ਵਿਧਾਇਕ  ਰਹਿਮਾਨ ਨੇ 50 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਅਤਿ-ਆਧੁਨਿਕ ਲਾਇਬ੍ਰੇਰੀ ਅਤੇ ਸਟੱਡੀ ਸੈਂਟਰ ਦਾ ਕੀਤਾ ਉਦਘਾਟਨ

ਮਾਲੇਰਕੋਟਲਾ 18 ਜਨਵਰੀ   ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਸਥਾਨਕ ਮਸਜਿਦ ਬੰਗਲੇ ਵਾਲੀ, ਸ਼ੇਰਵਾਨੀ ਗੇਟ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਬਣੀ ਆਧੁਨਿਕ “ਇਮਾਮ ਗ਼ਜ਼ਾਲੀ ਲਾਇਬ੍ਰੇਰੀ ਅਤੇ ਸਟੱਡੀ ਸੈਂਟਰ” ਦਾ ਉਦਘਾਟਨ ਕੀਤਾ । ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਬਠਿੰਡਾ – ਕਮ ਪ੍ਰਸ਼ਾਸਕ ਪੰਜਾਬ ਵਕਫ਼ ਬੋਰਡ ਸ਼ੌਕਤ ਅਹਿਮਦ ਪੈਰੇ ਅਤੇ ਸੀਈਓ ਪੰਜਾਬ […]

Continue Reading

ਕੈਂਪ ਦੌਰਾਨ 200 ਤੋਂ ਵੱਧ ਵਿਅਕਤੀਆਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਲੋੜਵੰਦਾਂ ਨੂੰ ਦਿੱਤੀਆਂ ਮੁਫ਼ਤ ਐਨਕਾਂ ਅਤੇ ਦਵਾਈਆਂ

ਮਾਲੇਰਕੋਟਲਾ 18 ਜਨਵਰੀ :             ਪਾਵਰ ਗਰਿੱਡ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ (ਪਾਵਰ ਗਰਿੱਡ)ਮਾਲੇਰਕੋਟਲਾ ਵੱਲੋਂ ਸਥਾਨਕ ਆਪਟੀਕਲ ਸੈਂਟਰ ਦੇ ਸਹਿਯੋਗ ਨਾਲ ਪਾਵਰ ਗਰਿੱਡ ਦੇ ਕਰਮਚਾਰੀਆਂ, ਕੰਟਰੈਕਟ ਵਰਕਰਾਂ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਲਈ ਪਾਵਰ ਗਰਿੱਡ ਸਬ ਸਟੇਸ਼ਨ ਲੁਧਿਆਣਾ ਰੋਡ ਮਾਲੇਰਕੋਟਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 200 ਤੋਂ ਵੱਧ ਵਿਅਕਤੀਆਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਮੁਫ਼ਤ ਐਨਕਾਂ ਅਤੇ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਗੱਲ ਦੀ ਜਾਣਕਾਰੀ ਡਿਪਟੀ ਜਨਰਲ ਮੈਨੇਜਰ ਇੰਜ. ਮਨਵਿੰਦਰ ਪਾਲ ਸਿੰਘ ਨੇ ਦਿੱਤੀ ।                    ਉਨ੍ਹਾਂ ਕਿਹਾ ਇੱਕ ਜ਼ਿੰਮੇਵਾਰ ਕਾਰਪੋਰੇਟ ਹੋਣ ਦੇ ਨਾਤੇ, ਪਾਵਰ ਗਰਿੱਡ ਪਿਛਲੇ ਕਈ ਸਾਲਾਂ ਤੋਂ ਪੰਜਾਬ ਵਿੱਚ ਆਮ ਲੋਕਾਂ ਦੀ ਭਲਾਈ ਲਈ ਢੁਕਵਾਂ ਮੈਡੀਕਲ ਬੁਨਿਆਦੀ ਢਾਂਚਾ ਸਾਫ਼ ਸੁਥਰਾ ਵਾਤਾਵਰਨ, ਸਿੱਖਿਆ ਅਤੇ ਸੈਨੀਟੇਸ਼ਨ ਆਦਿ ਦੇ ਖੇਤਰ ਵਿੱਚ ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਸਮਝਦੇ ਹੋਏ ਲੋਕ ਭਲਾਈ ਦੇ ਕੰਮਾਂ ਵਿੱਚ ਆਪਣੀ ਹਿੱਸੇਦਾਰੀ ਲਗਾਤਾਰ ਪਾਉਂਦਾ ਆ ਰਿਹਾ ਹੈ। ਉਨ੍ਹਾਂ ਜ਼ਿਲ੍ਹੇ ਦੇ ਹੋਰ ਉਦਯੋਗਿਕ ਅਦਾਰਿਆਂ ਦੇ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਆਮ ਲੋਕਾਂ ਦੀ ਭਲਾਈ ਲਈ ਅੱਗੇ ਆਉਣ।   ਇਸ ਮੌਕੇ ਮੈਨੇਜਰ ਇੰਜ. ਗਗਨਦੀਪ ਸਿੰਘ, ਅਸਿਸਟੈਂਟ ਮੈਨੇਜਰ ਜੋਯਦੀਪ ਘੋਸ਼, ਸਾਗਰ ਤੋਂ ਇਲਾਵਾ ਹੋਰ ਅਧਿਕਾਰੀ/ ਕਰਮਚਾਰੀਆਂ ਅਤੇ ਪਤਵੰਤੇ ਮੌਜੂਦ ਸਨ

