ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਸ਼ਹਿਰ ਵਾਸੀਆਂ ਦੀ ਮੰਗ ਕੀਤੀ ਪੂਰੀ

ਫਤਿਹਗੜ੍ਹ ਚੂੜੀਆਂ/ਬਟਾਲਾ,,1 ਜਨਵਰੀ ( ) ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਮਿਲਕੇ ਹਲਕੇ ਦੇ ਵਿਕਾਸ ਲਈ ਉਪਰਾਲੇ ਕੀਤੇ ਜਾ ਰਹੇ ਹਨ।  ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਸ਼ਹਿਰ ਫਤਿਹਗੜ੍ਹ ਚੂੜੀਆਂ ਵਾਸੀਆਂ ਦੀ ਮੰਗ ਨੂੰ […]

Continue Reading

ਪਲੇਅ ਵੇਅ ਸਕੂਲਾਂ ਲਈ ਆਨ-ਲਾਈਨ ਰਜਿਸਟ੍ਰੇਸ਼ਨ ਕਰਨ ਲਈ ਨਵੀਆਂ ਹਦਾਇਤਾਂ ਜਾਰੀ- ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

ਮਾਲੇਰਕੋਟਲਾ 01 ਜਨਵਰੀ ਯ ਅਰਲੀ ਚਾਇਲਡ ਹੁੱਡ ਕੇਅਰ ਐਂਡ ਐਜੂਕੇਸ਼ਨ ਸਕੀਮ ਅਧੀਨ ਪ੍ਰਾਈਵੇਟ ਪਲੇਅੑਵੇੑਸਕੂਲਾਂ ਦੀ ਨਵੀਂ ਰਜਿਸਟਰੇਸ਼ਨ ਕਰਵਾਉਣ ਸਬੰਧੀ ਪੰਜਾਬ ਸਰਕਾਰ ਵਲੋਂ ਪਲੇਅ ਵੇਅ ਸਕੂਲਾਂ ਲਈ ਆਨੑਲਾਈਨ ਰਜਿਸਟ੍ਰੇਸ਼ਨ ਕਰਨ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ ਜਿਸ ਤਹਿਤ ਪੰਜਾਬ ਵਿਚ ਚੱਲ ਰਹੇ ਸਾਰੇ ਪ੍ਰਾਈਵੇਟ ਪਲੇਅੑਵੇ ਸਕੂਲ ਹੁਣ ਤੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ […]

Continue Reading

ਵਿਧਾਇਕ ਮਾਲੇਰਕੋਟਲਾ ਨੇ ਪਿੰਡ ਹੱਥਣ ਵਿਖੇ ਇੱਕ ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤੇ 66 ਕੇ.ਵੀ.ਗੱਰਿਡ ਦਾ ਕੀਤਾ ਉਦਘਾਟਨ

