ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਵੱਡੇ ਉਪਰਾਲੇ: ਡਾ. ਬਲਜੀਤ ਕੌਰ

ਚੰਡੀਗੜ੍ਹ, 31 ਦਸੰਬਰ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਾਲ 2024 ਦੌਰਾਨ ਵੱਡੇ ਉਪਰਾਲੇ ਕੀਤੇ ਗਏ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਪੀ.ਡੀ.ਏ. ਦੇ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ

ਪਟਿਆਲਾ, 31 ਦਸੰਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਪੀ.ਡੀ.ਏ. (ਪਟਿਆਲਾ ਵਿਕਾਸ ਅਥਾਰਟੀ) ਦੇ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਪੀ.ਡੀ.ਏ., ਨਗਰ ਨਿਗਮ, ਬਿਜਲੀ ਨਿਗਮ, ਡਰੇਨੇਜ ਤੇ ਹੋਰ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਸਾਰੇ ਪ੍ਰਾਜੈਕਟਾਂ ਨੂੰ ਤੇਜੀ ਨਾਲ ਪੂਰਾ ਕਰਨ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਪੀ.ਡੀ.ਏ. ਦੀਆਂ 7 ਵੱਖ-ਵੱਖ ਸਾਇਟਾਂ ਨਗਰ ਨਿਗਮ ਨੂੰ […]

Continue Reading

ਵਿਧਾਇਕ ਸਿੱਧੂ ਦੀ ਅਗਵਾਈ ‘ਚ ਗੁਰਦੁਆਰਾ ਬਾਬਾ ਦੀਪ ਸਿੰਘ (ਸ਼ਹੀਦ) ਵਿਖੇ ਪੱਗਾਂ ਬੰਨਣ ਦਾ ਫਰੀ ਕੈਂਪ ਆਯੋਜਿਤ

ਲੁਧਿਆਣਾ, 31 ਦਸੰਬਰ (000) – ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਸਥਾਨਕ ਗੁਰਦੁਆਰਾ ਬਾਬਾ ਦੀਪ ਸਿੰਘ (ਸ਼ਹੀਦ) ਮਾਡਲ ਟਾਊਨ ਐਕਸਟੈਂਸ਼ਨ ਵਿਖੇ ਪੱਗਾਂ ਬੰਨਣ ਦਾ ਫਰੀ ਕੈਂਪ ਲਗਾਇਆ ਗਿਆ ਜਿੱਥੇ ਕਰੀਬ 2 ਹਜ਼ਾਰ ਪੱਗਾਂ ਵੰਡੀਆਂ ਗਈਆਂ।ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਆਪਸੀ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਿਆਂ ਸਾਰੇ […]

Continue Reading

 ਲੋਕ ਨਿਰਮਾਣ ਵਿਭਾਗ ਨੇ ਬਜਟ ਵਿੱਚ 46% ਵਾਧੇ ਸਦਕਾ ਸਾਲ 2024 ਵਿੱਚ ਅਹਿਮ ਮੀਲ ਪੱਥਰ ਸਥਾਪਤ ਕੀਤੇ: ਹਰਭਜਨ ਸਿੰਘ ਈਟੀਓ

 ਚੰਡੀਗੜ੍ਹ, 31 ਦਸੰਬਰ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਨੂੰ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਨੇ ਸਾਲ 2024 ਵਿੱਚ ਬਜਟ ਪ੍ਰਬੰਧਾਂ ਵਿੱਚ 46 ਪ੍ਰਤੀਸ਼ਤ ਦੇ ਵਾਧੇ ਕਾਰਨ, ਜੋ ਪਿਛਲੇ ਸਾਲ 1425.76 ਕਰੋੜ ਰੁਪਏ ਤੋਂ ਵੱਧ ਕੇ ਵਿੱਤੀ ਸਾਲ 2024-25 ਲਈ 2072 ਕਰੋੜ ਰੁਪਏ ਹੋ ਗਿਆ, ਬਹੁਤ ਸਾਰੇ ਪ੍ਰੋਜੈਕਟਾਂ […]

