ਫਾਜ਼ਿਲਕਾ, 14 ਜਨਵਰੀ
ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਅਧਿਕਾਰੀਆਂ, ਦਫਤਰ ਡਿਪਟੀ ਕਮਿਸ਼ਨਰ ਦੀਆਂ ਸਮੂਹ ਸ਼ਾਖਾਵਾਂ ਦੇ ਮੁਖੀਆਂ ਤੇ ਕਰਮਚਾਰੀਆਂ ਨਾਲ ਡੀ ਸੀ ਕੰਪਲੈਕਸ ਵਿਖੇ ਲੋਹੜੀ ਮਨਾਈ| ਇਸ ਮੌਕੇ ਉਨ੍ਹਾਂ ਕਿਹਾ ਕਿ ਲੋਹੜੀ ਦਾ ਤਿਉਹਾਰ ਹਰ ਇਕ ਲਈ ਖੁਸ਼ੀਆਂ ਲੈ ਕੇ ਆਵੇ।
ਲੋਹੜੀ ਦੇ ਪਾਵਨ ਤਿਉਹਾਰ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜਿਥੇ ਲੋਹੜੀ ਦੀ ਨਿਘੀ ਵਧਾਈ ਦਿੱਤੀ ਉਥੇ ਉਨ੍ਹਾਂ ਸਮੂਹ ਹਾਜ਼ਰੀਨ ਨਾਲ ਗੱਲਾਬਾਤਾਂ ਵੀ ਕੀਤੀਆਂ। ਇਸ ਮੌਕੇ ਉਨ੍ਹਾਂ ਸਮੂਹ ਹਾਜ਼ਰੀਨ ਸਟਾਫ ਨੂੰ ਦਫਤਰਾਂ ਵਿਖੇ ਕੰਮ-ਕਾਜ ਨੂੰ ਹੋਰ ਬਿਹਤਰ ਤਰੀਕੇ ਨਾਲ ਕਰਨ ਦੇ ਨਾਲ-ਨਾਲ ਦਫਤਰਾਂ ਵਿਖੇ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਨੂੰ ਸਮੇਂ ਸਿਰ ਜਾਣਕਾਰੀ ਮੁਹੱਈਆ ਕਰਵਾਉਣ ਲਈ ਕਿਹਾ।
ਇਸ ਦੌਰਾਨ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਲੋਹੜੀ ਦੀ ਵਧਾਈ ਦਿੰਦਿਆਂ ਆਸ਼ਵਾਸਨ ਦਿੱਤਾ ਕਿ ਉਹ ਲੋਕਾਂ ਨੂੰ ਦਫਤਰਾਂ ਵਿਖੇ ਕੋਈ ਮੁਸ਼ਕਲ ਨਹੀਂ ਆਉਣ ਦੇਣਗੇ ਅਤੇ ਲੋਕਾਂ ਤੱਕ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਪੁੱਜਦਾ ਕਰਨ ਲਈ ਹਰੇਕ ਸੰਭਵ ਉਪਰਾਲੇ ਕਰਨਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਮਨਦੀਪ ਕੌਰ, ਸੁਪਰਡੰਟ ਪ੍ਰਦੀਪ ਗਖੜ ਤੋਂ ਇਲਾਵਾ ਹੋਰ ਵੱਖ-ਵੱਖ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਵਿਭਾਗੀ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਮਨਾਈ ਲੋਹੜੀ