ਮਾਲੇਰਕੋਟਲਾ 01 ਜਨਵਰੀ  :                 ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਪਿੰਡ ਹੱਥਣ ਵਿਖੇ 01 ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤੇ 66 ਕੇ.ਵੀ.ਗੱਰਿਡ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਸ ਗੱਰਿਡ ਦੇ 20 ਐਮ.ਵੀ.ਏ ‘ਚ ਅਪਗ੍ਰੇਡ ਹੋਣ ਨਾਲ ਮਾਲੇਰਕੋਟਲਾ ਨੂੰ ਨਿਰੰਤਰ  ਬਿਜਲੀ ਦੀ ਸਪਲਾਈ ਯਕੀਨੀ ਬਣੇਗੀ । ਇਸ ਮੌਕੇ ਵਿਧਾਇਕ ਮਾਲੇਕਰੋਟਲਾ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਦਾ ਮਾਲੇਰਕੋਟਲਾ ਦੀ ਆਵਾਮ ਵੱਲੋਂ ਧੰਨਵਾਦ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੇ ਲੋਕਾਂ ਦੀਆਂ ਉਮੀਦਾਂ ਉੱਤੇ ਪੂਰਾ ਉਤਰਨ ਲਈ ਸਿਰਤੋੜ ਯਤਨ ਕਰ ਰਹੀ ਹੈ। ਸੂਬੇ ਦੀ ਸਰਕਾਰ ਵਲੋਂ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਵਸਦੇ ਲੋਕਾਂ ਦੇ ਵਿਆਪਕ ਹਿੱਤਾਂ ਲਈ ਆਰੰਭੇ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਤੇਜ਼ੀ ਨਾਲ ਨੇਪਰੇ ਚੜ੍ਹਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਬਿਜਲੀ ਗਰਿੱਡ ਦੇ ਬਣਨ ਨਾਲ ਇਲਾਕੇ ਦੇ ਵਸਨੀਕਾਂ ਅਤੇ ਉਦਯੋਗਿਕ ਖਪਤਕਾਰਾਂ ਨੂੰ ਬਿਹਤਰ ਬਿਜਲੀ ਸਪਲਾਈ ਮੁੱਹਈਆ ਹੋਵੇਗੀ ।             ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਲਾਂ ਵਿੱਚ ਪੜਾਅਵਾਰ ਢੰਗ ਨਾਲ ਬਿਜਲੀ ਦੀ ਘਾਟ ਨੂੰ ਪੂਰਨ ਤੌਰ ਉੱਤੇ ਖਤਮ ਕਰਨ ਲਈ ਸਾਰਥਕ ਅਤੇ ਯੋਜਨਾਬੱਧ ਉਪਰਾਲੇ ਕੀਤੇ ਹਨ ਜਿਨ੍ਹਾਂ ਤਹਿਤ ਘਰੇਲੂ ਖਪਤਕਾਰਾਂ, ਉਦਯੋਗਿਕ ਅਤੇ ਖੇਤੀਬਾੜੀ ਖਪਤਕਾਰਾਂ ਦੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ, ਵੋਲਟੇਜ ਵਿੱਚ ਸੁਧਾਰ ਲਿਆਉਣ ਦੇ ਨਾਲ-ਨਾਲ ਬਿਜਲੀ ਸਪਲਾਈ ਦੀ ਗੁਣਵੱਤਤਾ ਅਤੇ ਭਰੋਸੇਯੋਗਤਾ ਵਧਾਉਣ ਦੀ ਦਿਸ਼ਾ ਵਿੱਚ ਲਗਾਤਾਰ ਸਾਰਥਕ ਕਦਮ ਪੁੱਟੇ ਜਾ ਰਹੇ ਹਨ ਤਾਂ ਸੂਬਾ ਬਿਜਲੀ ਦੇ ਖੇਤਰ ਵਿੱਚ ਆਤਮ ਨਿਰਭਰ ਬਣ ਸਕੇ ।                  ਇਸ ਮੌਕੇ ਵਧੀਕ ਨਿਗਰਾਨ ਇੰਜੀਨੀਅਰ ਪੀ.ਐਸ.ਪੀ.ਸੀ.ਐਲ. ਇੰਜ ਹਰਵਿੰਦਰ ਸਿੰਘ ਧੀਮਾਨ,ਸਰਪੰਚ ਕਮਲਜੀਤ ਸਿੰਘ ਹੱਥਣ,ਰਾਜਿੰਦਰ ਕੌਰ,ਤੇਜਵੰਤ ਸਿੰਘ,ਦਲਜੀਤ ਸਿੰਘ, ਧਰਮਿੰਦਰ ਸਿੰਘ,ਗੁਰਜੰਟ ਸਿੰਘ,ਸੰਦੀਪ ਕੌਰ,ਕੁਲਵਿੰਦਰ ਕੌਰ,ਕੁਲਦੀਪ ਕੌਰ ਤੋਂ ਇਲਾਵਾ ਹੋਰ ਮੋਹਤਬਰ ਮੌਜੂਦ ਸਨ । 

Continue Reading

ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੀਤੀ ਮੀਟਿੰਗ

ਤਰਨ ਤਾਰਨ, 1 ਜਨਵਰੀ :ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਦਫਤਰ ਸਿਵਲ ਸਰਜਨ ਵਿਖੇ ਜਿਲੇ ਨਾਲ ਸੰਬੰਧਿਤ ਸਿਹਤ ਵਿਭਾਗ ਦੇ ਪ੍ਰੋਗਰਾਮ ਅਫਸਰਾਂ  ਅਤੇ ਵੱਖ ਵੱਖ ਬਲਾਕਾਂ ਦੇ  ਸੀਨੀਅਰ […]

Continue Reading

ਡਿਪਟੀ ਕਮਿਸ਼ਨਰ ਨੇ 10 ਆਸ਼ਾ ਵਰਕਰਾਂ ਨੂੰ ਟੀ ਬੀ ਮੁਹਿੰਮ ਵਿੱਚ ਵਧੀਆ ਕਾਰਗੁਜਾਰੀ ਵਿਖਾਉਣ ਲਈ ਕੀਤਾ ਸਨਮਾਨਿਤ

ਅੰਮ੍ਰਿਤਸਰ 31 ਦਸੰਬਰ 2024– ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਸਿਹਤ ਵਿਭਾਗ ਵਿੱਚ ਕੰਮ ਕਰ ਰਹੀਆਂ 10 ਆਸ਼ਾ ਵਰਕਰਾਂ ਨੂੰ ਟੀ ਬੀ ਮੁਕਤ ਭਾਰਤ ਅਭਿਯਾਨ ਵਿੱਚ ਵਧੀਆ ਕਾਰਗੁਜਾਰੀ ਵਿਖਾਉਣ ਲਈ “ਮਹੀਨੇ ਦੇ ਬਿਹਤਰ ਕਰਮਚਾਰੀ” ਐਵਾਰਡ ਦੇ ਕੇ ਸਨਮਾਨਿਤ ਕੀਤਾ ਹੈ। ਇਹਨਾਂ ਆਸ਼ਾ ਵਰਕਰਾਂ ਵਿੱਚ ਬਾਬਾ ਦੀਪ ਸਿੰਘ ਕਲੋਨੀ ਦੀ ਸੁਮਨ ਕੁਮਾਰੀ, ਇੱਬਨ ਕਲਾਂ ਦੀ ਕੁਲਦੀਪ ਕੌਰ, ਆਜ਼ਾਦ ਨਗਰ ਕੋਟ ਖਾਲਸਾ […]

