ਮਾਘੀ ਰੋਡ ਤੇ ਖੜ੍ਹੇ ਗੰਦੇ ਪਾਣੀ ਦੀ ਕਰਵਾਈ ਗਈ ਨਿਕਾਸੀ-ਈ.ਓ.

Fatehgarh Sahib Politics Punjab

ਅਮਲੋਹ/ਫ਼ਤਹਿਗੜ੍ਹ ਸਾਹਿਬ, 29 ਜਨਵਰੀ:

          ਮਾਘੀ ਰੋਡ ਅਮਲੋਹ ਵਿਖੇ ਖੜ੍ਹੇ ਗੰਦੇ ਪਾਣੀ ਖੜ੍ਹਾ ਹੋਣ ਸਬੰਧੀ ਮਾਮਲਾ ਧਿਆਨ ਵਿੱਚ ਆਉਂਦੇ ਹੀ ਕੌਂਸਲ ਦੀ ਟੀਮ ਭੇਜ ਕੇ ਗੰਦੇ ਪਾਣੀ ਦੀ ਨਿਕਾਸੀ ਕਰਵਾ ਦਿੱਤੀ ਗਈ ਹੈ ਤਾਂ ਜੋ ਸਕੂਲ ਪੜ੍ਹਨ ਲਈ ਆਉਣ ਵਾਲੇ ਬੱਚਿਆਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਹ  ਜਾਣਕਾਰੀ ਨਗਰ ਕੌਂਸਲ ਅਮਲੋਹ ਦੇ ਕਾਰਜ ਸਾਧਕ ਅਫਸਰ ਬਲਜਿੰਦਰ ਸਿੰਘ ਨੇ ਦਿੱਤੀ।

          ਕਾਰਜ ਸਾਧਕ ਅਫਸਰ ਨੇ ਕਿਹਾ ਕਿ ਮਾਘੀ ਰੋਡ ਵਿਖੇ ਲੋਕਾਂ ਵੱਲੋਂ ਪਲਾਸਟਿਕ ਦੇ ਲਿਫਾਫਿਆਂ ਵਿੱਚ ਕੂੜਾ ਪਾ ਕੇ ਨਾਲੀਆਂ ਵਿੱਚ ਸੁੱਟ ਦਿੰਦੇ ਹਨ ਜਿਸ ਕਾਰਨ ਸੜ੍ਹਕ ਤੇ ਪਾਣੀ ਜਾਮ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਕੌਂਸਲ ਵੱਲੋਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਆਪਣੇ ਘਰਾਂ ਦਾ ਕੂੜਾ ਨਗਰ ਕੌਂਸਲ ਦੀਆਂ ਘਰਾਂ ਵਿੱਚੋਂ ਕੂੜਾ ਇਕੱਤਰ ਕਰਨ ਵਾਲੀਆਂ ਟੀਮਾਂ ਨੂੰ ਹੀ ਦਿੱਤਾ ਜਾਵੇ ਅਤੇ ਪਲਾਸਟਿਕ ਦੇ ਲਿਫਾਫਿਆਂ ਵਿੱਚ ਕੂੜਾ ਪਾ ਕੇ ਸੜ੍ਹਕਾਂ ਤੇ ਨਾ ਸੁੱਟਿਆ ਜਾਵੇ ਤਾਂ ਜੋ ਸ਼ਹਿਰ ਦੇ ਲੋਕਾਂ ਨੂੰ ਗੰਦੇ ਪਾਣੀ ਕਾਰਨ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

          ਈ.ਓ. ਬਲਜਿੰਦਰ ਸਿੰਘ ਨੇ ਦੱਸਿਆ ਕਿ ਨਗਰ ਕੌਂਸਲ ਵੱਲੋਂ ਕੂੜਾ ਕਰਕਟ ਸਬੰਧੀ ਐਮ.ਆਰ.ਐਫ. ਸ਼ੈੱਡ ਬਣਾਇਆ ਗਿਆ ਹੈ ਜਿਥੇ ਕਿ ਗਿੱਲ੍ਹੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕੀਤਾ ਜਾਂਦਾ ਹੈ ਅਤੇ ਲੋਕਾਂ ਦੇ ਘਰਾਂ ਦਾ ਕੂੜਾ ਇਕੱਤਰ ਕਰਨ ਲਈ ਕੌਂਸਲ ਦੇ ਸਫਾਈ ਕਰਮਚਾਰੀ ਡੋਰ ਟੂ ਡੋਰ ਕੂੜਾ ਇਕੱਤਰ ਕਰਦੇ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਦੀ ਸਾਫ ਸਫਾਈ ਲਈ ਨਗਰ ਕੌਂਸਲ ਵੱਲੋਂ ਚਲਾਈ ਜਾ ਰਹੀ ਸਵੱਛਤਾ ਮੁਹਿੰਮ ਵਿੱਚ ਵੱਧ ਤੋਂ ਵੱਧ ਯੋਗਦਾਨ ਦਿੱਤਾ ਜਾਵੇ ਤਾਂ ਜੋ ਸ਼ਹਿਰ ਦੀ ਦਿੱਖ ਨੂੰ ਖੂਬਸੂਰਤ ਬਣਾਇਆ ਜਾ ਸਕੇ।