ਖਰੜ, ਮੋਹਾਲੀ/ ਸਿਵਲ ਸਰਜਨ ਮੋਹਾਲੀ ਡਾ. ਦਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ ਤੇ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰਪਾਲ ਕੌਰ ਦੀ ਅਗਵਾਈ ਵਿਚ ਬਲਾਕ ਪੀ.ਐਚ.ਸੀ. ਘੜੂੰਆਂ ਵਿਖੇ ਦੰਦਾਂ ਦੀ ਸਿਹਤ ਸਬੰਧੀ ਵਿਸ਼ਵ ਓਰਲ ਹੈਲਥ ਦਿਵਸ ਮਨਾਇਆ ਗਿਆ, ਜਿਸ ਮੌਕੇ ਮਰੀਜਾਂ ਦੇ ਦੰਦਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ। ਐਸਐਮਓ ਡਾ. ਸੁਰਿੰਦਰਪਾਲ ਕੌਰ ਨੇ ਦੱਸਿਆ ਕਿ ਸਿਹਤ ਕੇਂਦਰਾਂ ਵਿਖੇ ਲੋਕਾਂ ਵਿਚ ਦੰਦਾਂ ਅਤੇ ਮੂੰਹ ਦੀ ਸਿਹਤ ਬਾਰੇ ਜਾਗਰੂਕਤਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦੰਦ ਸਾਡੇ ਸਰੀਰ ਦਾ ਬਹੁਤ ਹੀ ਮਹੱਤਵਪੂਰਨ ਅੰਗ ਹਨ ਅਤੇ ਕੁਦਰਤ ਦੀ ਅਨਮੋਲ ਦਾਤ ਹਨ ਅਤੇ ਬਚਪਨ ਤੋਂ ਹੀ ਦੰਦਾਂ ਦੀ ਸਾਂਭ ਸੰਭਾਲ ਕਰਨੀ ਜਰੂਰੀ ਹੈ। ਦੰਦਾਂ ਦੇ ਡਾਕਟਰ ਹਰਦੀਪ ਕੌਰ ਤੇ ਡਾ. ਰਿਤੂ ਭਾਟੀਆ ਨੇ ਦੰਦਾਂ ਦੀ ਸਿਹਤ ਸੰਭਾਲ ਅਤੇ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਸਿਹਤਮੰਦ ਮੂੰਹ ਚੰਗੀ ਸਿਹਤ ਦਾ ਆਧਾਰ ਹੈ। ਵਿਸ਼ਵ ਓਰਲ ਹੈਲਥ ਦਿਵਸ ਮੌਕੇ ਮਰੀਜਾਂ ਦੇ ਦੰਦਾਂ ਦਾ ਮੁਫ਼ਤ ਚੈੱਕਅਪ ਵੀ ਕੀਤਾ ਗਿਆ। ਇਸ ਮੌਕੇ ਡਾ. ਸਰੋਜ, ਬਲਾਕ ਐਕਸਟੈਨਸ਼ਨ ਐਜੂਕੇਟਰ ਗੌਤਮ ਰਿਸ਼ੀ, ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਸੁਖਵਿੰਦਰ ਸਿੰਘ ਕੰਗ, ਏਐਨਐਮ ਰੁਪਿੰਦਰ ਕੌਰ, ਕਰਮਜੀਤ ਕੌਰ, ਹੋਰ ਸਟਾਫ ਤੇ ਆਸ਼ਾ ਵਰਕਰ ਮੌਜੂਦ ਸਨ।
ਦੰਦਾਂ ਦੀ ਸਿਹਤ ਸਬੰਧੀ ਓਰਲ ਹੈਲਥ ਦਿਵਸ ਮਨਾਇਆ