Continue Reading

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ – ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 31 ਦਸੰਬਰ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹਾ ਸੜਕ ਸੁਰੱਖਿਆ ਸਬੰਧੀ  ਮੀਟਿੰਗ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ  ਹੋਈ, ਇਸ ਮੌਕੇ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ੍ਰੀ ਗੁਰਦਰਸ਼ਨ ਲਾਲ ਕੁੰਡਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਡਾ.ਸੰਜੀਵ ਕੁਮਾਰ ਆਰ.ਟੀ.ਓ. ਸ੍ਰੀ ਮੁਕਤਸਰ ਸਾਹਿਬ, ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ  ਤੋਂ ਇਲਾਵਾ ਸਬੰਧਿਤ ਵਿਭਾਗਾਂ […]

Continue Reading

ਡਾ. ਰੇਨੂੰ ਸਿੰਘ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ,  31 ਦਸੰਬਰ, 2024: ਨਵੇਂ ਸਾਲ ਦੀ ਆਮਦ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਨਿੱਘੀ ਮੁਬਾਰਕਬਾਦ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਦੇਣ ਦੀ ਵਚਨਬੱਧਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਦਾ ਦ੍ਰਿੜ ਇਰਾਦਾ ਅਤੇ ਨਿਸ਼ਚਾ ਹੈ ਕਿ ਨਵੇਂ ਸਾਲ ਦੌਰਾਨ ਵੀ ਸਰਕਾਰੀ […]

Continue Reading

ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ ਸਬੰਧੀ ਹਦਾਇਤਾਂ ਜਾਰੀ

ਫਰੀਦਕੋਟ, 31 ਦਸੰਬਰ (           ) ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ  ਜਿਲੇ ਵਿੱਚ ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ / ਮੁਰੰਮਤ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਜਿਸ ‘ਚ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਅਤੇ ਬੋਰਵੈਲ/ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨਾਂ ‘ਚ ਡਿਗ ਜਾਣ ਨਾਲ ਹੁੰਦੇ ਜਾਨੀ […]

Continue Reading

ਠੰਢ ਵਧਣ ਕਾਰਨ ਤਣੇ ਦੀ ਗੁਲਾਬੀ  ਸੁੰਡੀ ਦਾ ਕਣਕ ਦੀ ਫ਼ਸਲ ਉੱਪਰ ਪ੍ਰਭਾਵ ਘਟਿਆ : ਮੁੱਖ ਖੇਤੀਬਾੜੀ ਅਫ਼ਸਰ 

ਫਰੀਦਕੋਟ: 31 ਦਸੰਬਰ 2024 ( )            ਚਾਲੂ ਹਾੜ੍ਹੀ ਸੀਜ਼ਨ ਦੌਰਾਨ ਦਸੰਬਰ ਮਹੀਨੇ ਵਿਚ ਤਾਪਮਾਨ ਵੱਧ ਹੋਣ ਕਾਰਨ ਤਣੇ ਦੀ ਗੁਲਾਬੀ ਸੁੰਡੀ ਕਣਕ ਦੀ ਫ਼ਸਲ ਦਾ ਨੁਕਸਾਨ ਕਰ ਰਹੀ ਸੀ  ਪਰ ਹੁਣ ਮੌਸਮ ਵਿਚ ਆਈ ਤਬਦੀਲੀ ਕਾਰਨ ਸਰਦੀ ਵਧਣ ਦੇ ਨਾਲ ਸੁੰਡੀ ਸੁਸਤ ਹਾਲਤ ਵਿੱਚ ਜਾਣ ਕਾਰਨ ਕਣਕ ਦੀ ਫ਼ਸਲ ਦਾ […]

Continue Reading

ਲੇਡੀ ਪਰੈਸੀਡੈਂਟ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਵੰਡੇ ਗਏ ਕੰਬਲ

ਸ੍ਰੀ ਮੁਕਤਸਰ ਸਾਹਿਬ, 31 ਦਸੰਬਰ: ਕੜਾਕੇ ਦੀ ਠੰਢ ਤੋਂ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਰਾਹਤ ਦੇਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਆਈ.ਏ.ਐਸ. ਦੇ ਧਰਮਪਤਨੀ ਸ੍ਰੀਮਤੀ ਨਿਸ਼ਠਾ ਤ੍ਰਿਪਾਠੀ, ਲੇਡੀ ਪਰੈਸੀਡੈਂਟ ਰੈੱਡ ਕਰਾਸ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਸ਼ਹਿਰ ਦੀ ਦਾਣਾ ਮੰਡੀ ਵਿਖੇ ਕੰਬਲ ਵੰਡੇ ਗਏ। ਇਸ ਮੌਕੇ ਉਨ੍ਹਾਂ ਨਾਲ ਉਪ ਮੰਡਲ ਮੈਜਿਸਟ੍ਰੇਟ ਸ੍ਰੀ […]

Continue Reading