ਮਾਨਸਾ, 27 ਫਰਵਰੀ:
ਚੋਣ ਕਮਿਸ਼ਨ ਦੀ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ 096 ਮਾਨਸਾ ਹਲਕਾ ਅਧੀਨ ਆਉਂਦੇ ਸਰਕਾਰੀ ਸੈਕੰਡਰੀ ਸਕੂਲ ਕੰਨਿਆ ਮਾਨਸਾ ਵਿਖੇ ਵਿਦਿਆਰਥਣਾਂ ਨੂੰ ਚੋਣ ਪ੍ਰਣਾਲੀ ਬਾਰੇ ਜਾਣਕਾਰੀ ਦਿੱਤੀ ਗਈ।
ਸਵੀਪ ਨੋਡਲ ਅਫ਼ਸਰ ਵਿਧਾਨ ਸਭਾ ਹਲਕਾ ਮਾਨਸਾ ਜਗਜੀਵਨ ਸਿੰਘ ਆਲੀਕੇ ਨੇ ਯੋਗ ਵਿਦਿਆਰਥਣਾਂ ਨੂੰ ਨਵੀਂ ਵੋਟ ਬਣਾਉਣ ਅਤੇ ਵੋਟਰ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਸਮੇਤ ਸੌ ਫ਼ੀਸਦੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵੋਟ ਦੀ ਮਹੱਤਤਾ ਸਾਂਝੀ ਕਰਦੇ ਹੋਏ ਦੱਸਿਆ ਕਿ ਭਾਰਤ ਦੇ 18 ਸਾਲ ਤੋਂ ਉੱਪਰ ਹਰੇਕ ਨਾਗਰਿਕ ਦੀ ਇੱਕ ਹੀ ਵੋਟ ਹੈ ਜੋ ਬਰਾਬਰਤਾ ਦਾ ਵੱਡਾ ਸਬੂਤ ਹੈ।
ਸਕੂਲ ਦੇ ਪੰਜਾਬੀ ਅਧਿਆਪਕ ਡਾ. ਵਿਨੋਦ ਮਿੱਤਲ ਨੇ ਸੰਬੋਧਨ ਕਰਦਿਆਂ ਵਿਦਿਆਰਥਣਾਂ ਨੂੰ ਵੱਧ ਤੋਂ ਵੱਧ ਚੋਣ ਪ੍ਰਣਾਲੀ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਸਕੂਲ ਇੰਚਾਰਜ ਗੁਰਸਿਮਰ ਕੌਰ ਨੇ ਵਿਸ਼ਵਾਸ ਦਿਵਾਇਆ ਕਿ ਸਕੂਲ ਵੱਲੋਂ ਸਵੀਪ ਮੁਹਿੰਮ ਨੂੰ ਭਰਵਾਂ ਸਹਿਯੋਗ ਦਿੱਤਾ ਜਾਵੇਗਾ।
ਵਿਦਿਆਰਥਣਾਂ ਨੂੰ ਨਵੀਂ ਵੋਟ ਬਣਵਾਉਣ ਅਤੇ ਵੋਟ ਦੀਮਹੱਤਤਾ ਬਾਰੇ ਪ੍ਰੇਰਿਤ ਕੀਤਾ


