ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪੰਚਾਇਤ ਤੇ ਬਲਾਕ ਅਫ਼ਸਰਾਂ ਨਾਲ ਕੀਤੀ ਮੀਟਿੰਗ

Politics Punjab

ਪਟਿਆਲਾ, 17 ਮਾਰਚ:
  ਜ਼ਿਲ੍ਹਾ ਯੋਜਨਾ ਕਮੇਟੀ ਦਫ਼ਤਰ ਪਟਿਆਲਾ ਵਿਖੇ ਅੱਜ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਵੱਲੋਂ ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਸ਼ਵਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਰਣਜੀਤ ਸਿੰਘ ਸ਼ੇਰਗਿੱਲ ਅਤੇ ਸਮੂਹ ਬੀ.ਡੀ.ਪੀ.ਓਜ. ਨਾਲ ਮੀਟਿੰਗ ਕੀਤੀ ਗਈ।
  ਮੀਟਿੰਗ ਦੌਰਾਨ ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ। ਜਿਸ ਦੌਰਾਨ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੇ ਕੰਮਾਂ ਬਾਰੇ ਉਨ੍ਹਾਂ ਨੂੰ ਜਾਣੂੰ ਕਰਵਾਇਆ ਗਿਆ।
ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਮੀਟਿੰਗ ਵਿੱਚ ਹਾਜ਼ਰ ਸਮੂਹ ਬੀ.ਡੀ.ਪੀ.ਓਜ. ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਸਮੇਂ ਸਿਰ ਅਤੇ ਸਹੀ ਤਰੀਕੇ ਨਾਲ ਪੂਰਾ ਕਰਨ ਜਿਸ ਨਾਲ ਆਮ ਲੋਕਾਂ ਨੂੰ ਇਨ੍ਹਾਂ ਵਿਕਾਸ ਕੰਮਾਂ ਦਾ ਲਾਭ ਮਿਲ ਸਕੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਪਟਿਆਲਾ ਜ਼ਿਲ੍ਹੇ ਅਧੀਨ ਚੱਲ ਰਹੀਆਂ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪ੍ਰਚਾਰ-ਪ੍ਰਸਾਰ ਕੀਤਾ ਜਾਵੇ ਤਾਂ ਜੋ ਲੋਕ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਲੈ ਸਕਣ।
  ਮੀਟਿੰਗ ਦੌਰਾਨ ਜ਼ਿਲ੍ਹਾ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡਾਂ ਵਿੱਚ ਖੇਡ ਗਰਾਊਂਡ, ਪਾਰਕ, ਜਿੰਮ ਅਤੇ ਹੋਰ ਵਿਕਾਸ ਕਾਰਜ ਲਈ  ਲਈ ਪ੍ਰਪੋਜਲਾਂ ਦੀ ਮੰਗ ਕੀਤੀ ਗਈ ਅਤੇ ਸਰਕਾਰ ਵੱਲੋਂ ਵੱਧ ਤੋਂ ਵੱਧ ਫ਼ੰਡ ਜਾਰੀ ਕਰਵਾਉਣ ਦਾ ਭਰੋਸਾ ਦਿਵਾਇਆ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 30 ਲਾਇਬਰੇਰੀਆਂ ਸਮੂਹ ਜ਼ਿਲ੍ਹੇ ਦੇ ਲੋਕਾਂ ਨੂੰ ਸਪੁਰਦ ਕੀਤੀਆਂ ਜਾ ਰਹੀਆਂ ਹਨ ਇਸ ਦੌਰਾਨ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ, ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਜਸਵਿੰਦਰ ਕੌਰ ਏ.ਆਰ. ਓ, ਬਿਕਰਮਜੀਤ ਸਿੰਘ ਇੰਨਵੈਸਟੀਗੇਟਰ ਆਦਿ ਮੀਟਿੰਗ ਵਿੱਚ ਹਾਜ਼ਰ ਰਹੇ।

Leave a Reply

Your email address will not be published. Required fields are marked *