ਜਿਲ੍ਹਾ ਪ੍ਰਸ਼ਾਸਨ ਦੀ ਇਕ ਹੋਰ ਨਿਵੇਕਲੀ ਪਹਿਲਕਦਮੀ

ਅੰਮ੍ਰਿਤਸਰ 30 ਦਸੰਬਰ 2024—           ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਨੇ ਇਕ ਹੋਰ ਨਿਵੇਕਲੀ ਪਹਿਲਕਦਮੀ ਕਰਦਿਆਂ ਹੋਇਆਂ ਗ੍ਰੈਜੁਏਟ ਜਾਂ ਹਾਲ ਵਿੱਚ ਹੀ ਗ੍ਰੈਜੁਏਟ ਹੋਏ ਨੌਜਵਾਨਾਂ ਨੂੰ ਪੇਸ਼ੇਵਰ ਬਣਾਉਣ ਲਈ ਇਕ ਯੂਥ ਇੰਟਰਨਸ਼ਿਪ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਜਿਸ ਦੀ ਅਰਜੀਆਂ ਮੰਗਣ ਦੀ ਆਖਿਰੀ ਮਿਤੀ 5 ਜਨਵਰੀ 2024 ਨਿਸਚਿਤ ਕੀਤੀ ਗਈ ਹੈ।           ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਨੂੰ ਵੱਖ-ਵੱਖ ਵਿਕਾਸ ਅਤੇ ਪ੍ਰਸ਼ਾਸਕੀ ਪ੍ਰੋਜੈਕਟਾਂ ਤੇ ਕੰਮ ਕਰਨ ਦੇ ਮੌਕੇ ਪ੍ਰਦਾਨ ਕਰਨਾ ਹੈ ਤਾਂ ਜੋ ਨੌਜਵਾਨ ਜਿਲ੍ਹੇ ਦੀ ਪ੍ਰਗਤੀ ਵਿੱਚ ਆਪਣਾ ਅਰਥਪੂਰਨ ਯੋਗਦਾਨ ਪਾ ਸਕਣ। ਉਨਾਂ ਦੱਸਿਆ ਕਿ ਬਿਨੈਕਾਰ ਨੇ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਵਿਚੋਂ ਗ੍ਰੈਜੁਏਟ (ਇਕ ਸਾਲ ਤੋਂ ਵੱਧ ਨਹੀਂ) ਹੋਣਾ ਚਾਹੀਦਾ ਅਤੇ ਬਿਨੈਕਾਰ ਦੀ ਉਮਰ ਇਕ ਜਨਵਰੀ 2025 ਤੱਕ 21 ਤੋਂ 28 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਬਿਨੈਕਾਰ ਨੂੰ ਡਾਟਾ ਵਿਸ਼ਲੇਸ਼ਨ, ਪ੍ਰੋਜੈਕਟ ਪ੍ਰਬੰਧਨ, ਸੰਚਾਰ ਹੁਨਰ, ਪੰਜਾਬੀ , ਹਿੰਦੀ ਅਤੇ ਅੰਗਰੇਜ਼ੀ ਵਿੱਚ ਮੁਹਾਰਤ, ਐਮ.ਐਸ. ਆਫਿਸ ਟੂਲਜ਼ ਅਤੇ ਸ਼ੋਸ਼ਲ ਮੀਡੀਆ ਵਿੱਚ ਗਿਆਨ, ਹੋਣਾ ਜ਼ਰੂਰੀ ਹੈ। ਉਨਾਂ ਦੱਸਿਆ ਕਿ ਇਹ ਨੌਜਵਾਨ ਸਰਕਾਰ ਵਲੋਂ ਚਲਾਏ ਜਾਂਦੇ ਵਿਕਾਸ ਅਤੇ ਪ੍ਰਬੰਧਕੀ ਪ੍ਰੋਜੈਕਟਾਂ ਨੂੰ ਡਿਜਾਇਨ ਕਰਨ ਅਤੇ ਲਾਗੂ ਕਰਨ, ਡਾਟਾ ਇਕੱਠਾ ਕਰਨ ਅਤੇ ਫੈਸਲੇ ਲੈਣ ਦੀਆਂ ਪ੍ਰੀਕ੍ਰਿਆਵਾਂ ਵਿੱਚ ਸਹਾਇਤਾ ਲਈ ਰਿਪੋਰਟਾਂ ਤਿਆਰ ਕਰਨਗੇ ਅਤੇ ਵਰਕਸ਼ਾਪਾਂ, ਸਿਖਲਾਈ ਸ਼ੈਸਨਾਂ ਅਤੇ ਭਾਈਚਾਰਕ ਸ਼ਮੂਲੀਅਤ ਦੀਆਂ ਗਤੀਵਿਧੀਆਂ ਦਾ ਆਯੋਜਨ ਵੀ ਕਰਨਗੇ।           ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਰ੍ਹਾਂ ਨੋਜਵਾਨਾਂ ਵਿਚ ਆਤਮ-ਵਿਸ਼ਵਾਸ਼ ਦੀ ਭਾਵਨਾ ਵਧੇਗੀ ਅਤੇ ਚੁਣੌਤੀਆਂ ਦਾ ਸਾਹਮਣਾ ਕਰਨ ਵਿੱਚ ਹੱਥੀ ਅਨੁਭਵ ਵੀ ਮਿਲੇਗਾ। ਉਨਾਂ ਦੱਸਿਆ ਕਿ ਤਿੰਨ ਮਹੀਨੇ ਦਾ ਕੋਰਸ ਕਰਨ ਉਪਰੰਤ ਨੌਜਵਾਨਾਂ ਨੂੰ ਡਿਪਟੀ ਕਮਿਸ਼ਨਰ ਵਲੋਂ ਹਸਤਾਖਰ ਕੀਤਾ ਗਿਆ ਸਰਟੀਫਿਕੇਟ ਵੀ ਮੁਹੱਈਆ ਕਰਵਾਇਆ ਜਾਵੇਗਾ ਅਤੇ ਨੌਜਵਾਨਾਂ ਨੂੰ ਚੁਣੇ ਜਾਣ ਦੀ ਪ੍ਰਕਿਰਿਆ ਦੋ ਪੜਾਵਾਂ ਵਿਚ ਪੂਰੀ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਸ਼ੁਰੂਆਤੀ ਸਕਰੀਨਿੰਗ ਦੌਰਾਨ ਮਾਪਦੰਡਾਂ ਦੇ ਆਧਾਰ ਤੇ ਬਿਨੈਕਾਰਾਂ ਨੂੰ ਸ਼ਾਰਟਲਿਸਟ ਕੀਤਾ ਜਾਵੇਗਾ ਅਤੇ ਇਸ ਉਪਰੰਤ ਉਨਾਂ ਦੀ ਇੰਟਰਵਿਊ ਕੀਤੀ ਜਾਵੇਗੀ। ਉਨਾਂ ਕਿਹਾ ਕਿ ਚੋਣ ਪ੍ਰਕਿਰਿਆ ਲਈ ਕੋਈ ਚੋਣ ਭੱਤਾ ਨਹੀਂ ਦਿੱਤਾ ਜਾਵੇਗਾ ਅਤੇ ਜਿਲ੍ਹਾ ਪ੍ਰਸ਼ਾਸਨ ਦਾ ਫੈਸਲਾ ਅੰਤਮ ਹੋਵੇਗਾ। ਉਨਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਆਪਣੀ ਮਰਜੀ ਅਨੁਸਾਰ ਇਸ ਪ੍ਰੋਗਰਾਮ ਨੂੰ ਬੰਦ ਵੀ ਕਰ ਸਕਦਾ ਹੈ। ਉਨਾਂ ਦੱਸਿਆ ਕਿ ਬਿਨੈਕਾਰਾਂ ਨੂੰ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਤੋਂ ਪਬਲਿਕ ਪਾਲਿਸੀ, ਸ਼ੋਸ਼ਲ ਸਾਇੰਸ, ਇੰਜੀਨੀਅਰਿੰਗ, ਵਾਤਾਵਰਨ, ਪ੍ਰਬੰਧਨ, ਡਾਟਾ ਵਿਸ਼ਲੇਸ਼ਨ, ਕਾਨੂੰਨ, ਮੀਡੀਆ, ਸਿਹਤ ਵਿਗਿਆਨ ਅਤੇ ਹੋਰ ਵਿੱਚ ਗ੍ਰੈਜੁਏਟ ਹੋਣਾ ਜ਼ਰੂਰੀ ਹੈ। ਉਨਾਂ ਦੱਸਿਆ ਕਿ ਹੋਰ ਵਧੇਰੇ ਜਾਣਕਾਰੀ ਲਈ ਈਮੇਲ  bhumika.shivhare9@punjab.gov.in ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਐਪਲੀਕੇਸ਼ਨ ਲਿੰਕ https://forms.gle/V4fiZbB9DayfX85q9 ਤੇ ਜਾ ਕੇ ਫਾਰਮ ਭਰਿਆ ਜਾ ਸਕਦਾ ਹੈ।

Continue Reading

ਜਲ ਸਰੋਤ ਵਿਭਾਗ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਅਹਿਮ ਮੀਲ ਪੱਥਰ ਸਥਾਪਤ

ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸੂਬੇ ਦੇ ਪਾਣੀ ਸਬੰਧੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ  ਕਿਸਾਨਾਂ ਨੂੰ ਪਾਣੀ ਦੀ ਸਮਾਨ ਵੰਡ ਯਕੀਨੀ ਬਣਾਉਣ ਲਈ ਬੇਮਿਸਾਲ ਮੀਲ ਪੱਥਰ ਹਾਸਲ ਕੀਤੇ ਹਨ। ਇਹ ਜਾਣਕਾਰੀ ਦਿੰਦਿਆਂ ਜਲ ਸਰੋਤ ਮੰਤਰੀ ਸ. ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਵਿਭਾਗ ਵੱਲੋਂ 2024 ਦੇ ਅੰਤ ਤੱਕ 2100 ਕਰੋੜ […]

Continue Reading

ਗੁਰਦਾਸਪੁਰ ਤੇ ਬਟਾਲਾ ‘ਚ ਪੁਲਿਸ ਅਦਾਰਿਆਂ ‘ਤੇ ਹਮਲਾ: ਪੰਜਾਬ ਪੁਲਿਸ ਨੇ ਇਨ੍ਹਾਂ ਹਮਲਿਆਂ ਦੇ ਮਾਸਟਰਮਾਈਂਡ ਸਮੇਤ ਪਾਕਿਸਤਾਨੀ ਹਮਾਇਤ ਪ੍ਰਾਪਤ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ/ਬਟਾਲਾ, 29 ਦਸੰਬਰ: ਪੰਜਾਬ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਇੱਕ ਹੋਰ ਪਾਕਿਸਤਾਨ-ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰਾਂ, ਜਿਹਨਾਂ ਵਿੱਚ ਬਟਾਲਾ ਅਤੇ ਗੁਰਦਾਸਪੁਰ ਦੇ ਪੁਲਿਸ ਅਦਾਰਿਆਂ ‘ਤੇ ਹੋਏ ਹੈਂਡ ਗ੍ਰਨੇਡ ਹਮਲੇ ਦਾ ਮਾਸਟਰਮਾਈਂਡ ਅਭਿਜੋਤ ਸਿੰਘ ਵੀ ਸ਼ਾਮਲ ਹੈ, ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਦੱਸਣਯੋਗ ਹੈ ਕਿ ਇਹ ਮਾਡਿਊਲ ਵਿਦੇਸ਼ […]

Continue Reading

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ‘ਬੁੱਢੇ ਦਰਿਆ’ ਅਤੇ 225 ਐਮ.ਐਲ.ਡੀ. ਐਸ.ਟੀ.ਪੀ. ਦਾ ਕੀਤਾ ਦੌਰਾ

ਲੁਧਿਆਣਾ/ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ‘ਬੁੱਢੇ ਦਰਿਆ’ ਨੂੰ ਸਾਫ਼ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ‘ਬੁੱਢੇ ਦਰਿਆ’ ਅਤੇ 225 ਐਮ.ਐਲ.ਡੀ. ਜਮਾਲਪੁਰ ਐੱਸ.ਟੀ.ਪੀ (ਤਾਜਪੁਰ ਰੋਡ) ‘ਤੇ ਐਤਵਾਰ ਨੂੰ ਦੌਰਾ ਕੀਤਾ। […]

Continue Reading

ਸਾਲ 2024 ਦਾ ਅੰਤ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ ਪ੍ਰਦਾਨ

ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਪਹਿਲੇ, ਦੂਜੇ ਅਤੇ ਤੀਜੇ ਦਰਜੇ ਦੀਆਂ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ […]

Continue Reading

ਪੰਜਾਬ ਦੇ ਬਾਗਬਾਨੀ ਖੇਤਰ ਨੇ 2024 ਦੌਰਾਨ ਨਵੀਆਂ ਬੁਲੰਦੀਆਂ ਨੂੰ ਛੂਹਿਆਂ

ਚੰਡੀਗੜ੍ਹ, 29 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਬਾਨੀ ਖੇਤਰ ਦੇ ਵਿਸਥਾਰ ਅਤੇ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੀ ਅਗਵਾਈ ਹੇਠ ਬਾਗਬਾਨੀ ਵਿਭਾਗ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਪੂਰੀ ਸਹਾਇਤਾ ਪ੍ਰਦਾਨ ਕਰ ਰਿਹਾ ਹੈ […]

