ਬਿਨਾ ਐਨ.ਓ.ਸੀ. ਤੋਂ ਹੋਵੇਗੀ ਰਜਿਸਟਰੀ, ਪੰਜਾਬ ਸਰਕਾਰ ਨੇ 31 ਅਗਸਤ ਤੱਕ ਵਧਾਇਆ ਸਮਾਂ : ਆਸ਼ਿਕਾ ਜੈਨ

ਹੁਸ਼ਿਆਰਪੁਰ, 28 ਫਰਵਰੀ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿਨਾ ਐਨ.ਓ.ਸੀ. ਤੋਂ ਰਜਿਸਟਰੀਆਂ ਕਰਨ ਦੀ 28 ਫਰਵਰੀ 2025 ਤੱਕ ਦੀ ਮਿਆਦ ਨੂੰ ਵਧਾ ਕੇ 31 ਅਗਸਤ 2025 ਕਰ ਦਿੱਤਾ ਹੈ ਜਿਸ ਨਾਲ 500 ਗਜ਼ ਤੱਕ ਦੇ ਪਲਾਟਾਂ ਦੀ ਰਜਿਸਟਰੀ ਬਿਨਾ ਐਨ.ਓ.ਸੀ. ਤੋਂ ਹੋਵੇਗੀ।           ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ […]

Continue Reading

ਸੈਰ ਸਪਾਟੇ ਦੀ ਨਜ਼ਰੀਏ ਤੋਂ ਹੁਸ਼ਿਆਰਪੁਰ ’ਚ ਅਸੀਮ ਸੰਭਾਵਨਾਵਾਂ : ਕੋਮਲ ਮਿੱਤਲ

ਹੁਸ਼ਿਆਰਪੁਰ, 24 ਫਰਵਰੀ: ਹੁਸ਼ਿਆਰਪੁਰ ਜ਼ਿਲ੍ਹੇ ਨੂੰ ਸੈਰ ਸਪਾਟੇ ਦੇ ਨਵੇਂ ਆਯਾਮ ਦੇਣ ਦੇ ਉਦੇਸ਼ ਨਾਲ ਕਰਵਾਏ ਗਏ ਹੁਸ਼ਿਆਰਪੁਰ ਨੇਚਰ ਫੈਸਟ-2025 ਦਾ ਦਿਨ ਵਿਸ਼ੇਸ਼ ਰੋਮਾਂਚਕ ਰਿਹਾ। ਅੱਜ ਵਣ ਪਾਲ ਨਾਰਥ ਸਰਕਲ ਡਾ. ਸੰਜੀਵ ਤਿਵਾੜੀ ਨੇ ਲਾਜਵੰਤੀ ਸਪੋਰਟਸ ਸਟੇਡੀਅਮ ਤੋਂ ਕੂਕਾਨੇਟ ਅਤੇ ਦੇਹਰੀਆਂ ਲਈ ਆਫ-ਰੋਡਿੰਗ ਟੀਮ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਉਨ੍ਹਾਂ ਨਾਲ […]

Continue Reading

ਵਾਤਾਵਰਣ ਪ੍ਰੇਮੀਆਂ ਨੇ ਪੌਂਗ ਡੈਮ ’ਚ ਬਰਡ ਵਾਚਿੰਗ ਦਾ ਆਨੰਦ ਮਾਣਿਆ

ਹੁਸ਼ਿਆਰਪੁਰ, 21 ਫਰਵਰੀ : ਨੇਚਰ ਫੈਸਟ ਹੁਸ਼ਿਆਰਪੁਰ ਦੀ ਸ਼ੁਰੂਆਤ ਪਹਿਲੇ ਦਿਨ ਸਵੇਰੇ ਪੌਂਗ ਡੈਮ ’ਤੇ ਇਕ ਵਿਸ਼ੇਸ਼ ਬਰਡ ਵਾਚਿੰਗ ਪ੍ਰੋਗਰਾਮ ਨਾਲ ਸ਼ੁਰੂ ਹੋਈ ਜਿਸ ਵਿਚ ਵਾਤਾਵਰਣ ਪ੍ਰੇਮੀਆਂ ਦੇ ਨਾਲ-ਨਾਲ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਪ੍ਰੋਗਰਾਮ ਵਿਚ ਲਾਜਵੰਤੀ ਸਟੇਡੀਅਮ, ਵਿਦਿਆ ਮੰਦਰ ਸਕੂਲ, ਸਕੂਲ ਆਫ਼ ਐਮੀਨੈਂਸ ਬਾਗਪੁਰ, ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵਾੜਾ ਦੇ ਵਿਦਿਆਰਥੀਆਂ […]

