ਅੰਮ੍ਰਿਤਸਰ 20 ਜੁਲਾਈ 2024 ( ) ਬੀਤੀ ਸ਼ਾਮ ਚੰਡੀਗੜ੍ਹ ਵਿਖੇ ਸਥਿਤ ਮੁੱਖ ਮੰਤਰੀ ਨਿਵਾਸ ਤੇ ਆਮ ਆਦਮੀ ਪਾਰਟੀ ( ਐਸ ਸੀ ਵਿੰਗ ) ਦੇ ਸੂਬਾ ਪ੍ਰਧਾਨ ਅਤੇ ਮਹਿਲਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਵਿੱਚ ਐਸ ਸੀ ਵਿੰਗ ਦੀ ਸੂਬਾ ਕਮੇਟੀ ਦੀ ਇੱਕ ਅਹਿਮ ਮੀਟਿੰਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਹੋਈ ਜਿਸ ਵਿੱਚ ਵਿੰਗ ਵਲੋਂ ਜਿੱਥੇ ਪਾਰਟੀ ਵਲੋਂ ਜਲੰਧਰ ਪੱਛਮੀ ਜ਼ਿਮਨੀ ਚੋਣ ਜਿੱਤਣ ਦੀ ਵਧਾਈ ਦਿੱਤੀ ਉੱਥੇ ਹੀ ਪੰਜਾਬ ਵਿੱਚ ਦਲਿਤ ਸਮਾਜ ਸਬੰਧੀ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਅਤੇ ਦਲਿਤ ਸਮਾਜ ਨੂੰ ਆ ਰਹੀਆਂ ਸਮੱਸਿਆਵਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ । ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਐਸ ਸੀ ਵਿੰਗ ਦੇ ਉਪ ਪ੍ਰਧਾਨ ਸਰੀਰ ਰਵਿੰਦਰ ਹੰਸ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦਲਿਤ ਸਮਾਜ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਬਹੁਤ ਗੰਭੀਰ ਹਨ ਅਤੇ ਉਹਨਾਂ ਵਲੋਂ ਇਹ ਭਰੋਸਾ ਦਿਵਾਇਆ ਗਿਆ ਕਿ ਦਲਿਤ ਸਮਾਜ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇਗਾ । ਇਸ ਮੌਕੇ ਐਸ ਸੀ ਵਿੰਗ ਦੇ ਸੂਬਾ ਉੱਪ ਪ੍ਰਧਾਨ ਰਵਿੰਦਰ ਹੰਸ , ਅਮਰੀਕ ਸਿੰਘ ਬੰਗੜ , ਬਲਜਿੰਦਰ ਸਿੰਘ ਚੌਦਾ , ਗੁਰਜੰਟ ਸਿੰਘ ਸਿਵੀਆ ਸੂਬਾ ਸਕੱਤਰ ਜੱਸੀ ਸੋਹੀਆਂਵਾਲਾ , ਰੋਹਿਤ ਖੋਖਰ , ਨਰਿੰਦਰ ਘਾਗੋ ਅਤੇ ਬਲੌਰ ਸਿੰਘ ਵੀ ਹਾਜ਼ਰ ਸਨ ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਸ ਸੀ ਵਿੰਗ ਪੰਜਾਬ ਨਾਲ ਮੀਟਿੰਗ


