ਪੰਜਾਬ ਵਿੱਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨੂੰ ਫੌਜ ਤੇ ਪੁਲਿਸ ‘ਚ ਭਰਤੀ ਲਈ ਦਿੱਤੀ ਸਿਖਲਾਈ

ਚੰਡੀਗੜ੍ਹ, 15 ਜਨਵਰੀ: ਸੂਬੇ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਮਿਸਾਲੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ਼ ਪੰਜਾਬ ਯੂਥ (ਸੀ-ਪਾਈਟ) ਕੈਂਪਾਂ ਰਾਹੀਂ ਪਹਿਲੀ ਵਾਰ 265 ਲੜਕੀਆਂ ਨੂੰ ਫੌਜ, ਸੀ.ਏ.ਪੀ.ਐਫ. ਅਤੇ ਪੰਜਾਬ ਪੁਲਿਸ ਵਿੱਚ ਭਰਤੀ ਲਈ ਸਿਖਲਾਈ ਦਿੱਤੀ ਹੈ। ਇਹ ਜਾਣਕਾਰੀ ਪੰਜਾਬ ਦੇ ਰੋਜ਼ਗਾਰ ਉਤਪਤੀ, […]

Continue Reading

20,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 15 ਜਨਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਲ ਹਲਕਾ ਚੋਗਾਵਾਂ ਵਿਖੇ ਪਟਵਾਰੀ ਵਜੋਂ ਤਾਇਨਾਤ ਹਰਸਿਮਰਤਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ […]

Continue Reading

ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ

ਚੰਡੀਗੜ੍ਹ, 15 ਜਨਵਰੀ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਵਰ੍ਹੇ ਦੀ ਆਮਦ ਮੌਕੇ ਸਰਬੱਤ ਦੇ ਭਲੇ ਲਈ ਤੀਸਰਾ ਧਾਰਮਿਕ ਸਮਾਗਮ ਕਰਵਾਇਆ ਗਿਆ। ਇੱਥੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਸੈਕਟਰ-11 ਦੇ […]

Continue Reading

ਜਲੰਧਰ ਦਿਹਾਤੀ ਪੁਲਿਸ ਨੇ ਅੰਤਰ-ਜ਼ਿਲ੍ਹਾ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ

ਜਲੰਧਰ, 15 ਜਨਵਰੀ, 2025: ਸੰਗਠਿਤ ਵਾਹਨ ਚੋਰੀ ਵਿਰੁੱਧ ਇੱਕ ਵੱਡੀ ਸਫਲਤਾ ਵਿੱਚ, ਜਲੰਧਰ ਦਿਹਾਤੀ ਪੁਲਿਸ ਨੇ ਇੱਕ ਅੰਤਰ-ਜ਼ਿਲ੍ਹਾ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਛੇ ਚੋਰੀ ਹੋਏ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੰਦੀਪ ਸਿੰਘ ਉਰਫ਼ ਸੋਨੀ […]

Continue Reading

ਜਵਾਹਰ ਨਵੋਦਿਆ ਵਿਦਿਆਲਿਆ ਸਲੈਕਸ਼ਨ ਪ੍ਰੀਖਿਆ ਪ੍ਰਬੰਧ ਸਬੰਧੀ ਅਹਿਮ ਮੀਟਿੰਗ 

ਫਿਰੋਜਪੁਰ 15 ਜਨਵਰੀ () ਪੀ.ਐੱਮ. ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਸਲੈਕਸ਼ਨ ਪ੍ਰੀਖਿਆ ਸਬੰਧੀ ਅੱਜ ਜਿਲ੍ਹਾ ਸਿੱਖਿਆ ਅਫਸਰ (ਸੈ:ਸਿ) ਫ਼ਿਰੋਜ਼ਪੁਰ ਸ਼੍ਰੀਮਤੀ ਮੁਨੀਲਾ ਅਰੋੜਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ ਡਾ. ਸਤਿੰਦਰ ਸਿੰਘ ( ਨੈਸ਼ਨਲ ਅਵਾਰਡੀ) ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ।  ਇਸ ਮੌਕੇ ਸ਼੍ਰੀਮਤੀ ਮੁਨੀਲਾ ਅਰੋੜਾ ਨੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਵੱਖ-ਵੱਖ ਸੈਂਟਰਾਂ ਤੇ ਮਿਤੀ 18 ਜਨਵਰੀ 2025 […]

Continue Reading

ਸੜ੍ਹਕ ਹਾਦਸਿਆਂ ਤੋਂ ਬਚਣ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਅਤਿ ਜ਼ਰੂਰੀ-ਕਾਲਾ ਰਾਮ ਕਾਂਸਲ

ਮਾਨਸਾ, 15 ਜਨਵਰੀ:01 ਜਨਵਰੀ ਤੋਂ 31 ਜਨਵਰੀ ਤੱਕ ਮਨਾਏ ਜਾ ਰਹੇ ਸੜ੍ਹਕ ਸੁਰੱਖਿਆ ਮਹੀਨੇ ਤਹਿਤ ਰੀਜ਼ਨਲ ਟਰਾਂਸਪੋਰਟ ਅਫ਼ਸਰ-ਕਮ-ਐਸ.ਡੀ.ਐਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ ਦੀ ਅਗਵਾਈ ਵਿਚ ਰੂਟਸ ਇੰਡੀਆ ਕੰਪਨੀ ਦੇ ਸਹਿਯੋਗ ਨਾਲ ਤਿੰਨ ਕੋਨੀ ਮਾਨਸਾ ਵਿਖੇ ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿੱਥੇ ਲੋੜਵੰਦ ਰਾਹਗੀਰਾਂ ਨੂੰ ਹੈਲਮੇਟ ਵੰਡੇ ਗਏ ਅਤੇ ਚਾਰ ਪਹੀਆ […]

