ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਬੀ.ਡੀ.ਪੀ.ਓ ਦਫਤਰ ਫਾਜ਼ਿਲਕਾ ਵਿਖੇ ਕੀਤੀ ਅਚਨਚੇਤ ਚੈਕਿੰਗ, ਗੈਰ ਹਾਜਰ ਕਰਮਚਾਰੀਆਂ ਨੁੰ ਦਿੱਤੀ ਚੇਤਾਵਨੀ

Fazilka Politics Punjab

ਫਾਜ਼ਿਲਕਾ, 7 ਜਨਵਰੀ

          ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਬੀ.ਡੀ.ਪੀ.ਓ ਦਫਤਰ ਫਾਜ਼ਿਲਕਾ ਵਿਖੇ ਪਹੁੰਚ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਦਫਤਰੀ ਸਮੇਂ ਦੌਰਾਨ ਕੋਈ ਵੀ ਕਰਮਚਾਰੀ ਗੈਰ—ਹਾਜਰ ਨਾ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਰਮਚਾਰੀ ਕੋਈ ਦਫਤਰੀ ਰੁਝੇਵੇ ਕਰਕੇ ਬਾਹਰ ਜਾਂਦਾ ਹੈ ਤਾਂ ਉਸਦਾ ਰਿਕਾਰਡ ਵੀ ਦਫਤਰ ਵਿਖੇ ਰੱਖਿਆ ਜਾਵੇ।

          ਵਿਧਾਇਕ ਸ੍ਰੀ ਸਵਨਾ ਨੇ ਹਦਾਇਤ ਕਰਦਿਆਂ ਕਿਹਾ ਕਿ ਦਫਤਰੀ ਸਮੇਂ ਦੌਰਾਨ ਲੋਕ ਆਪਣੇ ਕੰਮ—ਕਾਜ ਕਰਵਾਉਣ ਲਈ ਦਫਤਰਾਂ ਵਿਖੇ ਆਉਂਦੇ ਹਨ, ਇਸ ਕਰਕੇ ਸਮੂਹ ਸਟਾਫ ਦਫਤਰ ਵਿਖੇ ਮੌਜੂਦ ਰਹੇ ਤਾਂ ਜ਼ੋ ਲੋਕਾਂ ਨੂੰ ਕੋਈ ਵੀ ਕੰਮ ਕਰਵਾਉਣ ਵਿਚ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਲੋਕ ਆਪਣਾ ਕੀਮਤੀ ਸਮਾਂ ਕੱਢ ਕੇ ਦਫਤਰ ਵਿਖੇ ਆਉਂਦੇ ਹਨ, ਇਸ ਕਰਕੇ ਸਭਦਾ ਫਰਜ ਬਣਦਾ ਹੈ ਕਿ ਦਫਤਰ ਵਿਖੇ ਰਹਿ ਕੇ ਪਹਿਲ ਦੇ ਆਧਾਰ *ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਕੀਤੇ ਜਾਣ।

          ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸੁਖਾਵੇ ਮਾਹੌਲ ਵਿਚ ਸਰਕਾਰੀ ਸਕੀਮਾਂ ਤੇ ਯੋਜਨਾਵਾ ਦਾ ਲਾਹਾ ਦੇਣ ਲਈ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਵਿਭਾਗਾਂ ਵਿਖੇ ਸਟਾਫ ਦੀ ਭਰਤੀਆਂ ਵੀ ਕੀਤੀਆਂ ਜਾ ਰਹੀਆਂ ਹਨ ਤਾਂ ਜ਼ੋ ਦਫਤਰਾਂ ਵਿਖੇ ਸਟਾਫ  ਪੂਰਾ ਹੋਵੇ ਤੇ ਲੋਕਾਂ ਦੇ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੇ ਜਾ ਸਕਣ।

ਦਫਤਰ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਫਾਜ਼ਿਲਕਾ ਵਿਖੇ ਨਵੀਆਂ ਚੁਣੀਆਂ ਪੰਚਾਇਤਾਂ ਲਈ ਆਯੋਜਿਤ ਕੀਤੇ ਗਏ ਸਿਖਲਾਈ ਸੈਸ਼ਨ ਦੌਰਾਨ ਵੀ ਵਿਧਾਇਕ ਸ੍ਰੀ ਸਵਨਾ ਵੱਲੋਂ ਪਹੁੰਚ ਕੀਤੀ ਗਈ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਪੰਚਾਂ ਤੇ ਪੰਚਾਂ ਲਈ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਪਿੰਡਾਂ ਵਿਖੇ ਵਿਕਾਸ ਪ੍ਰੋਜੈਕਟਾ ਨੂੰ ਉਲੀਕਣ ਅਤੇ ਕੰਮ—ਕਾਜ ਕਰਨ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਨੂੰ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾ ਦਾ ਪਿੰਡਾਂ ਅੰਦਰ ਪ੍ਰਸਾਰ ਕਰਵਾਉਣ ਬਾਰੇ ਸਿਖਲਾਈ ਪ੍ਰੋਗਰਾਮ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਮੌਕੇ ਸਾਬਕਾ ਸਰਪੰਚ ਬਲਜਿੰਦਰ ਸਿੰਘ, ਗੁਲਸ਼ੇਰ ਸਿੰਘ ਤੇ ਸੁਰਿੰਦਰ ਕੰਬੋਜ਼ ਬਲਾਕ ਪ੍ਰਧਾਨ, ਸੰਦੀਪ ਸਿੰਘ ਤੇ ਗਰਜੀਤ ਸਿੰਘ ਸਰਪੰਚ, ਮਨਦੀਪ ਸਿੰਘ ਆਦਿ ਸਰਪੰਚ, ਪੰਚ ਤੇ ਪਤਵੰਤੇ ਸਜਨ ਮੌਜੂਦ ਸਨ।

Leave a Reply

Your email address will not be published. Required fields are marked *