ਡੀਆਈਜੀ ਬਠਿੰਡਾ ਰੇਂਜ ਵਜੋਂ ਹਰਜੀਤ ਸਿੰਘ ਨੇ ਸੰਭਾਲਿਆ ਚਾਰਜ

Bathinda Politics Punjab

ਬਠਿੰਡਾ, 26 ਨਵੰਬਰ : ਡੀਆਈਜੀ ਬਠਿੰਡਾ ਰੇਂਜ ਸ. ਹਰਜੀਤ ਸਿੰਘ, ਆਈਪੀਐਸ ਨੇ ਅੱਜ ਇੱਥੇ ਆਪਣਾ ਚਾਰਜ ਸੰਭਾਲ ਲਿਆ ਹੈ। ਇਸ ਤੋਂ ਪਹਿਲਾ ਸ. ਹਰਜੀਤ ਸਿੰਘ ਡੀਆਈਜੀ ਵਿਜੀਲੈਂਸ ਬਿਊਰੋ ਵਜੋਂ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਚੁੱਕੇ ਹਨ।

ਇਸ ਮੌਕੇ ਡੀਆਈਜੀ ਬਠਿੰਡਾ ਰੇਂਜ ਸ. ਹਰਜੀਤ ਸਿੰਘ, ਆਈਪੀਐਸ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਪੂਰਨ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੀ ਸੌਦਾਗਰਾਂ ਤੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। 

ਇਸ ਤੋਂ ਪਹਿਲਾ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ’ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ ਆਨਰ ਨਾਲ ਸਨਮਾਨਿਤ ਵੀ ਕੀਤਾ ਗਿਆ।