Continue Reading

ਪੇਂਡੂ ਬੇਰੋਜ਼ਗਾਰ ਨੌਜਵਾਨਾ ਲਈ ਡੇਅਰੀ ਫਾਰਮਿੰਗ ਲਈ ਚਾਰ ਹਫ਼ਤੇ ਡੇਅਰੀ ਉੱਦਮ ਸਿਖਲਾਈ ਕੋਰਸ 20 ਜਨਵਰੀ ਤੋਂ 18 ਫਰਵਰੀ ਤੱਕ

ਪਠਾਨਕੋਟ 15 ਜਨਵਰੀ 2025(        ) ਜਿਲ੍ਹਾ ਪਠਾਨਕੋਟ ਨਾਲ ਸਬੰਧਤ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 30 ਦਿਨਾਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 20 ਜਨਵਰੀ 2025 ਤੋਂ 18 ਫਰਵਰੀ 2025 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਅੰਮ੍ਰਿਤਸਰ) ਵਿਖੇ ਚਲਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆ ਸ਼੍ਰੀ ਕਸ਼ਮੀਰ ਸਿੰਘ, ਸੰਯੁਕਤ […]

Continue Reading

ਵਿਧਾਇਕ ਜਲਾਲਾਬਾਦ ਨੇ 31 ਨਵਜਮੀਆਂ ਧੀਆਂ ਦੀਆਂ ਮਾਵਾਂ ਨੂੰ ਬੇਬੀ ਕੇਅਰ ਕਿਟ ਤੇ ਕੰਬਲ ਭੇਂਟ ਕੀਤੇ

ਜਲਾਲਾਬਾਦ, ਫਾਜ਼ਿਲਕਾ, 15 ਜਨਵਰੀਬੇਟੀ ਬਚਾਓ ਬੇਟੀ ਪੜ੍ਹਾਓ ਉਦੇਸ਼ ਦੀ ਪੂਰਤੀ ਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਮੇਂ-ਸਮੇ *ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਪ੍ਰੋਗਰਾਮ ਦਫਤਰ ਵੱਲੋਂ ਜਲਾਲਾਬਾਦ ਵਿਖੇ ਧੀਆਂ ਦੀ ਲੋਹੜੀ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਹਲਕਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ […]

Continue Reading

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤਹਿਤ ਚੋਣ ਕੁਇਜ਼ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾ ਰਿਹੈ ਜਾਗਰੂਕ

ਮੋਗਾ, 15 ਜਨਵਰੀ,ਪੰਜਾਬ ਦੇ ਵਸਨੀਕਾਂ  ਵਿਚ ਵੋਟਰ ਐਜੂਕੇਸ਼ਨ ਅਤੇ ਭਾਗੀਦਾਰੀ ਨੂੰ ਪ੍ਰੋਮੋਟ ਕਰਨ ਲਈ ਮੁੱਖ ਚੋਣ ਅਧਿਕਾਰੀ,ਪੰਜਾਬ ਵੱਲੋਂ ਕਰਵਾਏ ਜਾ ਰਹੇ 15ਵੇਂ ਰਾਸ਼ਟਰੀ ਵੋਟਰ ਦਿਵਸ ਚੋਣ ਕੁਇਜ਼-2025 ਬਾਰੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀ ਅਗਵਾਈ ਹੇਠ ਮੋਗਾ ਦੀਆਂ ਵੱਖ-ਵੱਖ ਵਿਦਿਅਕ ਸੰਸਥਾਵਾਂ, ਸਕੂਲਾਂ, ਕਾਲਜਾਂ, ਕੋਚਿੰਗ ਸੈਂਟਰਾਂ ਦੇ ਵਿਦਿਆਰਥੀਆਂ ਨੂੰ ਇਸ ਵਿਚ ਭਾਗ ਲੈਣ ਲਈ ਜਾਗਰੂਕ […]

Continue Reading

ਡਿਪਟੀ ਕਮਿਸ਼ਨਰ ਵੱਲੋਂ 17 ਜਨਵਰੀ 2025  ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਅਧੀਨ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਛੁੱਟੀ ਦਾ ਐਲਾਨ

   ਮਾਲੇਰਕੋਟਲਾ, 15 ਜਨਵਰੀ :                     ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵੱਜੋਂ ਡਿਪਟੀ ਕਮਿਸ਼ਨਰ  ਡਾ.ਪੱਲਵੀ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਮਿਤੀ 17 ਜਨਵਰੀ 2025 ਦਿਨ ਸੁਕਰਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਯੂਨੀਵਰਸਿਟੀ, ਕਾਲਜ, ਬੈਂਕਾਂ ਆਦਿ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਲੋਕ ਇਸ ਸਮਾਰੋਹ ਵਿੱਚ ਭਾਗ ਲੈ ਸਕਣ। […]

Continue Reading