

ਫਿਰੋਜ਼ਪੁਰ, 25 ਜੁਲਾਈ 2024 ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵੱਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਦਾਸ ਐਂਡ ਬਰਾਊਨ ਵਰਲਡ ਸਕੂਲ ਵਿੱਚ ਭਾਰਤੀ ਨਿਆਂ ਸੰਹਿਤਾ ਸਣੇ ਸਵੱਛ ਭਾਰਤ  ਦੀ ਥੀਮ ਉੱਤੇ ਲੇਖ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਦੱਸ ਦਈਏ ਕਿ ਦੇਸ਼ ਭਰ ਵਿੱਚ ਮੰਤਰਾਲੇ ਵੱਲੋਂ ਇਨ੍ਹਾਂ ਵਿਸ਼ਿਆਂ ‘ਤੇ […]

Continue Reading

ਨਗਰ ਕੌਂਸਲ ਵੱਲੋਂ ਸਪੈਸ਼ਲ ਮੁਹਿੰਮ ਤਹਿਤ ਕਰਵਾਈ ਗਈ ਪਲਾਸਟਿਕ / ਡਰਾਈ ਵੇਸਟ ਪਿਕਿੰਗ

ਫ਼ਿਰੋਜ਼ਪੁਰ, 24 ਜੁਲਾਈ 2024:           ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੈਨੀਟੇਸ਼ਨ ਵਰਕਰਾਂ ਸਮਾਜ ਸੇਵੀ ਸੰਸਥਾਵਾਂ ਦੀ ਸਹਾਇਤਾ ਨਾਲ ਨਗਰ ਕੌਂਸਲ ਫ਼ਿਰੋਜ਼ਪੁਰ ਦੀ ਸੈਨੀਟੇਸ਼ਨ ਟੀਮ ਵੱਲੋਂ ਗੋਲਬਾਗ, ਦਿੱਲੀ ਗੇਟ ਅਤੇ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਪਲਾਸਟਿਕ ਅਤੇ ਡਰਾਈ ਵੇਸਟ (ਸੁੱਕਾ ਕੂੜਾ) ਪਿਕਿੰਗ ਡਰਾਈਵ ਚਲਾਈ ਗਈ। ਇਸ ਮੁਹਿੰਮ ਵਿੱਚ ਲੋਕਾਂ ਦੁਆਰਾ ਜਾਣੇ-ਅਣਜਾਣੇ ਵਿੱਚ ਸੜਕ ਦੇ ਕਿਨਾਰਿਆ ‘ਤੇ ਸੁੱਟੇ ਗਏ ਸੁੱਕੇ ਕੂੜੇ/ ਪਲਾਸਟਿਕ ਨੂੰ ਇੱਕਠਾ ਕਰਵਾਇਆ […]

Continue Reading

ਸੀ-ਪਾਈਟ ਕੈਂਪ ਵਿਖੇ 101 ਪੌਦੇ ਲਗਾ ਕੇ ਵਾਤਾਵਰਨ ਦੀ ਸੰਭਾਲ ਦਾ ਦਿੱਤਾ ਸੰਦੇਸ਼

ਫ਼ਿਰੋਜ਼ਪੁਰ, 24 ਜੁਲਾਈ 2024:             ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਦੀ ਅਗਵਾਈ ਵਿੱਚ ਫ਼ੌਜ ਦੀ ਭਰਤੀ ਲਈ ਕੈਂਪ ਵਿਚ ਟ੍ਰੇਨਿੰਗ ਕਰ ਰਹੇ ਨੌਜਵਾਨਾਂ ਵੱਲੋਂ ਵੱਖ-ਵੱਖ ਕਿਸਮ ਦੇ 101 ਪੌਦੇ ਲਗਾ ਕੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੱਤਾ ਗਿਆ।             ਇਸ ਮੌਕੇ ਕੈਪਟਨ ਗੁਰਦਰਸ਼ਨ ਸਿੰਘ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਵਾਤਾਵਰਨ […]

Continue Reading

ਪੰਜਾਬ ਦੇ ਰਾਜਪਾਲ ਦੀ ਆਮਦ ਸਬੰਧੀ ਡੀ.ਆਈ.ਜੀ., ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਫਿਰੋਜ਼ਪੁਰ, 24 ਜੁਲਾਈ 2024:             ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪ੍ਰੋਹਿਤ ਦੀ ਫਿਰੋਜ਼ਪੁਰ ਆਮਦ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਸ੍ਰੀ ਅਜੈ ਮਲੂਜਾ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਤੇ ਐਸ.ਐਸ.ਪੀ. ਸੋਮਿਆ ਮਿਸ਼ਰਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ ਕਰਮਚਾਰੀਆਂ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।      ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅਤੇ ਡੀ.ਆਈ. ਜੀ. ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਅਤੇ ਹੋਰਨਾਂ ਸਬੰਧਤ ਵਿਭਾਗਾਂ […]

Continue Reading