ਵਿਧਾਇਕ ਫਾਜ਼ਿਲਕਾ ਨੇ ਮਿਸ਼ਨ ਵਾਤਸੱਲਿਆ ਸਕੀਮ ਅਧੀਨ 3 ਬੱਚਿਆਂ ਨੂੰ ਸਪਾਂਸਰਸ਼ਿਪ ਸਰਟੀਫਿਕੇਟ ਕੀਤੇ ਜਾਰੀ

Fazilka Politics Punjab

ਫਾਜ਼ਿਲਕਾ, 5 ਫਰਵਰੀ

ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦਾਣਾ ਮੰਡੀ ਵਿਖੇ ਬਣੇ ਮਾਰਕਿਟ ਕਮੇਟੀ ਦਫਤਰ ਫਾਜ਼ਿਲਕਾ ਵਿਖੇ ਲੋਕ ਮਿਲਣੀ ਦੌਰਾਨ ਪੰਜਾਬ ਸਰਕਾਰ ਦੀ ਮਿਸ਼ਨ ਵਾਤਸੱਲਿਆ ਸਕੀਮ ਅਧੀਨ 3 ਬੱਚਿਆਂ ਨੂੰ ਸਪਾਂਸਰਸ਼ਿਪ ਸਰਟੀਫਿਕੇਟ ਜਾਰੀ ਕੀਤੇ ਗਏ ਜਿਸ ਨਾਲ ਇਨ੍ਹਾਂ ਬਚਿਆਂ ਨੂੰ ਪ੍ਰਤੀ ਮਹੀਨਾ 4 ਹਜਾਰ ਰੁਪਏ ਮਾਲੀ ਸਹਾਇਤਾ ਮਿਲ ਸਕੇਗੀ। ਉਨ੍ਹਾਂ ਦੱਸਿਆ ਕਿ ਇਹ ਸਕੀਮ ਪੰਜਾਬ ਸਰਕਾਰ ਦੇ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਲੋੜਵੰਦ ਤੇ ਬੇਸਹਾਰਾ ਬੱਚਿਆਂ ਹਿਤ ਚਲਾਈ ਜਾ ਰਹੀ ਹੈ। 

ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਮਾਲੀ ਸਹਾਇਤਾ ਮੁਹੱਈਆ ਕਰਵਾਉਣ ਲਈ ਬੱਚਿਆਂ ਦੀਆਂ ਦਰਖਾਸਤਾਂ ਪ੍ਰਾਪਤ ਹੋਈਆਂ ਸਨ ਜਿੰਨ੍ਹਾਂ *ਤੇ ਕਾਰਵਾਈ ਕਰਦਿਆਂ ਸਕੀਮ ਅਧੀਨ ਸਰਟੀਫਿਕੇਟ ਜਾਰੀ ਕੀਤੇ ਗਏ ਹਨ। ਉਨ੍ਹਾਂ ਇਸ ਸਕੀਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੰਗਲ ਮਾਪੇ, ਅਨਾਥ, ਜੇਲ੍ਹ ਵਿੱਚ ਰਹਿ ਰਹੇ ਕੈਦੀਆਂ ਦੇ ਬੱਚਿਆਂ ਅਤੇ ਐਚ.ਆਈ.ਵੀ ਨਾਲ ਪੀੜਿਤ ਮਾਤਾ ਪਿਤਾ ਦੇ ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਦਾ ਲਾਭ 4000 ਰੁਪਏ/- ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਫਾਜ਼ਿਲਕਾ ਦੇ 107 ਬੱਚਿਆਂ ਨੂੰ ਸਪਾਂਸਰਸ਼ਿਪ ਦਾ ਲਾਭ ਦਿੱਤਾ ਜਾ ਰਿਹਾ ਹੈ।

ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਨਵਦੀਪ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਤੁਹਾਨੂੰ ਕੋਈ ਅਜਿਹਾ ਲੋੜਵੰਦ ਜਾਂ ਬੇਸਹਾਰਾ ਬੱਚਾ ਨਜ਼ਰ ਆਉਂਦਾ ਹੈ ਤਾਂ ਤੁਰੰਤ ਹੀ ਇਸ ਸਬੰਧੀ ਸੂਚਨਾ ਚਾਇਲਡ ਹੈਲਪ ਲਾਇਨ ਨੰਬਰ 1098 ਤੇ ਜਾਣਕਾਰੀ ਦੇਣਾ ਯਕੀਨੀ ਬਣਾਇਆ ਜਾਵੇ ਜਾਂ ਸਕੀਮ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਦਫਤਰ ਡਿਪਟੀ ਕਮਿਸ਼ਨਰ, ਏ-ਬਲਾਕ, ਤੀਸਰੀ ਮੰਜ਼ਿਲ, ਕਮਰਾ ਨੰ. 405 ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਨਾਲ ਸੰਪਰਕ ਕਰ ਸਕਦਾ ਹੈ। 

ਇਸ ਮੌਕੇ ਹੋਰ ਦਫਤਰੀ ਸਟਾਫ ਅਤੇ ਪਤਵੰਤੇ ਸੱਜਨ ਮੌਜੂਦ ਸਨ।

Leave a Reply

Your email address will not be published. Required fields are marked *