ਸ੍ਰੀ ਮੁਕਤਸਰ ਸਾਹਿਬ, 05 ਜੁਲਾਈ
ਡਾ: ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫਸਰ, ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸਮੂਹ ਖੇਤੀਬਾੜੀ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਨਰਮੇਂ ਦੀ ਫ਼ਸਲ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਲਈ ਗਈ। ਉਨ੍ਹਾਂ ਦੱਸਿਆ ਕਿ ਜਿ਼ਲ੍ਹੇ ਦੀਆਂ 27 ਪੈਸਟ ਸਰਵੇਲੈਂਸ ਟੀਮਾਂ ਵੱਲੋ ਲਗਾਤਾਰ ਖੇਤਾਂ ਵਿੱਚ ਨਰਮੇਂ ਦੀ ਫ਼ਸਲ ਦਾ ਸਰਵੇਖਣ ਕੀਤਾ ਜਾ ਰਿਹਾ ਹੈ।
ਸਰਵੇਖਣ ਅਨੁਸਾਰ ਅਜੇ ਤੱਕ ਨਰਮੇਂ ਦੀ ਫ਼ਸਲ ਤਸੱਲੀਬਖ਼ਸ਼ ਹੈ ਅਤੇ ਫਸਲ ਉਪਰ ਕਿਸੇ ਵੀ ਕੀਟ ਜਾਂ ਗੁਲਾਬੀ ਸੁੰਡੀ ਦਾ ਹਮਲਾ ਦੇਖਣ ਨੂੰ ਨਹੀਂ ਮਿਲਿਆ। ਉਨ੍ਹਾਂ ਵੱਲੋਂ ਖੇਤੀਬਾੜੀ ਅਧਿਕਾਰੀਆਂ ਨੂੰ ਫ਼ਸਲੀ ਵਿਭਿੰਨਤਾ ਨੂੰ ਉਤਸਾ਼ਹਿਤ ਕਰਨ ਲਈ ਝੋਨੇ ਦੇ ਬਦਲ ਵਜੋਂ ਸਾਉਣੀ ਰੁੱਤ ਦੀਆਂ ਫ਼ਸਲਾਂ ਜਿਵੇਂ ਪਕਾਵੀਂ ਮੱਕੀ ਅਧੀਨ ਰਕਬਾ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਹਦਾਇਤ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਮੱਕੀ ਦੀ ਫ਼ਸਲ ਨੂੰ ਹੋਰ ਜਿ਼ਆਦਾ ਉਤਾਸ਼ਾਹਿਤ ਕਰਨ ਲਈ ਸਾਉਣੀ 2024 ਦੌਰਾਨ ਬੀਜੀ ਜਾਣ ਵਾਲੀ ਪਕਾਵੀਂ ਮੱਕੀ ਪੀ.ਏ.ਯੂ. ਲੁਧਿਆਣਾ ਵੱਲੋਂ ਪ੍ਰਮਾਣਿਤ ਕਿਸਮਾਂ ਦੇ ਬੀਜ਼ ਤੇ ਸਬਸਿਡੀ ਪ੍ਰਾਪਤ ਕਰਨ ਲਈ ਪੰਜਾਬ ਸਰਕਾਰ ਵੱਲੋਂ agrimachinerypb.com ਪੋਰਟਲ ਤੇ ਰਜਿਸਟ੍ਰੇਸ਼ਨ ਜਾਰੀ ਹੈ।
ਪੰਜਾਬ ਸਰਕਾਰ ਵੱਲੋਂ ਹੁਣ ਮੱਕੀ ਬੀਜ਼ ਤੇ ਸਬਸਿਡੀ ਪ੍ਰਾਪਤ ਕਰਨ ਲਈ ਬੀਜ਼ ਦੇ ਖ੍ਰੀਦ ਬਿੱਲਾਂ ਲਈ ਅੰਤਿਮ ਮਿਤੀ 25 ਜੂਨ 2024 ਤੋਂ ਵਧਾ ਕੇ 10 ਜੁਲਾਈ 2024 ਕਰ ਦਿੱਤੀ ਹੈ।
ਉਨ੍ਹਾਂ ਵੱਲੋਂ ਸਮੂਹ ਬਲਾਕ ਖੇਤੀਬਾੜੀ ਅਧਿਕਾਰੀਆਂ ਨੂੰ ਪਕਾਵੀਂ ਮੱਕੀ ਅਧੀਨ ਜਾਰੀ ਕੀਤੇ ਗਏ ਟੀਚੇ ਹਰ ਸੰਭਵ ਯਤਨਾਂ ਨਾਲ ਪੂਰੇ ਕਰਨ ਦੀ ਹਦਾਇਤ ਕੀਤੀ ਗਈ। ਉਨ੍ਹਾਂ ਵੱਲੋਂ ਧਰਤੀ ਹੇਠਲੇ ਬਹੁਮੁੱਲੇ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨ ੂੰ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਹੇਠ ਰਕਬਾ ਲਿਆਉਣ ਲਈ ਕਿਹਾ ਗਿਆ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਜਿ਼ਲ੍ਹੇ ਅੰਦਰ ਹੁਣ ਤੱਕ 62000 ਏਕੜ ਰਕਬੇ ਵਿੱਚ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਕੀਤੀ ਜਾ ਚੁੱਕੀ ਹੈ ਅਤੇ ਸਿੱਧੀ ਬਿਜਾਈ ਦੀ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੋਰਟਲ ਤੇ ਰਜਿਸਟ੍ਰੇਸ਼ਨ ਲਈ ਅੰਤਿਮ ਮਿਤੀ 30 ਜੂਨ 2024 ਤੋਂ ਵਧਾ ਕੇ 15 ਜੁਲਾਈ 2024 ਕਰ ਦਿੱਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਕਿਸਮ ਦੀ ਮੁਸ਼ਕਿਲ ਜਾਂ ਹੋਰ ਜਾਣਕਾਰੀ ਲੈਣ ਲਈ ਆਪਣੇ ਪਿੰਡ ਨਾਲ ਸਬੰਧਤ ਖੇਤੀਬਾੜੀ ਵਿਕਾਸ ਜਾਂ ਵਿਸਥਾਰ ਅਫ਼ਸਰ ਜਾਂ ਬਲਾਕ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਮੀਟਿੰਗ ਵਿੱਚ ਖੇਤੀਬਾੜੀ ਅਧਿਕਾਰੀਆਂ ਨੂੰ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੀਆਂ ਹਦਾਇਤਾਂ


