ਪੰਜਾਬ ਪੁਲਿਸ ਨੇ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਸਾਲ 2024 ‘ਚ ਵੱਡਾ ਮੀਲ ਪੱਥਰ ਕੀਤਾ ਹਾਸਲ: ਸਮੁੱਚੇ ਹਾਈ-ਪ੍ਰੋਫਾਈਲ ਕੇਸਾਂ ਨੂੰ ਸਫ਼ਲਤਾਪੂਰਵਕ ਕੀਤਾ ਹੱਲ

ਚੰਡੀਗੜ੍ਹ, 31 ਦਸੰਬਰ: ਸਾਲ 2024 ਦੇ ਅੰਤ ਵੱਲ ਵਧਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਅਮਨ-ਕਾਨੂੰਨ ਨੂੰ ਬਣਾਈ ਰੱਖਣ ਅਤੇ ਸੂਬੇ ਵਿੱਚ ਵਾਪਰੇ ਸਾਰੇ ਵੱਡੇ ਅਤੇ ਹਾਈ-ਪ੍ਰੋਫਾਈਲ ਅਪਰਾਧਾਂ ਨੂੰ ਸਫ਼ਲਤਾਪੂਰਵਕ ਹੱਲ ਕਰਨ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) […]

Continue Reading

ਸਾਲ 2024: ਜੰਗਲਾਤ ਵਿਭਾਗ ਦੀਆਂ ਸ਼ਾਨਦਾਰ ਪ੍ਰਾਪਤੀਆਂ ਦਾ ਸਾਲ

ਚੰਡੀਗੜ੍ਹ, 31 ਦਸੰਬਰ: ਸੂਬੇ ਦੇ ਵੱਧ ਤੋਂ ਵੱਧ ਖੇਤਰ ਨੂੰ ਹਰਿਆ-ਭਰਿਆ ਬਣਾਉਣ ਅਤੇ ਜੰਗਲੀ ਜੀਵਾਂ ਦੀ ਸੁਰੱਖਿਆ ਦੇ ਮਕਸਦ ਨਾਲ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਾਲ 2024 ਦੌਰਾਨ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਇਸ ਸਾਲ ਦੌਰਾਨ ਵੱਖ-ਵੱਖ ਸਕੀਮਾਂ ਜਿਵੇਂ ਕਿ ਸਟੇਟ ਅਥਾਰਟੀ ਕੈਂਪਾ ਅਤੇ ਹਰਿਆਲੀ ਪੰਜਾਬ ਮਿਸ਼ਨ ਤਹਿਤ 2.84 ਲੱਖ ਪੌਦੇ ਲਗਾਏ ਗਏ […]

Continue Reading

ਪੰਜਾਬ ਸਰਕਾਰ ਨੇ ਲੋਕਾਂ ਨੂੰ ਸੌਖੇ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਨਾਗਰਿਕ-ਕੇਂਦਰਿਤ ਪਹੁੰਚ ਅਪਣਾਈ

ਚੰਡੀਗੜ੍ਹ, 31 ਦਸੰਬਰ: ਸੂਬੇ ਦੇ ਲੋਕਾਂ ਲਈ ਕੁਸ਼ਲ, ਇਮਾਨਦਾਰ, ਜਵਾਬਦੇਹੀ ਵਾਲਾ ਅਤੇ ਨਾਗਰਿਕ-ਕੇਂਦਰਿਤ ਸ਼ਾਸਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਕਈ ਅਹਿਮ ਪ੍ਰਾਜੈਕਟ ਲਿਆਂਦੇ ਹਨ ਤਾਂ ਜੋ ਸੂਬੇ ਨੂੰ ਅਸਲ ਮਾਇਨਿਆਂ ਵਿੱਚ ਡਿਜ਼ੀਟਲ ਤੌਰ ‘ਤੇ ਸਮਰੱਥ ਸਮਾਜ ਵਿੱਚ ਬਦਲਿਆ ਜਾ ਸਕੇ। ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਅਹਿਮ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਪੰਜਾਬ […]

Continue Reading

ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸਾਲ 2024 ਦੌਰਾਨ ਮਾਲੀਏ ‘ਚ 10.91 ਫ਼ੀਸਦੀ ਵਾਧਾ ਦਰਜ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 31 ਦਸੰਬਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੇ ਪਿਛਲੇ ਸਾਲ ਦੇ ਮੁਕਾਬਲੇ ਸਾਲ 2024 ਦੌਰਾਨ ਮਾਲੀਏ ਵਿੱਚ 349.01 ਕਰੋੜ ਰੁਪਏ ਦਾ ਚੋਖਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਤਿੰਨ ਵਿੰਗਾਂ- ਸਟੇਟ ਟਰਾਂਸਪੋਰਟ ਕਮਿਸ਼ਨਰ (ਐਸ.ਟੀ.ਸੀ.) ਦਫ਼ਤਰ, ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਅਤੇ ਪੰਜਾਬ […]

Continue Reading

ਹੁਣ ਲੋਕ ਆਸਾਨੀ ਨਾਲ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਕਰ ਸਕਦੇ ਹਨ ਜਾਂਚ

ਚੰਡੀਗੜ੍ਹ, 31 ਦਸੰਬਰ:ਪੰਜਾਬ ਦੇ ਲੋਕਾਂ ਲਈ ਮਿਆਰੀ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਐਂਡਰੌਇਡ ਮੋਬਾਈਲ ਐਪਲੀਕੇਸ਼ਨ ‘ਸਟੇਟ ਹੈਲਥ ਏਜੰਸੀ ਪੰਜਾਬ’ ਲਾਂਚ ਕੀਤੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਇਸ ਡਿਜੀਟਲ ਪਲੇਟਫਾਰਮ ਦੀ ਵਰਤੋਂ ਕਰਕੇ […]