Continue Reading

ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਸੁਚਾਰੂ ਢੰਗ ਨਾਲ ਚੜ੍ਹੀ ਨੇਪਰੇ – ਪ੍ਰਿੰਸੀਪਲ ਨਿਸ਼ੀ ਗੋਇਲ

ਲੁਧਿਆਣਾ, 18 ਜਨਵਰੀ (000) – ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਵਿਖੇ ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਅੱਜ ਵੱਖ-ਵੱਖ 11 ਕੇਂਦਰਾਂ ‘ਚ ਸੁਚਾਰੂ ਢੰਗ ਨਾਲ ਸੰਪਨ ਹੋਈ। ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਦੇ ਪ੍ਰਿੰਸੀਪਲ ਨਿਸ਼ੀ ਗੋਇਲ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਯੋਗ ਅਗਵਾਈ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਡਿੰਪਲ ਮਦਾਨ ਅਤੇ […]

Continue Reading

ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਫ਼ਰੀਦਕੋਟ ਸ਼ਹਿਰ ਵਿੱਚ ਕੀਟਨਾਸ਼ਕ ਅਤੇ  ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ

ਫਰੀਦਕੋਟ: 18 ਜਨਵਰੀ 2025 : ਕਿਸਾਨਾਂ ਨੂੰ ਚਾਲੂ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਅਤੇ ਨਦੀਨਨਾਸ਼ਕ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ  ਵੱਲੋ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਫ਼ਰੀਦਕੋਟ ਸ਼ਹਿਰ ਵਿੱਚ ਖਾਦ ਵਿਕਰੇਤਾਵਾਂ  ਦੇ ਕਾਰੋਬਾਰੀ ਅਦਾਰਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੀ ਅਗਵਾਈ ਮੁੱਖ ਖੇਤੀਬਾੜੀ ਅਫ਼ਸਰ ਡਾ. […]

Continue Reading

ਫਾਜ਼ਿਲਕਾ ਪੁਲਿਸ ਵੱਲੋਂ ਵਾਹਨਾਂ ਤੇ ਰਿਫਲੈਕਟਰ ਲਗਾ ਕੇ ਲੋਕਾਂ ਨੂੰ ਸੜਕ ਸੁਰੱਖਿਆ ਪ੍ਰਤੀ ਕੀਤਾ ਜਾ ਰਿਹਾ ਹੈ ਜਾਗਰੂਕ