Continue Reading

ਫੂਡ ਸੇਫ਼ਟੀ ਆਨ ਵੀਲਜ ਵੈੱਨ ਦਾ ਪੂਰਾ ਲਾਭ ਉਠਾਉਣ ਤਰਨ ਤਾਰਨ ਵਾਸੀ – ਵਧੀਕ ਡਿਪਟੀ ਕਮਿਸ਼ਨਰ

ਤਰਨ ਤਾਰਨ 31 ਦਸੰਬਰਅੱਜ ਦਫ਼ਤਰ ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਵਿਖੇ  ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ, ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਦੇ ਹਰ ਫੂਡ ਬਿਜਨੈਸ ਉਪਰੇਟਰ ਲਈ ਫੂਡ ਦਾ ਲਾਇਸੰਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ ਹੈ। ਜੇਕਰ ਕੋਈ ਵੀ ਦੁਕਾਨਦਾਰ, ਰੈਸਟੋਰੈੱਟ, ਢਾਬੇ […]

Continue Reading

ਨਸ਼ਿਆਂ ਦੀ ਅਲਾਮਤ ਤੋਂ ਸਮਾਜ ਨੂੰ ਨਿਜਾਤ ਦਵਾਉਣ ਲਈ ਸਮਾਜ ਦੇ ਸਾਰੇ ਵਰਗਾਂ ਦੀ ਸਰਗਰਮ ਭੂਮਿਕਾ ਦੀ ਲੋੜ : ਏ.ਡੀ.ਸੀ

