ਪੰਜਾਬ ਦੇ ਲੋਕ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਜੰਗ ਵਿੱਚ ਰਾਜ ਸਰਕਾਰ ਦਾ ਡਟ ਕੇ ਦੇ ਰਹੇ ਹਨ ਸਾਥ-ਤਰੁਨਪ੍ਰੀਤ ਸਿੰਘ ਸੌਂਦ

ਮਾਲੇਰੋਕਟਲਾ, 4 ਮਈ:               ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਨੂੰ ਖੁਸ਼ਹਾਲ ਅਤੇ ਨਸ਼ਾ ਰਹਿਤ ਬਣਾਉਣ ਲਈ ਵਿੱਢੀ ਮੁਹਿੰਮ ਦੀ ਰਾਜ ਦੇ ਲੋਕਾਂ ਵੱਲੋਂ ਖੂਬ ਸ਼ਲਾਘਾ ਕੀਤੀ ਜਾ ਰਹੀ ਹੈ। ਪੰਜਾਬ ਦੀ ਧਰਤੀ ਜੁਝਾਰੂ ਲੋਕਾਂ ਦੀ ਧਰਤੀ ਹੈ ਅਤੇ ਪੰਜਾਬੀ ਨਸ਼ਿਆ ਖਿਲਾਫ਼ ਸ਼ੁਰੂ ਕੀਤੀ […]

Continue Reading

ਐਸ.ਡੀ.ਐਮ. ਮਾਲੇਰਕੋਟਲਾ ਵੱਲੋਂ ਆਦੇਸ਼ ਜਾਰੀ ਸਮੂਹ ਅਧਿਕਾਰੀ ਤੇ ਕਰਮਚਾਰੀ ਬਿਨਾਂ ਆਗਾਹੀ ਆਗਿਆ ਦੇ ਸਟੇਸ਼ਨ ਨਾ ਛੱਡਣ

ਮਾਲੇਰਕੋਟਲਾ 29 ਅਪ੍ਰੈਲ :                 ਸਹਾਇਕ ਕਮਿਸ਼ਨਰ(ਈ) ਕਮ ਐਸ.ਡੀ.ਐਮ ਮਾਲੇਰਕੋਟਲਾ ਰਾਕੇਸ਼ ਪ੍ਰਕਾਸ਼ ਗਰਗ ਨੇ ਇੱਕ ਮਹੱਤਵਪੂਰਨ ਆਦੇਸ਼ ਜਾਰੀ ਕਰਦੇ ਹੋਏ ਸਮੂਹ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਕਿ ਉਹ ਆਪਣੀ ਡਿਊਟੀ ਦੌਰਾਨ ਬਿਨਾਂ ਆਗਾਹੀ ਆਗਿਆ ਦੇ ਸਟੇਸ਼ਨ ਨਾ ਛੱਡਣ। ਇਨ੍ਹਾਂ ਆਦੇਸ਼ਾਂ ਦੇ ਅਨੁਸਾਰ, ਛੁੱਟੀ ਵਾਲੇ ਦਿਨ ਵੀ ਅਧਿਕਾਰੀ ਅਤੇ ਕਰਮਚਾਰੀ ਆਪਣਾ ਮੋਬਾਇਲ ਫੋਨ ਚਾਲੂ ਹਾਲਤ ਵਿੱਚ ਰੱਖਣਗੇ ਤਾਂ ਜੋ ਜ਼ਰੂਰਤ ਪੈਣ ‘ਤੇ ਉਨ੍ਹਾਂ ਨਾਲ ਤੁਰੰਤ ਸੰਪਰਕ ਕੀਤਾ ਜਾ ਸਕੇ।           ਐਸ.ਡੀ.ਐਮ ਮਾਲੇਰਕੋਟਲਾ ਰਾਕੇਸ਼ ਪ੍ਰਕਾਸ਼ ਗਰਗ ਨੇ ਦੱਸਿਆ ਕਿ ਤਹਿਸੀਲ ਪੱਧਰ ਤੇ ਸਰਕਾਰੀ ਕੰਮਕਾਜ ਦੀ ਲਗਾਤਾਰ ਤਬਦੀਲ ਹੋ ਰਹੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਲਾਜ਼ਮੀ ਬਣ ਗਿਆ ਹੈ ਕਿ ਹਰ ਅਧਿਕਾਰੀ ਅਤੇ ਕਰਮਚਾਰੀ ਹਰ ਵੇਲੇ ਉਪਲਬਧ ਹੋਵੇ। ਕੋਈ ਵੀ ਅਚਾਨਕ ਆਉਣ ਵਾਲੀ ਅਪਾਤਕਾਲੀਨ ਸਥਿਤੀ ਜਾਂ ਜ਼ਰੂਰੀ ਕਾਰਜ ਵਿੱਚ ਅਧਿਕਾਰੀ ਦੀ ਤੁਰੰਤ ਹਾਜ਼ਰੀ ਨਿਭਾਉਣੀ ਬਹੁਤ ਜ਼ਰੂਰੀ ਹੁੰਦੀ ਹੈ। ਇਸ ਲਈ ਇਹ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਡਿਊਟੀ ਦੇ ਦੌਰਾਨ ਵਿਅਕਤੀਗਤ ਕਾਰਜ ਜਾਂ ਬਿਨਾਂ ਆਗਿਆ ਦੇ ਸਟੇਸ਼ਨ ਛੱਡਣ ਦੀ ਸਖ਼ਤ ਮਨਾਹੀ ਹੈ।              ਉਨ੍ਹਾਂ ਨੇ ਇਹ ਵੀ ਕਿਹਾ ਕਿ ਛੁੱਟੀ ਵਾਲੇ ਦਿਨ ਮੋਬਾਇਲ ਫੋਨ ਸਵਿੱਚ ਆਫ ਕਰਨਾ ਜਾਂ ਨਾ ਚੁੱਕਣਾ ਗੰਭੀਰ ਲਾਪਰਵਾਹੀ ਮੰਨੀ ਜਾਵੇਗੀ ਅਤੇ ਇਸ ਉਪਰੰਤ ਸੰਬੰਧਤ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਵਿਭਾਗੀ ਅਨੁਸਾਸ਼ਨਿਕ ਕਾਰਵਾਈ ਕੀਤੀ ਜਾ ਸਕਦੀ ਹੈ। ਇਹ ਫੈਸਲਾ ਲੋਕ ਭਲਾਈ ਅਤੇ ਸਰਕਾਰੀ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲਿਆ ਹੈ।             ਰਾਕੇਸ਼ ਪ੍ਰਕਾਸ਼ ਗਰਗ ਨੇ ਅੱਗੇ ਕਿਹਾ ਕਿ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਲੋਕਾਂ ਦੀ ਸੇਵਾ ਲਈ ਨਿਯੁਕਤ ਹਨ ਅਤੇ ਉਨ੍ਹਾਂ ਉੱਤੇ ਲੋਕਾਂ ਦਾ ਭਰੋਸਾ ਬਣਾਈ ਰੱਖਣਾ ਅਤੇ ਸੰਕਟ ਦੀ ਘੜੀ ਵਿੱਚ ਤੁਰੰਤ ਉਪਲਬਧ ਰਹਿਣਾ ਉਹਨਾਂ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ। ਇਸ ਦਿਸ਼ਾ ਵਿੱਚ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਪੂਰੀ ਸੰਵੇਦਨਸ਼ੀਲਤਾ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।            ਉਨ੍ਹਾਂ ਹੋਰ ਦੱਸਿਆ ਕਿ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਅਨੁਸ਼ਾਸਨਾਤਮਕ ਕਾਰਵਾਈ ਕੀਤੀ ਜਾਵੇਗੀ ਜਿਸ ਵਿੱਚ ਛੋਟ ਜਾਂ ਦੰਡ ਵੀ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਨੇ ਸਾਰੇ ਵਿਭਾਗਾਂ ਦੇ ਮੁਖੀ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ-ਆਪਣੇ ਵਿਭਾਗਾਂ ਦੇ ਸਾਰੇ ਕਰਮਚਾਰੀਆਂ ਨੂੰ ਇਸ ਆਦੇਸ਼ ਦੀ ਜਾਣਕਾਰੀ ਦੇਣ ਅਤੇ ਇਸ ਦੀ ਪੂਰੀ ਪਾਲਣਾ ਯਕੀਨੀ ਬਣਾਉਣ।

