ਨਹਿਰੂ ਯੁਵਾ ਕੇਂਦਰ ਬਰਨਾਲਾ, ਐੱਸ.ਐੱਸ.ਡੀ ਕਾਲਜ ਵੱਲੋਂ ਪੀਣ ਵਾਲੇ ਪਾਣੀ ਸਬੰਧੀ ਜਾਗਰੂਕਤਾ ਕੈਂਪ ਆਯੋਜਿਤ

Barnala Politics Punjab

ਬਰਨਾਲਾ,  24 ਮਾਰਚ

ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਐੱਸ.ਐੱਸ.ਡੀ ਕਾਲਜ ਬਰਨਾਲਾ ਦੇ ਸਹਿਯੋਗ ਨਾਲ ਵਿਸ਼ਵ ਪਾਣੀ ਦਿਵਸ ਮੌਕੇ ਜ਼ਿਲ੍ਹੇ ਦੇ  ਪਿੰਡਾਂ ਵਿੱਚ ਪ੍ਰੋ. ਚਰਨਜੀਤ ਸਿੰਘ ਅਤੇ ਮੈਡਮ ਪਰਵਿੰਦਰ ਕੌਰ ਦੀ ਅਗਵਾਈ ਹੇਠ ਪੀਣ ਵਾਲੇ ਪਾਣੀ ਦੀ ਗੁਣਵੱਤਾ ਬਾਰੇ ਜਾਗਰੂਕਤਾ ਫੈਲਾਉਣ ਲਈ ਇੱਕ ਵਿਸ਼ੇਸ਼ ਕੈਂਪ ਆਯੋਜਿਤ ਕੀਤਾ। ਕਾਲਜ ਦੇ ਵਿਦਿਆਰਥੀਆਂ ਨੇ ਪਿੰਡ ਠੀਕਰੀਵਾਲ ਅਤੇ ਨਾਈਵਾਲ ਵਿੱਚ ਪਾਣੀ ਦੀ ਗੁਣਵੱਤਾ ਦੀ ਜਾਂਚ ਕੀਤੀ।
ਜਾਂਚ ਦੌਰਾਨ ਪਾਣੀ ਵਿੱਚ ਟੀ.ਡੀ.ਐਸ. ਦੀ ਮਾਤਰਾ ਵੱਧ ਪਾਈ ਗਈ ਅਤੇ ਮਾਤਰਾ ਵੱਧ ਹੋਣ ਕਾਰਨ ਪਾਣੀ ਪੀਣ ਯੋਗ ਨਹੀਂ ਸੀ। ਇਸ ਸਮੱਸਿਆ ਨੂੰ ਧਿਆਨ ਵਿੱਚ ਰੱਖਦਿਆਂ, ਵਿਦਿਆਰਥੀਆਂ ਨੇ ਪਿੰਡ ਵਾਸੀਆਂ ਨੂੰ ਪਾਣੀ ਪਿਉਰੀਫਾਇਰ ਵਰਤਣ ਅਤੇ ਸਾਫ਼-ਸੁਥਰਾ ਪਾਣੀ ਪੀਣ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ।
ਇਸ ਮੌਕੇ ‘ਤੇ ਇੱਕ ਸੈਮੀਨਾਰ ਵੀ ਆਯੋਜਿਤ ਕੀਤਾ ਗਿਆ, ਜਿਸ ਵਿੱਚ ਪਾਣੀ ਦੀ ਬਚਤ ਅਤੇ ਇਸਦੀ ਜ਼ਰੂਰਤ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੇ ਘਰ-ਘਰ ਜਾ ਕੇ ਪਾਣੀ ਦੀ ਬਚਤ ਅਤੇ ਪਾਣੀ ਦੀ ਗੁਣਵੱਤਾ ਬਾਰੇ ਲੋਕਾਂ ਨੂੰ ਜਾਣੂ ਕੀਤਾ। ਪਿੰਡ ਵਾਸੀਆਂ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਯੁਵਾਵਾਂ ਨੂੰ ਅਜਿਹੇ ਹੋਰ ਉਪਰਾਲੇ ਜਾਰੀ ਰੱਖਣ ਲਈ ਕਿਹਾ।
ਪਿੰਡ ਵਾਸੀਆਂ ਨੇ ਇਸ ਮੁਹਿੰਮ ਦੀ ਮਹੱਤਤਾ ਨੂੰ ਸਮਝਦੇ ਹੋਏ, ਇਸ ਨੂੰ ਲਗਾਤਾਰ ਚਲਾਉਣ ਦੀ ਮੰਗ ਕੀਤੀ, ਤਾਂ ਜੋ ਪ੍ਰਦੂਸ਼ਤ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ।
ਐੱਸ.ਐੱਸ.ਡੀ ਕਾਲਜ ਦੇ ਪ੍ਰਿੰਸੀਪਲ ਡਾ ਰਾਕੇਸ਼ ਜਿੰਦਲ ਅਤੇ ਕਾਲਜ ਵੱਲੋਂ ਇਹ ਪਹਿਲ ਕੀਤੀ ਗਈ।

Leave a Reply

Your email address will not be published. Required fields are marked *