ਭਰਤਗੜ੍ਹ 07 ਜਨਵਰੀ ()
ਡਾ.ਆਨੰਦ ਘਈ ਡਾਕਟਰ ਅਨੰਦ ਘਈ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਹੇਠ ਆਸ਼ਾ ਵਰਕਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਟੀ.ਬੀ ਦੀ ਬਿਮਾਰੀ ਦੇ ਖ਼ਿਲਾਫ ਜਾਗਰੂਕਤਾ, ਵੱਡੇ ਬਜ਼ੁਰਗਾਂ ਦੀ ਦੇਖਭਾਲ ਪ੍ਰੋਗਰਾਮ, ਨਿਮੋਨੀਆ ਦੇ ਰੋਕਥਾਮ ਅਤੇ ਇਲਾਜ ਲਈ ਚੱਲ ਰਹੇ ਪ੍ਰੋਗਰਾਮਾਂ ਦੀ ਜਾਣਕਾਰੀ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਰਾਹੀਂ ਸਿਹਤ ਪ੍ਰਚਾਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਆਸ਼ਾ ਵਰਕਰਾਂ ਨੂੰ ਤਿਆਰ ਕਰਨਾ ਸੀ।
ਸੀਨੀਅਰ ਮੈਡੀਕਲ ਅਫ਼ਸਰ ਡਾ.ਆਨੰਦ ਘਈ ਨੇ ਆਸ਼ਾ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਪਿੰਡ ਪੱਧਰ ‘ਤੇ ਸਿਹਤ ਵਿਭਾਗ ਦੀ ਨੀਵ ਹਨ। ਉਨ੍ਹਾਂ ਨੇ ਕਿਹਾ ਕਿ ਟੀਬੀ ਅਤੇ ਨਿਮੋਨੀਆ ਵਰਗੀਆਂ ਖਤਰਨਾਕ ਬਿਮਾਰੀਆਂ ਦੇ ਖਿਲਾਫ ਜੰਗ ਵਿੱਚ ਆਸ਼ਾ ਵਰਕਰਾਂ ਦੀ ਭੂਮਿਕਾ ਮਹੱਤਵਪੂਰਨ ਹੈ। ਉਨ੍ਹਾਂ ਨੇ ਟੀਬੀ ਦੇ ਇਲਾਜ ਲਈ ਉਪਲੱਬਧ ਸਰਕਾਰੀ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ।
ਆਸ਼ਾ ਵਰਕਰਾਂ ਨੂੰ ਸਿਹਤ ਜਾਗਰੂਕਤਾ ਸਬੰਧੀ ਦਿੱਤੀ ਜਾਣਕਾਰੀ


