ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋ ਨਵੇਂ ਸਾਲ ਦੀ ਆਮਦ ਮੌਕੇ ਸੰਗਰੂਰ ਵਾਸੀਆਂ ਨੂੰ ਮੁਬਾਰਕਬਾਦ ਭੇਟ

Politics Punjab Sangrur

ਸੰਗਰੂਰ, 31 ਦਸੰਬਰ –

ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਸੰਦੀਪ ਰਿਸ਼ੀ ਨੇ ਨਵੇਂ ਸਾਲ ਦੀ ਆਮਦ ਮੌਕੇ ਜ਼ਿਲ੍ਹਾ ਸੰਗਰੂਰ ਦੇ ਨਾਗਰਿਕਾਂ ਨੂੰ ਬਿਹਤਰ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਹਨ। ਆਪਣੇ ਵਿਸ਼ੇਸ਼ ਸੰਦੇਸ਼ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੇ ਜ਼ਿਲ੍ਹਾ ਨਿਵਾਸੀਆਂ ਦੀ ਜ਼ਿੰਦਗੀ ਵਿੱਚ ਹੋਰ ਖੁਸ਼ੀਆਂ-ਖੇੜੇ ਅਤੇ ਖੁਸ਼ਹਾਲੀ ਆਉਣ ਦੀ ਕਾਮਨਾ ਕੀਤੀ। 

ਡਿਪਟੀ ਕਮਿਸ਼ਨਰ ਨੇ ਇਨ੍ਹੀਂ ਦਿਨੀਂ ਵਧ ਰਹੀ ਠੰਡ ਕਾਰਨ ਬੱਚਿਆਂ ਅਤੇ ਬਜ਼ੁਰਗਾਂ ਨੂੰ ਸਿਹਤ ਦਾ ਧਿਆਨ ਰੱਖਦੇ ਹੋਏ ਸਾਵਧਾਨੀਆਂ ਵਰਤਣ ਦੀ ਅਪੀਲ ਵੀ ਕੀਤੀ ਹੈ। ਉਹਨਾਂ ਕਿਹਾ ਕਿ ਬਿਮਾਰੀਆਂ ਤੋਂ ਬਚਾਅ ਲਈ ਖੁਦ ਦਾ ਧਿਆਨ ਰੱਖਿਆ ਜਾਣਾ ਬੇਹੱਦ ਜਰੂਰੀ ਹੈ। 

ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਸੰਘਣੀ ਧੁੰਦ ਕਾਰਨ ਸੜਕ ਦੁਰਘਟਨਾਵਾਂ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ ਇਸ ਲਈ ਵਾਹਨ ਚਾਲਕ, ਸੜਕਾਂ ਉੱਤੇ ਵਾਹਨ ਚਲਾਉਂਦੇ ਸਮੇਂ ਵਧੇਰੇ ਚੌਕਸੀ ਵਰਤਣ ਅਤੇ ਵਾਹਨਾਂ ਦੇ ਅੱਗੇ ਫੋਗ਼ ਲਾਈਟਾਂ ਲਗਾਉਣ ਨੂੰ ਤਰਜੀਹ ਦੇਣ।