ਤੇਲ ਬੀਜ ਫਸਲਾਂ ਅਤੇ ਫਸਲੀ ਵਿਭਿੰਨਤਾ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ

Faridkot Politics Punjab

ਫਰੀਦਕੋਟ 19 ਮਾਰਚ 2025 () ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਗੁਰਪ੍ਰੀਤ ਸਿੰਘ ਦੀ ਪ੍ਰਧਾਨਗੀ ਵਿੱਚ ਪਿੰਡ ਕੋਟ ਸੁਖੀਆ ਵਿਖੇ ਤੇਲ ਬੀਜ ਫਸਲਾਂ ਅਤੇ ਫਸਲੀ ਵਿਭਿੰਨਤਾ ਸਬੰਧੀ ਕਿਸਾਨ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ। ਜਿਸ ਵਿੱਚ ਲਗਭਗ 90 ਕਿਸਾਨਾਂ ਨੇ ਭਾਗ ਲਿਆ। ਕੈਂਪ ਦੌਰਾਨ ਡਾ.ਰਾਜਵੀਰ ਸਿੰਘ ਏਡੀਓ ਵੱਲੋਂ ਕਿਸਾਨਾਂ ਨੂੰ ਕਣਕ ਅਤੇ ਸਰੋਂ ਦੀ ਫਸਲ ਸਬੰਧੀ ਜਾਣਕਾਰੀ ਦਿੱਤੀ ਗਈ।

          ਉਨ੍ਹਾਂ ਵੱਲੋਂ ਕਿਸਾਨਾਂ ਨੂੰ ਗਰਮੀ ਜਿਆਦਾ ਹੋਣ ਕਾਰਨ ਕਣਕ ਦੀ ਫਸਲ ਨੂੰ ਹਲਕਾ ਪਾਣੀ ਦੇਣ ਦੀ ਸਲਾਹ ਦਿੱਤੀ ਗਈ। ਡਾਕਟਰ ਰੁਪਿੰਦਰ ਸਿੰਘ ਟਰੇਨਿੰਗ ਅਫਸਰ ਵੱਲੋਂ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੀ ਪਰਖ ਸਬੰਧੀ ਜਾਣੂ ਕਰਵਾਇਆ । ਕਿਸਾਨਾਂ ਨੂੰ ਆਪਣੀ ਕਣਕ ਦੀ ਫਸਲ ਵੱਢਣ ਤੋਂ ਬਾਅਦ ਮਿੱਟੀ ਦੇ ਸੈਂਪਲ ਲੈਣ ਲਈ ਪ੍ਰੇਰਿਆ ਗਿਆ।

ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਕਰਨ ਲਈ ਜਾਣੂ ਕਰਵਾਇਆ ਗਿਆ। ਕਿਸਾਨਾਂ ਨੂੰ ਆਪਣਾ ਥੋੜਾ-ਥੋੜਾ ਰਕਬਾ ਝੋਨੇ ਕਣਕ ਦੇ ਰਕਬੇ ਵਿੱਚੋਂ ਕੱਢ ਕੇ ਦਾਲਾਂ ਅਤੇ ਤੇਲ ਬੀਜ ਫਸਲਾਂ ਹੇਠ ਬੀਜਣ ਲਈ ਪ੍ਰੇਰਿਆ ਗਿਆ। ਇਸ ਤੋਂ ਇਲਾਵਾ ਕਿਸਾਨਾਂ ਨੂੰ ਕਣਕ ਵੱਢਣ ਤੋਂ ਬਾਅਦ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਵੀ ਪ੍ਰੇਰਿਆ ਗਿਆ। ਇਸ ਕੈਂਪ ਵਿੱਚ ਆਰਜੀਆਰ ਸੈਲ ਫਰੀਦਕੋਟ ਵੱਲੋਂ ਵੀ ਸ਼ਿਰਕਤ ਕੀਤੀ ਗਈ ਅਤੇ ਆਪਣੀਆਂ ਸਕੀਮਾਂ ਸਬੰਧੀ ਜਾਣੂ ਕਰਾਇਆ ਗਿਆ।

ਇਸ ਮੌਕੇ ਸੁਖਦੀਪ ਸਿੰਘ ਏਐਸਆਈ , ਦਵਿੰਦਰ ਪਾਲ ਸਿੰਘ ਗਰੇਵਾਲ, ਆਰਜੀਆਰ ਸੈਲ ਫਰੀਦਕੋਟ , ਏ.ਐਸ.ਆਈ ਰਣਬੀਰ ਸਿੰਘ, ਬਲਦੇਵ ਕੁਮਾਰ, ਸ਼ਾਮ ਸਿੰਘ, ਚਮਕੌਰ ਸਿੰਘ ਪਰਵਿੰਦਰ ਸਿੰਘ ਪ੍ਰੇਮ ਸਿੰਘ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *