ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਕੀਤਾ ਪ੍ਰੇਰਿਤ

Bathinda

ਬਠਿੰਡਾ, 30 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਐਸਐਸਡੀ ਗਰਲਜ਼ ਕਾਲਜ ਅਤੇ ਐਸਐਸਡੀ (ਇਸਤਰੀ) ਇਸਟੀਚਿਊਟ ਆਫ਼ ਟੈਕਨਾਲੋਜ਼ੀ ਵਿਖੇ ਸਵੀਪ ਗਤੀਵਿਧੀਆਂ ਤਹਿਤ ਵੋਟਰ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ ਸਵੀਪ ਟੀਮ ਮੈਂਬਰਾਂ ਵੱਲੋ ਆਪਣੀ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਸਬੰਧੀ ਜਾਗਰੂਕ ਕੀਤਾ ਗਿਆ।

ਇਸ ਮੌਕੇ ਵੋਟਰਾਂ ਨੂੰ ਉਤਸਾਹਿਤ ਕਰਦਿਆਂ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਇਕੱਤਰ ਵੋਟਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੁਆਰਾ ਲਾਂਚ ਕੀਤੀਆਂ ਗਈਆਂ ਵੋਟਿੰਗ, ਸਕਸ਼ਮ ਐਪ, ਵੋਟਰ ਹੈਲਪ ਲਾਈਨ, ਸੀ-ਵੀਜ਼ਲ ਅਤੇ ਕੇ.ਵਾਈ.ਸੀ ਐਪਸ, ਈਡੀਸੀ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।

ਇਸ ਦੌਰਾਨ ਉਨ੍ਹਾਂ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਸਵੀਪ ਟੀਮ ਵਲੋਂ ਲੋਕਤੰਤਰ ਵਿੱਚ ਵੋਟਿੰਗ ਦੀ ਮਹੱਤਤਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਕੈਂਪਾਂ ਦੌਰਾਨ ਸਵੀਪ ਟੀਮ ਵਲੋਂ ਲੋਕਾਂ ਨੂੰ ਬਿਨਾਂ ਕਿਸੇ ਡਰ, ਲਾਲਚ ਅਤੇ ਦਬਾਅ ਤੋਂ ਲਗਾਤਾਰ ਵੱਧ ਤੋਂ ਵੱਧ ਵੋਟਾਂ ਪਾਉਣ ਤੇ ਪਵਾਉਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ 

ਇਸ ਮੌਕੇ ਸਵੀਪ ਟੀਮ ਮੈਬਰ ਆਦਿ ਹਾਜ਼ਰ ਸਨ।