Continue Reading

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92  ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ, 30 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਕਾਰਜਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 1503 ਸੰਸਥਾਵਾਂ ਨੂੰ ਅਨੁਸੂਚਿਤ ਜਾਤੀ ਦੇ 10+1 ਅਤੇ 10+2 ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਸਮਾਜਿਕ ਨਿਆ, ਅਧਿਕਾਰਤਾ ਅਤੇ ਘੱਟ […]

Continue Reading

ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਦਾ ਤਰੀਕਾ,ਸਮਾਂ ਅਤੇ ਮਾਤਰਾ ਦਾ ਸਹੀ ਹੋਣਾ ਬਹੁਤ ਜ਼ਰੂਰੀ :ਡਾ. ਅਮਰੀਕ ਸਿੰਘ

ਫ਼ਰੀਦਕੋਟ 30 ਦਸੰਬਰ 2024 (     )  ਕਣਕ ਦੀ ਫਸਲ ਵਿਚੋਂ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕਾਂ ਦਾ ਛਿੜਕਾਅ ਕਰਨ ਲਈ ਹਮੇਸ਼ਾਂ ਫਲੈਟ ਫੈਨ ਜਾਂ ਫਲੱਡ ਜੈਟ (ਕੱਟ ਵਾਲੀ) ਨੋਜ਼ਲ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਛਿੜਕਾਅ ਕਰਦੇ ਸਮੇਂ ਕਾਹਲੀ ਨਹੀਂ ਕਰਨੀ ਚਾਹੀਦੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ  ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕੀਤਾ। ਜਾਣਕਾਰੀ ਦਿੰਦਿਆਂ […]

Continue Reading

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਪੀ. ਐਮ. ਵਿਸ਼ਵਕਰਮਾ ਸਕੀਮ ਡਿਸਟ੍ਰਿਕਟ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ

ਫਾਜ਼ਿਲਕਾ 30 ਦਸੰਬਰ 2024……ਪੀ. ਐਮ. ਵਿਸ਼ਵਕਰਮਾ ਸਕੀਮ ਅਧੀਨ ਜਿਲ੍ਹਾ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਦੌਰਾਨ ਕਮੇਟੀ ਵਲੋਂ ਦੂਜੇ ਲੈਵਲ ਦੀ ਵੈਰੀਫੀਕੇਸ਼ਨ ਹੋਣ ਉਪਰੰਤ ਐਪਲੀਕੇਸ਼ਨਾਂ ਦੇ ਨਿਪਟਾਰੇ ਲਈ ਫੈਸਲਾ ਕੀਤਾ ਗਿਆ। ਇਸ ਉਪਰੰਤ ਜਿਲ੍ਹਾ ਪੱਧਰ ਤੇ ਕੋਈ ਵੀ ਐਪਲੀਕੇਸ਼ਨ ਪੈਡਿੰਗ ਨਹੀਂ ਪਈ ਹੈ।ਇਸ ਮੌਕੇ ਡਿਪਟੀ […]

Continue Reading

ਨਿਰੰਤਰ ਕੀਤਾ ਜਾਂਦਾ ਯੋਗਾ ਅਭਿਆਸ  ਚਿੰਤਾ ਘਟਾਉਂਦਾ ਹੈ ਅਤੇ ਸਰੀਰ ਵਿੱਚ ਲਚਕਤਾ ਵਧਾਉਂਦਾ ਹੈ-ਐਸ.ਡੀ.ਐਮ. ਡੇਰਾਬੱਸੀ ਅਮਿਤ ਗਪਤਾ

ਡੇਰਾਬੱਸੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ 30 ਦਸੰਬਰ, 2024: ਐਸ.ਡੀ.ਐਮ, ਡੇਰਾਬੱਸੀ, ਅਮਿਤ ਗੁਪਤਾ ਨੇ ਦੱਸਿਆ ਕਿ ਸੀ ਐਮ ਦੀ ਯੋਗਸ਼ਾਲਾ ਅਧੀਨ ਲੱਗਦੀਆਂ ਵੱਖ-ਵੱਖ ਯੋਗਸ਼ਾਲਾਵਾਂ ਸ਼ਹਿਰ ਵਾਸੀਆਂ ਲਈ ਭਰਪੂਰ ਲਾਹੇਵੰਦ ਸਿੱਧ ਹੋ ਰਹੀਆਂ ਹਨ। ਸੂਬਾ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਤੰਦਰੁਸਤ ਸਿਹਤ ਦੇਣ ਦੇ ਮਿਸ਼ਨ ਤਹਿਤ ਸ਼ੁਰੂ ਕੀਤੀ ਸੀ ਐੱਮ ਦੀ ਯੋਗਸ਼ਾਲਾ ਇੱਕ ਬਹੁਤ ਹੀ ਵਧੀਆ ਉਪਰਾਲਾ […]

Continue Reading

ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਪਿੰਡ ਤਲਵੰਡੀ ਨਿਪਾਲਾਂ (ਮੱਖੂ) ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ

ਮੱਖੂ, 30 ਦਸੰਬਰ 2024:         ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਵਿੰਦਰ  ਸਿੰਘ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਫ਼ਿਰੋਜ਼ਪੁਰ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਤਹਿਤ ਪਿੰਡ ਤਲਵੰਡੀ ਨਿਪਾਲਾਂ ਵਿੱਚ ਸੈਮੀਨਾਰ ਅਤੇ ਨੁੱਕੜ ਨਾਟਕ ਰਾਹੀਂ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।         ਇਸ ਮੌਕੇ ਦਵਿੰਦਰ ਸਿੰਘ ਸਹਾਇਕ ਡਾਇਰੈਕਟਰ […]

Continue Reading