ਮੈਗਾ ਪੀ.ਟੀ.ਐਮ. ਦੌਰਾਨ “ਫਿਊਚਰ ਟਾਈਕੂਨ’ ਪ੍ਰੋਗਰਾਮ ਸਬੰਧੀ ਕੀਤਾ ਗਿਆ ਜਾਗਰੂਕ

Amritsar Politics Punjab

ਅੰਮ੍ਰਿਤਸਰ, 5 ਫਰਵਰੀ:

           ਅੰਮ੍ਰਿਤਸਰ ਜ਼ਿਲ੍ਹਾ ਦੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵੱਲੋਂ ਜਿਲੇ ਦੇ ਪ੍ਰਤਿਭਾਸ਼ਾਲੀ ਵਿਅਕਤੀਆਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਮੌਕਾ ਦੇਣ ਵਾਸਤੇ ‘ਫਿਊਚਰ ਟਾਈਕੂਨ’ ਨਾਂ ਦਾ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਸ ਪ੍ਰੋਗਰਾਮ ਬਾਰੇ ਆਮ ਲੋਕਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੀ ਗਈ ਪਹਿਲਕਦਮੀ ਦੌਰਾਨ ਅੱਜ ਸਕੂਲ਼ ਆਫ਼ ਐਮੀਨੈਂਸ, ਛੇਹਰਟਾ ਅਤੇ ਸਰਕਾਰੀ ਮਿਡਲ ਸਕੂਲ, ਭੋਏਵਾਲੀ ਵਿਖੇ ਹੋਈ ਮੈਗਾ ਪੀ.ਟੀ.ਐਮ. ਦੌਰਾਨ ਅਧਿਆਪਕਾਂ, ਮਾਪਿਆਂ ਅਤੇ ਵਿਦਆਰਥੀਆਂ ਨੂੰ ਇਸ ਪ੍ਰੋਗਰਾਮ ਦੀ ਸਾਰੀ ਲੋੜੀਂਦੀ ਜਾਣਕਾਰੀ ਸਾਂਝੀ ਕੀਤੀ ਗਈ।

            ਇਸ ਪੌ੍ਗਰਾਮ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਵਿਦਿਆਰਥੀਆਂ, ਨੌਜਵਾਨਾਂ, ਮਹਿਲਾਵਾਂ, ਦਿਵਆਂਗਜਨਾਂ, ਛੋਟੇ-ਵੱਡੇ ਕਾਰੋਬਾਰੀਆਂ, ਆਮ ਲੋਕਾਂ ‘ਜਾਂ ਸੈਰ ਸਪਾਟਾ ਸਨਅਤ ਨਾਲ ਜੁੜੇ ਲੋਕਾਂ ਚੋਂ ਕਿਸੇ ਦੇ ਵੀ ਆਪਣੇ ਸੁਪਨਮਈ ਪ੍ਰਾਜੈਕਟ ਦੇ ਨਵੇਂ ਸੰਕਲਪਾਂ ਅਤੇ ਯੋਜਨਾਵਾਂ ਨੂੰ ਪੂਰਾ ਕਰਨ ਲਈ ਉਨ੍ਹਾਂ ਦਾ ਹੱਥ ਫੜਕੇ ਅਸਲ ‘ਚ ਰੂਪਮਾਨ ਕਰਨ ਲਈ ਇੱਕ ਢੁੱਕਵਾਂ ਮੰਚ ਪ੍ਰਦਾਨ ਕਰਨ ਦਾ ਯਤਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਰੋਸਾ ਦਿੱਤਾ ਕਿ ਉਹਨਾਂ ਦੀ ਹਰੇਕ ਤਰ੍ਹਾਂ ਨਾਲ ਇਸ ਪ੍ਰੋਜੈਕਟ ਵਿੱਚ ਸਹਾਇਤਾ ਕੀਤੀ ਜਾਵੇਗੀ ਤਾਂ ਜੋ ਸਾਡੇ ਜਿਲੇ ਤੇ ਬੱਚਿਆਂ ਜਵਾਨਾਂ ਅਤੇ ਔਰਤਾਂ ਨੂੰ ਉਦਮੀ ਬਣਨ ਦਾ ਮੌਕਾ ਮਿਲ ਸਕੇ।

            ਇਸ ਮੋਕੇ ਰੋਜ਼ਗਾਰ ਅਫ਼ਸਰ ਮੁਕੇਸ਼ ਸਾਰੰਗਲ, ਡਿਪਟ ਸੀਈਓ ਤੀਰਥਪਾਲ ਸਿੰਘ, ਕੈਰੀਅਰ ਕਾਉਂਸਲਰ ਗੌਰਵ ਕੁਮਾਰ, ਜ਼ਿਲ੍ਹਾ ਗਾਈਡੈਂਸ ਕਾਉਂਸਲਰ ਸ. ਸੁਖਪਾਲ ਸਿੰਘ, ਬਲਾਕ ਕੈਰੀਅਰ ਕਾਉਂਸਲਰ ਸ.ਗੁਰਮੀਤ ਸਿੰਘ ਭੁੱਲਰ, ਹਰਜੀਤ ਸਿੰਘ, ਮਨਜੀਤ ਸਿੰਘ ਅਤੇ ਅਧਿਆਪਕ ਪੰਕਜ ਕੁਮਾਰ ਸ਼ਰਮਾ ਵੀ ਹਾਜ਼ਰ ਸਨ।

Leave a Reply

Your email address will not be published. Required fields are marked *