Continue Reading

ਸਾਂਝੀ ਰਸੋਈ ’ਚ ਪਾਇਆ 5100 ਰੁਪਏ ਦਾ ਯੋਗਦਾਨ

ਹੁਸ਼ਿਆਰਪੁਰ, 18 ਜਨਵਰੀ: ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ ਵਿਖੇ ਚਲਾਇਆ ਜਾ ਰਿਹਾ ਸਾਂਝੀ ਰਸੋਈ ਪ੍ਰੋਜੈਕਟ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਰਹਿਣੁਮਈ ਅਤੇ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ। ਜਿਸਦਾ ਰੋਜਾਨਾ 400 ਤੋਂ 450 ਗਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ […]

Continue Reading

ਵਿਧਾਇਕ ਜਿੰਪਾ ਨੇ ਵਾਰਡ ਨੰਬਰ 31 ’ਚ ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਕੰਮ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 15 ਫਰਵਰੀ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 31 ਦੇ ਮੁਹੱਲਾ ਸੈਂਟਰਲ ਟਾਊਨ ਵਿਖੇ ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਵਿਕਾਸ ਕੰਮ ਲਗਾਤਾਰ ਜਾਰੀ ਹਨ। ਉਨ੍ਹਾਂ ਇਹ ਵੀ ਵਿਸ਼ਵਾਸ ਦਿਵਾਇਆ ਕਿ ਵਾਰਡ ਦੇ ਰਹਿੰਦੇ ਵਿਕਾਸ ਕੰਮ ਵੀ ਜਲਦ […]

Continue Reading

ਸਰੋਜ ਗੁਪਤਾ ਨੇ ਰੈਡ ਕਰਾਸ ਦੇ ਵਿੰਗਸ ਪ੍ਰੋਜੈਕਟ ਨੂੰ ਦਿੱਤਾ ਇਕ ਲੱਖ ਰੁਪਏ ਦਾ ਯੋਗਦਾਨ

ਹੁਸ਼ਿਆਰਪੁਰ, 11 ਫਰਵਰੀ: ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਮਾਨਸਿਕ ਤੌਰ ’ਤੇ ਕਮਜ਼ੋਰ ਬੱਚਿਆਂ ਦੀ ਭਲਾਈ ਲਈ ਚਲਾਏ ਜਾ ਰਹੇ ਵਿੰਗਸ ਪ੍ਰੋਜੈਕਟ ਲਈ ਹੁਸ਼ਿਆਰਪੁਰ ਦੇ ਨਿਊ ਜਗਤਪੁਰਾ ਵਸਨੀਕ ਸਰੋਜ ਗੁਪਤਾ ਨੇ ਇਕ ਲੱਖ ਰੁਪਏ ਦਾ ਯੋਗਦਾਨ ਦਿੱਤਾ ਹੈ।ਉਨ੍ਹਾਂ ਆਪਣੇ ਸਵ: ਪਤੀ ਵਿਜੇ ਕੁਮਾਰ ਗੁਪਤਾ ਦੀ ਯਾਦ ਵਿਚ ਇਹ ਸਹਿਯੋਗ ਰੈਡ ਕਰਾਸ ਸੁਸਾਇਟੀ ਨੂੰ ਦਿੱਤਾ ਹੈ।ਸਕੱਤਰ ਰੈਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਵਿਸ਼ੇਸ਼ ਬੱਚਿਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਰੈਡ ਕਰਾਸ ਵਿੰਗਸ ਪ੍ਰੋਜੇਕਟ ਤਹਿਤ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿਚ ਕੰਟੀਨਾਂ ਖੋਲ੍ਹੀਆਂ ਗਈਆਂ ਹਨ।ਉਨ੍ਹਾਂ ਇਸ ਨੇਕ ਕੰਮ ਲਈ ਸਰੋਜ ਗੁਪਤਾ ਅਤੇ ਉਨ੍ਹਾਂ ਦੇ ਪਰਿਵਾਰ ਦਾ ਧੰਨਵਾਦ ਕੀਤਾ। ਇਸ ਮੌਕੇ ਇਸ਼ਾਂਕ ਗੋਇਲ, ਕਾਰਜਕਾਰੀ ਕਮੇਟੀ ਮੈਂਬਰ ਰਾਜੀਵ ਬਜਾਜ ਅਤੇ ਵਿਸ਼ੇਸ਼ ਬੱਚੇ ਭਾਵਿਕ, ਸਾਵਿਤਰੀ ਅਤੇ ਦਿਲਾਵਰ ਵੀ ਮੌਜੂਦ ਸਨ।

Continue Reading

ਨਸ਼ਾ ਮੁਕਤ ਪੰਜਾਬ ਮਿਸ਼ਨ ਸਮਾਈਲ ਤਹਿਤ ਜਨਤਕ ਥਾਵਾਂ ’ਤੇ ਕਾਊਂਸਲਿੰਗ ਤੇ ਜਾਗਰੂਕਤਾ ਮੁਹਿੰਮ ਸ਼ੁਰੂ

