ਸਰਕਾਰੀ ਕਾਲਜ ਰੋਪੜ ਵਿਖੇ ਜਿਲ੍ਹਾ ਪੱਧਰੀ ਵਿਕਸਿਤ ਭਾਰਤ ਯੂਥ ਪਾਰਲੀਮੈਂਟ ਆਯੋਜਿਤ 

Politics Punjab Rupnagar

ਰੂਪਨਗਰ, 21 ਮਾਰਚ: ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਨਹਿਰੂ ਯੁਵਾ ਕੇਂਦਰਾ, ਰੂਪਨਗਰ ਦੇ ਸਹਿਯੋਗ ਨਾਲ ਕੌਮੀ ਸੇਵਾ ਯੋਜਨਾ ਯੂਨਿਟ ਵੱਲੋਂ ਜਿਲ੍ਹਾ ਪੱਧਰੀ ਵਿਕਸਿਤ ਭਾਰਤ ਯੂਥ ਪਾਰਲੀਮੈਂਟ ਆਯੋਜਿਤ ਕੀਤੀ ਗਈ। ਜਿਸਦਾ ਉਦੇਸ਼ 2047 ਤੱਕ ਭਾਰਤ ਨੂੰ ਵਿਕਸਿਤ ਦੇਸ਼ ਬਣਾਉਣ ਲਈ ਨੌਜਵਾਨਾਂ ਦੀ ਸੋਚ ਅਤੇ ਯੋਗਦਾਨ ਨੂੰ ਅੱਗੇ ਲਿਆਉਣ ਲਈ ਮੰਚ ਪ੍ਰਦਾਨ ਕਰਨਾ ਹੈ। 

ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਸਰਕਾਰ ਵੱਲੋਂ ਨੌਜਵਾਨਾਂ ਲਈ ਕਰਵਾਏ ਜਾ ਰਹੇ ਅਜਿਹੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਆਏ ਮਹਿਮਾਨਾਂ, ਪ੍ਰਤੀਯੋਗੀ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਜੀ ਆਇਆ ਕਿਹਾ। ਉਹਨਾਂ ਨੇ ਕਿਹਾ ਕਿ ਇਹ ਮੰਚ ਨੌਜਵਾਨਾਂ ਨੂੰ ਲੋਕਤੰਤਰ ਵਿੱਚ ਵਿਸ਼ਵਾਸ ਅਤੇ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕਰੇਗਾ। 

ਯੂਥ ਪਾਰਲੀਮੈਂਟ ਦੇ ਕੋਆਰਡੀਨੇਟਰ ਪ੍ਰੋ. ਜਗਜੀਤ ਸਿੰਘ ਨੇ ਦੱਸਿਆ ਕਿ ਜਿਲ੍ਹਾ ਪੱਧਰੀ ਯੂਥ ਪਾਰਲੀਮੈਂਟ ਵਿੱਚ ਜਿਲ੍ਹਾ ਰੂਪਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਕੁੱਲ 480 ਨੌਜਵਾਨਾਂ ਨੇ ‘ਮਾਈ ਭਾਰਤ ਪੋਰਟਲ’ ’ਤੇ ਆਪਣੀ ਰਜਿਸਟਰੇਸ਼ਨ ਕਰਵਾਈ, ਜਿਸ ਵਿੱਚੋ 150 ਨੌਜਵਾਨਾਂ ਨੂੰ ਜਿਲ੍ਹਾਂ ਪੱਧਰ ‘ਤੇ ‘ਇੱਕ ਰਾਸ਼ਟਰ ਇੱਕ ਚੋਣ’ ਵਿਸ਼ੇ ਉੱਪਰ ਚਰਚਾ ਕਰਨ ਮੌਕਾ ਦਿੱਤਾ ਗਿਆ, ਜਿਸ ਵਿੱਚੋਂ 10 ਨੌਜਵਾਨਾਂ ਦੀ ਚੋਣ ਕੀਤੀ ਗਈ ਜੋ ਕਿ ਰਾਜ ਪੱਧਰੀ ਯੂਥ ਪਾਰਲੀਮੈਂਟ ਵਿੱਚ ਭਾਗ ਲੈਣਗੇ। 

ਚਰਚਾ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਜੱਜਮੈਂਟ ਕਰਨ ਦੀ ਭੂਮਿਕਾ ਡਾ. ਜਸਪਾਲ ਸਿੰਘ, ਡਾ. ਜਸਵੰਤ ਕੌਰ ਸੈਣੀ, ਪ੍ਰੋ. ਮੀਨਾ ਕੁਮਾਰੀ, ਡਾ. ਨਿਰਮਲ ਸਿੰਘ ਬਰਾੜ, ਪ੍ਰੋ. ਨਤਾਸ਼ਾ ਕਾਲੜਾ ਨੇ ਨਿਭਾਈ। ਮੰਚ ਸੰਚਾਲਨ ਪ੍ਰੋ. ਰਵਨੀਤ ਕੌਰ, ਪ੍ਰੋ. ਲਵਲੀਨ ਵਰਮਾਂ ਨੇ ਕੀਤਾ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਚੰਦਰਗੁਪਤ, ਪ੍ਰੋ. ਕੁਲਦੀਪ ਕੌਰ, ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਤਰਨਜੋਤ ਕੌਰ, ਪ੍ਰੋ. ਮਨਦੀਪ ਕੌਰ, ਡਾ. ਕੀਰਤੀ ਭਾਗੀਰਥ, ਪ੍ਰੋ. ਕੁਲਵਿੰਦਰ ਕੌਰ, ਪ੍ਰੋ. ਰੇਨੂ, ਪ੍ਰੋ. ਰਿਤੂ ਅਤੇ ਸ਼੍ਰੀ ਦਲੀਪ ਕੁਮਾਰ ਨੇ ਅਹਿਮ ਸਹਿਯੋਗ ਦਿੱਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਸੁਖਜਿੰਦਰ ਕੌਰ, ਕਾਲਜ ਕੌਂਸਲ ਮੈਂਬਰ ਪ੍ਰੋ. ਹਰਜੀਤ ਸਿੰਘ, ਕਾਲਜ ਬਰਸਰ ਡਾ. ਦਲਵਿੰਦਰ ਸਿੰਘ, ਪ੍ਰੋ. ਅਰਵਿੰਦਰ ਕੌਰ ਅਤੇ ਡਾ. ਜਤਿੰਦਰ ਕੁਮਾਰ ਆਦਿ ਸਟਾਫ ਵੀ ਹਾਜ਼ਰ ਸਨ।

Leave a Reply

Your email address will not be published. Required fields are marked *