ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਨਵਾਂਸ਼ਹਿਰ, 2 ਜਨਵਰੀ :            ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਆਮ ਨਾਗਰਿਕਾਂ ਨੂੰ ਦੋਪਹੀਆ ਵਾਹਨ ਚਲਾਉਂਦੇ ਹੋਏ ਮੂੰਹ ਢੱਕ ਕੇ/ਮੂੰਹ ਬੰਨ੍ਹ ਕੇ ਡਰਾਈਵਿੰਗ ਕਰਨ ‘ਤੇ ਪਾਬੰਦੀ ਲਗਾਈ ਹੈ। ਇਹ […]

Continue Reading

ਪੰਜਾਬ ਦੇ ਲੋਕਾਂ ਲਈ ਮਿਆਰੀ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਸਾਬਤ ਹੋਵੇਗੀ’ਸਟੇਟ ਹੈਲਥ ਏਜੰਸੀ ਪੰਜਾਬ’ ਵਲੋਂ ਤਿਆਰ ਮੋਬਾਈਲ ਐਪ-ਡਾ ਰਹਿਮਾਨ

ਮਾਲੇਰਕੋਟਲਾ 02 ਜਨਵਰੀ                 ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿਚ ਸਿਹਤ ਖੇਤਰ ਨੂੰ ਮਜਬੂਤ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ ਅਤੇ ਇਸੇ ਲੜੀ ਵਿਚ ਪੰਜਾਬ ਦੇ ਲੋਕਾਂ ਲਈ ਮਿਆਰੀ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਸਿਹਤ ਅਤੇ […]

Continue Reading

ਪੰਜਾਬ ਜੇਲ੍ਹ ਵਿਭਾਗ ਦਾ ਇਤਿਹਾਸਕ ਉਪਰਾਲਾ: ਪਹਿਲੀ ਵਾਰ ਜੇ.ਬੀ.ਟੀ. ਅਧਿਆਪਕਾਂ ਦੀ ਕੀਤੀ ਰੈਗੂਲਰ ਭਰਤੀ

ਚੰਡੀਗੜ੍ਹ, 2 ਜਨਵਰੀ: ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜੇਲ੍ਹ ਵਿਭਾਗ ਵਿੱਚ ਜੇ.ਬੀ.ਟੀ. ਅਧਿਆਪਕਾਂ ਦੀਆਂ ਆਸਾਮੀਆਂ ਲਈ ਪਹਿਲੀ ਵਾਰ ਇਤਿਹਾਸਕ ਰੈਗੂਲਰ ਭਰਤੀ ਕਰਦਿਆਂ 15 ਜੇ.ਬੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਅਧਿਆਪਕ ਕੈਦੀਆਂ ਅਤੇ ਉਨ੍ਹਾਂ […]

Continue Reading

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਰਾਜ ਸਭਾ ਮੈਂਬਰ ਸੀਚੇਵਾਲ ਨਾਲ ਗਊਸ਼ਾਲਾ ਆਈ.ਪੀ.ਐਸ ਸਾਈਟ ਨੇੜੇ ਅਸਥਾਈ ਪੰਪਿੰਗ ਸਟੇਸ਼ਨ ਸਥਾਪਤ ਕਰਨ ਲਈ ਚੱਲ ਰਹੇ ਕੰਮਾਂ ਦਾ ਕੀਤਾ ਨਿਰੀਖਣ

ਚੰਡੀਗੜ੍ਹ/ਲੁਧਿਆਣਾ, 2 ਜਨਵਰੀ: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਵੀਰਵਾਰ ਨੂੰ ‘ਬੁੱਢੇ ਦਰਿਆ’ ਦੇ ਗਊਸ਼ਾਲਾ ਪੁਆਇੰਟ ਨੇੜੇ ਅਸਥਾਈ ਪੰਪਿੰਗ ਸਟੇਸ਼ਨ ਸਥਾਪਤ ਕਰਨ ਲਈ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ। ਡਿਪਟੀ ਕਮਿਸ਼ਨਰ (ਡੀ.ਸੀ.) ਜਤਿੰਦਰ ਜੋਰਵਾਲ, ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ, ਏ.ਡੀ.ਸੀ ਰੋਹਿਤ ਗੁਪਤਾ, ਨਗਰ ਨਿਗਮ ਦੇ ਵਧੀਕ […]

Continue Reading

ਡਾ. ਰਵਜੋਤ ਸਿੰਘ ਨੇ ਸਮਾਰਟ ਸਿਟੀ ਅਧੀਨ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 2 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸੂਬਾ ਸਰਕਾਰ ਵੱਲੋਂ ਕਈ ਅਹਿਮ ਪ੍ਰਾਜੈਕਟ ਸ਼ੁਰੂ ਕੀਤੇ ਹੋਏ ਹਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਮਿਉਂਸੀਪਲ ਕਮਿਸ਼ਨਰ-ਕਮ- ਸੀ.ਈ.ਓ ਸਮਾਰਟ ਸਿਟੀ ਲੁਧਿਆਣਾ ਅਤੇ ਜਲੰਧਰ ਦੇ […]

