ਹੁਸ਼ਿਆਰਪੁਰ, 16 ਫਰਵਰੀ: ਅੱਜ ਮਾਡਲ ਟਾਊਨ ਸਥਿਤ ਬਾਬਾ ਬਾਲਕ ਨਾਥ ਮੰਦਿਰ ਵਿਚ ਬਾਬਾ ਜੀ ਦੀ ਚੌਂਕੀ ਵਿਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਮੰਦਿਰ ਵਿਚ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਬਾਬਾ ਬਾਲਕ ਨਾਥ ਜੀ ਦੇ ਅਸਥਾਨ ‘ਤੇ ਅਰਦਾਸ ਕੀਤੀ।
ਮੰਦਿਰ ਵਿਚ ਧਾਰਮਿਕ ਪ੍ਰੋਗਰਾਮ ਦੌਰਾਨ ਵਿਧਾਇਕ ਜ਼ਿੰਪਾ ਨੇ ਮੰਦਿਰ ਪ੍ਰਬੰਧਕ ਕਮੇਟੀ ਨੂੰ 5 ਲੱਖ ਰੁਪਏ ਦੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਦਾ ਵਿਕਾਸ ਸਾਡੇ ਸੱਭਿਆਚਾਰਕ ਵਿਰਸੇ ਨੂੰ ਬਚਾਉਣ ਲਈ ਅਹਿਮ ਕਦਮ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮੰਦਿਰ ਕੰਪਲੈਕਸ ਵਿੱਚ ਹੋਰ ਵਿਕਾਸ ਕਾਰਜਾਂ ਨੂੰ ਵੀ ਲੋੜ ਅਨੁਸਾਰ ਪਹਿਲ ਦਿੱਤੀ ਜਾਵੇਗੀ। ਵਿਧਾਇਕ ਜਿੰਪਾ ਨੇ ਕਿਹਾ ਕਿ ਬਾਬਾ ਬਾਲਕ ਨਾਥ ਜੀ ਦਾ ਆਸ਼ੀਰਵਾਦ ਸਭ ‘ਤੇ ਬਣਿਆ ਰਹੇ। ਅਜਿਹੇ ਧਾਰਮਿਕ ਸਥਾਨ ਸਮਾਜ ਵਿੱਚ ਆਪਸੀ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਨੇ ਸੰਗਤਾਂ ਨੂੰ ਸਮਾਜ ਵਿਚ ਏਕਤਾ ਅਤੇ ਪਿਆਰ ਬਣਾਈ ਰੱਖਣ ਦੀ ਅਪੀਲ ਕੀਤੀ। ਇਸ ਧਾਰਮਿਕ ਪ੍ਰੋਗਰਾਮ ਵਿੱਚ ਸੈਂਕੜੇ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ ਅਤੇ ਸ਼ਰਧਾ ਭਾਵਨਾ ਨਾਲ ਬਾਬਾ ਬਾਲਕ ਨਾਥ ਜੀ ਦੇ ਚੌਂਕੀ ਵਿੱਚ ਆਪਣੀ ਹਾਜ਼ਰੀ ਦਰਜ ਕਰਵਾਈ। ਇਸ ਮੌਕੇ ਮੰਦਿਰ ਪ੍ਰਬੰਧਕ ਕਮੇਟੀ ਵੱਲੋਂ ਵਿਧਾਇਕ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਦੇ ਸਹਿਯੋਗ ਨੂੰ ਮੰਦਿਰ ਦੇ ਵਿਕਾਸ ਵਿੱਚ ਮੀਲ ਪੱਥਰ ਦੱਸਿਆ ਗਿਆ।
ਇਸ ਮੌਕੇ ਮਨਮੋਹਨ ਭਗਤ, ਗੋਪਾਲ ਕ੍ਰਿਸ਼ਨ, ਮਨੀ ਗੋਗੀਆ, ਐਡਵੋਕੇਟ ਅਮਰਜੋਤ ਸੈਣੀ, ਕਸ਼ਮੀਰ ਸਿੰਘ ਅਮ੍ਰਿਤਸਰੀ ਕਾਰਨਰ, ਬ੍ਰਿਜ ਮੱਟੂ, ਸੁਨੀਤਾ, ਬੱਬੂ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
ਵਿਧਾਇਕ ਜਿੰਪਾ ਨੇ ਬਾਬਾ ਬਾਲਕ ਨਾਥ ਮੰਦਿਰ ’ਚ ਹੋਏ ਨਤਮਸਤਕ