ਮਾਲੇਰਕੋਟਲਾ 31 ਦਸੰਬਰ :                      ਜ਼ਿਲ੍ਹੇ ਵਿਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਦੀ ਸਮੀਖਿਆ ਅਤੇ ਅਗੇਤੀ ਕਾਰਜ ਯੋਜਨਾ ’ਤੇ ਚਰਚਾ ਲਈ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਓ.ਆਰ.ਡੀ) ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪੁਲਿਸ, ਸਿਹਤ,ਖੇਤੀਬਾੜੀ,ਸਿੱਖਿਆ,ਖੇਡ,ਜੰਗਲਾਤ, ਆਬਕਾਰੀ  ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਨੁਮਾਇੰਦੇ ਵੀ ਮੌਜੂਦ ਸਨ।                    ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਤੋਂ ਸਮਾਜ ਨੂੰ ਨਿਜਾਤ ਦਵਾਉਣ ਲਈ ਆਰੰਭੀ ਲੜਾਈ ਵਿਚ ਸਿਰਫ ਪ੍ਰਸ਼ਾਸਨ ਦੀ ਹੀ ਨਹੀ, ਬਲਕਿ ਸਮਾਜ ਦੇ ਸਾਰੇ ਵਰਗਾਂ ਦੀ ਸਰਗਰਮ ਭੂਮਿਕਾ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਜਨਤਕ ਲਾਮਬੰਦੀ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਜੋ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਵਿੱਚ ਸਹਾਈ ਸਿੱਧ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਮਿਲ ਕੇ ਇਸ ਤਰ੍ਹਾਂ ਦੇ ਕਦਮ ਚੁੱਕਣੇ ਚਾਹੀਦੇ ਹਨ, ਜੋ ਨਾ ਕੇਵਲ ਨਸ਼ੇ ਦੀ ਰੋਕਥਾਮ ਕਰਨ, ਬਲਕਿ ਇਸ ਦੇ ਖ਼ਿਲਾਫ਼ ਲੋਕ ਜਾਗਰੂਕਤਾ ਵੀ ਪੈਦਾ ਕਰਨ। ਉਨ੍ਹਾਂ ਮੌਜੂਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਵਿਭਾਗਾਂ ਵਿਚ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਦੀ ਪ੍ਰਗਤੀ ਦੀ ਲਗਾਤਾਰ ਸਮੀਖਿਆ ਕਰਨ ਅਤੇ ਇਸ ਦਿਸ਼ਾ ਵਿਚ ਹੋਰ ਵੀ ਠੋਸ ਕਦਮ ਚੁੱਕਣ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਕੀਤੀ।         ਪੁਲਿਸ ਵਿਭਾਗ ਦੇ ਅਧਿਕਾਰੀਆਂ ਨੇ ਮੀਟਿੰਗ ਦੌਰਾਨ ਨਸ਼ਿਆਂ ਖ਼ਿਲਾਫ਼ ਪੁਲਿਸ ਵਿਭਾਗ ਦੀ ਹੁਣ ਤੱਕ ਕੀਤੀ ਕਾਰਗੁਜਾਰੀ ’ਤੇ ਚਾਨ੍ਹਣਾ ਪਾਇਆ । ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸਕਰਾਂ ’ਤੇ ਸਖ਼ਤੀ ਨਾਲ ਸ਼ਿਕੰਜਾ ਕੱਸਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਨਸ਼ੇ ਦੇ ਨੈੱਟਵਰਕ ਨੂੰ ਤੋੜਨ ਲਹੀ ਹਰ ਸੰਭਵ ਯਤਨ ਕਰ ਰਿਹਾ ਹੈ ਅਤੇ ਇਸ ਵਿਚ ਜਨਤਾ ਦਾ ਸਹਿਯੋਗ ਵੀ ਬੇਹੱਦ ਮਹੱਤਵਪੂਰਨ ਹੈ।          ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਥਾਣਿਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਨਸ਼ੇ ਦੇ ਖਿਲਾਫ ਲੋਕ ਜਾਗਰੂਕਤਾ ਮੁਹਿੰਮ ਚਲਾਉਣ ਅਤੇ ਸਮਾਜ ਦੇ ਹਰ ਵਰਗ ਨੂੰ ਇਸ ਵਿਚ ਸ਼ਾਮਿਲ ਕਰਨ।ਇਸ ਤੋਂ ਇਲਾਵਾ ਸਿਹਤ ਵਿਭਾਗ ਨੇ ਨਸ਼ਾ ਮੁਕਤ ਕੇਂਦਰਾਂ ਦੀ ਸਥਿਤੀ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ। ਇਸੇ ਤਰ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਨਸ਼ੇ ਖ਼ਿਲਾਫ਼ ਉਨ੍ਹਾਂ ਵੱਲੋਂ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦਿੱਤੀ।             ਇਸ ਮੌਕੇ ਐਸ.ਡੀ.ਐਮ.ਮਾਲੇਰਕੋਟਲਾ/ਅਹਿਮਦਗੜ ਹਰਬੰਸ ਸਿੰਘ,ਡੀ.ਐਸ.ਪੀ.ਸਤੀਸ਼ ਕੁਮਾਰ,ਜ਼ਿਲ੍ਹਾ ਸਿਹਤ ਅਫ਼ਸਰ ਡਾ.ਪੁਨੀਤ ਸਿੱਧੂ,ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ.ਕੁਲਵੀਰ ਸਿੰਘ, ਵਣ ਰੇਂਜ ਅਫ਼ਸਰ ਇਕਬਾਲ ਸਿੰਘ, ਆਬਕਾਰੀ ਇੰਸਪੈਕਟਰ ਅਜੇ ਕੁਮਾਰ ਮਿੱਤਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।

