ਹੁਸ਼ਿਆਰਪੁਰ, 07 ਫਰਵਰੀ: ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਦੱਸਿਆ ਕਿ ਦਫ਼ਤਰ ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਵਾਟਰ
ਸਪਲਾਈ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਅਤੇ ਰੈਂਟ//ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ।ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ ਜਿਥੇ ਕਿ ਪਬਲਿਕ ਕੰਮਕਾਜ ਵਾਲੇ ਦਿਨ ਆ ਕੇ ਆਪਣੇ ਬਿੱਲਾਂ ਦੀ ਅਦਾਇਗੀ ਕਰ ਕਰ ਸਕਦੀ ਹੈ। ਉਨ੍ਹਾਂ ਦੱਸਿਆਂ ਕਿ ਪਬਲਿਕ ਦੀ ਸਹੂਲਤ ਲਈ ਕੱਲ੍ਹ 8 ਫਰਵਰੀ 2025 ਦਿਨ ਸ਼ਨੀਵਾਰ ਨੂੰ ਵੀ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 1:00 ਵਜੇ ਤੱਕ ਕਾਊਂਟਰ ਖੁੱਲ੍ਹੇ ਰਹਿਣਗੇ ਜਿਥੇ ਕਿ ਪਬਲਿਕ ਆਪਣਾ ਬਣਦਾ ਕੈਸ਼ ਜਮ੍ਹਾਂ ਕਰਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪਬਲਿਕ ਵਲੋਂ ਕਾਊਂਟਰ ’ਤੇ ਆਪਣਾ ਟੈਕਸ,ਟਰੇਡ ਲਾਇਸੈਂਸ ਅਤੇ ਪਾਣੀ ਅਤੇ ਸੀਵਰੇਜ਼ ਦੇ ਬਿੱਲ ਜਮ੍ਹਾਂ ਕਰਵਾਉਣ ਸਮੇਂ ਘਰ ਦੇ ਬਾਹਰ ਲੱਗੀ ਯੂ.ਆਈ.ਡੀ ਨੰਬਰ ਪਲੇਟ ਦਾ ਵੇਰਵਾ ਵੀ ਲਾਜ਼ਮੀ ਤੌਰ ’ਤੇ ਰਜਿਸਟਰਡ ਕਰਵਾਉਣ।
ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਪਾਣੀ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ : ਡਾ.ਅਮਨਦੀਪ ਕੌਰ


