ਵਿਧਾਇਕ ਸਿੱਧੂ ਦੀ ਅਗਵਾਈ ‘ਚ ਨਿਊ ਜਨਤਾ ਨਗਰ ਵਿਖੇ ‘ਫੈਕਟਰੀ ਲਾਇਸੈਂਸ’ ਕੈਂਪ ਆਯੋਜਿਤ

Ludhiana Politics Punjab

ਲੁਧਿਆਣਾ, 17 ਮਾਰਚ (000) –  ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਹੇਠ ਨਿਊ ਜਨਤਾ ਨਗਰ ਵਿਖੇ ਫੈਕਟਰੀ ਲਾਇਸੈਂਸ ਕੈਂਪ ਦਾ ਆਯੋਜਨ ਕੀਤਾ।

ਸਥਾਨਕ ਗੁਰਦੁਆਰਾ ਸ਼੍ਰੀ ਨਾਮ ਸਿਮਰਨ ਸਾਹਿਬ, ਗਲੀ ਨੰਬਰ 1 ਵਿਖੇ ਕੈਂਪ ਦੌਰਾਨ ਵਿਧਾਇਕ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਸਨੀਕਾਂ ਨੂੰ ਸੁਚਾਰੂ, ਨਿਰਵਿਘਨ ਤੇ ਪਾਰਦਰਸ਼ੀ ਪ੍ਰਸ਼ਾਸ਼ਕੀ ਸੇਵਾਵਾਂ ਘਰ ਦੀਆਂ ਬਰੂਹਾਂ ‘ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਇਹ ਵਿਸੇ਼ਸ਼ ਕੈਂਪ ਲਗਾਏ ਜਾ ਰਹੇ ਹਨ।

ਵਿਧਾਇਕ ਸਿੱਧੂ ਵੱਲੋਂ ਮੋਬਾਇਲ ਦਫ਼ਤਰ ਵੈਨ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਜਿਨ੍ਹਾਂ ਦਾ ਮੋਕੇ ‘ਤੇ ਹੀ ਨਿਪਟਾਰਾ ਵੀ ਕੀਤਾ ਗਿਆ। ਇਸ ਵਿਸ਼ੇਸ਼ ਕੈਂਪ ਮੌਕੇ ਮਾਲ ਵਿਭਾਗ, ਖੁਰਾਕ ਸਪਲਾਈ ਵਿਭਾਗ, ਪੀ.ਐਸ.ਪੀ.ਸੀ.ਐਲ., ਨਗਰ ਨਿਗਮ ਤੋਂ ਇਲਾਵਾ ਹੋਰ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ ਤਾਂ ਜਿਨ੍ਹਾਂ ਲੋਕਾਂ ਨੂੰ ਲਾਇਸੰਸ ਅਪਲਾਈ ਕਰਨ ਮੌਕੇ ਦਰਪੇਸ਼ ਮੁਸ਼ਕਿਲਾਂ ਦਾ ਤੁਰੰਤ ਨਿਬੇੜਾ ਵੀ ਕੀਤਾ।

ਵਿਧਾਇਕ ਸਿੱਧੂ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ, ਆਉਣ ਵਾਲੇ ਸਮੇਂ ਵਿੱਚ ਅਜਿਹੇ ਹੋਰ ਕੈਂਪ ਲਗਾਏ ਜਾਣਗੇ ਤਾਂ ਜੋ ਲੋਕਾਂ ਦੀ ਖੱਜਲ ਖੁਆਰੀ ਘੱਟਣ ਦੇ ਨਾਲ-ਨਾਲ ਕੀਮਤੀ ਸਮੇਂ ਦੀ ਵੀ ਬੱਚਤ ਕੀਤੀ ਜਾ ਸਕੇ।

ਇਸ ਮੌਕੇ ਵਾਰਡ ਨੰਬਰ 42 ਤੋਂ ਕੌਂਸਲਰ ਜਗਮੀਤ ਸਿੰਘ ਨੋਨੀ ਤੋਂ ਇਲਾਵਾ ਹਲਕੇ ਦੇ ਲੋਕ ਵੀ ਮੌਜੂਦ ਸਨ।

ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਅਤੇ ਭ੍ਰਿਸ਼ਟਾਚਾਰ ਮੁਕਤ ਮਾਹੌਲ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ। 

Leave a Reply

Your email address will not be published. Required fields are marked *