ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਹਰ ਖੇਤਰ ਦੇ ਲੋਕ ਹੋਏ ਸ਼ਾਮਲ

ਲੁਧਿਆਣਾ/ਚੰਡੀਗੜ੍ਹ, 19 ਜਨਵਰੀ: ਲੁਧਿਆਣਾ ਪੱਛਮੀ ਤੋਂ ਵਿਧਾਇਕ ਸਵਰਗੀ ਗੁਰਪ੍ਰੀਤ ਬੱਸੀ ਗੋਗੀ, ਜਿਨ੍ਹਾਂ ਦਾ 10 ਜਨਵਰੀ ਨੂੰ ਦੇਹਾਂਤ ਹੋ ਗਿਆ ਸੀ, ਨੂੰ ਅੱਜ ਹਰ ਵਰਗ ਦੇ ਲੋਕਾਂ ਨੇ ਮਾਡਲ ਟਾਊਨ ਐਕਸਟੈਂਸ਼ਨ ਇਲਾਕੇ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਭੋਗ ਅਤੇ ਅੰਤਿਮ ਅਰਦਾਸ ਦੌਰਾਨ ਅੰਤਿਮ ਸ਼ਰਧਾਂਜਲੀ ਭੇਟ ਕੀਤੀ। ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਅਮਨ ਅਰੋੜਾ, […]

Continue Reading

ਮੁੱਖ ਮੰਤਰੀ ਨੇ ਸਸ਼ਕਤ ਮਹਿਲਾਵਾਂ, ਸਸ਼ਕਤ ਸਮਾਜ ਦਾ ਦਿੱਤਾ ਨਾਅਰਾ

ਮੋਗਾ, 19 ਜਨਵਰੀ: ਸਮਾਜ ਦੀ ਸਮੁੱਚੀ ਤਰੱਕੀ ਅਤੇ ਵਿਕਾਸ ਵਿੱਚ ਮਹਿਲਾਵਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਮੁੱਚੇ ਸਮਾਜ ਨੂੰ ਸਸ਼ਕਤ ਬਣਾਉਣ ਲਈ ਮਹਿਲਾ ਸਸ਼ਕਤੀਕਰਨ ਬੇਹੱਦ ਜ਼ਰੂਰੀ ਹੈ।ਆਈ.ਐਸ.ਐਫ. ਕਾਲਜ ਵਿਖੇ ਮਹਿਲਾ ਸਸ਼ਕਤੀਕਰਨ ਸੰਮੇਲਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਧੁਨਿਕ ਸਮਾਜ ਵਿੱਚ ਮਹਿਲਾ ਸਸ਼ਕਤੀਕਰਨ […]

Continue Reading

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਦਸ਼ਮੇਸ਼ ਡੈਂਟਲ ਕਾਲਜ ਦੇ ਲੋੜਵੰਦ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਲਈ 1 ਲੱਖ ਰੁਪਏ ਆਪਣੀ ਅਖਤਿਆਰੀ ਕੋਟੇ ਵਿੱਚੋਂ ਭੇਟ ਕੀਤੇ। ਇਸ ਤੋਂ ਇਲਾਵਾ ਉਨ੍ਹਾਂ ਬਾਬਾ ਫਰੀਦ ਬੈਡਮਿੰਟਨ ਕਲੱਬ ਨੂੰ 5 ਲੱਖ ਰੁਪਏ ਅਤੇ ਬਾਬਾ ਫਰੀਦ ਫੁਟਬਾਲ ਕਲੱਬ ਨੂੰ 1 ਲੱਖ ਰੁਪਏ ਆਪਣੀ ਅਖਤਿਆਰੀ ਕੋਟੇ ਵਿੱਚੋਂ […]

Continue Reading

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ:ਪੰਜਾਬ ਦੇ ਨਵੀ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਪ੍ਰਸ਼ਾਸਕੀ ਸੁਧਾਰ ਤੇ ਸ਼ਿਕਾਇਤ ਨਿਵਾਰਣ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਵਿਖੇ  ਸਥਿਤ ਆਪਣੇ ਦਫ਼ਤਰ ਵਿਖੇ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਅਧੀਨ ਆਉਂਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ […]

Continue Reading

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

   ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ ਹੇਠ ਸਿੱਖ ਲਾਈਟ ਇਨਫੈਂਟਰੀ ਦੇ ਸਹਿਯੋਗ ਨਾਲ ਸੀਨੀਅਰ ਡਿਵੀਜ਼ਨ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ ਕੀਤੀ ਗਈ।‌ ਇਸ ਕੈਂਪ ਵਿੱਚ 210 ਕੈਡਿਟਸ ਹਿੱਸਾ ਲੈਣ ਜਾ ਰਹੇ ਹਨ। ਚਾਰ ਐੱਨਸੀਸੀ ਬਟਾਲੀਅਨਾਂ ਦੇ ਕੈਡਿਟ ਭਾਰਤੀ ਫੌਜ ਦੀ ਕਾਰਜਸ਼ੈਲੀ ਅਤੇ ਜੀਵਨ ਸ਼ੈਲੀ ਨੂੰ ਨੇੜਿਓਂ ਦੇਖਣ ਲਈ 12 […]

Continue Reading

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਪਸ਼ੂ ਹਸਪਤਾਲਾਂ ਵਿੱਚ ਸੱਪ ਦੇ ਡੰਗਣ ਉੱਤੇ ਪਸ਼ੂਆਂ ਦੇ ਮੁਫ਼ਤ ਇਲਾਜ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਪੰਜਾਬ […]

Continue Reading

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ 30.35 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 18 ਜਨਵਰੀ: ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 5951 ਲਾਭਪਾਤਰੀਆਂ ਨੂੰ 30.35 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਫਾਰ ਅਨੁਸੂਚਿਤ ਜਾਤੀਆਂ ਸਕੀਮ ਅਧੀਨ ਜਿਲਾ ਬਰਨਾਲਾ, ਬਠਿੰਡਾ, […]

Continue Reading

ਵਿਧਾਇਕ ਮਾਲੇਰਕੋਟਲਾ ਨੇ 03 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਵਕਫ਼ ਬੋਰਡ ਵੱਲੋਂ ਉਸਾਰੇ ਜਾਣ ਵਾਲੇ “ਈਦਗਾਹ ਪਬਲਿਕ ਸਕੂਲ” ਦਾ ਨੀਂਹ ਪੱਥਰ ਰੱਖਿਆ

ਮਾਲੇਰਕੋਟਲਾ 18 ਜਨਵਰੀ :                 ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਪੰਜਾਬ ਵਕਫ਼ ਬੋਰਡ ਵੱਲੋਂ ਸਥਾਨਕ ਈਦਗਾਹ ਵਿਖੇ 03 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ “ਈਦਗਾਹ ਪਬਲਿਕ ਸਕੂਲ” ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਹ ਸਕੂਲ ਮਾਲੇਰਕੋਟਲਾ ਅਤੇ ਆਲੇ-ਦੁਆਲੇ ਦੇ ਖੇਤਰ ਵਿੱਚ ਵਿਦਿਆਰਥੀਆਂ ਲਈ ਆਧੁਨਿਕ ਸਿੱਖਿਆ ਦੇ ਮੌਕੇ ਪ੍ਰਦਾਨ ਕਰਨ ਵਾਲਾ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਕਫ਼ ਬੋਰਡ ਵੱਲੋਂ ਇਸ ਸਕੂਲ ਦੀ ਸਥਾਪਨਾ ਦੀ ਮੰਤਵ ਹੈ ਕਿ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਅਤੇ ਹੋਰ ਅਕਾਦਮਿਕ ਸਰੋਤ ਮਿਲਣ, ਜਿਨ੍ਹਾਂ ਨਾਲ ਉਹ ਆਪਣੇ ਭਵਿੱਖ ਲਈ ਚੰਗੇ ਮੌਕੇ ਪ੍ਰਾਪਤ ਕਰ ਸਕਣ।ਇਹ ਸਕੂਲ ਸਿੱਖਿਆ ਲਈ ਇੱਕ ਆਧੁਨਿਕ ਮਾਹੌਲ ਪ੍ਰਦਾਨ ਕਰੇਗਾ, ਜਿੱਥੇ ਵਿਦਿਆਰਥੀ ਆਪਣੇ ਕੌਸ਼ਲ ਅਤੇ ਸਮਰੱਥਾ ਨੂੰ ਵਿਕਸਤ ਕਰ ਸਕਣਗੇ।ਉਨ੍ਹਾਂ ਦੱਸਿਆ ਕਿ ਅਤੀ ਆਧੁਨਿਕ ਸਹੂਲਤਾਵਾਂ ਨਾਲ ਲੈਸ ਸਕੂਲ ਦੀ ਇਮਾਰਤ ਬੀਮਾ(ਪੀਲਰਾਂ) ਤੇ ਉਸਾਰੀ ਜਾਵੇਗੀ ਤਾਂ ਜੋ ਨਵਾਜ ਅਦਾ ਕਰਨ ਸਮੇਂ ਜਾਂ ਕਿਸੇ ਹੋਰ ਸੰਮੇਲਨ ਸਮੇਂ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ ।             ਡਿਪਟੀ ਕਮਿਸ਼ਨਰ ਬਠਿੰਡਾ – ਕਮ ਪ੍ਰਸ਼ਾਸਕ ਪੰਜਾਬ ਵਕਫ਼ ਬੋਰਡ ਸ਼ੌਕਤ ਅਹਿਮਦ ਪੈਰੇ ਨੇ ਕਿਹਾ ਕਿ ਸਿੱਖਿਆ ਨੂੰ ਹਰ ਵਿਦਿਆਰਥੀ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਉਸਾਰਿਆਂ […]

Continue Reading

ਵਿਧਾਇਕ  ਰਹਿਮਾਨ ਨੇ 50 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਅਤਿ-ਆਧੁਨਿਕ ਲਾਇਬ੍ਰੇਰੀ ਅਤੇ ਸਟੱਡੀ ਸੈਂਟਰ ਦਾ ਕੀਤਾ ਉਦਘਾਟਨ