ਫਾਜ਼ਿਲਕਾ, 18 ਜਨਵਰੀ 2025: ਫਾਜ਼ਿਲਕਾ ਪੁਲਿਸ ਵੱਲੋਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਅਤੇ ਸੜਕ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਟ੍ਰੈਫਿਕ ਮਹੀਨਾ ਮਨਾਇਆ ਜਾ ਰਿਹਾ ਹੈ। ਇਸ ਦੇ ਤਹਿਤ ਅੱਜ ਧੁੰਦ ਵਾਲੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਫਾਜ਼ਿਲਕਾ ਪੁਲਿਸ ਦੇ ਟ੍ਰੈਫਿਕ ਸਟਾਫ ਨੇ ਵਾਹਨਾਂ ‘ਤੇ ਰਿਫਲੈਕਟਰ ਲਗਾ ਕੇ ਸੜਕ ਸੁਰੱਖਿਆ ਲਈ ਮਹੱਤਵਪੂਰਣ ਕਦਮ ਚੁੱਕਿਆ। ਰਿਫਲੈਕਟਰ ਲਗਾਉਣ ਦਾ ਉਦੇਸ਼ ਸੜਕਾਂ ‘ਤੇ ਧੁੰਦ ਕਾਰਨ ਹਾਦਸਿਆਂ ਨੂੰ ਰੋਕਣਾ ਅਤੇ ਰਾਤ ਦੇ ਸਮੇਂ ਚੱਲ ਰਹੇ ਵਾਹਨਾਂ ਨੂੰ ਦਿਖਣ ਯੋਗ ਬਣਾਉਣਾ ਹੈ, ਕਿਉਕਿ ਧੁੰਦ ਦੇ ਕਾਰਨ ਦ੍ਰਿਸ਼ਤਾ ਘਟ ਜਾਂਦੀ ਹੈ, ਜਿਸ ਕਾਰਨ ਹਾਦਸਿਆਂ ਦਾ ਖਤਰਾ ਵਧ ਜਾਂਦਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ, ਟ੍ਰੈਫਿਕ ਪੁਲਿਸ ਵੱਲੋਂ ਵਾਹਨਾਂ ਦੀ ਦਿਖਣਸ਼ੀਲਤਾ ਵਧਾਉਣ ਲਈ ਰਿਫਲੈਕਟਰ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਰਿਫਲੈਕਟਰ ਰਾਤ ਦੇ ਸਮੇਂ ਜਾਂ ਘੱਟ ਦਿਖਾਈ ਦੇਣ ਵਾਲੇ ਮੌਸਮ ਵਿੱਚ ਲਾਈਟ ਪੈਂਦੇ ਹੀ ਚਮਕਦੇ ਹਨ, ਜਿਸ ਨਾਲ ਵਾਹਨਾਂ ਦੀ ਉਪਸਥਿਤੀ ਸਪਸ਼ਟ ਹੁੰਦੀ ਹੈ ਅਤੇ ਹਾਦਸਿਆਂ ਤੋਂ ਬਚਾਅ ਹੁੰਦਾ ਹੈ।           ਐਸ.ਐਸ.ਪੀ. ਫਾਜ਼ਿਲਕਾ ਸ਼੍ਰੀ ਵਰਿੰਦਰ ਸਿੰਘ ਬਰਾੜ ਵੱਲੋਂ ਜ਼ਿਲ੍ਹੇ ਦੇ ਵਾਹਨ ਚਾਲਕਾ ਨੂੰ ਅਪੀਲ ਕੀਤੀ ਗਈ ਕਿ ਹਰ ਵਾਹਨ ਚਾਲਕ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਵੇ, ਤਾਂ ਜੋ ਸੜਕਾਂ ਤੇ ਹੋਣ ਵਾਲੇ ਹਾਦਸਿਆਂ ਤੋਂ ਬਚਿਆ ਜਾ ਸਕੇ। ਇਹ ਮੁਹਿੰਮ ਸਿਰਫ ਧੁੰਦ ਦੇ ਮੌਸਮ ਲਈ ਹੀ ਨਹੀਂ ਸਗੋਂ ਹਰ ਸਮੇਂ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਰੂਰੀ ਹੈ। ਇਸ ਮੌਕੇ ਸਥਾਨਕ ਲੋਕਾਂ ਨੇ ਫਾਜ਼ਿਲਕਾ ਪੁਲਿਸ ਦੇ ਇਸ ਉਪਰਾਲੇ ਦੀ ਸਰਾਹਨਾ ਕੀਤੀ ਹੈ ਅਤੇ ਟ੍ਰੈਫਿਕ ਸਟਾਫ ਨਾਲ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਹੈ।

