ਸਿਹਤ ਵਿਭਾਗ ਵਲੋਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਆਮ ਆਦਮੀ ਕਲੀਨਿਕਾਂ ਲਈ 3 ਹੋਰ ਡਾਕਟਰਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ

Politics Sri Muktsar Sahib

ਸ੍ਰੀ ਮੁਕਤਸਰ ਸਾਹਿਬ, 18 ਜੁਲਾਈ

                         ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਅਤੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋਰ ਰਹੇ ਹਨ।ਇਸ ਸਬੰਧ ਵਿਚ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐਸ.  ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਆਮ ਆਦਮੀ ਕਲੀਨਿਕਾਂ ਲਈ 3  ਹੋਰ ਨਵੇਂ ਡਾਕਟਰ ਭਰਤੀ ਕੀਤੇ ਗਏ ਹਨ।

                           ਇਨ੍ਹਾ ਨਵੇਂ ਭਰਤੀ ਕੀਤੇ ਗਏ ਡਾਕਟਰਾਂ ਨੂੰ ਡਾ. ਨਵਜੋਤ ਕੌਰ  ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਲੋਂ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਨਿਯੁਕਤੀ ਪੱਤਰ ਸੌਂਪੇ ਗਏ  ਅਤੇ ਉਨ੍ਹਾ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਨਾ ਦਿੱਤੀ।

                           ਇਸ ਮੋਕੇ ਉਨ੍ਹਾਂ ਡਾਕਟਰਾਂ ਨੂੰ ਆਮ ਲੋਕਾਂ ਨਾਲ ਵਧੀਆ ਵਿਵਹਾਰ ਕਰਨ, ਪੂਰਾ ਸਮਾਂ ਡਿਊਟੀ ਕਰਨ ਅਤੇ ਵਧੀਆ ਇਲਾਜ ਕਰਨ ਲਈ ਕਿਹਾ ਤਾਂ ਜੋ ਆਮ ਲੋਕ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ।ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਨਵਜੋਤ ਕੌਰ  ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ 22 ਆਮ ਆਦਮੀ ਕਲੀਨਿਕ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ  ।

                           ਉਨਾਂ ਦੱਸਿਆ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਆਮ ਆਦਮੀ ਕਲੀਨਿਕਾਂ ਵਿਚ ਹੁਣ ਤੱਕ 374755 ਮਰੀਜਾਂ ਨੇ ਚੈੱਕਅੱਪ ਕਰਵਾ ਕੇ ਮੁਫਤ ਦਵਾਈਆਂ ਪ੍ਰਾਪਤ ਕੀਤੀਆਂ ਹਨ ਅਤੇ ਹੁਣ ਤੱਕ 147414 ਮਰੀਜਾਂ ਦੇ ਲੈਬ ਟੈਸਟ ਵੀ ਮੁਫਤ ਗਏ ਹਨ।ਉਨ੍ਹਾ ਦੱਸਿਆ ਕਿ ਜਿਲ੍ਹੇ ਵਿਚ 22 ਆਮ ਆਦਮੀ ਕਲੀਨਿਕਾਂ ਵਿਚੋਂ 6 ਆਮ ਆਦਮੀ ਕਲੀਨਿਕਾਂ ਵਿਖੇ ਡਾਕਟਰਾਂ ਦੀਆਂ ਅਸਾਮੀਆਂ ਖਾਲੀ ਸਨ ਹੁਣ 3 ਨਵੇਂ ਡਾਕਟਰਾਂ ਦੇ ਆਉਣ ਨਾਲ 3 ਅਸਾਮੀਆਂ ਅਜੇ ਵੀ ਖਾਲੀ ਹਨ।ਇੰਨ੍ਹਾ 3 ਖਾਲੀ ਅਸਾਮੀਆਂ ਲਈ ਕੋਈ ਵੀ ਐਮ.ਬੀ.ਬੀ.ਐਸ. ਪਾਸ ਡਾਕਟਰ ਕਿਸੇ ਵੀ ਦਫਤਰੀ ਕੰਮ ਵਾਲੇ ਦਿਨ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਆਮ ਆਦਮੀ ਕਲੀਨਿਕ ਵਿਚ ਜਾਬ ਲਈ ਵਾਕ ਇੰਨ ਇੰਟਰਵਿਊ ਕਰ ਸਕਦਾ ਹੈ ਅਤੇ ਮੌਕੇ ਤੇ ਹੀ ਆਮ ਆਦਮੀ ਕਲੀਨਿਕ ਵਿਚ ਸੇਵਾਵਾਂ ਦੇਣ ਲਈ ਨਿਯੁਕਤੀ ਪੱਤਰ ਪ੍ਰਾਪਤ ਕਰ ਸਕਦਾ ਹੈ ।ਇਸ ਸਬੰਧ ਵਿਚ ਵਧੇਰੀ ਜਾਣਕਾਰੀ https://muktsar.nic.in ਤੋਂ ਲਈ ਜਾ ਸਕਦੀ ਹੈ।ਉਨ੍ਹਾ ਲੋਕਾਂ ਨੂੰ ਆਮ ਆਦਮੀ ਕਲੀਨਿਕ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ ਅਤੇ ਦੱਸਿਆ ਕਿ ਆਮ ਆਦਮੀ ਕਲੀਨਿਕ ਸਵੇਰੇ 8 ਵਜੇ ਤੋਂ ਦੁਪਿਹਰ 2 ਵਜੇ ਤੱਕ ਲੋਕਾਂ ਨੂੰ ਸਿਹਤ ਸਹੂਲਤਾਂ ਉਪਲੱਬਧ ਕਰਵਾ ਰਹੇ ਹਨ।

                     ਇਸ ਮੌਕੇ ਡਾ ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ ਕੁਲਤਾਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫਸਰ, ਡਾ. ਬੰਦਨਾ ਬਾਂਸਲ ਡੀ.ਐਮ.ਸੀ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ,ਭੁਪਿੰਦਰ ਸਿੰਘ ਸਟੈਨੋ, ਲੱਕੀ ਕੁਮਾਰ ਕਲਰਕ ਅਤੇ ਨਵ ਨਿਯੁਕਤ ਡਾਕਟਰ ਡਾ ਵਿਕਰਮ ਸਿੰਘ,  ਡਾ. ਯੋਗਾਂਤਰ ਉਪਵੇਜਾ ਅਤੇ  ਡਾ ਅਮਰਦੀਪ ਕੌਰ ਹਾਜ਼ਰ ਸਨ।