ਡਿਪਟੀ ਕਮਿਸ਼ਨਰ ਵੱਲੋਂ ਬਰਲਟਨ ਪਾਰਕ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ

ਜਲੰਧਰ, 15 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਬਰਲਟਨ ਪਾਰਕ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕੰਮਾਂ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਇਸ ਪਾਰਕ ਨੂੰ ਸਪੋਰਟਸ ਹੱਬ ਦੇ ਨਾਲ-ਨਾਲ ਸ਼ਹਿਰ ਵਿੱਚ ਖਿੱਚ ਦੇ ਕੇਂਦਰ ਵਜੋਂ ਵਿਕਸਿਤ ਕਰਨ ’ਤੇ ਜ਼ੋਰ ਦਿੱਤਾ। ਇਥੇ ਜ਼ਿਲ੍ਹਾ ਪ੍ਰਬੰਧਕੀ […]

Continue Reading

ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ

ਪਟਿਆਲਾ, 15 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਹੀ ਸ਼ਹਿਰ ਦੇ ਕਿਲ੍ਹਾ ਮੁਬਾਰਕ ਵਿਖੇ ਬਣਾਇਆ ਗਿਆ ਆਪਣੀ ਕਿਸਮ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਰਨ ਬਾਸ- ਪੈਲੇਸ ਲੋਕਾਂ ਨੂੰ ਸਮਰਪਿਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਬਾਖੂਬੀ ਢੰਗ ਨਾਲ ਡਿਜ਼ਾਈਨ ਕੀਤਾ ਗਿਆ ਅਤੇ ਜਨਤਕ ਨਿੱਜੀ ਭਾਈਵਾਲੀ ਤਹਿਤ ਉਸਾਰਿਆ ਗਿਆ ਇਹ ਹੋਟਲ […]

Continue Reading

26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

ਗੁਰਦਾਸਪੁਰ, 15 ਜਨਵਰੀ (       ) – 26 ਜਨਵਰੀ ਨੂੰ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਗੁਰਦਾਸਪੁਰ ਵਿਖੇ 76ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।  ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਕੌਮੀ ਝੰਡਾ ਲਹਿਰਾਉੁਣ ਦੀ ਰਸਮ ਅਦਾ ਕਰਨਗੇ। ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ […]

Continue Reading

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਿਆ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਮੁੱਖ ਸਰਗਨਾ ਕਾਬੂ

ਚੰਡੀਗੜ੍ਹ/ਤਰਨਤਾਰਨ, 15 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਿਸ ਨੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼ ਕਰਦਿਆਂ 5 ਕਿਲੋ ਹੈਰੋਇਨ ਸਮੇਤ ਗਿਰੋਹ ਦੇ ਮੁੱਖ ਸਰਗਨੇ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ […]

Continue Reading

ਪੰਜਾਬ ਵਿੱਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨੂੰ ਫੌਜ ਤੇ ਪੁਲਿਸ ‘ਚ ਭਰਤੀ ਲਈ ਦਿੱਤੀ ਸਿਖਲਾਈ

ਚੰਡੀਗੜ੍ਹ, 15 ਜਨਵਰੀ: ਸੂਬੇ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਮਿਸਾਲੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ਼ ਪੰਜਾਬ ਯੂਥ (ਸੀ-ਪਾਈਟ) ਕੈਂਪਾਂ ਰਾਹੀਂ ਪਹਿਲੀ ਵਾਰ 265 ਲੜਕੀਆਂ ਨੂੰ ਫੌਜ, ਸੀ.ਏ.ਪੀ.ਐਫ. ਅਤੇ ਪੰਜਾਬ ਪੁਲਿਸ ਵਿੱਚ ਭਰਤੀ ਲਈ ਸਿਖਲਾਈ ਦਿੱਤੀ ਹੈ। ਇਹ ਜਾਣਕਾਰੀ ਪੰਜਾਬ ਦੇ ਰੋਜ਼ਗਾਰ ਉਤਪਤੀ, […]

Continue Reading

20,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 15 ਜਨਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਲ ਹਲਕਾ ਚੋਗਾਵਾਂ ਵਿਖੇ ਪਟਵਾਰੀ ਵਜੋਂ ਤਾਇਨਾਤ ਹਰਸਿਮਰਤਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ […]