Continue Reading

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮਾਲੇਰਕੋਟਲਾ ਅਨਾਜ ਮੰਡੀ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮਾਲੇਰਕੋਟਲਾ 23 ਅਪ੍ਰੈਲ :           ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਨੂੰ ਅਨਾਜ ਮੰਡੀ ਮਾਲੇਰਕੋਟਲਾ ਵਿਖੇ ਕਣਕ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਂਦਿਆ ਕਿਹਾ ਕਿ ਸੂਬੇ ਦੀਆਂ 1865 ਮੰਡੀਆਂ ਵਿੱਚ ਹੁਣ 60 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ 54 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ 7986.15 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ। ਹੁਣ ਤੱਕ 2 ਲੱਖ 50 ਹਜਾਰ ਕਿਸਾਨ  ਮੰਡੀਆਂ ਵਿੱਚ ਆ ਚੁੱਕੇ ਹਨ।               ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਸ ਮੌਕੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਕਰੀਬ 8 ਲੱਖ ਕਿਸਾਨਾਂ ਦੀ ਕਣਕ ਦੀ ਜਿਣਸ ਦਾ ਇੱਕ-ਇੱਕ ਦਾਣਾ 2425 ਰੁਪਏ ਦੀ ਐਮ.ਐਸ.ਪੀ. ‘ਤੇ ਖ਼ਰੀਦ ਕਰੇਗੀ।ਉਹਨਾਂ ਨੇ ਚੱਲ ਰਹੀ ਖਰੀਦ ਦਾ ਨਿਰੀਖਣ ਕਰਨ ਲਈ ਸੂਬੇ ਦੀਆਂ ਮੰਡੀਆਂ ਦਾ ਦੌਰਾ ਕਰਦਿਆਂ ਪਾਇਆ ਕਿ ਫਸਲ ਦੀ ਖਰੀਦ ਸੁਚਾਰੂ ਢੰਗ ਨਾਲ ਹੋ ਰਹੀ ਹੈ ਕਿਉਂਕਿ ਸੂਬਾ ਸਰਕਾਰ ਨੇ ਵਿਸਤ੍ਰਿਤ ਪ੍ਰਬੰਧ ਯਕੀਨੀ ਬਣਾਏ ਹਨ।                          ਕੈਬਨਿਟ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਬਿਲਕੁਲ ਚੜ੍ਹਦੀਕਲਾ ‘ਚ ਆਪਣੀ ਫ਼ਸਲ ਮੰਡੀਆਂ ਵਿੱਚ ਲੈ ਕੇ ਆਉਣ ਅਤੇ ਪੰਜਾਬ ਸਰਕਾਰ ਇੱਕ-ਇੱਕ ਦਾਣਾ ਖ੍ਰੀਦਣ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਸਮੇਤ ਮਜ਼ਦੂਰਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ, ਜਿਸ ਲਈ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਨਾਲ-ਨਾਲ ਸਮੁੱਚਾ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਏਗਾ।          ਕਟਾਰੂਚੱਕ ਨੇ ਕਿਹਾ ਹੈ ਕਿ ਸੂਬੇ ਵਿੱਚ ਇਸ ਸੀਜ਼ਨ ਦੌਰਾਨ ਕਣਕ ਦੀ ਬੰਪਰ ਫਸਲ ਹੋਈ ਹੈ। ਇਸ ਵਾਰ ਪੰਜਾਬ ਕੇਂਦਰੀ ਪੂਲ ਵਿੱਚ 124 ਲੱਖ ਮੀਟਰਕ ਟਨ ਕਣਕ ਦਾ ਯੋਗਦਾਨ ਪਾਵੇਗਾ। ਸੂਬਾ ਇਹ ਟੀਚਾ ਨਿਰਵਿਘਨ ਪ੍ਰਾਪਤ ਕਰਨ ਲਈ ਆਸਵੰਦ ਹੈ। ।            ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਹੀ ਡਿਪਟੀ ਕਮਿਸ਼ਨਰਾਂ ਨੂੰ ਹਾਲ ਹੀ ਵਿੱਚ ਆਈ ਹਨੇਰੀ, ਸ਼ਾਰਟ ਸਰਕਟ ਅਤੇ ਗੜੇਮਾਰੀ ਕਾਰਨ ਫਸਲਾਂ ਨੂੰ ਹੋਏ ਨੁਕਸਾਨ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ। ਕੈਬਨਿਟ ਮੰਤਰੀ ਨੇ ਭਰੋਸਾ ਦਿਵਾਇਆ ਕਿ ਕਿਸਾਨਾਂ ਦੇ ਹਰ ਨੁਕਸਾਨ ਦੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ। ਕਿਸਾਨਾਂ ਨੂੰ ਭੁਗਤਾਨ ਦਾ ਹਵਾਲਾ ਦਿੰਦੇ ਹੋਏ, ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਰਾਜ ਸਰਕਾਰ ਖਰੀਦ ਤੋਂ 24 ਘੰਟਿਆਂ ਦੇ ਅੰਦਰ-ਅੰਦਰ ਭੁਗਤਾਨ ਕਰ ਰਹੀ ਹੈ ਅਤੇ ਫਸਲ ਦੀ ਚੁਕਾਈ ਵਿੱਚ ਕੋਈ ਦੇਰੀ ਨਹੀਂ ਹੋ ਰਹੀ। ਇਸ ਮੌਕੇ ਪਿੰਡ ਬੁਰਜ ਦੇ ਕਿਸਾਨ ਕਰਮਜੀਤ ਸਿੰਘ ਨੇ ਆਪਣੀ ਜੀਣਸ ਦੀ ਅਦਾਇਗੀ ਦਾ ਮੋਬਾਇਲ ਤੇ ਸਕਰੀਨ ਸ਼ਾਟ ਵੀ ਦਖਾਇਆ ।                          ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮਜ਼ਦੂਰਾ ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦੇ ਹੋਏ ਕਿਹਾ ਕਿ ਧਰਤੀ ਉਂਤੇ ਅਸਲ ਦੇਵਤਾ ਮਜ਼ਦੂਰ ਹਨ ਜੋ ਕਿ ਇੰਨੀ ਮਿਹਨਤ ਮੁਸ਼ੱਕਤ ਨਾਲ ਆਪਣਾ ਪਰਿਵਾਰ ਪਾਲਦੇ ਹਨ। ਉਨ੍ਹਾਂ ਮਜ਼ਦੂਰਾਂ ਦਾ ਫਸਲਾਂ ਦੇ ਮੰਡੀਕਰਨ ਵਿੱਚ ਸਹਿਯੋਗ ਲਈ ਧੰਨਵਾਦ ਵੀ ਕੀਤਾ। ਪੰਜਾਬ ਸਰਕਾਰ ਵੱਲੋਂ ਲੋਡਿੰਗ ਵਾਲੇ ਮਜ਼ਦੂਰਾਂ ਲਈ 10 ਹਜ਼ਾਰ ਕਰੋੜ ਰੁਪਏ ਇਜ਼ਾਫਾ ਕੀਤਾ ਗਿਆ ਹੈ। ਮਜ਼ਦੂਰਾਂ ਦੇ ਰੇਟ ਰੀਵਾਈਜ਼ ਕੀਤੇ ਹਨ।           ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਇਨ੍ਹਾਂ ਦੇ ਨਾਲ ਖੜੀ ਹੈ ਅਤੇ ਸੂਬਾ ਸਰਕਾਰ ਨੇ ਇਨ੍ਹਾਂ ਦਾ ਮਿਹਨਤਤਾਨਾ ਸਿਰਫ 1 ਸਾਲ ਵਿੱਚ ਹੀ 2 ਵਾਰ ਵਧਾਇਆ ਹੈ, ਉਨ੍ਹਾਂ ਕਿਹਾ ਕਿ ਪਹਿਲਾ 1 ਰੁਪਏ 80 ਤੋਂ ਵਧਾ ਕੇ 2 ਰੁਪਏ 21 ਪੈਸੇ ਕੀਤਾ ਤੇ ਵੱਧਦੀ ਮਹਿੰਗਾਈ ਤੇ ਆੜ੍ਹਤੀਆਂ ਦੀ ਮੰਗ ਨੂੰ ਮੱਦੇਨਜ਼ਰ ਰੱਖਦੇ ਹੋਏ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਦਲੇਰਾਨਾ ਫੈਸਲਾ ਲਿਆ ਤੇ 43 ਪੈਸੇ ਦਾ ਹੋਰ ਵਾਧਾ ਕਰਦੇ ਹੋਏ ਇਨ੍ਹਾਂ ਦਾ ਰੇਟ 2 ਰੁਪਏ 64 ਪੈਸੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਸ ਵਾਧੇ ਨਾਲ ਲਗਭਗ 10 ਕਰੋੜ ਰੁਪਏ ਦਾ ਲਾਭ ਇਨ੍ਹਾਂ ਮਜ਼ਦੂਰ ਭਾਈਚਾਰੇ ਨੂੰ ਹੋਵੇਗਾ।                          ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ,ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ,ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ, ਐਸ.ਐਸ.ਪੀ.ਗਗਨ ਅਜੀਤ ਸਿੰਘ, ਐਸ.ਪੀ ਸਤਪਾਲ ਸ਼ਰਮਾ, ਐਸ.ਡੀ.ਐਮ. ਹਰਬੰਸ ਸਿੰਘ, ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ,ਵਿਧਾਇਕ ਮਾਲੇਰਕੋਟਲਾ ਦੀ ਧਰਮਪਤਨੀ ਫਰਿਆਲ ਰਹਿਮਾਨ,ਚੇਅਰਮੈਨ ਮਾਰਕੀਟ ਕਮੇਟੀ ਮਾਲੇਰਕੋਟਲਾ ਜਾਫ਼ਰ ਅਲੀ, ਚੇਅਰਮੈਨ ਮਾਰਕੀਟ ਕਮੇਟੀ ਸੰਦੋੜ ਕਰਮਜੀਤ ਸਿੰਘ ਕੁਠਾਲਾ,ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਡੇਜੀ ਖੋਸ਼ਲਾ, ਸਕੱਤਰ ਮਾਰਕੀਟ ਕਮੇਟੀ ਹਰਪ੍ਰੀਤ ਸਿੰਘ,ਯਾਸਰ ਅਰਫਾਤ, ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਤਰਸ਼ੇਮ ਸਿੰਘ ਭੂਦਨ, ਡੀ.ਐਸ.ਪੀ. ਕੁਲਬੀਰ ਸਿੰਘ ਵੀ ਮੌਜੂਦ ਸਨ ।

