ਫ਼ਿਰੋਜ਼ਪੁਰ, ਤਰਨਤਾਰਨ ਦੀਆਂ ਆਬਕਾਰੀ, ਪੁਲਿਸ, ਜੰਗਲਾਤ ਟੀਮਾਂ ਵੱਲੋਂ ਸਾਂਝੇ ਤੌਰ ‘ਤੇ ਛਾਪੇਮਾਰੀ ਦੌਰਾਨ 50,000 ਲੀਟਰ ਤੋਂ ਵੱਧ ਲਾਹਣ ਬਰਾਮਦ

ਫ਼ਿਰੋਜ਼ਪੁਰ, 23 ਮਈ 2024:         ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਅਤੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅਤੇ ਨਜਾਇਜ਼ ਸ਼ਰਾਬ ਕੱਢਣ ’ਤੇ ਰੋਕ ਲਗਾਉਣ ਦੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਅੱਜ ਫਿਰੋਜ਼ਪੁਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੀਆਂ ਆਬਕਾਰੀ, ਪੁਲਿਸ, ਜੰਗਲਾਤ ਵਿਭਾਗ ਦੀਆਂ ਟੀਮਾਂ ਵੱਲੋਂ ਸਾਂਝੇ ਤੌਰ ‘ਤੇ ਛਾਪੇਮਾਰੀ ਕੀਤੀ ਗਈ।         ਟੀਮਾਂ ਵਿੱਚ ਆਬਕਾਰੀ ਅਫ਼ਸਰ ਰਜਨੀਸ਼ ਬੱਤਰਾ ਅਤੇ ਇੰਦਰਜੀਤ ਸਹਿਜ਼ਾਰਾ, ਆਬਕਾਰੀ […]

Continue Reading

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ https://awards.gov.in ‘ਤੇ ਕੀਤਾ ਜਾਵੇ ਅਪਲਾਈ

ਫਿਰੋਜ਼ਪੁਰ, 23 ਮਈ 2024 :           ਕੇਂਦਰੀ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਦੇਸ਼ ਦੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਯੋਜਨਾ ਅਧੀਨ ਸ਼ਾਨਦਾਰ ਪ੍ਰਾਪਤੀਆਂ ਵਾਲੇ ਹੋਣਹਾਰ ਤੇ ਬਹਾਦਰ ਬੱਚਿਆਂ ਨੂੰ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਜਾਣਾ ਹੈ। ਕੋਈ ਵੀ ਬੱਚਾ ਜਿਸ ਦੀ ਉਮਰ 5 ਸਾਲ ਤੋਂ 18 ਸਾਲ (31 ਜੁਲਾਈ 2024 ਤੱਕ) ਹੋਵੇ, ਜੋ ਭਾਰਤੀ ਨਾਗਰਿਕ ਹੋਵੇ ਅਤੇ ਭਾਰਤ ਵਿੱਚ […]

