ਵਿਧਾਇਕ ਰਜਨੀਸ਼ ਦਹੀਯਾ ਵੱਲੋਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਲਈ 51 ਹਜ਼ਾਰ ਰੁਪਏ ਭੇਂਟ

Ferozepur Politics Punjab

ਫਿਰੋਜ਼ਪੁਰ 25 ਨਵੰਬਰ 2024……..

          ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸ਼੍ਰੀਮਤੀ ਸੁਨੀਤਾ ਰਾਣੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਕੋਮਲ ਅਰੋੜਾ ਅਤੇ ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਦੀ ਅਗਵਾਈ ਵਿੱਚ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਤਿੰਨ ਰੋਜ਼ਾ ਪ੍ਰਾਇਮਰੀ ਸਕੂਲ ਖੇਡਾਂ ਪੂਰੇ ਸ਼ਾਨੋ ਸ਼ੌਕਤ ਨਾਲ ਕਾਰਵਾਈਆਂ ਗਈਆਂ। ਇਸ ਖੇਡ ਟੂਰਨਾਮੈਂਟ ਦੌਰਾਨ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੇ ਕਬੱਡੀ, ਖੋਹ-ਖੋਹ, ਕੁਸ਼ਤੀ, ਅਥਲੈਟਿਕਸ, ਫੁੱਟਬਾਲ ਅਤੇ ਜਿਮਨਾਸਟਿਕ ਦੇ ਮੁਕਾਬਲੇ ਕਰਵਾਏ ਗਏ।

            ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡਾਂ ਦੇ ਆਗਾਜ਼ ਦੌਰਾਨ ਵਿਧਾਇਕ ਫਿਰੋਜ਼ਪੁਰ ਦਿਹਾਤੀ ਐਡਵੋਕੇਟ ਸ੍ਰੀ. ਰਜਨੀਸ਼ ਕੁਮਾਰ ਦਹੀਯਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ ਨੇ ਇਨ੍ਹਾਂ ਪ੍ਰਾਇਮਰੀ ਸਕੂਲ ਖੇਡਾਂ ਲਈ 51 ਹਜ਼ਾਰ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ ਜੋ ਉਨ੍ਹਾਂ ਨੇ ਅੱਜ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਫ਼ਿਰੋਜ਼ਪੁਰ ਨੂੰ ਭੇਂਟ ਕੀਤੇ।

            ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਫ਼ਿਰੋਜ਼ਪੁਰ ਸ਼੍ਰੀਮਤੀ ਸੁਨੀਤਾ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ਼੍ਰੀ ਕੋਮਲ ਅਰੋੜਾ ਨੇ ਵਿਧਾਇਕ ਸ੍ਰੀ. ਰਜਨੀਸ਼ ਕੁਮਾਰ ਦਹੀਯਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਜ਼ਿਲ੍ਹੇ ਤੋਂ ਬਾਅਦ ਰਾਜ ਪੱਧਰ ਤੇ ਖੇਡਾਂ ਵਿਚ ਹਿੱਸਾ ਲੈਣ ਜਾ ਰਹੇ ਬੱਚਿਆਂ ਲਈ ਹੋਰ ਵਧੀਆ ਉਪਰਾਲੇ ਕੀਤੇ ਜਾ ਸਕਣਗੇ। ਉਨ੍ਹਾਂ ਕਿਹਾ ਕਿ ਰਾਸ਼ਟਰ ਪੱਧਰ ਤੇ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦੀ ਅਸਲ ਵਿੱਚ ਨੀਂਹ ਪ੍ਰਾਇਮਰੀ ਸਕੂਲਾਂ ਵਿੱਚ ਹੀ ਬੱਝਦੀ ਹੈ। ਇਸ ਲਈ ਸਾਨੂੰ ਪ੍ਰਾਇਮਰੀ ਖੇਡਾਂ ਦੀ ਤਿਆਰੀ ਲਈ ਵਧੇਰੇ ਸੰਜੀਦਗੀ ਤੋਂ ਕੰਮ ਲੈਣਾ ਚਾਹੀਦਾ ਹੈ ।

            ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ੍ਰੀਮਤੀ ਸੁਮਨਦੀਪ ਕੌਰ, ਸ਼੍ਰੀ ਰਾਜਨ ਨਰੂਲਾ, ਰਣਜੀਤ ਸਿੰਘ, ਇੰਦਰਜੀਤ ਸਿੰਘ, ਅੰਮ੍ਰਿਤਪਾਲ ਸਿੰਘ ਬਰਾੜ, ਗੁਰਮੀਤ ਸਿੰਘ, ਸੁਰਿੰਦਰ ਸਿੰਘ,ਜਸਵਿੰਦਰ ਸਿੰਘ, ਹਰਜੀਤ ਕੌਰ, ਸੁਖਵਿੰਦਰ ਕੌਰ, ਭੁਪਿੰਦਰ ਸਿੰਘ, ਸਰਬਜੀਤ ਸਿੰਘ ਟੁਰਨਾ ਆਦਿ ਹਾਜ਼ਰ ਸਨ