ਸ੍ਰੀ ਅਨੰਦਪੁਰ ਸਾਹਿਬ 06 ਫਰਵਰੀ ()
ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ.ਅਨੰਦ ਘਈ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਵਿੱਚ ਡਾ.ਦਿਆਲ ਸਿੰਘ ਮੈਮੋਰੀਅਲ ਸਕੂਲ ਆਫ ਨਰਸਿੰਗ ਵਿਖੇ ਵਿਦਿਆਰਥਣਾਂ ਨੂੰ ਚਿਕਨ ਪੋਕਸ ਦੀ ਬਿਮਾਰੀ ਦੀ ਲੱਛਣ ਤੇ ਬਚਾਓ ਬਾਰੇ ਜਾਗਰੂਕ ਕੀਤਾ ਗਿਆ।
ਸੀਨੀਅਰ ਮੈਡੀਕਲ ਅਫਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਿਹਤ ਵਿਭਾਗ ਨਿਰੰਤਰ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾ ਰਿਹਾ ਹੈ ਤਾਂ ਕਿ ਆਮ ਲੋਕਾਂ ਤੱਕ ਸਿਹਤ ਸਹੂਲਤਾਂ ਅਤੇ ਬਿਮਾਰੀਆਂ ਤੋ ਬਚਾਓ ਦੀ ਜਾਣਕਾਰੀ ਪਹੁੰਚ ਸਕੇ।
ਇਸ ਮੋਕੇ ਪ੍ਰਿੰ. ਰਾਜਵੀਰ ਕੌਰ, ਸ਼ੀਮਾ ਸ਼ਰਮਾ, ਰੁਬਿੰਦਰ ਕੌਰ, ਸੁੱਚਾ ਸਿੰਘ, ਨਰੇਸ਼ ਕੁਮਾਰ ਆਦਿ ਹਾਜ਼ਰ ਸਨ।