Continue Reading

ਛੋਟੇ ਬੱਚਿਆਂ ਦੇ ਮਾਪਿਆਂ ਨੂੰ ਪੌਸ਼ਟਿਕ ਆਹਾਰ ਲਈ ਕੀਤਾ ਜਾਵੇ ਜਾਗਰੂਕ : ਐਸ.ਡੀ.ਐਮ.

ਅਮਰਗੜ੍ਹ, 16 ਅਪ੍ਰੈਲ :              ਸਹਾਇਕ ਕਮਿਸ਼ਨਰ(ਈ) ਕਮ ਐਸ.ਡੀ.ਐਮ ਅਮਰਗੜ੍ਹ ਰਾਕੇਸ਼ ਪ੍ਰਕਾਸ਼ ਗਰਗ ਵੱਲੋਂ ਪਿੰਡ ਤੋਲੇਵਾਲ ਅਤੇ ਲਾਂਗੜੀਆਂ ਦੇ ਪ੍ਰਾਇਮਰੀ ਸਕੂਲ ਦਾ ਅਚਨਚੇਤ ਦੌਰਾ ਕਰਦਿਆਂ ਛੋਟੇ ਬੱਚਿਆਂ ਲਈ ਸਿੱਖਿਆ ਪ੍ਰਬੰਧਾਂ ਅਤੇ ਮਿਡ ਡੇ ਮੀਲ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਸਕੂਲ ਦੇ ਮਿੱਡ ਡੇਅ ਮੀਲ ਦੀ ਜਾਂਚ ਵੀ ਕੀਤੀ […]

Continue Reading

ਐਸ.ਡੀ.ਐਮ. ਅਮਰਗੜ੍ਹ ਨੇ ਦਾਣਾ ਮੰਡੀ ਤੋਲੇਵਾਲ ਵਿਖੇ ਖਰੀਦ ਪ੍ਰਬੰਧਾ ਦਾ ਲਿਆ ਜਾਇਜਾ

ਅਮਰਗੜ੍ਹ/ਮਾਲੇਰਕੋਟਲਾ 15 ਅਪ੍ਰੈਲ :                 ਸਹਾਇਕ ਕਮਿਸ਼ਨਰ(ਈ) ਕਮ ਐਸ.ਡੀ.ਐਮ ਅਮਰਗੜ੍ਹ ਰਾਕੇਸ਼ ਪ੍ਰਕਾਸ਼ ਗਰਗ ਵੱਲੋਂ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ  ਅਨਾਜ ਮੰਡੀ ਤੋਲੇਵਾਲ ਵਿਖੇ ਕੀਤੇ ਗਏ ਖਰੀਦ ਪ੍ਰਬੰਧਾ ਦਾ ਜਾਇਜਾ ਲਿਆ । ਉਨ੍ਹਾਂ ਜ਼ਿਲ੍ਹਾ ਪ੍ਰਸਾਸ਼ਨ ਦੀ ਵਚਨਬੱਧਤਾ ਨੂੰ ਦੁਹਰਾਉਦਿਆ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਕਣਕ ਦੀ ਖ਼ਰੀਦ ਮੌਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ। ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਪਹਿਲਾਂ ਹੀ ਪੁਖੱਤਾ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ ।                         ਤੋਲੇਵਾਲ ਮੰਡੀ ਵਿਖੇ ਉਨ੍ਹਾਂ ਗੱਲਬਾਤ ਕਰਦਿਆ ਕਿਹਾ ਕਿ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ ਵਲੋਂ ਜ਼ਿਲ੍ਹੇ ਵਿੱਚ ਕਾਰਜਸ਼ੀਲ ਵੱਖ ਵੱਖ ਖਰੀਦ ਏਜੰਸੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆ ਜਾ ਚੁੱਕੀਆਂ ਹਨ ਕਿ ਅਨਾਜ ਦੀ ਖਰੀਦ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਨਾ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਅਸੁੱਵਿਧਾ ਦਾ ਸਾਹਮਣਾ ਨਾ ਕਰਨਾ ਪਵੇ ।                      ਉਨ੍ਹਾਂ ਹੋਰ ਦੱਸਿਆ ਕਿ ਮੰਡੀਆਂ ‘ਚ ਕਣਕ ਦੀ ਨਿਰਵਿਘਨ ਖਰੀਦ ਲਈ ਅਧਿਕਾਰੀਆਂ ਤੇ ਸਟਾਫ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ । ਮੰਡੀਆਂ ‘ਚ ਬਾਰਦਾਨੇ ਸਮੇਤ ਲੋੜ ਮੁਤਾਬਕ ਤਰਪਾਲਾਂ ਦੀ ਉੱਪਲਬਧਤਾ, ਕਿਸਾਨਾਂ, ਮਜ਼ਦੂਰਾਂ ਆਦਿ ਦੇ ਬੈਠਣ ਲਈ ਛਾਂਦਾਰ ਜਗ੍ਹਾ ਸਮੇਤ ਪੀਣ ਵਾਲੇ ਪਾਣੀ, ਪਖਾਣੇ, ਸਮੇਤ ਹੋਰ ਬੁਨਿਆਦੀ ਲੋੜਾਂ ਨੂੰ ਯਕੀਨੀ ਵੀ ਬਣਾਇਆ ਗਿਆ ਹੈ।                           ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫਸਲ ਨੂੰ ਸੁੱਕਾ ਕੇ ਹੀ ਮੰਡੀਆਂ ਵਿਚ ਲੈ ਕੇ ਆਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਫਸਲ ਨੂੰ ਵੇਚਣ ਦੌਰਾਨ ਮੰਡੀਆਂ ਵਿਚ ਨਾ ਰੁਕਣਾ ਪਵੇ।

Continue Reading

ਮਾਲੇਰਕੋਟਲਾ ਮੈਡੀਕਲ ਕਾਲਜ ਚੋਣਾਂ ਤੋਂ ਪਹਿਲਾਂ ਪਹਿਲਾਂ ਚਾਲੂ ਕਰ ਦਿੱਤਾ ਜਾਵੇਗਾ – ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ

ਮਾਲੇਰਕੋਟਲਾ, 14 ਅਪ੍ਰੈਲ (000) – ਪੰਜਾਬ ਦੇ ਮੈਡੀਕਲ ਸਿੱਖਿਆ, ਖੋਜ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਕਿਹਾ ਹੈ ਕਿ ਮਾਲੇਰਕੋਟਲਾ ਵਿਖੇ ਬਣਨ ਵਾਲਾ ਮੈਡੀਕਲ ਕਾਲਜ ਚੋਣਾਂ ਤੋਂ ਪਹਿਲਾਂ ਪਹਿਲਾਂ ਚਾਲੂ ਕਰ ਦਿੱਤਾ ਜਾਵੇਗਾ। ਇਸ ਦਾ ਉਸਾਰੀ ਕਾਰਜ ਅਗਲੇ ਦੋ ਮਹੀਨੇ ਵਿੱਚ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹ ਅੱਜ ਸਥਾਨਕ ਜ਼ਿਲ੍ਹਾ ਹਸਪਤਾਲ ਵਿਖੇ ਵੱਖ ਵੱਖ ਗੈਰ ਸਰਕਾਰੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਲਈ ਆਏ ਸਨ। ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਮਾਲੇਰਕੋਟਲਾ ਵਿਖੇ ਮੈਡੀਕਲ ਕਾਲਜ ਉਸਾਰਨ ਲਈ 38 ਏਕੜ ਜ਼ਮੀਨ ਮਿਲ ਗਈ ਹੈ, ਲੋੜੀਂਦੀਆਂ ਕਾਗਜ਼ੀ ਕਾਰਵਾਈਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਉਮੀਦ ਹੈ ਕਿ ਅਗਲੇ 2 ਮਹੀਨੇ ਵਿੱਚ ਉਸਾਰੀ ਕਾਰਜ ਸ਼ੁਰੂ ਹੋ ਜਾਵੇ। ਉਹਨਾਂ ਕਿਹਾ ਕਿ ਇਸ ਇਲਾਕੇ ਵਿੱਚ ਮੈਡੀਕਲ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਮੈਡੀਕਲ ਕਾਲਜ ਅਤੇ ਉੱਚ ਸਹੂਲਤਾਂ ਵਾਲੇ ਹਸਪਤਾਲ ਦੀ ਸਖ਼ਤ ਲੋੜ ਸੀ। ਇਹ ਮੈਡੀਕਲ ਕਾਲਜ ਅਤੇ ਹਸਪਤਾਲ ਬਣਨ ਨਾਲ ਇਲਾਕੇ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ। ਉਹਨਾਂ ਕਿਹਾ ਕਿ ਇਹ ਹਸਪਤਾਲ ਬਣਨ ਨਾਲ ਇਲਾਕੇ ਦੇ 10 ਲੱਖ ਤੋਂ ਵਧੇਰੇ ਲੋਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਮਿਲਣਗੀਆਂ ਅਤੇ ਹਜ਼ਾਰਾਂ ਲੋਕਾਂ ਨੂੰ ਰੋਜ਼ਗਾਰ ਮਿਲੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੈਡੀਕਲ ਕਾਲਜ ਨੂੰ ਚੋਣਾਂ ਤੋਂ ਪਹਿਲਾਂ ਪਹਿਲਾਂ ਚਾਲੂ ਕਰਨ ਦਾ ਟੀਚਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਜ਼ਿਲ੍ਹਾ ਮਾਲੇਰਕੋਟਲਾ ਵਿੱਚ 20 ਡਾਕਟਰ ਤਾਇਨਾਤ ਕੀਤੇ, ਤਾਂ ਜੋ ਇਸ ਨਵੇਂ ਬਣੇ ਜ਼ਿਲ੍ਹੇ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਜ਼ਿਲ੍ਹਾ ਹਸਪਤਾਲ ਨੂੰ ਵੀ ਅੱਪਗ੍ਰੇਡ ਕੀਤਾ ਜਾ ਰਿਹਾ ਹੈ। ਉਹਨਾਂ ਵਾਅਦਾ ਕੀਤਾ ਕਿ ਜ਼ਿਲ੍ਹਾ ਮਾਲੇਰਕੋਟਲਾ ਨੂੰ ਜਲਦ ਹੀ 5 ਮੋਬਾਈਲ ਮੈਡੀਕਲ ਯੂਨਿਟ (ਐਂਬੂਲੈਂਸ) ਮੁਹਈਆ ਕਰਵਾਈਆਂ ਜਾਣਗੀਆਂ। ਉਹਨਾਂ ਗੈਰ ਸਰਕਾਰੀ ਸੰਸਥਾਵਾਂ ਨੂੰ ਪੰਜਾਬ ਸਰਕਾਰ ਵੱਲੋਂ ਆਰੰਭੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਹਿਯੋਗ ਦੇਣ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਵੱਖ ਵੱਖ ਸੰਸਥਾਵਾਂ ਸਮਾਜ ਦੀ ਦਿਸ਼ਾ ਅਤੇ ਦਸ਼ਾ ਨੂੰ ਬਦਲਣ ਵਿੱਚ ਅਹਿਮ ਯੋਗਦਾਨ ਪਾ ਸਕਦੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਬਾਹਰ ਕੱਢ ਕੇ ਮੁੜ ਪੈਰਾਂ ਉੱਤੇ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਾਲਾਤ ਬਿਹਤਰ ਕਰਨ ਦੀ ਦਿਸ਼ਾ ਵੱਲ ਲਗਾਤਾਰ ਯਤਨਸ਼ੀਲ ਹੈ। ਉਹਨਾਂ ਗੈਰ ਸਰਕਾਰੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਮਾਲੇਰਕੋਟਲਾ ਵਿੱਚ ਇੱਕ ਉੱਚ ਪੱਧਰੀ ਨਸ਼ਾ ਛੁਡਾਊ ਕੇਂਦਰ – ਕਮ – ਮੁੜ ਵਸੇਬਾ ਕੇਂਦਰ ਨੂੰ ਚਲਾਉਣ ਲਈ ਸਹਿਯੋਗ ਦੇਣ ਲਈ ਅੱਗੇ ਆਉਣ। ਇਹ ਕੇਂਦਰ ਖੋਲ੍ਹਣ ਲਈ ਉਹਨਾਂ ਡਿਪਟੀ ਕਮਿਸ਼ਨਰ ਸ਼੍ਰੀ ਵਿਰਾਜ ਐੱਸ ਤਿੜਕੇ ਨੂੰ ਢੁੱਕਵੀਂ ਜਗ੍ਹਾ ਲੱਭਣ ਲਈ ਕਿਹਾ। ਉਹਨਾਂ ਕਿਹਾ ਕਿ ਇਥੇ ਭਰਤੀ ਹੋ ਕੇ ਨਸ਼ਾ ਛੱਡਣ ਵਾਲਿਆਂ ਨੂੰ ਹੁਨਰਮੰਦ ਵੀ ਕੀਤਾ ਜਾਵੇਗਾ। ਅਜਿਹੇ ਨੌਜਵਾਨਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਪਹਿਲ ਦੇ ਆਧਾਰ ਉਤੇ ਮੁਹਈਆ ਕਰਵਾਇਆ ਜਾਵੇਗਾ। ਪੱਤਰਕਾਰਾਂ ਵੱਲੋਂ ਪੁੱਛੇ ਜਾਣ ਉੱਤੇ ਉਹਨਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਗੁੰਡਾਗਰਦੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਪਿਛਲੇ ਦਿਨੀਂ ਵਾਪਰੀਆਂ ਦੋ ਘਟਨਾਵਾਂ ਉੱਤੇ ਪੰਜਾਬ ਸਰਕਾਰ ਵੱਲੋਂ ਸਖ਼ਤ ਐਕਸ਼ਨ ਲਿਆ ਗਿਆ ਹੈ। ਭਵਿੱਖ ਵਿੱਚ ਵੀ ਅਜਿਹੀਆਂ ਘਟਨਾਵਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਇਸ ਤੋਂ ਪਹਿਲਾਂ ਉਹਨਾਂ ਨੇ ਮੈਡੀਕਲ ਕਾਲਜ ਅਤੇ ਹਸਪਤਾਲ ਵਾਲੀ ਜਗ੍ਹਾ ਦਾ ਨਿਰੀਖਣ ਵੀ ਕੀਤਾ। ਇਸ ਮੌਕੇ ਉਹਨਾਂ ਨਾਲ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ, ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋਫ਼ੈਸਰ ਜਸਵੰਤ ਸਿੰਘ ਗੱਜਣਮਾਜਰਾ, ਡਿਪਟੀ ਕਮਿਸ਼ਨਰ ਸ਼੍ਰੀ ਵਿਰਾਜ ਐੱਸ ਤਿੜਕੇ, ਮਾਰਕੀਟ ਕਮੇਟੀ ਚੇਅਰਮੈਨ ਜਾਫਰ ਅਲੀ, ਮਾਰਕੀਟ ਕਮੇਟੀ ਸੰਦੋੜ ਦੇ ਚੇਅਰਮੈਨ ਸ੍ਰ ਕਰਮਜੀਤ ਸਿੰਘ ਕੁਠਾਲਾ, ਵਧੀਕ ਡਿਪਟੀ ਕਮਿਸ਼ਨਰ ਸ੍ਰ ਸੁਖਪ੍ਰੀਤ ਸਿੰਘ ਸਿੱਧੂ, ਐੱਸ ਡੀ ਐਮ ਸ੍ਰ ਹਰਬੰਸ ਸਿੰਘ, ਸਹਾਇਕ ਕਮਿਸ਼ਨਰ ਸ਼੍ਰੀ ਗੁਰਮੀਤ ਕੁਮਾਰ ਬਾਂਸਲ, ਫਰਿਹਾਲ ਰਹਿਮਾਨ ਧਰਮਪਤਨੀ ਵਿਧਾਇਕ ਮਾਲੇਰਕੋਟਲਾ,ਹਲੀਮ, ਅਤੇ ਹੋਰ ਹਾਜ਼ਰ ਸਨ।