Continue Reading

ਖਰਚਾ ਅਬਜ਼ਰਵਰ ਵੱਲੋਂ ਪੁਲਿਸ, ਬੀ.ਐਸ.ਐਫ, ਜੀਐਸਟੀ, ਐਕਸਾਈਜ ਦੇ ਅਧਿਕਾਰੀਆ ਨਾਲ ਮੀਟਿੰਗ

ਫਿਰੋਜ਼ਪੁਰ 23 ਮਈ ( ) ਲੋਕ ਸਭਾ ਚੋਣਾਂ 2024 ਦੌਰਾਨ ਵੋਟਰਾਂ ਨੂੰ ਵੋਟ ਦੇ ਲਾਲਚ ਸਬੰਧੀ ਨਕਦੀ, ਸ਼ਰਾਬ ਜਾਂ ਕੋਈ ਵੀ ਹੋਰ ਸਮਾਨ ਦੀ ਵੰਡ ਨਾ ਕੀਤੀ ਜਾ ਸਕੇ ਇਸ ਲਈ ਸਾਰੀਆਂ ਟੀਮਾਂ ਪੂਰੀਆਂ ਚੌਕਸ ਰਹਿਣ ਅਤੇ ਸਮੇਂ ਸਮੇਂ ਤੇ ਚੈਕਿੰਗ ਕਰਦੀਆਂ ਰਹਿਣ। ਇਹ ਪ੍ਰਗਟਾਵਾ ਖਰਚਾ ਅਬਜ਼ਰਵਰ ਸ੍ਰੀ ਨਾਗੇਂਦਰ ਯਾਦਵ ਆਈ.ਆਰ.ਐਸ ਨੇ ਪੁਲਿਸ, ਬੀ.ਐਸ.ਐਫ, ਜੀਐਸਟੀ, ਐਕਸਾਈਜ ਸਮੇਤ ਵੱਖ ਵੱਖ ਏਜੰਸੀਆਂ ਨਾਲ ਮੀਟਿੰਗ ਕਰਨ ਮੌਕੇ ਕੀਤਾ।ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਸ੍ਰੀ ਰਾਜੇਸ਼ ਧੀਮਾਨ ਅਤੇ ਵਧੀਕ ਜ਼ਿਲ੍ਹਾ ਚੋਣ ਅਫਸਰ ਡਾ. ਨਿੱਧੀ ਕੁਮੁਦ ਬਾਮਬਾ ਵੀ ਹਾਜ਼ਰ ਸਨ।             ਸ੍ਰੀ ਨਾਗੇਂਦਰ ਯਾਦਵ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਕੁੱਝ ਹੀ ਦਿਨ ਬਾਕੀ ਹਨ, ਜਿਸ ਲਈ ਹੁਣ ਹੋਰ ਵੀ ਤੇਜੀ ਅਤੇ ਮਿਹਨਤ ਨਾਲ ਕੰਮ ਕਰਨ ਦੀ ਲੋੜ ਹੈ। ਪੁਲਿਸ ਅਤੇ ਬੀ.ਐਸ.ਐਫ ਦੇ ਅਧਿਕਾਰੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਲਗਾਤਾਰ ਸ਼ਹਿਰ ਵਿੱਚ ਆਉਣ ਜਾਣ ਵਾਲਿਆਂ ਵਹੀਕਲਾਂ ਅਤੇ ਬਾਰਡਰ ਏਰੀਆ ਵਿੱਚ ਕਿੰਗ ਕੀਤੀ ਜਾਵੇ ਤਾਂ ਜੋ ਕਿਸੇ ਤਰ੍ਹਾਂ ਦਾ ਕੋਈ ਨਸ਼ਾ, ਨਕਦੀ ਆਦਿ ਦੀ ਤਸਕਰੀ ਨਾ ਹੋ ਸਕੇ। ਉਨ੍ਹਾਂ ਐਕਸਾਈਜ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਰਾਬ ਦੀ ਵਿਕਰੀ ਉੱਤੇ ਨਜ਼ਰ ਰੱਖਣ ਲਈ ਕਿਹਾ ਅਤੇ ਨਾਲ ਹੀ ਸਟਾਕ ਰਜਿਸਟਰ ਵੀ ਸਮੇਂ ਸਮੇਂ ਤੇ ਚੈੱਕ ਕਰਨ ਲਈ ਕਿਹਾ।           ਇਸ ਤੋਂ ਇਲਾਵਾ ਉਨ੍ਹਾਂ ਜੀ.ਐਸ.ਟੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਸਟੋਰਾਂ ਤੋਂ ਸਮਾਨ ਦੀ ਖਰੀਦੋ-ਫਰੋਕਤ ਖਾਸ ਕਰ ਕੇ ਬਲਕ ਸਮਾਨ ਦੀ ਖਰੀਦ ਤੇ ਨਜ਼ਰ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਮੂਹ ਟੀਮਾਂ ਆਪਸੀ ਤਾਲਮੇਲ ਬਣਾ ਕੇ ਰੱਖਣ ਅਤੇ ਕੋਈ ਵੀ ਨਕਦੀ, ਸ਼ਰਾਬ ਜਾਂ ਹੋਰ ਸਮਾਨ ਦੀ ਵੰਡ ਸਬੰਧੀ ਸੂਚਨਾ ਮਿਲੇ ਤਾਂ ਤੁਰੰਤ ਇਸ ਦੀ ਸੂਚਨਾ ਪੁਲਿਸ ਜਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ ਜਾਵੇ।

