ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਡੇਂਗੂ ਅਤੇ ਵਿਸ਼ਵ ਹਾਈਪਰਟੈਂਨਸਨ ਦਿਵਸ

Barnala Politics Punjab

ਬਰਨਾਲਾ , 18 ਮਈ

ਸਿਵਲ ਸਰਜਨ ਬਰਨਾਲਾ ਡਾ.ਬਲਜੀਤ ਸਿੰਘ ਦੇ ਦਿਸ਼ਾ  ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵੰਤ ਸਿੰਘ ਔਜਲਾ ਦੀ ਯੋਗ ਅਗਵਾਈ ਹੇਠ ਬਲਾਕ ਧਨੌਲਾ ਦੇ ਸਿਹਤ ਕੇਂਦਰਾਂ ‘ਚ ਜਾਗਰੂਕਤਾ ਕੈਂਪ ਲਗਾਏ ਗਏ।

 ਇਸੇ ਲੜੀ ਤਹਿਤ ਵਧੇਰੇ ਜਾਣਕਾਰੀ ਦਿੰਦਿਆਂ ਬਲਾਕ ਐਕਸਟੈਨਸ਼ਨ ਐਜੂਕੇਟਰ ਬਲਰਾਜ ਸਿੰਘ ਨੇ ਦੱਸਿਆ ਕਿ ਸਿਹਤ ਕੇਂਦਰ ਸੰਘੇੜਾ ਵੱਲੋਂ ਡੇਂਗੂ ਤੇ ਹਾਈਪਰਟੈਂਨਸਨ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ।

  ਵਿਸ਼ਵ ਡੇਂਗੂ ਦਿਵਸ ਸਬੰਧੀ ਕੁਲਦੀਪ ਸਿੰਘ ਸਿਹਤ ਕਰਮਚਾਰੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਦੱਸਿਆ ਕਿ ਡੇਂਗੂ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਤੇਜ ਬੁਖਾਰ, ਸਿਰ ਦਰਦ, ਮਾਸ ਪੇਸ਼ੀਆਂ ‘ਚ ਦਰਦ, ਚਮੜੀ ‘ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ‘ਚ ਦਰਦ ਅਤੇ ਨੱਕ ਜਾਂ ਮਸੂੜਿਆਂ ਚੋਂ ਖੂਨ ਵਗਣਾ ਆਦਿ ਲੱਛਣ ਹੋਣ ਤਾਂ ਨੇੜੇ ਦੇ ਸਿਹਤ ਕੇਂਦਰ ਜਾਂ ਸਰਕਾਰੀ ਹਸਪਤਾਲ ‘ਚ ਚੈੱਕਅੱਪ ਕਰਾਉਣਾ ਚਾਹੀਦਾ ਹੈ। ਡੇਂਗੂ ਦਾ ਮੱਛਰ ਸਾਫ ਖੜ੍ਹੇ ਪਾਣੀ ਵਿੱਚ ਪਲਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ। 

 ਉਨ੍ਹਾਂ ਦੱਸਿਆ ਕਿ ਹਰੇਕ ਸ਼ੁਕਰਵਾਰ ਨੂੰ ਖੁਸ਼ਕ ਦਿਨ (ਡਰਾਈ ਡੇ) ਡੇਂਗੂ ਦੇ ਲਾਰਵੇ ਦੇ ਪੈਦਾ ਹੋਣ ਦੀ ਜਗ੍ਹਾ ਜਿਵੇਂ ਕੂਲਰ ਗਮਲੇ ਫਰਿੱਜ਼ ਦੀ ਬੈਕ ਟ੍ਰੇਅ ਅਤੇ ਪਾਣੀ ਜਮ੍ਹਾਂ ਕਰਨ ਦੇ ਸੋਮਿਆਂ ਨੂੰ ਸਾਫ ਕਰਨਾ ਅਤੇ ਸੁਕਾਉਣਾ ਚਾਹੀਦਾ ਹੈ।

 ਇਸ ਮੌਕੇ ਅਧਿਆਪਕਾਂ ਵੱਲੋਂ ਵੀ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਕਾਰਜਾਂ ਲਈ ਆਪਣੇ ਅਤੇ ਗੁਆਂਢੀਆਂ ਨੂੰ ਜਾਗਰੂਕ ਕਰਨ ਲਈ ਕਿਹਾ ਗਿਆ ।

ਸੀ ਐਚ ਓ ਸੰਦੀਪ ਕੌਰ ਅਤੇ ਸਖਜੀਤ ਕੌਰ ਏ ਐਨ ਐਮ ਨੇ ਵਿਸ਼ਵ ਹਾਈਪਰਟੈਂਨਸਨ ਦਿਵਸ ਸਬੰਧੀ ਜਾਗਰੂਕਤਾ ਅਤੇ ਚੈੱਕਅਪ ਕੈਂਪ ਸਿਹਤ ਕੇਂਦਰ ਸੰਘੇੜਾ ਵਿਖੇ ਲਗਾਇਆ ਗਿਆ।

ਇਸ ਸਬੰਧੀ ਉਨ੍ਹਾਂ ਦੱਸਿਆ ਕਿ ਸਾਨੂੰ ਆਪਣੇ ਬਲੱਡ ਪ੍ਰੈਸ਼ਰ ਦੀ ਜਾਂਚ ਸਮੇਂ ਸਿਰ ਕਰਾਉਣੀ ਚਾਹੀਦੀ ਹੈ ਅਤੇ ਜੇਕਰ ਬਲੱਡ ਪ੍ਰੈਸ਼ਰ ਜਿਆਦਾ ਰਹਿੰਦਾ ਹੋਵੇ ਤਾਂ ਰੋਜ਼ਾਨਾ ਦਵਾਈ ਲੈਣੀ ਚਾਹੀਦੀ ਹੈ । ਬਚਾਅ ਲਈ ਸੈਰ, ਕਸਰਤ ਅਤੇ ਯੋਗਾ ਕਰਨਾ ਚਾਹੀਦਾ ਹੈ ਨਮਕ ਚੀਨੀ ਅਤੇ ਤਲੀਆਂ ਹੋਈਆਂ ਚੀਜ਼ਾਂ ਨਹੀਂ ਖਾਣੀਆਂ ਚਾਹੀਦੀਆਂ ਅਤੇ ਮੌਸਮ ਅਨੁਸਾਰ ਫ਼ਲ ਸਬਜ਼ੀਆਂ ਅਤੇ ਪਾਣੀ ਵੱਧ ਮਾਤਰਾ ‘ਚ ਪੀਣਾ ਚਾਹੀਦਾ ਹੈ। ਇਸ ਸਮੇਂ ਆਸ਼ਾ ਵਰਕਰ ਅਤੇ ਪਿੰਡ ਨਿਵਾਸੀ ਹਾਜ਼ਰ ਸਨ ।

Leave a Reply

Your email address will not be published. Required fields are marked *