Continue Reading

 ਹੁਣ ਸਰਪੰਚ,ਨੰਬਰਦਾਰ ਤੇ ਕੌਂਸਲਰ ਈ-ਸੇਵਾ ਪੋਰਟਲ ਰਾਹੀਂ ਆਨਲਾਈਨ ਤਸਦੀਕ ਕਰਨਗੇ ਦਸਤਾਵੇਜ

ਮਾਲੇਰਕੋਟਲਾ 12 ਅਪ੍ਰੈਲ :                       ਪੰਜਾਬ ਸਰਕਾਰ ਵਲੋਂ ਡਿਜੀਟਲ ਪੰਜਾਬ ਦੀ ਲਗਾਤਾਰਤਾ ਵਿੱਚ ਇੱਕ ਹੋਰ ਪੁਲਾਂਘ ਪੁਟਦਿਆਂ,ਸਮੁੱਚੀਆਂ ਨਾਗਰਿਕ ਸੇਵਾਵਾਂ ਲਈ ਸਰਪੰਚਾਂ,ਨੰਬਰਦਾਰਾਂ ਅਤੇ ਕੌਂਸਲਰਾਂ ਨੂੰ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਵਿਭਾਗ ਵੱਲੋਂ ਈ-ਗਵਰਨੈਂਸ ਪ੍ਰਣਾਲੀ ਨਾਲ ਜੋੜ੍ਹਨ ਲਈ ਜ਼ਿਲ੍ਹੇ ਦੇ 99ਫੀਂਸਦੀ ਸਰਪੰਚ,ਨੰਬਰਦਾਰ ਅਤੇ ਨਗਰ ਕੌਂਸਲਰ ਦੇ ਨੁਮਾਇੰਦਿਆ ਦਾ ਡਾਟਾ ਆਨ ਬੋਰਡ ਕੀਤਾ ਜਾ ਚੁੱਕਾ ਹੈ ਤਾਂ ਜੋ ਉਹ ਇਸ ਪ੍ਰਣਾਲੀ ਨਾਲ ਜੁੜ ਕੇ ਆਮ ਲੋਕਾਂ ਦੇ ਦਸਤਾਵੇਜ ਆਨਲਾਈਨ ਤਸਦੀਕ ਕਰ ਸਕਣ। […]

Continue Reading

ਮਾਲੇਰਕੋਟਲਾ ਪੁਲਿਸ ਨੇ ਜ਼ਿਲ੍ਹੇ’ ਚ ਚਲਾਇਆ ਨਾਇਟ ਡੌਮੀਨੇਸ਼ਨ ਆਪਰੇਸ਼ਨ

ਮਾਲੇਰਕੋਟਲਾ 12 ਅਪ੍ਰੈਲ           ਪੰਜਾਬ ਪੁਲਿਸ ਵੱਲੋਂ ਅਮਨ ਕਾਨੂੰਨ ਨੂੰ ਹੋਰ ਪੁਖਤਾ  ਕਰਨ ਹਿੱਤ ਨਾਇਟ ਡੌਨੀਨੇਸ਼ਨ ਆਪ੍ਰੇਸ਼ਨ ਤਹਿਤ ਐਸ ਐਸ ਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਰਾਤ ਭਰ ਵਾਹਨਾਂ ਦੀ ਜਾਂਚ ਕਰਨ ਦੇ ਨਾਲ-ਨਾਲ ਸ਼ੱਕੀਆਂ ਕੋਲ਼ੋਂ ਪੁੱਛ-ਗਿੱਛ ਕੀਤੀ ਗਈ । ਉਨ੍ਹਾਂ ਕਿਹਾ ਕਿ ਕਾਨੂੰਨ –ਵਿਵਸਥਾ ਲਾਗੂ ਕਰਨ ਅਤੇ ਭਾਈਚਾਰਕ ਸਾਂਝ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਇਹ ਵਿਸ਼ੇਸ਼ ਉਪਰੇਸ਼ਨ ਚਲਾਇਆ ਗਿਆ ਹੈ।           ਦੇਰ ਰਾਤ ਤੋਂ ਤੜਕ ਸਵੇਰ ਤੱਕ ਚੱਲੇ ‘ਨਾਈਟ ਡੌਮੀਨੇਸ਼ਨ’ਤਹਿਤ ਜ਼ਿਲ੍ਹੇ ਦੇ ਵੱਖ-ਵੱਖ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਦੀ ਵਿਕਾਸ ਪੱਖੀ ਸੋਚ ਸਦਕਾ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ

·       ਭਲਕੇ ਵਿਧਾਇਕ ਅਮਰਗੜ੍ਹ ਹਲਕੇ ਦੇ 3 ਸਕੂਲਾਂ ਅਤੇ ਵਿਧਾਇਕ ਮਾਲੇਰਕੋਟਲਾ ਹਲਕੇ ਦੇ 01 ਸਕੂਲਾਂ ’ ਚ ਹੋਏ ਵਿਕਾਸ ਕਾਰਜਾਂ ਦਾ ਕਰਨਗੇ ਉਦਘਾਟਨ ਅਮਰਗੜ੍ਹ/ਮਾਲੇਰਕੋਟਲਾ, 06 ਅਪ੍ਰੈਲ:-                   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਵਿੱਚ “ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ। ਇਹਨਾਂ ਫੈਸਲਿਆਂ ਤਹਿਤ ਅਮਰਗੜ੍ਹ ਹਲਕੇ ਦੇ 03 ਸਕੂਲਾਂ ਵਿੱਚ ਕੀਤੇ ਗਏ ਵੱਖ ਵੱਖ ਵਿਕਾਸ ਕਾਰਜਾਂ ਦਾ ਵਿਧਾਇਕ ਪ੍ਰੋਫੈਸ਼ਰ ਜਸਵੰਤ ਸਿੰਘ ਗੱਜਣਮਾਜਰਾ ਅਤੇ ਮਾਲੇਰਕੋਟਲਾ ਹਲਕੇ ਵਿੱਚ 01 ਸਕੂਲਾਂ […]