Continue Reading

ਸਾਲ 2024 ਵਿੱਚ ਸਹਿਕਾਰੀ ਬੈਂਕਾਂ ਵੱਲੋਂ ਓ.ਟੀ.ਐਸ. ਸਕੀਮ ਤਹਿਤ ਡਿਫਾਲਟਰਾਂ ਨੂੰ 368 ਕਰੋੜ ਰੁਪਏ ਦੀ ਕਰਜ਼ਾ ਰਾਹਤ

ਚੰਡੀਗੜ੍ਹ, 29 ਦਸੰਬਰ:           ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਸਾਲ 2024 ਵਿੱਚ ਸਹਿਕਾਰੀ ਬੈਂਕਾਂ ਦੇ ਡਿਫਾਲਟਰ ਕਰਜ਼ਦਾਰਾਂ ਨੂੰ ਕਰਜ਼ਾ ਰਾਹਤ ਪ੍ਰਦਾਨ ਕਰਨ, ਬੈਂਕਾਂ ਨੂੰ ਅਪਗ੍ਰੇਡ ਕਰਨ, ਭੰਡਾਰਨ ਦੀ ਸਮੱਸਿਆ ਨਾਲ ਨਜਿੱਠਣ ਲਈ ਨਵੇਂ ਗੋਦਾਮਾਂ ਦਾ ਨਿਰਮਾਣ ਕਰਨ ਦੇ ਨਾਲ-ਨਾਲ ਸਹਿਕਾਰਤਾ ਲਹਿਰ ਨੂੰ ਹੋਰ […]

Continue Reading

ਪੰਜਾਬ ਪੁਲਿਸ ਨੇ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਬਾਠ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਹੱਤਿਆ ਕਰਨ ਦੀਆਂ ਸੰਭਾਵਿਤ ਘਟਨਾਵਾਂ ਨੂੰ ਟਾਲਿਆ

ਚੰਡੀਗੜ੍ਹ/ਤਰਨਤਾਰਨ, 29 ਦਸੰਬਰ: ਸੂਬੇ ਵਿੱਚੋਂ ਸੰਗਠਿਤ ਅਪਰਾਧ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਤਰਨਤਾਰਨ ਪੁਲਿਸ ਨੇ ਨਾਮੀ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਬਾਠ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਹੱਤਿਆ ਕਰਨ ਦੀਆਂ ਸੰਭਾਵਿਤ ਘਟਨਾਵਾਂ ਨੂੰ ਨਾਕਾਮ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਵੱਡੀ ਮਾਤਰਾ […]

Continue Reading

ਮੁੱਖ ਮੰਤਰੀ ਦੇ ਯਤਨਾਂ ਸਦਕਾ ਹੋਰ ਮਜ਼ਬੂਤ ਹੋਇਆ ਸਹਿਕਾਰੀ ਅਦਾਰਾ ‘ਮਿਲਕਫੈੱਡ’

ਚੰਡੀਗੜ੍ਹ, 29 ਦਸੰਬਰ:        ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਸਾਲ 2024 ਵਿੱਚ ਦੁੱਧ ਉਤਪਾਦਕਾਂ ਨੂੰ ਵੱਧ ਭਾਅ ਦੇਣ, ਵੇਰਕਾ ਪਲਾਂਟਾਂ ਦਾ ਵਿਸਥਾਰ ਕਰਨ ਅਤੇ ਨਵੇਂ ਉਤਪਾਦ ਲਾਂਚ ਕਰਕੇ ਸਹਿਕਾਰੀ ਅਦਾਰੇ ‘ਮਿਲਕਫੈੱਡ’ ਨੂੰ ਹੋਰ ਮਜ਼ਬੂਤ ਕੀਤਾ ਹੈ।        ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ […]

Continue Reading

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵੱਖ-ਵੱਖ ਸਮਾਜਿਕ, ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ

ਕੋਟਕਪੂਰਾ 29 ਦਸੰਬਰ,2024 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਹਲਕੇ ਦੇ ਵੱਖ-ਵੱਖ ਸਮਾਜਿਕ,ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ।  ਇਸ ਮੌਕੇ ਉਨ੍ਹਾਂ ਡੇਰਾ ਦਰਿਆਗਰੀ ਕੋਟਕਪੂਰਾ ਵਿਖੇ   ਗਰਿਡ ਸਬ ਸਟੇਸ਼ਨ ਟੈਕਨੀਕਲ ਅਤੇ ਕਲੈਰੀਕਲ ਯੂਨੀਅਨ ਪੰਜਾਬ ਵੱਲੋਂ ਆਯੋਜਿਤ ਸੂਬਾ ਪੱਧਰੀ ਸਲਾਨਾ ਇਜਲਾਸ ਵਿੱਚ ਬਤੌਰ ਮੁੱਖ […]

Continue Reading