ਹੁਸ਼ਿਆਰਪੁਰ, 10 ਫਰਵਰੀ: ਨਸ਼ਾ ਮੁਕਤ ਮਿਸ਼ਨ ਪੰਜਾਬ ਸਮਾਈਲ 2.0 ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਅਤੇ ਨਸ਼ਿਆਂ ਤੋਂ ਨਿਜਾਤ ਪਾਉਣ ਲਈ ਜਾਣਕਾਰੀ ਦੇਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਜਨਤਕ ਥਾਵਾਂ ’ਤੇ ਹੈਲਪ ਡੈਸਕਾਂ ਰਾਹੀਂ ਕਾਊਂਸਲਿੰਗ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।         ਮੁਹਿੰਮ ਤਹਿਤ ਅੱਜ ਸਥਾਨਕ ਸੇਵਾ ਕੇਂਦਰ ਅਤੇ ਐਸ.ਡੀ.ਐਮ. […]

Continue Reading

ਵਿਧਾਇਕ ਜਿੰਪਾ ਨੇ ਵਾਰਡ ਨੰਬਰ 48 ਦੇ ਲਾਜਵੰਤੀ ਨਗਰ ’ਚ ਟਿਊਬਵੈਲ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 8 ਫਰਵਰੀ: ਵਿਧਾਇਕ ਬ੍ਰਮ ਸੰਕਰ ਜਿੰਪਾ ਨੇ ਵਾਰਡ ਨੰਬਰ 48 ਦੇ ਲਾਜਵੰਤੀ ਨਗਰ ਵਿਚ ਟਿਊਬਵੈਲ ਨਿਰਮਾਣ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਇਲਾਕੇ ਵਿਚ ਲੰਬੇ ਸਮੇਂ ਤੋਂ ਪਾਣੀ ਦੀ ਸਮੱਸਿਆ ਬਣੀ ਹੋਈ ਸੀ ਜਿਸ ਨੂੰ ਦੂਰ ਕਰਨ ਲਈ ਇਹ ਟਿਊਬਵੈਲ ਸਥਾਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਟਿਊਬਵੈਲ […]

Continue Reading

ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਪਾਣੀ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ : ਡਾ.ਅਮਨਦੀਪ ਕੌਰ

ਹੁਸ਼ਿਆਰਪੁਰ, 07 ਫਰਵਰੀ: ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਦੱਸਿਆ ਕਿ ਦਫ਼ਤਰ ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਵਾਟਰਸਪਲਾਈ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਅਤੇ ਰੈਂਟ//ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ।ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ ਜਿਥੇ ਕਿ ਪਬਲਿਕ ਕੰਮਕਾਜ ਵਾਲੇ ਦਿਨ ਆ ਕੇ ਆਪਣੇ ਬਿੱਲਾਂ ਦੀ ਅਦਾਇਗੀ ਕਰ ਕਰ […]

Continue Reading

ਗਰੀਨ ਸਕੂਲ ਪ੍ਰੋਗਰਾਮ : ਹੁਸ਼ਿਆਰਪੁਰ ਨੂੰ ਦੇਸ਼ ਭਰ ’ਚੋਂ ਮਿਲਿਆ  ’ਬੈਸਟ ਗਰੀਨ ਡਿਸਟ੍ਰਿਕਟ’ ਐਵਾਰਡ

ਹੁਸ਼ਿਆਰਪੁਰ, 5 ਫਰਵਰੀ : ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਤਬਦੀਲੀ ਮੰਤਰਾਲੇ ਦੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ ਦੇਸ਼ ਭਰ ਵਿਚ ਚਲਾਏ ਗਰੀਨ ਸਕੂਲ ਪ੍ਰੋਗਰਾਮ ਤਹਿਤ ਦੇਸ਼ ਭਰ ਵਿਚ ਮੋਹਰੀ ਰਹਿਣ ’ਤੇ ਹੁਸ਼ਿਆਰਪੁਰ ਨੂੰ ’ਬੈਸਟ ਗਰੀਨ ਡਿਸਟ੍ਰਿਕਟ’ ਐਵਾਰਡ ਦਿੱਤਾ ਗਿਆ। ਇਹ ਐਵਾਰਡ ਜ਼ਿਲ੍ਹਾ ਸਿੱਖਿਆ ਅਫ਼ਸਰ ਲਲਿਤਾ ਅਰੋੜਾ ਨੇ ਨਵੀਂ ਦਿੱਲੀ ਵਿਖੇ ਇੰਡੀਆ ਹੈਬੀਟੇਟ ਸੈਂਟਰ ’ਚ ਹੋਏ ਸਮਾਗਮ ਦੌਰਾਨ ਪ੍ਰਾਪਤ ਕੀਤਾ। ਜ਼ਿਲ੍ਹੇ […]

Continue Reading