Continue Reading

ਮੁੱਖ ਮੰਤਰੀ ਵੱਲੋਂ ਮੁਸਲਿਮ ਭਰਾਵਾਂ ਨੂੰ ਈਦ ਦਾ ਤੋਹਫ਼ਾ; ਮਲੇਰਕੋਟਲਾ ਦੇ ਵਿਕਾਸ ਲਈ 200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ

ਮਾਲੇਰਕੋਟਲਾ, 31 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਵੱਲੋਂ ਪੇਸ਼ ਕੀਤੇ ਗਏ ਵਕਫ਼ ਸੋਧ ਬਿੱਲ ਦਾ ਡਟ ਕੇ ਵਿਰੋਧ ਕਰੇਗੀ। ਈਦ ਦੇ ਪਵਿੱਤਰ ਤਿਉਹਾਰ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਸਲਿਮ ਭਾਈਚਾਰਾ ਇਸ ਬਿੱਲ ਦਾ ਜ਼ੋਰਦਾਰ ਵਿਰੋਧ ਕਰ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਇਸ ਘੜੀ ਵਿੱਚ ਭਾਈਚਾਰੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਪਾਰਟੀ ਸੰਸਦ ਅਤੇ ਵਿਧਾਨ ਸਭਾ ਦੋਵਾਂ ਵਿੱਚ ਇਸ ਬਿੱਲ ਦਾ ਜ਼ੋਰਦਾਰ ਵਿਰੋਧ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਹਰ ਹਰਬਾ ਵਰਤਿਆ ਜਾਵੇਗਾ। ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਦੀ ਸਰਕਾਰ ਨੇ ਚਾਰਜ ਸੰਭਾਲਣ ਤੋਂ ਬਾਅਦ ਸੂਬੇ ਵਿੱਚ 15947 ਰਜਵਾਹਿਆਂ ਨੂੰ ਸੁਰਜੀਤ ਕੀਤਾ ਹੈ, ਜਿਸ ਕਾਰਨ ਦੂਰ-ਦੁਰਾਡੇ ਦੇ ਪਿੰਡਾਂ ਵਿੱਚ ਵੀ ਪਾਣੀ ਟੇਲਾਂ ਤੱਕ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਇਹ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕੰਮ ਕਰ ਰਿਹਾ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਸਿੰਜਾਈ ਲੋੜਾਂ ਲਈ ਨਹਿਰੀ ਪਾਣੀ ਯਕੀਨੀ ਬਣਾ ਰਿਹਾ ਹੈ। ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਸਥਾਨਕ ਈਦਗਾਹ ਵਿਖੇ ਅਦਾ ਕੀਤੀ ਜਾ ਰਹੀ ਨਮਾਜ਼ ਉੱਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਜਾਣ ਕੇ ਖੁਸ਼ੀ ਹੋਈ ਹੈ ਕਿ ਲੋਕ ‘ਯੁੱਧ ਨਸ਼ਿਆਂ ਵਿਰੁੱਧ’ ਦਾ ਵੱਡੇ ਪੱਧਰ ‘ਤੇ ਸਮਰਥਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿਉਂਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਜਿੱਤਿਆ ਜਾ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਜਿੱਤਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਰਗਰਮ ਜਨਤਕ ਭਾਗੀਦਾਰੀ ਦੀ ਬਹੁਤ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਸਹੂਲਤ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਅਜਿਹੀ ਹੀ ਇੱਕ ਪਹਿਲਕਦਮੀ ਤਹਿਤ ਸੂਬੇ ਦੀਆਂ ਸਾਰੀਆਂ ਸੜਕਾਂ ਦਾ ਕਾਇਆ-ਕਲਪ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸੜਕਾਂ ਰਾਹਗੀਰਾਂ ਲਈ ਸਹੂਲਤ ਵਜੋਂ ਕੰਮ ਕਰਦੀਆਂ ਹਨ ਅਤੇ ਲੋਕਾਂ ਨੂੰ ਸਮਾਨ ਅਤੇ ਸੇਵਾਵਾਂ ਦੀ ਸੁਖਾਲੀ ਪਹੁੰਚ ਵੀ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੜਕਾਂ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦਿੰਦੀਆਂ ਹਨ। ਇਸ ਦੌਰਾਨ ਸਥਾਨਕ ਈਦਗਾਹ ਵਿਖੇ ਨਮਾਜ਼ ਅਦਾ ਕਰਨ ਮਗਰੋਂ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਦੇ ਮੁਸਲਿਮ ਭਰਾਵਾਂ ਨੂੰ ਈਦ ਦੇ ਵੱਡੇ ਤੋਹਫੇ ਵਜੋਂ ਇਤਿਹਾਸਕ ਕਸਬੇ ਮਾਲੇਰਕੋਟਲਾ ਦੇ ਸਰਬਪੱਖੀ ਵਿਕਾਸ ਲਈ 200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ ਕੀਤਾ। ਭਗਵੰਤ ਸਿੰਘ ਮਾਨ ਨੇ ਸਰਬ ਸਾਂਝੀਵਾਲਤਾ, ਸ਼ਾਂਤੀ ਅਤੇ ਸਦਭਾਵਨਾ ਦੇ ਪ੍ਰਤੀਕ ਇਸ ਪਵਿੱਤਰ ਤਿਉਹਾਰ ਦੀ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸਮਾਪਤੀ ਨੂੰ ਦਰਸਾਉਂਦਾ ਹੈ, ਜੋ ਦਾਨ ਅਤੇ ਉਦਾਰਤਾ ਦੀ ਭਾਵਨਾ ਨੂੰ ਦਿੜ੍ਹ ਕਰਵਾਉਂਦਾ ਹੈ ਅਤੇ ਹਮਦਰਦੀ ਦੀਆਂ ਭਾਵਨਾਵਾਂ ਨੂੰ ਉਜਾਗਰ ਕਰਦਾ ਹੈ।            ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਪਵਿੱਤਰ ਦਿਹਾੜਾ ਭਾਈਚਾਰਕ ਸਾਂਝ ਅਤੇ ਸ਼ਾਂਤੀ ਦੇ ਬੰਧਨਾਂ ਨੂੰ ਮਜ਼ਬੂਤ ਕਰੇਗਾ, ਜੋ ਸਾਡੇ ਮਹਾਨ ਗੁਰੂਆਂ, ਸੰਤਾਂ ਅਤੇ ਪੀਰਾਂ ਦੁਆਰਾ ਪ੍ਰਚਾਰੀਆਂ ਗਈਆਂ ਮਹਾਨ ਮਨੁੱਖੀ ਕਦਰਾਂ-ਕੀਮਤਾਂ ਨੂੰ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਵਿੱਤਰ ਤਿਉਹਾਰ ਆਪਸੀ ਸਦਭਾਵਨਾ ਨੂੰ ਮਜ਼ਬੂਤ ਕਰਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਪਿਆਰ, ਦੋਸਤੀ ਅਤੇ ਸਦਭਾਵਨਾ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਜਾਤ-ਪਾਤ, ਰੰਗ, ਨਸਲ ਦੇ ਭੇਦਭਾਵ ਤੋਂ ਉਪਰ ਉਠ ਕੇ ਸਮੂਹਿਕ ਤੌਰ ‘ਤੇ ਇਸ ਖੁਸ਼ੀ ਦੇ ਤਿਉਹਾਰ ਨੂੰ ਉਤਸ਼ਾਹ ਅਤੇ ਧਾਰਮਿਕ ਸ਼ਰਧਾ ਨਾਲ ਮਨਾਉਣ। ਇਸ ਦੌਰਾਨ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਤਿਹਾਸਕ ਸ਼ਹਿਰ ਮਾਲੇਰਕੋਟਲਾ ਨੂੰ ਵਿਕਸਤ ਕਰਨਾ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਅਤੇ ਇਸ ਨੂੰ ‘ਮਾਡਲ ਜ਼ਿਲ੍ਹੇ’ ਵਜੋਂ ਉਭਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਹਿੰਦ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਫਾਂਸੀ ਵਿਰੁੱਧ ਆਵਾਜ਼ ਬੁਲੰਦ ਕਰ ਕੇ ਮਾਲੇਰਕੋਟਲਾ ਦੇ ਨਵਾਬ ਵੱਲੋਂ ਮਾਰੇ ‘ਹਾਅ ਦੇ ਨਾਅਰੇ’ ਦਾ ਕਰਜ਼ਾ ਪੰਜਾਬੀ ਅਤੇ ਖਾਸ ਕਰਕੇ ਸਿੱਖ ਕਦੇ ਵੀ ਨਹੀਂ ਚੁਕਾ ਸਕਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਜਿਸ ਲਈ ਪਹਿਲਾਂ ਹੀ ਰੋਡਮੈਪ ਤਿਆਰ ਕੀਤਾ ਜਾ ਚੁੱਕਾ ਹੈ।             ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜ਼ਿਲ੍ਹੇ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚੇ ਅਤੇ ਬੁਨਿਆਦੀ ਨਾਗਰਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ, ਜਿਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਪੰਜਾਬ ਵਿੱਚ ਸਮਾਜਿਕ ਸਾਂਝ ਇੰਨੀ ਮਜ਼ਬੂਤ ਹੈ ਕਿ ਪੰਜਾਬ ਦੀ ਉਪਜਾਊ ਧਰਤੀ ’ਤੇ ਕੋਈ ਵੀ ਬੀਜ ਉੱਗ ਸਕਦਾ ਹੈ ਪਰ ਇੱਥੇ ਨਫ਼ਰਤ ਦਾ ਬੀਜ ਕਿਸੇ ਵੀ ਕੀਮਤ ’ਤੇ ਨਹੀਂ ਉੱਗੇਗਾ। ਮਾਲੇਰਕੋਟਲਾ ਵਾਸੀਆਂ ਲਈ ਵੱਡੇ ਪ੍ਰੋਜੈਕਟਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਾਲੇਰਕੋਟਲਾ ਵਿਖੇ ਜਲਦੀ ਹੀ 100 ਸੀਟਾਂ ਵਾਲਾ ਮੈਡੀਕਲ ਕਾਲਜ ਬਣਾਇਆ ਜਾਵੇਗਾ, ਜਿਸ ਨਾਲ ਜ਼ਿਲ੍ਹਾ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਰੇਗਾ। ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਦੇ ਨਾਲ-ਨਾਲ ਮਾਲੇਰਕੋਟਲਾ ਵਿਖੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ 200 ਬਿਸਤਰਿਆਂ ਵਾਲਾ ਸੁਪਰ ਸਪੈਸ਼ਲਿਟੀ ਹਸਪਤਾਲ ਵੀ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਲੇਰਕੋਟਲਾ ਵਿੱਚ ਮੌਜੂਦਾ ਲੜਕੀਆਂ ਦੇ ਕਾਲਜ ਨੂੰ ਵਿਦਿਅਕ ਸਹੂਲਤਾਂ ਵਿੱਚ ਸੁਧਾਰ ਲਈ ਅਪਗ੍ਰੇਡ ਕੀਤਾ ਜਾਵੇਗਾ।           ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮਾਲੇਰਕੋਟਲਾ ਵਿੱਚ ਨਵੇਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਤਹਿਸੀਲ ਕੰਪਲੈਕਸ ਦੇ ਨਾਲ-ਨਾਲ ਅਮਰਗੜ੍ਹ ਵਿੱਚ ਇੱਕ ਹੋਰ ਤਹਿਸੀਲ ਕੰਪਲੈਕਸ ਦੀ ਉਸਾਰੀ ਲਈ ਫੰਡ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਨਵਾਂ ਬੱਸ ਸਟੈਂਡ, ਲਿੰਕ ਸੜਕਾਂ, ਸਫ਼ਾਈ ਸਹੂਲਤਾਂ ਅਤੇ ਖੇਡ ਮੈਦਾਨ ਵਿਕਸਤ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਰਗ-ਰੌਣੀ ਅਤੇ ਖੰਨਾ ਰੋਡ ਨੂੰ ਮਜ਼ਬੂਤ ਕਰ ਕੇ ਲੋਕਾਂ ਨੂੰ ਵਧੀਆ ਸੜਕੀ ਸੰਪਰਕ ਦਿੱਤਾ ਜਾਵੇਗਾ।                     ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਲਈ ਮਿੰਨੀ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਮਿੰਨੀ ਬੱਸਾਂ ਦੇ ਪਰਮਿਟ ਦਿੱਤੇ ਜਾਣਗੇ, ਜਿਸ ਨਾਲ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਪੇਂਡੂ ਆਵਾਜਾਈ ਵਿੱਚ ਸੁਧਾਰ ਹੋਵੇਗਾ।  ਉਨ੍ਹਾਂ ਕਿਹਾ ਕਿ ਸਰਕਾਰ ਨਾਜਾਇਜ਼ ਜਾਇਦਾਦਾਂ, ਮਾਲ ਵਿਭਾਗ ਵਿੱਚ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਮੁਹਿੰਮ ਜਾਰੀ ਰੱਖੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਲੇਰਕੋਟਲਾ ਦੀ ਤਰੱਕੀ ਲਈ 200 ਕਰੋੜ ਰੁਪਏ ਅਲਾਟ ਕੀਤੇ ਗਏ ਹਨ ਅਤੇ ਸੂਬਾ ਸਰਕਾਰ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਲਈ ਦਿੜ੍ਹ ਸੰਕਲਪ ਹੈ।

Continue Reading