Continue Reading

ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ

ਚੰਡੀਗੜ੍ਹ, 15 ਜਨਵਰੀ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਵਰ੍ਹੇ ਦੀ ਆਮਦ ਮੌਕੇ ਸਰਬੱਤ ਦੇ ਭਲੇ ਲਈ ਤੀਸਰਾ ਧਾਰਮਿਕ ਸਮਾਗਮ ਕਰਵਾਇਆ ਗਿਆ। ਇੱਥੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਸੈਕਟਰ-11 ਦੇ […]

Continue Reading

ਜਲੰਧਰ ਦਿਹਾਤੀ ਪੁਲਿਸ ਨੇ ਅੰਤਰ-ਜ਼ਿਲ੍ਹਾ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ

ਜਲੰਧਰ, 15 ਜਨਵਰੀ, 2025: ਸੰਗਠਿਤ ਵਾਹਨ ਚੋਰੀ ਵਿਰੁੱਧ ਇੱਕ ਵੱਡੀ ਸਫਲਤਾ ਵਿੱਚ, ਜਲੰਧਰ ਦਿਹਾਤੀ ਪੁਲਿਸ ਨੇ ਇੱਕ ਅੰਤਰ-ਜ਼ਿਲ੍ਹਾ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਛੇ ਚੋਰੀ ਹੋਏ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੰਦੀਪ ਸਿੰਘ ਉਰਫ਼ ਸੋਨੀ […]

Continue Reading

ਜਵਾਹਰ ਨਵੋਦਿਆ ਵਿਦਿਆਲਿਆ ਸਲੈਕਸ਼ਨ ਪ੍ਰੀਖਿਆ ਪ੍ਰਬੰਧ ਸਬੰਧੀ ਅਹਿਮ ਮੀਟਿੰਗ 

ਫਿਰੋਜਪੁਰ 15 ਜਨਵਰੀ () ਪੀ.ਐੱਮ. ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਸਲੈਕਸ਼ਨ ਪ੍ਰੀਖਿਆ ਸਬੰਧੀ ਅੱਜ ਜਿਲ੍ਹਾ ਸਿੱਖਿਆ ਅਫਸਰ (ਸੈ:ਸਿ) ਫ਼ਿਰੋਜ਼ਪੁਰ ਸ਼੍ਰੀਮਤੀ ਮੁਨੀਲਾ ਅਰੋੜਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ ਡਾ. ਸਤਿੰਦਰ ਸਿੰਘ ( ਨੈਸ਼ਨਲ ਅਵਾਰਡੀ) ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ।  ਇਸ ਮੌਕੇ ਸ਼੍ਰੀਮਤੀ ਮੁਨੀਲਾ ਅਰੋੜਾ ਨੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਵੱਖ-ਵੱਖ ਸੈਂਟਰਾਂ ਤੇ ਮਿਤੀ 18 ਜਨਵਰੀ 2025 […]

Continue Reading

ਸੜ੍ਹਕ ਹਾਦਸਿਆਂ ਤੋਂ ਬਚਣ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਅਤਿ ਜ਼ਰੂਰੀ-ਕਾਲਾ ਰਾਮ ਕਾਂਸਲ

ਮਾਨਸਾ, 15 ਜਨਵਰੀ:01 ਜਨਵਰੀ ਤੋਂ 31 ਜਨਵਰੀ ਤੱਕ ਮਨਾਏ ਜਾ ਰਹੇ ਸੜ੍ਹਕ ਸੁਰੱਖਿਆ ਮਹੀਨੇ ਤਹਿਤ ਰੀਜ਼ਨਲ ਟਰਾਂਸਪੋਰਟ ਅਫ਼ਸਰ-ਕਮ-ਐਸ.ਡੀ.ਐਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ ਦੀ ਅਗਵਾਈ ਵਿਚ ਰੂਟਸ ਇੰਡੀਆ ਕੰਪਨੀ ਦੇ ਸਹਿਯੋਗ ਨਾਲ ਤਿੰਨ ਕੋਨੀ ਮਾਨਸਾ ਵਿਖੇ ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿੱਥੇ ਲੋੜਵੰਦ ਰਾਹਗੀਰਾਂ ਨੂੰ ਹੈਲਮੇਟ ਵੰਡੇ ਗਏ ਅਤੇ ਚਾਰ ਪਹੀਆ […]

Continue Reading