Continue Reading

ਜ਼ਿੰਦਗੀ ਵਿੱਚ ਕੋਈ ਵੀ ਮੁਕਾਮ ਹਾਸਲ ਕਰ ਸਕਦੇ ਨੇ ਦਿਵਿਯਾਂਗ ਬੱਚੇ -ਨਰਿੰਦਰ ਪਾਲ ਸਿੰਘ ਸਵਨਾ 

ਫਾਜ਼ਿਲਕਾ 18 ਜਨਵਰੀ  ਵਿਸ਼ਵ ਦਿਵਿਯਾਂਗ ਦਿਵਸ ਅਤੇ ਵਿਸ਼ਵ ਸੰਕੇਤਕ ਭਾਸ਼ਾ ਦਿਵਸ ਨੂੰ ਸਮਰਪਿਤ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਜਿਲਾ ਪੱਧਰੀ ਸਮਾਗਮ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵੱਜੋਂ ਪਹੁੰਚੇ ਫਾਜਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਿਵਿਯਾਂਗ ਬੱਚੇ ਕਿਸੇ ਤਰ੍ਹਾਂ ਵੀ […]

Continue Reading

ਗਣਤੰਤਰਤਾ ਦਿਵਸ ਸਬੰਧੀ ਸਕੂਲੀ ਵਿਦਿਆਰਥੀਆਂ ਨੇ ਕੀਤੀ ਰਿਹਰਸਲ

ਫ਼ਰੀਦਕੋਟ 18 ਜਨਵਰੀ,2025 ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਵੱਲੋਂ ਨਹਿਰੂ ਸਟੇਡੀਅਮ ਫਰੀਦਕੋਟ ਦਾ ਦੌਰਾ ਕਰਕੇ ਗਣਤੰਤਰਤਾ ਦਿਵਸ ਸਬੰਧੀ ਕਰਵਾਏ ਜਾਣ ਵਾਲੇ ਦੇਸ਼ ਭਗਤੀ ਤੇ ਸੱਭਿਆਚਾਰਕ ਸਮਾਗਮ ਦੀਆਂ ਆਈਟਮਾਂ ਦੀ ਚੋਣ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਸਾਰੀਆਂ ਆਈਟਮਾਂ ਖੁਦ ਵੇਖੀਆਂ ਅਤੇ ਇਨ੍ਹਾਂ ਵਿੱਚ ਹੋਰ ਸੁਧਾਰ ਲਈ ਸੰਬੰਧਿਤ ਵਿਭਾਗਾਂ ਨੂੰ ਮੌਕੇ ਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।   […]

