ਖੂਸ਼ੀ ਫਾਊਂਡੇਸ਼ਨ ਵੱਲੋਂ ਪਿੰਡ ਝੁੱਗੇ ਗੁਲਾਬ ਸਿੰਘ ਅਤੇ ਆਸਫ਼ ਵਾਲਾ ਅਬਾਦੀ ਵਿਖ਼ੇ ਪੌਦੇ ਲਗਾਏ

Fazilka

ਫਾਜ਼ਿਲਕਾ 03 ਸੰਤਬਰ 

ਖੁਸ਼ੀ ਫਾਉਂਡੇਸ਼ਨ ਦੇ ਪ੍ਰਧਾਨ ਖੁਸ਼ਬੂ ਸਾਵਨਸੁੱਖਾ ਸਵਨਾ ਧਰਮਪਤਨੀ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਪਿੰਡ ਝੁੱਗੇ ਗੁਲਾਬ ਸਿੰਘ ਅਤੇ ਆਸਫ਼ ਵਾਲਾ ਅਬਾਦੀ ਵਿਖ਼ੇ ਪੌਦੇ ਲਗਾਏ| ਇਸ ਮੌਕੇ  ਵਾਤਾਵਰਣ ਦੀ ਸੰਭਾਲ ਅਤੇ ਪੌਦਿਆਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ।

ਇਸ ਮੌਕੇ ਸ੍ਰੀਮਤੀ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਕਿਹਾ ਕਿ ਵਾਤਾਵਰਨ ਦੀ ਸਾਂਭ-ਸੰਭਾਲ ਲਈ ਪੌਦੇ ਲਗਾਉਣੇ ਬਹੁਤ ਜਰੂਰੀ ਹਨ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਉਹ ਇਕ-ਇਕ ਬੁਟਾ ਜਰੂਰ ਲਗਾਏ ਤੇ ਨਾ ਕੇਵਲ ਬੁਟੇ ਲਗਾਏ ਜਾਣਗੇ ਬਲਕਿ ਉਸਦੀ ਸਾਂਭ-ਸੰਭਾਲ ਵੀ ਕੀਤੀ ਜਾਵੇਗੀ। ਉਨ੍ਹ ਕਿਹਾ ਕਿ ਜੇਕਰ ਅਸੀਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਸਾਫ ਹਵਾ ਤੇ ਹਰਿਆ ਭਰਿਆ ਵਾਤਾਵਰਨ ਦੇਣਾ ਚਾਹੁੰਦੇ ਹਾਂ ਤਾਂ ਬੂਟੇ ਲਗਾਉਣੇ ਬਹੁਤ ਜ਼ਰੂਰੀ ਹਨ।

 ਉਨ੍ਹਾਂ ਕਿਹਾ ਕਿ ਇਹ ਬੂਟੇ ਵੱਡੇ ਹੋ ਕੇ ਦਰੱਖਤ ਬਣਕੇ ਜਿੱਥੇ ਵਾਤਾਵਰਨ ਵਿੱਚ ਤਪਸ ਨੂੰ ਘਟਾਉਣਗੇ ਉੱਥੇ ਹੀ ਕੋਈ ਵੀ ਇਨ੍ਹਾਂ ਦੀ ਠੰਡੀ ਛਾਂ ਦਾ ਵੀ ਆਨੰਦ ਲੈ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਸਾਰੇ ਲੋਕ ਆਪਣੀ ਜਿੰਮੇਵਾਰੀ ਸਮਝਦੇ ਹੋਏ ਪੌਦੇ ਲਗਾਉਣਗੇ ਤਾਂ ਸਾਡਾ ਵਾਤਾਵਰਣ ਬਿਮਾਰੀਆਂ ਤੋਂ ਮੁਕਤ ਹੋਵੇਗਾ ਅਤੇ ਹਰਿਆ ਭਰਿਆ ਵੀ ਬਣੇਗਾ।

ਇਸ ਮੌਕੇ ਪਾਰਟੀ ਵਰਕਰ ਅਤੇ ਪਿੰਡ ਵਾਸੀ ਮੌਜੂਦ ਸਨ।