ਨੂੰ ਉਸ ਲਿਆਕਤ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਬਹੁਤ ਜ਼ਿਆਦਾ ਸਹੂਲਤਾਂ ਤੇ ਚੰਗਾ ਢਾਂਚਾ ਸਰਕਾਰ ਵੱਲੋਂ ਸਿੱਖਿਆ ਖੇਤਰ ਨੂੰ ਦਿੱਤਾ ਜਾ ਰਿਹਾ ਹੈ। ਜਿਸ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਾਮਯਾਬ ਹੋਣ ਤੋਂ ਕੋਈ ਨਹੀਂ ਰੋਕ ਸਕਦਾ।
ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਅਧਿਆਪਕ ਪੂਰੀ ਤਨਦੇਹੀ ਨਾਲ ਕੰਮ ਕਰਨ, ਜਿਸ ਨਾਲ ਸਮਾਜ ਤਰੱਕੀ ਕਰ ਸਕੇ। ਉਹਨਾਂ ਕਿਹਾ ਕਿ ਇਨਸਾਨ ਹੋਰ ਕਿਸੇ ਵੀ ਇਨਸਾਨ ਨੂੰ ਭੁੱਲ ਸਕਦਾ ਹੈ ਪਰ ਆਪਣੇ ਅਧਿਆਪਕ ਨੂੰ ਕਦੇ ਨਹੀਂ ਭੁੱਲ ਸਕਦਾ।
ਇਸ ਮੌਕੇ ਵਿਦਿਆਰਥੀਆਂ ਵੱਲੋਂ “ਸਰਕਾਰੀ ਸਕੂਲ ਸ਼ਾਨ ਬਣਨਗੇ, ਪੰਜਾਬ ਦਾ ਮਾਣ ਬਣਨਗੇ” ਦੇ ਲਾਏ ਨਾਅਰਿਆਂ ਨਾਲ ਅਸਮਾਨ ਗੂੰਜਦਾ ਰਿਹਾ।
ਇਸ ਮੌਕੇ ਡਿਪਟੀ ਡੀ.ਈ.ਓ. ਸੈਕੰਡਰੀ ਸ.ਅੰਗਰੇਜ਼ ਸਿੰਘ, ਡਿਪਟੀ ਡੀਈਓ ਐਲੀਮੈਂਟਰੀ ਸ਼੍ਰੀਮਤੀ ਪਰਮਿੰਦਰ ਕੌਰ, ਸਕੂਲ ਮੁਖੀ ਸ਼੍ਰੀਮਤੀ ਰੇਨੂੰ ਤਿਵਾੜੀ ਸਮੇਤ ਵੱਡੀ ਗਿਣਤੀ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ।
ਪੰਜਾਬ ਦੇ ਸਰਕਾਰੀ ਸਕੂਲ ਕਿਸੇ ਵੀ ਗੱਲੋਂ ਪ੍ਰਾਈਵੇਟ ਸਕੂਲਾਂ ਤੋਂ ਘਟ ਨਹੀਂ: ਵਿਧਾਇਕ ਕੁਲਵੰਤ ਸਿੰਘ


