ਅਬੋਹਰ 30 ਮਈ
ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਕਮ ਜਿਲਾ ਚੋਣ ਅਫਸਰ ਡਾ ਸੇਨੂੰ ਦੁੱਗਲ ਨੇ ਅੱਜ ਅਬੋਹਰ ਅਤੇ ਬਲੂਆਣਾ ਵਿਧਾਨ ਸਭਾ ਹਲਕਿਆਂ ਦੇ ਪੋਲਿੰਗ ਸਟਾਫ ਦੇ ਰਵਾਨਗੀ ਸਥਾਨ ਅਤੇ ਕਾਊਂਟਿੰਗ ਸੈਂਟਰਾਂ ਦਾ ਦੌਰਾ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ।
ਇਸ ਮੌਕੇ ਉਨਾਂ ਨੇ ਇੱਥੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਅਮਰਿੰਦਰ ਸਿੰਘ ਮੱਲੀ ਜੋ ਕਿ ਬੱਲੂਆਣਾ ਦੇ ਸਹਾਇਕ ਰਿਟਰਨਿੰਗ ਅਫਸਰ ਹਨ ਅਤੇ ਅਬੋਹਰ ਦੇ ਐਸਡੀਐਮ ਸ੍ਰੀ ਪੰਕਜ ਬੰਸਲ ਨਾਲ ਬੈਠਕ ਕਰਕੇ ਮਤਦਾਨ ਵਾਲੇ ਦਿਨ ਪੋਲਿੰਗ ਬੂਥਾਂ ਤੇ ਸਾਰੀਆਂ ਮੁਢਲੀਆਂ ਸਹੂਲਤਾਂ ਮੁਹਈਆ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ । ਉਹਨਾਂ ਨੇ ਕਿਹਾ ਕਿ ਗਿਣਤੀ ਕੇਂਦਰਾਂ ਤੇ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾਣ ਅਤੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣ । ਇਸ ਦੌਰਾਨ ਉਹਨਾਂ ਦੇ ਨਾਲ ਵਧੀਕ ਜ਼ਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।।
ਜ਼ਿਲਾ ਚੋਣ ਅਫਸਰ ਵੱਲੋਂ ਅਬੋਹਰ ਦੇ ਗਿਣਤੀ ਕੇਂਦਰਾਂ ਅਤੇ ਡਿਸਪੈਚ ਸੈਂਟਰਾਂ ਦਾ ਦੌਰਾ


