ਮੋਗਾ, 1 ਮਾਰਚ:
ਜਲ ਜੀਵਨ ਮਿਸ਼ਨ ਦਾ ਮੁੱਖ ਉਦੇਸ਼ ਗ੍ਰਾਮੀਣ ਸਾਰੇ ਘਰਾਂ ਨੂੰ ਵਿਅਕਤੀਗਤ ਘਰੇਲੂ ਟੂਟੀ ਕੁਨੈਕਸ਼ਨਾਂ ਰਾਹੀਂ ਸੁਰੱਖਿਅਤ ਅਤੇ ਉੱਚਿਤ ਪੀਣ ਵਾਲਾ ਪਾਣੀ ਪ੍ਰਦਾਨ ਕਰਨਾ ਹੈ।ਇਸ ਪ੍ਰੋਗਰਾਮ ਤਹਿਤ ਪਾਣੀ ਸੰਭਾਲ, ਮੀਂਹ ਦੇ ਪਾਣੀ ਨੂੰ ਸੰਭਾਲ ਕੇ ਰੀਚਾਰਜ ਕਰਨਾ ਅਤੇ ਮੁੜ ਵੀ ਵਰਤਿਆ ਜਾ ਰਿਹਾ ਹੈ।
ਪੰਜਾਬ ਸਰਕਾਰ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਮੋਗਾ ਅਧੀਨ ਜਲ ਜੀਵਨ ਮਿਸ਼ਨ ਮੱਦ ਅਧੀਨ ਸਾਲ 2019-20 ਤੋਂ ਹੁਣ ਤੱਕ ਪੇਂਡੂ ਜਲ ਸਪਲਾਈ ਸਕੀਮਾਂ ਅਧੀਨ ਲਗਭਗ 2205.03 ਲੱਖ ਰੁਪਏ ਦੇ ਕੰਮ ਕਰਵਾਏ ਗਏ ਹਨ। ਇਹ ਕੰਮ ਜ਼ਿਲ੍ਹਾ ਵਾਟਰ ਅਤੇ ਸੈਨੀਟੇਸ਼ਨ ਕਮੇਟੀ ਵੱਲੋਂ ਮਨਜੂਰੀ ਲੈਣ ਉਪਰੰਤ ਕਰਵਾਏ ਗਏ।
ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਕੰਮਾਂ ਨਾਲ ਪਿੰਡ ਵਾਸੀਆਂ ਨੂੰ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਇਆ ਗਿਆ ਅਤੇ ਸਾਰੇ ਘਰਾਂ ਨੂੰ ਫੰਕਸ਼ਨਲ ਹਾਉਸਹੋਲਡ ਟੈਪ ਕੁਨੈਕਸ਼ਨ ਰਾਹੀਂ ਹਰ ਗ੍ਰਾਮੀਣ ਪਰਿਵਾਰ ਨੂੰ ਪ੍ਰਤੀ ਵਿਅਕਤੀ ਪ੍ਰਤੀ ਦਿਨ 70 ਲੀਟਰ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਗਈ।
ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਸਬੰਧਤ ਵਿਭਾਗਾਂ ਨਾਲ ਮੀਟਿੰਗ ਜਰੀਏ ਰੀਵਿਊ ਕੀਤਾ। ਉਨ੍ਹਾਂ ਇਸ ਸਕੀਮ ਤਹਿਤ ਲਗਾਏ ਗਏ ਪਾਣੀ ਦੇ ਕੁਨੈਕਸ਼ਨਾਂ ਸਬੰਧੀ ਰੀਵਿਊ ਰਿਪੋਰਟ ਲਈ। ਉਨ੍ਹਾਂ ਸਬੰਧਤ ਨੂੰ ਹਦਾਇਤ ਕੀਤੀ ਕਿ ਸਕੀਮ ਤਹਿਤ ਕਿਸੇ ਵੀ ਗ੍ਰਾਮੀਣ ਖੇਤਰ ਦੇ ਪਾਣੀ ਦੀ ਸਪਲਾਈ ਪ੍ਰਭਾਵਿਤ ਨਹੀਂ ਹੋਣੀ ਚਾਹੀਦੀ ਲੋਕਾਂ ਨੂੰ ਨਿਰੰਤਰ ਸ਼ੁੱਧ ਤੇ ਸਾਫ਼ ਸੁਥਰਾ ਜਲ ਮੁਹੱਈਆ ਕਰਵਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜਲ ਜੀਵਨ ਮਿਸ਼ਨ ਨੂੰ ਚਾਰ ਸੰਸਥਾਗਤ ਵਿਧੀਆਂ ਰਾਹੀਂ ਰਾਸ਼ਟਰੀ ਪੱਧਰ, ਰਾਜ ਪੱਧਰ, ਜ਼ਿਲ੍ਹਾ ਪੱਧਰ, ਪਿੰਡ ਪੱਧਰ ਤੇ ਲਾਗੂ ਕੀਤਾ ਗਿਆ ਹੈ। ਰਾਸ਼ਟਰੀ ਜਲ ਜੀਵਨ ਮਿਸ਼ਨ ਦਾ ਉਦੇਸ਼ ਜਨ ਭਾਗੀਦਾਰੀ ਬਣਾਉਂਦਿਆਂ ਲੋਕਾਂ ਦਾ ਜੀਵਨ ਬਦਲਣਾ ਹੈ।
ਜਲ ਜੀਵਨ ਮਿਸ਼ਨ ਤਹਿਤ ਮੋਗਾ ਵਿੱਚ ਕਰਵਾਏ 2205.03 ਲੱਖ ਰੁਪਏ ਦੇ ਵਿਕਾਸ ਕਾਰਜ


