ਸ੍ਰੀ ਮੁਕਤਸਰ ਸਾਹਿਬ 27 ਜੂਨ
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈਏਐਸ ਨੇ ਦੱਸਿਆ ਹੈ ਕਿ ਮਾਨਸੂਨ ਸੀਜਨ 2024 ਦੇ ਮੱਦੇ ਨਜ਼ਰ ਅਗੇਤੇ ਹੜ ਰੋਕੂ ਪ੍ਰਬੰਧਾਂ ਦੀ ਲੜੀ ਤਹਿਤ ਜ਼ਿਲ੍ਹੇ ਵਿੱਚ ਫਲੱਡ ਕੰਟਰੋਲ ਰੂਮ ਸਥਾਪਿਤ ਕਰ ਦਿੱਤੇ ਗਏ ਹਨ।
ਸ੍ਰੀ ਮੁਕਤਸਰ ਸਾਹਿਬ ਵਿਖੇ ਜਿੱਥੇ ਜਿ਼ਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ,ਉੱਥੇ ਹੀ ਮਲੋਟ ਅਤੇ ਗਿੱਦੜਬਹਾ ਵਿਖੇ ਸਬ ਡਿਵੀਜ਼ਨ ਪੱਧਰ ਦੇ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ।
ਉਨਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਦਾ ਨੰਬਰ 01633-260341 ਹੈ। ਇਸ ਤੋਂ ਬਿਨਾਂ ਮਲੋਟ ਵਿਖੇ ਸਥਾਪਿਤ ਫਲੱਡ ਕੰਟਰੋਲ ਰੂਮ ਦਾ ਨੰਬਰ 01637-261072 ਅਤੇ ਗਿੱਦੜਬਾਹਾ ਵਿਖੇ ਸਥਾਪਿਤ ਹੜ੍ਹ ਕੰਟਰੋਲ ਰੂਮ ਦਾ ਨੰਬਰ 01637-231931 ਹੈ ।
ਜ਼ਿਲ੍ਹਾ ਵਾਸੀ ਹੜਾਂ ਸਬੰਧੀ ਕੋਈ ਵੀ ਜਾਣਕਾਰੀ ਲੈਣ ਜਾਂ ਕੋਈ ਸੂਚਨਾ ਦੇਣ ਲਈ ਇਸ ਕੰਟਰੋਲ ਰੂਮ ਤੇ ਕਾਲ ਕਰ ਸਕਦੇ ਹਨ। ਇਹ ਕੰਟਰੋਲ ਰੂਮ 24 ਘੰਟੇ ਕਾਰਜਸ਼ੀਲ ਰਹਿਣਗੇ।
ਜਿ਼ਲ੍ਹੇ ਵਿੱਚ ਫਲੱਡ ਕੰਟਰੋਲ ਰੂਮ ਸਥਾਪਿਤ