Continue Reading

ਰੋਡ ਸੇਫਟੀ ਜਾਗਰੂਕਤਾ ਲਈ ਨੁਕੜ ਮੀਟਿੰਗ ਕੀਤੀ ਗਈ 

ਫ਼ਰੀਦਕੋਟ 18 ਜਨਵਰੀ,2025 ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਅਤੇ ਜ਼ਿਲਾ ਪੁਲਿਸ ਮੁਖੀ ਡਾ. ਪ੍ਰਗਿਆ ਜੈਨ, ਦੇ ਦਿਸ਼ਾ ਨਿਰਦੇਸ਼ਾ ਹੇਠ ਰੋਡ ਸੇਫਟੀ ਜਾਗਰੂਕਤਾ ਸਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ਟਰੱਕ ਯੂਨੀਅਨ ਫਰੀਦਕੋਟ ਵਿਖੇ ਨੁਕੜ ਮੀਟਿੰਗ ਕੀਤੀ  ਗਈ ।  ਸਹਾਇਕ ਟਰਾਂਸਪੋਰਟ ਅਫਸਰ ਸ.ਜਸਵਿੰਦਰ ਸਿੰਘ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਦੋ ਪਹੀਆ ਵਾਹਨ ਚਲਾਉਣ ਲਈ […]

Continue Reading

ਗਊਸ਼ਾਲਾ ਸੇਵਾ ਸਦਨ ਅੰਨਦਿਆਣਾ ਵਿਖੇ ਗਊਧੰਨ ਭਲਾਈ ਕੈਂਪ ਲਗਾਇਆ ਗਿਆ

ਫ਼ਰੀਦਕੋਟ 18 ਜਨਵਰੀ,2025 ਸ਼੍ਰੀ ਅਸ਼ੋਕ ਕੁਮਾਰ ਸਿੰਗਲਾ  ਚੇਅਰਮੈਨ ਗਊ ਸੇਵਾ ਕਮਿਸ਼ਨ, ਡਾ.ਅਸ਼ੀਸ਼ ਚੁੱਘ ਮੁੱਖ ਕਾਰਜਕਾਰੀ ਅਫਸਰ,ਪੰਜਾਬ ਗਊ ਸੇਵਾ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾ ਹੇਠ ਅਤੇ ਡਾ.ਰਾਜਦੀਪ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ,ਫਰੀਦਕੋਟ  ਦੀ ਅਗਵਾਈ ਵਿੱਚ ਗਊਸ਼ਾਲਾ ਸੇਵਾ ਸਦਨ ਅੰਨਦਿਆਣਾ ਗੇਟ ਫਰੀਦਕੋਟ ਵਿਖੇ ਗਊਧੰਨ ਭਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾ.ਜਸਵਿੰਦਰ ਗਰਗ ਅਸਿਸਟੈਂਟ ਡਾਇਰੈਕਟਰ ਵੱਲੋਂ  ਗਊਸ਼ਾਲਾ ਦੇ […]

Continue Reading

ਨਸ਼ੇ ਤੋਂ ਪੀੜਤ ਲੋਕਾਂ ਦੇ ਇਲਾਜ ਲਈ ਜਿ਼ਲ੍ਹੇ ਵਿਚ 2 ਨਸ਼ਾ ਮੁਕਤੀ ਕੇਂਤਰ ਤੇ 09 ਓਟ ਕਲੀਨਿਕ ਕਾਰਜਸ਼ੀਲ—ਡਾ: ਲਹਿੰਬਰ ਰਾਮ  

ਫਾਜਿ਼ਲਕਾ 18 ਜਨਵਰੀ 2024… ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ੇ ਤੋਂ ਪੀੜਤ ਲੋਕਾਂ ਦਾ ਮੁਫ਼ਤ ਇਲਾਜ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲਈ ਅਜਿਹੇ ਲੋਕਾਂ ਦੇ ਇਲਾਜ ਲਈ ਜਿ਼ਲ੍ਹੇ ਵਿਚ 2 ਨਸ਼ਾ ਮੁਕਤੀ ਕੇਂਦਰ ਅਤੇ 09 ਓਟ ਕਲੀਨਿਕ ਚੱਲ ਰਹੇ ਹਨ। ਇਹ ਜਾਣਕਾਰੀ ਜਿ਼ਲ੍ਹੇ   ਦੇ  ਸਿਵਲ  […]

Continue Reading