Continue Reading

ਸਹਾਇਕ ਰਿਟਰਨਿੰਗ ਅਫਸਰ ਵੱਲੋਂ ਪ੍ਰਿਟਿੰਗ ਪ੍ਰੈਸਾਂ ਦੀ ਕੀਤੀ ਗਈ ਚੈਕਿੰਗ

ਫਿਰੋਜ਼ਪੁਰ, 22 ਮਈ 2024( )           ਸਹਾਇਕ ਰਿਟਰਨਿੰਗ ਅਫਸਰ 76 ਫਿਰੋਜ਼ਪੁਰ ਸ਼ਹਿਰ-ਕਮ-ਉਪ ਮੰਡਲ ਮੈਜਿਸਟ੍ਰੇਟ ਫਿਰੋਜ਼ਪੁਰ ਡਾ. ਚਾਰੂਮਿਤਾ ਪੀ.ਸੀ.ਐਸ. ਵੱਲੋਂ ਫਿਰੋਜ਼ਪੁਰ ਸ਼ਹਿਰ ਅਤੇ ਫਿਰੋਜ਼ਪੁਰ ਕੈਂਟ ਦੀਆਂ ਪ੍ਰਿਟਿੰਗ ਪ੍ਰੈਸਾਂ ਹਾਈਟੈਕ ਫਲੈਕਸ ਪ੍ਰਿੰਟਰਸ, ਸ਼ਿਵ ਸ਼ਕਤੀ ਫਲੈਕਸ, ਐਸ.ਕੇ. ਫਲੈਕਸ ਅਤੇ ਵਿਦਿਆ ਸਾਗਰ ਐਡਵਰਟਾਈਜ਼ਰਸ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਵਲੋਂ ਲੋਕ ਸਭਾ ਚੋਣਾਂ 2024 ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਛਪਾਏ ਜਾਣ ਵਾਲੇ ਬੈਨਰ, ਹੋਰਡਿੰਗਜ਼ ਅਤੇ ਫਲੈਕਸ ਆਦਿ ਦੀ ਛਪਾਈ ਸਬੰਧੀ ਚੈਕਿੰਗ ਕਰਕੇ ਪ੍ਰਿਟਿੰਗ ਪ੍ਰੈਸਾਂ ਦੇ ਮਾਲਕਾਂ ਨੂੰ ਲੋੜੀਂਦੀਆਂ ਹਦਾਇਤਾ […]

Continue Reading

ਚੋਣ ਨਿਗਰਾਨਾਂ ਵੱਲੋਂ ਆਰ.ਓ., ਏ. ਆਰ.ਓਜ਼. ਤੇ ਸਮੂਹ ਨੋਡਲ ਅਫ਼ਸਰਾਂ ਨਾਲ ਮੀਟਿੰਗ

ਫ਼ਿਰੋਜ਼ਪੁਰ, 22 ਮਈ 2024: ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪ੍ਰਬੰਧਾਂ/ਸੁਰੱਖਿਆ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਲੋਕ ਸਭਾ ਹਲਕਾ 10-ਫਿਰੋਜ਼ਪੁਰ ਲਈ ਨਿਯੁਕਤ ਜਨਰਲ ਨਿਗਰਾਨ ਸ਼੍ਰੀ ਲਕਸ਼ਮੀਕਾਂਤ ਰੈਡੀ ਆਈ.ਏ.ਐਸ., ਪੁਲਿਸ ਨਿਗਰਾਨ ਸ਼੍ਰੀ ਏ.ਆਰ. ਦਾਮੋਦਰ ਆਈ.ਪੀ.ਐਸ. ਅਤੇ ਖਰਚਾ ਨਿਗਰਾਨ ਸ਼੍ਰੀ ਨਾਗੇਂਦਰ ਯਾਦਵ ਆਈ.ਆਰ.ਐੱਸ. ਵੱਲੋਂ ਅੱਜ ਆਰ.ਓ. ਲੋਕ ਸਭਾ ਹਲਕਾ 10-ਫ਼ਿਰੋਜ਼ਪੁਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਜੇਸ਼ ਧੀਮਾਨ, ਸਹਾਇਕ […]

Continue Reading

ਵੋਟਰ 01 ਜੂਨ ਨੁੰ ਲੋਕਤੰਤਰ ਦਾ ਤਿਉਹਾਰ ਸਮਝ ਕੇ ਪੋਲਿੰਗ ਬੂਥਾ ਤੇ ਪਹੁੰਚਣ : ਧੀਮਾਨ

ਫਿਰੋਜ਼ਪੁਰ 21 ਮਈ (     ) ਲੋਕ ਸਭਾ ਚੋਣਾ 2024 ਦੋਰਾਨ ਵੋਟਰਾਂ ਨੁੰ ਜਾਗਰੂਕ ਕਰਨ ਦੇ ਉਦੇਸ਼ ਲਈ ਜ਼ਿਲ੍ਹਾ ਫਿਰੋਜਪੁਰ ਵਿੱਚ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਨੁੰ ਅੱਗੇ ਵਧਾਉਦੇ ਹੋਏ ਡਿਪਟੀ ਕਮਿਸ਼ਨਰ ਫਿਰੋਜਪੁਰ -ਕਮ- ਜ਼ਿਲ੍ਹਾ ਚੋਣ ਅਫਸਰ ਸ੍ਰੀ ਰਾਜੇਸ਼ ਧੀਮਾਨ ਨੇ ਨਿਵੇਕਲੀ ਪਹਿਲ ਕਰਦਿਆ ਜ਼ਿਲ੍ਹੇ ਦੇ ਲੋਕਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਸਬੰਧੀ ਚੇਤਨਤਾ ਪੈਦਾ […]

Continue Reading

 ਲੋਕ ਸਭਾ ਹਲਕਾ-10 ਫਿਰੋਜ਼ਪੁਰ ਲਈ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੌਰਾਨ ਕੁੱਲ 1670008 ਵੋਟਰ ਕਰਨਗੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ- ਧੀਮਾਨ

