ਸਿਵਲ ਸਰਜਨ ਵੱਲੋਂ ਟੀ.ਬੀ. ਦੇ ਖਾਤਮੇ ਲਈ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੀ ਕੀਤੀ ਅਪੀਲ

Fazilka Politics Punjab

ਫਾਜਿਲਕਾ 19 ਜਨਵਰੀ ( )

ਪੰਜਾਬ ਸਰਕਾਰ ਲੋਕਾਂ ਨੂੰ ਚੰਗੀ ਸਿਹਤ ਘਰਾਂ ਦੇ ਨੇੜੇ ਦੇਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਚਲਾਏ ਜਾ ਰਹੇ ਰਾਸ਼ਟਰੀ ਟੀਬੀ ਮੁਕਤ ਅਭਿਆਨ ਪ੍ਰੋਗਰਾਮ ਅਧੀਨ ਡਾ. ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਜੀ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਸਾਲ 2025 ਤੱਕ ਪੰਜਾਬ ਨੂੰ ਟੀ.ਬੀ. ਮੁਕਤ ਕਰਨ ਦੇ ਟੀਚੇ ਨਾਲ ਪੰਜਾਬ ਵਿੱਚ 100 ਦਿਨਾਂ ਟੀ.ਬੀ. ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਫਾਜ਼ਿਲਕਾ ਜ਼ਿਲ੍ਹੇ ਵਿੱਚ ਇਹ ਮੁਹਿੰਮ ਸਿਵਲ ਸਰਜਨ ਫਾਜਿਲਕਾ ਡਾ. ਚੰਦਰ ਸ਼ੇਖਰ ਕੱਕੜ ਦੀ ਦੇਖ-ਰੇਖ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਹੈ।

ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਰੋਹਿਤ ਗੋਇਲ ਸਹਾਇਕ ਸਿਵਲ ਸਰਜਨ, ਡਾ ਐਰਿਕ ਸੀਨੀਅਰ ਮੈਡੀਕਲ ਅਫ਼ਸਰ ਨੇ ਟੀ.ਬੀ. ਜਾਂਚ (ਸੀ ਬੀ ਨਟ), ਐਕਸ—ਰੇ ਅਤੇ ਜਾਗਰੂਕਤਾ ਵੈਨ ਨੂੰ ਝੰਡੀ ਦੇ ਕੇ ਜਿਲ੍ਹੇ ਦੇ ਵੱਖ ਵੱਖ ਏਰੀਏ ਲਈ ਰਵਾਨਾ ਕੀਤਾ। ਇਸ ਸਮੇਂ ਡਾ. ਰੋਹਿਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਟੀਬੀ ਦੇ ਖਾਤਮੇ ਲਈ ਚਲਾਈ ਜਾ ਰਹੀ ਇਸ ਮੁਹਿੰਮ ਦਾ ਮੁੱਖ ਉਦੇਸ਼ ਟੀਬੀ ਦੇ ਲੁਕੇ ਹੋਏ ਐਕਟਿਵ ਕੇਸਾਂ ਦੀ ਜਲਦੀ ਭਾਲ ਕਰਨਾ ਅਤੇ ਜਲਦੀ ਇਲਾਜ ਕਰਵਾਉਣਾ ਹੈ। ਸਿਹਤ ਵਿਭਾਗ ਦਾ ਫੀਲਡ ਸਟਾਫ਼ ਘਰ ਘਰ ਜਾ ਕੇ ਟੀ.ਬੀ. ਦੇ ਸ਼ੱਕੀ ਮਰੀਜ਼ਾਂ ਦੀ ਭਾਲ ਕਰਕੇ ਇਸ ਵੈਨ ਰਾਹੀਂ ਉਹਨਾਂ ਦੀ ਮੁਫ਼ਤ ਟੈਸਟ ਅਤੇ ਐਕਸ ਰੇ ਕਰਵਾਉਗੇ। ਪਾਜ਼ੇਟਿਵ ਆਉਣ ਤੇ ਸਿਹਤ ਸੰਸਥਾਵਾਂ ਤੋਂ ਮੁਫ਼ਤ ਇਲਾਜ ਸ਼ੁਰੂ ਕੀਤਾ ਜਾਵੇਗਾ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਦੋ ਹਫ਼ਤਿਆਂ ਤੋਂ ਵੱਧ ਖਾਂਸੀ, ਬੁਖਾਰ, ਭਾਰ ਘਟਣਾ, ਭੁੱਖ ਨਾ ਲੱਗਣੀ ਵਰਗੇ ਲੱਛਣ ਆਉਣ ਤਾਂ ਉਹ ਇਨ੍ਹਾਂ ਵੈਨਾਂ ਤੋਂ ਆਪਣੇ ਟੈਸਟ ਜਰੂਰ ਕਰਵਾਉਣ।  ਉਹਨਾਂ ਕਿਹਾ ਕਿ ਸਿਹਤ ਵਿਭਾਗ ਫਾਜਿਲਕਾ ਵੱਲੋਂ ਜਨ ਜਨ ਦਾ ਰੱਖੋ ਧਿਆਨ, ਟੀਬੀ ਮੁਕਤ ਭਾਰਤ ਅਭਿਆਨ ਦਾ ਸੁਪਨਾ ਸਾਕਾਰ ਕਰਨ ਲਈ ਸਖਤ ਮਿਹਨਤ ਕੀਤੀ ਜਾ ਰਹੀ ਹੈ, ਤਾਂ ਜੋ 2025 ਤੱਕ ਜਿਲ੍ਹੇ ਨੂੰ ਟੀਬੀ ਮੁਕਤ ਬਣਾਇਆ ਜਾ ਸਕੇ।  ਉਹਨਾਂ ਦੱਸਿਆ ਕਿ ਇਸ ਵੈਨ ਰਾਹੀਂ ਟੀ.ਬੀ. ਤੋਂ ਬਚਣ ਅਤੇ ਇਲਾਜ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ।