ਮਾਲੇਰਕੋਟਲਾ 18 ਜਨਵਰੀ   ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਸਥਾਨਕ ਮਸਜਿਦ ਬੰਗਲੇ ਵਾਲੀ, ਸ਼ੇਰਵਾਨੀ ਗੇਟ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਬਣੀ ਆਧੁਨਿਕ “ਇਮਾਮ ਗ਼ਜ਼ਾਲੀ ਲਾਇਬ੍ਰੇਰੀ ਅਤੇ ਸਟੱਡੀ ਸੈਂਟਰ” ਦਾ ਉਦਘਾਟਨ ਕੀਤਾ । ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਬਠਿੰਡਾ – ਕਮ ਪ੍ਰਸ਼ਾਸਕ ਪੰਜਾਬ ਵਕਫ਼ ਬੋਰਡ ਸ਼ੌਕਤ ਅਹਿਮਦ ਪੈਰੇ ਅਤੇ ਸੀਈਓ ਪੰਜਾਬ […]

Continue Reading

ਕੈਂਪ ਦੌਰਾਨ 200 ਤੋਂ ਵੱਧ ਵਿਅਕਤੀਆਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਲੋੜਵੰਦਾਂ ਨੂੰ ਦਿੱਤੀਆਂ ਮੁਫ਼ਤ ਐਨਕਾਂ ਅਤੇ ਦਵਾਈਆਂ

ਮਾਲੇਰਕੋਟਲਾ 18 ਜਨਵਰੀ :             ਪਾਵਰ ਗਰਿੱਡ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ (ਪਾਵਰ ਗਰਿੱਡ)ਮਾਲੇਰਕੋਟਲਾ ਵੱਲੋਂ ਸਥਾਨਕ ਆਪਟੀਕਲ ਸੈਂਟਰ ਦੇ ਸਹਿਯੋਗ ਨਾਲ ਪਾਵਰ ਗਰਿੱਡ ਦੇ ਕਰਮਚਾਰੀਆਂ, ਕੰਟਰੈਕਟ ਵਰਕਰਾਂ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਲਈ ਪਾਵਰ ਗਰਿੱਡ ਸਬ ਸਟੇਸ਼ਨ ਲੁਧਿਆਣਾ ਰੋਡ ਮਾਲੇਰਕੋਟਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 200 ਤੋਂ ਵੱਧ ਵਿਅਕਤੀਆਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਮੁਫ਼ਤ ਐਨਕਾਂ ਅਤੇ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਗੱਲ ਦੀ ਜਾਣਕਾਰੀ ਡਿਪਟੀ ਜਨਰਲ ਮੈਨੇਜਰ ਇੰਜ. ਮਨਵਿੰਦਰ ਪਾਲ ਸਿੰਘ ਨੇ ਦਿੱਤੀ ।                    ਉਨ੍ਹਾਂ ਕਿਹਾ ਇੱਕ ਜ਼ਿੰਮੇਵਾਰ ਕਾਰਪੋਰੇਟ ਹੋਣ ਦੇ ਨਾਤੇ, ਪਾਵਰ ਗਰਿੱਡ ਪਿਛਲੇ ਕਈ ਸਾਲਾਂ ਤੋਂ ਪੰਜਾਬ ਵਿੱਚ ਆਮ ਲੋਕਾਂ ਦੀ ਭਲਾਈ ਲਈ ਢੁਕਵਾਂ ਮੈਡੀਕਲ ਬੁਨਿਆਦੀ ਢਾਂਚਾ ਸਾਫ਼ ਸੁਥਰਾ ਵਾਤਾਵਰਨ, ਸਿੱਖਿਆ ਅਤੇ ਸੈਨੀਟੇਸ਼ਨ ਆਦਿ ਦੇ ਖੇਤਰ ਵਿੱਚ ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਸਮਝਦੇ ਹੋਏ ਲੋਕ ਭਲਾਈ ਦੇ ਕੰਮਾਂ ਵਿੱਚ ਆਪਣੀ ਹਿੱਸੇਦਾਰੀ ਲਗਾਤਾਰ ਪਾਉਂਦਾ ਆ ਰਿਹਾ ਹੈ। ਉਨ੍ਹਾਂ ਜ਼ਿਲ੍ਹੇ ਦੇ ਹੋਰ ਉਦਯੋਗਿਕ ਅਦਾਰਿਆਂ ਦੇ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਆਮ ਲੋਕਾਂ ਦੀ ਭਲਾਈ ਲਈ ਅੱਗੇ ਆਉਣ।   ਇਸ ਮੌਕੇ ਮੈਨੇਜਰ ਇੰਜ. ਗਗਨਦੀਪ ਸਿੰਘ, ਅਸਿਸਟੈਂਟ ਮੈਨੇਜਰ ਜੋਯਦੀਪ ਘੋਸ਼, ਸਾਗਰ ਤੋਂ ਇਲਾਵਾ ਹੋਰ ਅਧਿਕਾਰੀ/ ਕਰਮਚਾਰੀਆਂ ਅਤੇ ਪਤਵੰਤੇ ਮੌਜੂਦ ਸਨ

Continue Reading