ਫਿਰੋਜ਼ਪੁਰ 21 ਮਈ (     ) ਲੋਕ ਸਭਾ ਚੋਣਾਂ 2024 ਲਈ 01 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੌਰਾਨ ਲੋਕ ਸਭਾ ਹਲਕਾ ਫਿਰੋਜ਼ਪੁਰ ਵਿੱਚ ਕੁੱਲ 1670008 ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ। ਜਿਸ ਲਈ ਕੁੱਲ 1903 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਅਤੇ ਸਾਰੀਆਂ ਮੁੱਢਲੀਆਂ ਤਿਆਰੀਆਂ ਮੁਕੰਮਲ ਹਨ। ਇਸ ਤੋਂ ਇਲਾਵਾ ਚੋਣ ਕਮਿਸ਼ਨ ਵੱਲੋਂ ਨਿਯੁਕਤ ਅਬਜ਼ਰਵਰ ਵੀ ਲੋਕ ਸਭਾ ਹਲਕਾ-10 ਫਿਰੋਜ਼ਪੁਰ ਵਿੱਚ ਆ ਚੁੱਕੇ ਹਨ, ਜਿਨ੍ਹਾਂ ਦੀ ਦੇਖ-ਰੇਖ ਹੇਠ ਚੋਣਾਂ ਦਾ ਸਾਰਾ ਕੰਮ […]

Continue Reading

ਚੰਡੀਗੜ੍ਹ ਤੋਂ ਆਈ ਟੀਮ ਵੱਲੋਂ ਸਿਵਲ ਹਸਪਤਾਲ ਵਿਖੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਕੀਤੀ ਜਾਂਚ 

ਫ਼ਿਰੋਜ਼ਪੁਰ, 21 ਮਈ 2024: ਸਿਹਤ ਵਿਭਾਗ ਚੰਡੀਗੜ੍ਹ ਤੋਂ ਆਈ ਟੀਮ ਵੱਲੋਂ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖ਼ੇ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਜਾਂਚ ਕੀਤੀ ਗਈ। ਟੀਮ ਵਿੱਚ ਡਾ ਦੀਕਸ਼ਾ, ਨੈਸ਼ਨਲ ਹੈਲਥ ਮਿਸ਼ਨ ਚੰਡੀਗੜ੍ਹ ਤੋਂ ਸੋਨੀਆ ਅਤੇ ਉਨ੍ਹਾਂ ਦੇ ਨਾਲ ਯੂ.ਐਸ.ਐਡ. ਦੇ ਸੰਵੇਗ ਪ੍ਰੋਜੈਕਟ ਤੋਂ ਜੇ.ਐਸ.ਆਈ. ਜ਼ਿਲ੍ਹਾ ਟੈਕਨੀਕਲ ਅਫ਼ਸਰ ਨੀਰਜ ਮਿਸ਼ਰਾ ਵੀ ਮੌਜੂਦ ਸਨ। […]

Continue Reading

ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼

ਫ਼ਿਰੋਜ਼ਪੁਰ, 20 ਮਈ 2024:             ਅਗਾਮੀ ਲੋਕ ਸਭਾ ਚੋਣਾਂ 2024 ਵਿੱਚ ਹਰੇਕ ਵੋਟਰ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਭਾਰਤ ਦੇ ਚੋਣ ਕਮਿਸ਼ਨ, ਰਾਜ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਨਿਰੰਤਰ ਵੋਟਰ ਜਾਗਰੂਕਤਾ ਪੈਦਾ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਚੋਣ ਦਫ਼ਤਰ ਤੇ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀਆਂ ਤਹਿਤ ਗੀਤ ’’ ਤੂੰ ਵੋਟ […]

Continue Reading

ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ

ਫਿਰੋਜ਼ਪੁਰ 19 ਮਈ ( ) ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 2024 ਵਿਚ ਵਰਤੀਆਂ ਜਾਣ ਵਾਲੀਆਂ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜ਼ੇਸਨ ਅੱਜ ਇੱਥੇ ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ-10 ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ ਦੀ ਨਿਗਰਾਨੀ ਹੇਠ ਚੋਣ ਕਮਿਸ਼ਨ ਦੇ ਸਾਫਟਵੇਅਰ ਰਾਹੀਂ ਸਿਆਸੀ ਪਾਰਟੀਆਂ ਦੇ ਨੁੰਮਾਇੰਦਿਆਂ ਦੀ ਹਾਜ਼ਰੀ ਵਿਚ ਕੀਤੀ ਗਈ। ਇਸ ਮੌਕੇ ਜਨਰਲ ਆਬਜ਼ਰਵਰ ਸ੍ਰੀ ਲਕਸ਼ਮੀਕਾਂਤ ਰੈਡੀ ਆਈ.ਏ.ਐਸ […]

Continue Reading