ਡਾ ਕਵਿਤਾ ਸਿੰਘ ਅਤੇ ਡਾ ਐਰਿਕ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਟੀ.ਬੀ. ਦਾ ਇਲਾਜ ਡਾਟਸ ਪ੍ਰਣਾਲੀ ਰਾਹੀ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਉਹਨਾਂ ਅਪੀਲ ਕੀਤੀ ਕਿ ਟੀ.ਬੀ. ਦੇ ਮਰੀਜ ਆਪਣੀ ਦਵਾਈ ਦਾ ਕੋਰਸ ਪੂਰਾ ਕਰਨ,  ਕਿਉਂਕਿ ਇਲਾਜ ਅਧੂਰਾ ਛੱਡਣ ਨਾਲ ਇਹ ਰੋਗ ਦੁਬਾਰਾ ਹੋ ਜਾਂਦਾ ਹੈ ਜੋ ਇਕ ਖਤਰਨਾਕ ਟੀ.ਬੀ. ਹੋਣ ਦਾ ਖਤਰਾ ਰਹਿੰਦਾ ਹੈ ਜਿਸ ਦੇ ਇਲਾਜ ਲਈ ਜਿਆਦਾ ਸਮਾਂ ਦਵਾਈ ਖਾਣੀ ਪੈਂਦੀ ਹੈ। ਉਹਨਾਂ ਦੱਸਿਆ ਕਿ ਟੀ.ਬੀ. ਦੇ ਮਰੀਜਾਂ ਲਈ ਜ਼ਿਆਦਾ ਪ੍ਰੋਟੀਨ ਵਾਲੀਆਂ ਖਾਣ ਪੀਣ ਦੀ ਚੀਜਾਂ ਦੀ ਜ਼ਿਆਦਾ ਜ਼ਰੂਰਤ ਹੁੰਦੀ ਹੈ, ਜੋ ਜਿਲ੍ਹੇ ਵਿੱਚ ਸਮਾਜ ਸੇਵੀ ਸੰਸਥਾਵਾਂ ਅਤੇ ਕਾਰਪੋਰੇਟ ਘਰਾਣਿਆਂ ਵੱਲੋਂ ਸਮੇਂ ਸਮੇਂ ਤੇ ਟੀ.ਬੀ. ਦੇ ਮਰੀਜਾਂ ਨੂੰ ਦਿੱਤੀਆਂ ਜਾਂਦੀਆਂ ਹਨ। ਪੰਜਾਬ ਸਰਕਾਰ ਵੱਲੋਂ ਟੀ.ਬੀ. ਦੇ ਮਰੀਜ਼ਾਂ ਲਈ ਇਲਾਜ ਦੌਰਾਨ 500 ਪ੍ਰਤੀ ਮਹੀਨਾ ਵੀ ਦਿੱਤੇ ਜਾਂਦੇ ਹਨ।

ਸਿਵਲ ਸਰਜਨ ਫਾਜ਼ਿਲਕਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੀਆਂ ਘਰ ਘਰ ਜਾ ਰਹੀਆਂ ਟੀਮਾਂ ਅਤੇ ਇਸ ਵੈਨ ਨੂੰ ਸਹਿਯੋਗ ਦਿੱਤਾ ਜਾਵੇ। ਇਸ ਸਮੇਂ ਡਾ  ਸੁਨੀਤਾ ਕੰਬੋਜ਼, ਵਿਨੋਦ ਖੁਰਾਣਾ, ਰੋਹਿਤ ਸਟੈਨੋ, ਸੁਖਵਿੰਦਰ ਸਿੰਘ, ਅਤਿੰਦਰ ਸਿੰਘ, ਵਿੱਕੀ, ਅਨਿਲ ਹਾਜ਼ਰ ਸਨ।

Leave a Reply

Your email address will not be published. Required fields are marked *