Continue Reading

ਮੁੱਖ ਚੋਣ ਅਧਿਕਾਰੀ ਵੱਲੋਂ “ਪੰਜਾਬ ਚੋਣ ਕੁਇਜ਼-2025” ਦਾ ਐਲਾਨ

ਚੰਡੀਗੜ੍ਹ, 31 ਦਸੰਬਰ: ਮੁੱਖ ਚੋਣ ਦਫ਼ਤਰ, ਪੰਜਾਬ ਵੱਲੋਂ 25 ਜਨਵਰੀ, 2025 ਨੂੰ ਮਨਾਏ ਜਾਣ ਵਾਲੇ ਕੌਮੀ ਵੋਟਰ ਦਿਵਸ ਮੌਕੇ “ਪੰਜਾਬ ਚੋਣ ਕੁਇਜ਼-2025” ਸਿਰਲੇਖ ਹੇਠ ਸੂਬਾ-ਪੱਧਰੀ ਕੁਇਜ਼ ਮੁਕਾਬਲਾ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਪਹਿਲਕਦਮੀ ਦਾ ਉਦੇਸ਼ ਪੰਜਾਬ ਦੇ ਮੌਜੂਦਾ ਅਤੇ ਭਵਿੱਖ ਵਿੱਚ ਵੋਟਰ ਵਜੋਂ ਰਜਿਸਟਰ ਹੋਣ ਵਾਲੇ ਨੌਜਵਾਨਾਂ ਨੂੰ ਸ਼ਾਮਲ ਕਰਦਿਆਂ ਉਨ੍ਹਾਂ ਦਰਮਿਆਨ ਚੋਣ […]

Continue Reading

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋ ਨਵੇਂ ਸਾਲ ਦੀ ਆਮਦ ਮੌਕੇ ਸੰਗਰੂਰ ਵਾਸੀਆਂ ਨੂੰ ਮੁਬਾਰਕਬਾਦ ਭੇਟ

ਸੰਗਰੂਰ, 31 ਦਸੰਬਰ – ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਸੰਦੀਪ ਰਿਸ਼ੀ ਨੇ ਨਵੇਂ ਸਾਲ ਦੀ ਆਮਦ ਮੌਕੇ ਜ਼ਿਲ੍ਹਾ ਸੰਗਰੂਰ ਦੇ ਨਾਗਰਿਕਾਂ ਨੂੰ ਬਿਹਤਰ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਹਨ। ਆਪਣੇ ਵਿਸ਼ੇਸ਼ ਸੰਦੇਸ਼ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੇ ਜ਼ਿਲ੍ਹਾ ਨਿਵਾਸੀਆਂ ਦੀ ਜ਼ਿੰਦਗੀ ਵਿੱਚ ਹੋਰ ਖੁਸ਼ੀਆਂ-ਖੇੜੇ ਅਤੇ ਖੁਸ਼ਹਾਲੀ ਆਉਣ ਦੀ ਕਾਮਨਾ ਕੀਤੀ।  ਡਿਪਟੀ ਕਮਿਸ਼ਨਰ ਨੇ ਇਨ੍ਹੀਂ […]

Continue Reading

ਵਿਧਾਇਕ ਫਾਜਿਲਕਾ ਨੇ ਪਿੰਡ ਘੜੂਮੀ ਵਿਖੇ ਸ਼ਹੀਦਾ ਦੀ ਸਮਾਧ ਦਾ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ

ਫਾਜ਼ਿਲਕਾ 31 ਦਸੰਬਰ          ਵਿਧਾਇਕ ਫਾਜਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਘੜੂਮੀ ਵਿਖੇ ਵਿਖੇ ਜਨ ਸੁਣਵਾਈ ਕੀਤੀ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਫਾਜਿਲਕਾ ਦੇ ਵਾਰ ਮੈਮੋਰੀਅਲ ਪਿੰਡ ਘੜੂਮੀ ਵਿਖੇ ਬਣੇ ਸ਼ਹੀਦਾ ਦੀ ਸਮਾਧ ਦਾ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ ਗਿਆ। ਉਨ੍ਹਾਂ ਕਿਹਾ 1971 ਦੀ ਭਾਰਤ […]

Continue Reading

ਸਿਹਤ ਸੇਵਾਵਾਂ ਦੇ ਪੱਖ ਤੋਂ ਸਾਲ 2024 ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਲਈ ਵਰਦਾਨ ਸਾਬਤ ਹੋਇਆ

ਗੁਰਦਾਸਪੁਰ, 31 ਦਸੰਬਰ (          ) – ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕੀਤੇ ਜਾ ਰਹੇ ਕ੍ਰਾਂਤੀਕਾਰੀ ਸੁਧਾਰਾਂ ਦੇ ਪੱਖ ਤੋਂ ਸਾਲ 2024 ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਲਈ ਵਰਦਾਨ ਸਾਬਤ ਹੋਇਆ ਹੈ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਅਤੇ […]

Continue Reading