Continue Reading

10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਮੁਲਾਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 2 ਜਨਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਉਮਰਪੁਰਾ ਸਬ ਡਵੀਜ਼ਨ ਦਫ਼ਤਰ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਜਗਦੀਸ਼ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ […]

Continue Reading

ਜਲੰਧਰ ਦਿਹਾਤੀ ਪੁਲਿਸ ਨੇ ਸੰਗਠਿਤ ਅਪਰਾਧਾਂ ‘ਤੇ ਕੀਤੀ ਵੱਡੀ ਕਾਰਵਾਈ : ਦੋ ਅਪਰੇਸ਼ਨਾਂ ‘ਚ 6 ਗਿ੍ਫ਼ਤਾਰ

ਜਲੰਧਰ, 2 ਜਨਵਰੀ :     ਜਲੰਧਰ ਦਿਹਾਤੀ ਪੁਲਿਸ ਨੇ ਦੋ ਸਫਲ ਅਪਰੇਸ਼ਨਾਂ ਦੀ ਲੜੀ ਵਿੱਚ ਦੋ ਦਿਨਾਂ ਦੇ ਅੰਦਰ-ਅੰਦਰ ਫਿਲੌਰ ਖੇਤਰ ਵਿੱਚ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਅਤੇ ਹਾਈਵੇਅ ‘ਤੇ ਲੁੱਟਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ ਮਹੱਤਵਪੂਰਨ ਸਫਲਤਾਵਾਂ ਹਾਸਲ ਕੀਤੀਆਂ ਹਨ। 1 ਜਨਵਰੀ ਨੂੰ ਪਹਿਲੀ ਕਾਰਵਾਈ ਵਿੱਚ, ਪੁਲਿਸ ਨੇ ਇੱਕ ਔਰਤ ਸਮੇਤ ਦੋ ਨਸ਼ਾ ਤਸਕਰਾਂ ਨੂੰ […]

Continue Reading

ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ

ਚੰਡੀਗੜ੍ਹ, 2 ਜਨਵਰੀ: ਕਿਸਾਨ ਵਿਰੋਧੀ ਰਵੱਈਏ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸਾਨ ਵਿਰੋਧੀ ਸਖ਼ਤ ਕਾਨੂੰਨ ਨੂੰ ਪਿਛਲੇ ਦਰਵਾਜ਼ੇ ਰਾਹੀਂ ਪਾਸ ਕਰਨ ਲਈ ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਕਿਸੇ ਵੀ ਕੋਸ਼ਿਸ਼ ਦਾ […]

Continue Reading

ਡਰਾਈਵਰ/ਕੰਡਕਟਰ ਯੂਨੀਅਨਾਂ ਨਾਲ 15 ਦਿਨਾਂ ‘ਚ ਸਾਂਝੀ ਕੀਤੀ ਜਾਵੇਗੀ ਸੇਵਾਵਾਂ ਨਿਯਮਤ ਕਰਨ ਸਬੰਧੀ ਖਰੜੇ ਦੀ ਮੁਢਲੀ ਕਾਪੀ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 2 ਜਨਵਰੀ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਠੇਕਾ ਆਧਾਰਿਤ ਅਤੇ ਆਊਟਸੋਰਸ ਡਰਾਈਵਰ/ਕੰਡਕਟਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਸੇਵਾਵਾਂ ਨਿਯਮਤ ਕਰਨ ਸਬੰਧੀ ਖਰੜੇ ਦੀ ਮੁਢਲੀ ਕਾਪੀ 15 ਦਿਨਾਂ ਵਿੱਚ ਉਨ੍ਹਾਂ ਨਾਲ ਸਾਂਝੀ ਕੀਤੀ ਜਾਵੇਗੀ। ਇਥੇ ਪੰਜਾਬ ਭਵਨ ਵਿਖੇ ਵੱਖ-ਵੱਖ ਯੂਨੀਅਨਾਂ ਦੀ ਸਾਂਝੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ […]

Continue Reading

ਪੰਜਾਬ ਨੇ ਵਿੱਤੀ ਸਾਲ 2024-25 ਦੀਆਂ ਪਹਿਲੀਆਂ ਤਿੰਨ ਤਿਮਾਹੀਆਂ ਵਿੱਚ 30,000 ਕਰੋੜ ਰੁਪਏ ਦਾ ਮਾਲੀਆ ਅੰਕੜਾ ਪਾਰ ਕਰਕੇ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜਨਵਰੀ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਬੜੇ ਮਾਣ ਨਾਲ ਐਲਾਨ ਕੀਤਾ ਕਿ ਸੂਬੇ ਨੇ ਪਹਿਲੀ ਵਾਰ ਇੱਕ ਵਿੱਤੀ ਸਾਲ ਦੇ ਪਹਿਲੇ ਨੌਂ ਮਹੀਨਿਆਂ ਵਿੱਚ ਵੈਟ, ਸੀਐਸਟੀ, ਜੀਐਸਟੀ, ਪੀਐਸਡੀਟੀ, ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ 30,000 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ। […]

Continue Reading