ਸ੍ਰੀ ਮੁਕਤਸਰ ਸਾਹਿਬ 24 ਦਸੰਬਰ
ਸ੍ਰੀ ਰਾਜੇਸ਼ ਤ੍ਰਿਪਾਠੀ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਈ. ਗਵਰਨੈਂਸ ਸੁਸਾਇਟੀ ਪ੍ਰਸ਼ਾਸ਼ਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਮੋਹਾਲੀ ਵੱਲੋਂ ਜਾਰੀ ਪੱਤਰ ਅਨੁਸਾਰ ਜਿਨ੍ਹਾਂ ਅਸਲਾ ਧਾਰਕਾਂ ਨੇ ਮਿਤੀ 1 ਜਨਵਰੀ 2020 ਤੋਂ ਬਾਅਦ ਆਪਣੇ ਅਸਲਾ ਲਾਇਸੰਸ ਸਬੰਧੀ ਈ- ਸੇਵਾ ਸਾਫਟਵੇਅਰ ਵਿੱਚ ਕੋਈ ਸਰਵਿਸ ਪ੍ਰਾਪਤ ਨਹੀਂ ਕੀਤੀ ਤਾਂ ਉਹ ਤੁਰੰਤ ਆਪਣਾ ਅਸਲਾ ਲਾਇਸੰਸ ਨਵੀਨ ਕਰਵਾਉਣ ਜਾਂ ਕੈਂਸਲ ਜਾਂ ਮ੍ਰਿਤਕ ਅਸਲਾ ਲਾਇਸੰਸ ਤੇ ਦਰਜ਼ ਅਸਲੇ ਸਬੰਧੀ ਨਿਪਟਾਰਾ ਕਰਵਾਉਣ ਲਈ 31 ਦਸੰਬਰ 2024 ਤੱਕ ਹਰ ਹਾਲਤ ਵਿੱਚ ਨਜ਼ਦੀਕੀ ਸੇਵਾ ਕੇਂਦਰ ਪਾਸ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਤਾਂ ਜੋ ਉਹਨਾਂ ਨੂੰ ਭਵਿੱਖ ਵਿੱਚ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਹਨਾਂ ਅੱਗੇ ਦੱਸਿਆ 01.01.2025 ਤੋਂ ਬਾਅਦ ਉਹਨਾਂ ਅਸਲਾ ਲਾਇਸੰਸ ਤੇ ਕੋਈ ਸਰਵਿਸ ਅਪਲਾਈ ਨਹੀ ਹੋ ਸਕੇਗੀ ਜਿਸ ਕਰਕੇ ਸਬੰਧਿਤ ਅਸਲਾ ਲਾਇਸੰਸ ਤੁਰੰਤ ਕੈਂਸਲ ਕਰਨ ਸਬੰਧੀ ਕਾਰਵਾਈ ਕੀਤੀ ਜਾਵੇਗੀ।