ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ’ਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ

Politics Punjab

ਮਾਲੇਰਕੋਟਲਾ 27 ਫਰਵਰੀ :

                     ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਤੇਜ਼ ਕਰਨ ਲਈ ਅਤੇ ਓਟ ਕਲੀਨਿਕਾਂ ਸਬੰਧੀ ਡਿਪਟੀ ਕਮਿਸ਼ਨਰ ਨੇ ਵਿਰਾਜ.ਐਸ.ਤਿੜਕੇ ਸਿਵਲ ਅਤੇ ਪੁਲਿਸ ਪ੍ਰਾਸਾਸ਼ਨ ਦੇ ਪ੍ਰਸਾਸਨਿਕ ਅਧਿਕਾਰੀਆਂ ਦੀ ਮੀਟਿੰਗ ਕੀਤੀ । ਇਸ ਮੌਕੇ ਐਸ.ਡੀ.ਐਮ. ਮਾਲੇਰਕੋਟਲਾ ਹਰਬੰਸ ਸਿੰਘ,ਐਸ.ਡੀ.ਐਮ. ਅਮਰਗੜ੍ਹ ਸੁਰਿੰਦਰ ਕੌਰ,ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ,ਐਸ.ਪੀ ਸਵਰਨਜੀਤ ਕੌਰ,ਸਹਾਇਕ ਸਿਵਲ ਸਰਜ਼ਨ ਡਾ ਸਜ਼ੀਲਾ ਖ਼ਾਨ, ਡਿਪਟੀ ਮੈਡੀਕਲ ਕਮਿਸ਼ਨਰ ਡਾ ਰੇਸ਼ਮਾ ਭੌਰਾ ਤੋਂ ਇਲਾਵਾਂ ਹੋਰ ਸਬੰਧਤ ਅਧਿਕਾਰੀਆਂ ਮੌਜੂਦ ਸਨ ।  

            ਮੀਟਿੰਗ ’ਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਾ ਮੁਕਤ ਸਮਾਜ ਸਿਰਜਣ ਲਈ ਇਸ ਮੁਹਿੰਮ ਦੀ ਸਫ਼ਲਤਾ ਲਈ ਸਮਾਜ ਦੀ ਸਰਗਰਮ ਸ਼ਮੂਲੀਅਤ ਜ਼ਰੂਰੀ ਹੈ।ਇਸ ਮੁਹਿੰਮ ਨੂੰ ਹੋਰ ਪ੍ਰਭਾਵੀ ਢੰਗ ਨਾਲ ਚਲਾਉਣ ਲਈ ਪੁਲਿਸ,ਸਿਵਲ ਅਤੇ ਅਵਾਮ ਦੀ ਸਾਂਝੀ ਯੋਜਨਾ ਤਿਆਰ ਕਰਕੇ ਨਸ਼ਿਆਂ ਵਿਰੁੱਧ ਜ਼ੀਰੋ ਟਾਲੋਰੇਸ਼ਨ ਦੀ ਨੀਤੀ ਅਖਤਿਆਰ ਕੀਤੀ ਜਾਵੇ ।

          ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਨੂੰ ਆਪਣੇ ਅਧਿਕਾਰੀ ਖੇਤਰਾਂ ਅਧੀਨ ਪੈਂਦੇ ਓਟ ਸੈਂਟਰਾਂ ਅਤੇ ਨਸ਼ਾ ਛਡਾਓ ਕੇਂਦਰਾਂ  ਦਾ ਦੌਰਾ ਕਰਕੇ, ਸੈਂਟਰਾਂ ’ਚ ਮਰੀਜ਼ਾਂ ਨੂੰ ਮਿਲ  ਰਹੀਆਂ  ਮੁਢਲੀਆਂ ਸਿਹਤ ਸਹੂਲਤਾਂ ਸਮੇਤ ਦਵਾਈਆਂ, ਸਟਾਫ਼ ਤੇ ਹੋਰ ਲੋੜੀਂਦੀਆਂ ਜ਼ਰੂਰਤਾਂ ਸਬੰਧੀ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਭੇਜਣ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ । ਉਨ੍ਹਾਂ ਇਲਾਜ ਸੇਵਾਵਾਂ ਦੀ ਗੁਣਵੱਤਾ ਨੂੰ ਵਧਾਉਣ ਲਈ ਮਰੀਜ਼ਾਂ ਅਤੇ ਉਨ੍ਹਾਂ ਸਾਕ ਸਬੰਧੀਆਂ ਤੋਂ ਗੁਣਵੰਤਾ ਸਬੰਧੀ ਫੀਡ ਬੈਕ ਲੈਣ ਦੇ ਨਿਰਦੇਸ਼ ਦਿੱਤੇ ।

                 ਉਨ੍ਹਾਂ ਲੋਕਾਂ ਵਿੱਚ ਨਸ਼ਿਆਂ ਦੀ ਦੁਰਵਰਤੋਂ ਦੇ ਨੁਕਸਾਨਦੇਹ ਪ੍ਰਭਾਵਾਂ ਨੂੰ ਉਜਾਗਰ  ਕਰਨ ਲਈ ਜਾਗਰੂਕਤਾ ਕੈਂਪਾਂ ਦਾ ਆਯੋਜਨ ਕਰਨ ਦੀ ਹਦਾਇਤ ਕੀਤੀ । ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਾ ਮੁਕਤ ਸਮਾਜ ਸਿਰਜਣ ਲਈ ਇਸ ਮੁਹਿੰਮ ਦੀ ਸਫ਼ਲਤਾ ਲਈ ਸਮਾਜ ਦੀ ਸਰਗਰਮ ਸ਼ਮੂਲੀਅਤ ਜ਼ਰੂਰੀ ਹੈ।

                 ਉਨ੍ਹਾਂ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ’ਚ ਸ਼ਾਮਲ ਕਰਨ ਦੇ ਮਕਸਦ ਨਾਲ ਸਕਿੱਲ ਡਿਵੈਲਪਮੈਂਟ ਕੋਰਸ ਕਰਵਾਉਣ ਦੀ ਹਿਮਾਆਤ ਵੀ ਕੀਤੀ ।  

Leave a Reply

Your email address will not be published. Required fields are marked *